< 느헤미야 11 >
1 백성의 두목들은 예루살렘에 머물렀고 그 남은 백성은 제비뽑아 십분의 일은 거룩한 성 예루살렘에 와서 거하게 하고 그 구분은 다른 성읍에 거하게 하였으며
੧ਪਰਜਾ ਦੇ ਹਾਕਮ ਤਾਂ ਯਰੂਸ਼ਲਮ ਵਿੱਚ ਰਹਿੰਦੇ ਸਨ ਅਤੇ ਬਾਕੀ ਲੋਕਾਂ ਨੇ ਇਹ ਠਹਿਰਾਉਣ ਲਈ ਪਰਚੀਆਂ ਪਾਈਆਂ ਕਿ ਦਸ ਵਿੱਚੋਂ ਇੱਕ ਮਨੁੱਖ ਪਵਿੱਤਰ ਸ਼ਹਿਰ ਯਰੂਸ਼ਲਮ ਵਿੱਚ ਵੱਸ ਜਾਵੇ ਅਤੇ ਬਾਕੀ ਨੌ ਹੋਰ ਸ਼ਹਿਰਾਂ ਵਿੱਚ ਵੱਸ ਜਾਣ।
2 무릇 예루살렘에 거하기를 자원하는 자는 백성들이 위하여 복을 빌었느니라
੨ਪਰਜਾ ਨੇ ਉਨ੍ਹਾਂ ਸਾਰੇ ਮਨੁੱਖਾਂ ਨੂੰ ਅਸੀਸ ਦਿੱਤੀ, ਜਿਨ੍ਹਾਂ ਨੇ ਖੁਸ਼ੀ ਨਾਲ ਯਰੂਸ਼ਲਮ ਵਿੱਚ ਵੱਸਣ ਲਈ ਆਪਣੇ ਆਪ ਨੂੰ ਪੇਸ਼ ਕੀਤਾ।
3 이스라엘과 제사장들과 레위 사람들과 느디님 사람들과 솔로몬의 신복의 자손은 유다 여러 성읍에서 각각 그 본성 본 기업에 거하였고 예루살렘에 거한 그 도의 두목들은 이러하니
੩ਇਹ ਉਸ ਸੂਬੇ ਦੇ ਆਗੂ ਹਨ ਜਿਹੜੇ ਯਰੂਸ਼ਲਮ ਵਿੱਚ ਵੱਸ ਗਏ ਪਰ ਯਹੂਦਾਹ ਦੇ ਸ਼ਹਿਰਾਂ ਵਿੱਚ ਹਰ ਮਨੁੱਖ ਆਪਣੀ ਨਿੱਜ ਭੂਮੀ ਵਿੱਚ ਵੱਸਦਾ ਸੀ ਅਰਥਾਤ ਇਸਰਾਏਲੀ, ਜਾਜਕ, ਲੇਵੀ, ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੀ ਸੇਵਕਾਂ ਦੀ ਸੰਤਾਨ
4 예루살렘에 거한 자는 유다 자손과 베냐민 자손 몇명이라 유다 자손중에는 베레스 자손 아다야니 저는 웃시야의 아들이요, 스가랴의 손자요, 아마랴의 증손이요, 스바댜의 현손이요, 마할랄렐의 오대손이며
੪ਯਰੂਸ਼ਲਮ ਵਿੱਚ ਯਹੂਦਾਹ ਅਤੇ ਬਿਨਯਾਮੀਨੀਆਂ ਵਿੱਚੋਂ ਕੁਝ ਲੋਕ ਰਹਿੰਦੇ ਸਨ। ਯਹੂਦਾਹ ਦੇ ਵੰਸ਼ ਵਿੱਚੋਂ ਅਥਾਯਾਹ ਜੋ ਉੱਜ਼ੀਯਾਹ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਅਮਰਯਾਹ ਦਾ ਪੁੱਤਰ, ਉਹ ਸ਼ਫਟਯਾਹ ਦਾ ਪੁੱਤਰ, ਉਹ ਮਹਲਲੇਲ ਦਾ ਪੁੱਤਰ ਜੋ ਪਰਸ ਦੇ ਵੰਸ਼ ਵਿੱਚੋਂ ਸੀ,
5 또 마아세야니 저는 바룩의 아들이요, 골호세의 손자요, 하사야의 증손이요, 아다야의 현손이요, 요야립의 오대손이요, 스가랴의 육대손이요, 실로 사람의 칠대손이라
੫ਅਤੇ ਮਅਸੇਯਾਹ ਜੋ ਬਾਰੂਕ ਦਾ ਪੁੱਤਰ, ਉਹ ਕਾਲਹੋਜ਼ਾ ਦਾ ਪੁੱਤਰ, ਉਹ ਹਜ਼ਾਯਾਹ ਦਾ ਪੁੱਤਰ, ਉਹ ਅਦਾਯਾਹ ਦਾ ਪੁੱਤਰ, ਉਹ ਯੋਯਾਰੀਬ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ ਅਤੇ ਉਹ ਸ਼ਿਲੋਨੀ ਦਾ ਪੁੱਤਰ ਸੀ।
6 예루살렘에 거한 베레스 자손의 도합이 사백 육십 팔명이니 다 용사이었느니라
੬ਪਰਸ ਦੀ ਵੰਸ਼ ਦੇ ਜੋ ਯਰੂਸ਼ਲਮ ਵਿੱਚ ਵੱਸ ਗਏ ਕੁੱਲ ਚਾਰ ਸੋ ਅਠਾਹਟ ਸੂਰਬੀਰ ਸਨ।
7 베냐민 자손은 살루니 저는 므술람의 아들이요, 요엣의 손자요, 브다야의 증손이요, 골라야의 현손이요, 마아세야의 오대손이요, 이디엘의 육대손이요, 여사야의 칠대손이며
੭ਬਿਨਯਾਮੀਨੀਆਂ ਵਿੱਚੋਂ ਸੱਲੂ ਜੋ ਮਸ਼ੁੱਲਾਮ ਦਾ ਪੁੱਤਰ, ਉਹ ਯੋਏਦ ਦਾ ਪੁੱਤਰ, ਉਹ ਪਦਾਯਾਹ ਦਾ ਪੁੱਤਰ, ਉਹ ਕੋਲਾਯਾਹ ਦਾ ਪੁੱਤਰ, ਉਹ ਮਅਸੇਯਾਹ ਦਾ ਪੁੱਤਰ, ਉਹ ਈਥੀਏਲ ਦਾ ਪੁੱਤਰ, ਉਹ ਯਿਸ਼ਅਯਾਹ ਦਾ ਪੁੱਤਰ ਸੀ।
8 그 다음은 갑배와, 살래 등이니 도합이 구백 이십 팔명이라
੮ਉਸ ਦੇ ਬਾਅਦ ਗੱਬੀ ਅਤੇ ਸੱਲਾਈ ਜਿਨ੍ਹਾਂ ਦੇ ਨਾਲ ਨੌ ਸੌ ਅਠਾਈ ਪੁਰਖ ਸਨ।
9 시그리의 아들 요엘이 그 감독이 되었고 핫스누아의 아들 유다는 버금이 되어 성읍을 다스렸느니라
੯ਇਨ੍ਹਾਂ ਦਾ ਪ੍ਰਧਾਨ ਜ਼ਿਕਰੀ ਦਾ ਪੁੱਤਰ ਯੋਏਲ ਸੀ ਅਤੇ ਹਸਨੂਆਹ ਦਾ ਪੁੱਤਰ ਯਹੂਦਾਹ ਉਨ੍ਹਾਂ ਸ਼ਹਿਰਾਂ ਉੱਤੇ ਦੂਜੇ ਦਰਜੇ ਦਾ ਪ੍ਰਧਾਨ ਸੀ।
10 제사장 중에는 요야립의 아들 여다야와, 야긴이며
੧੦ਜਾਜਕਾਂ ਵਿੱਚੋਂ ਯੋਯਾਰੀਬ ਦਾ ਪੁੱਤਰ ਯਦਾਯਾਹ ਅਤੇ ਯਾਕੀਨ,
11 또 하나님의 전을 맡은 자 스라야니 저는 힐기야의 아들이요, 므술람의 손자요, 사독의 증손이요, 므라욧의 현손이요, 아히둡의 오대손이며
੧੧ਅਤੇ ਸਰਾਯਾਹ ਜੋ ਹਿਲਕੀਯਾਹ ਦਾ ਪੁੱਤਰ, ਉਹ ਮਸ਼ੁੱਲਾਮ ਦਾ ਪੁੱਤਰ, ਉਹ ਸਾਦੋਕ ਦਾ ਪੁੱਤਰ, ਉਹ ਮਰਾਯੋਥ ਦਾ ਪੁੱਤਰ, ਉਹ ਅਹੀਟੂਬ ਦਾ ਪੁੱਤਰ ਜੋ ਪਰਮੇਸ਼ੁਰ ਦੇ ਭਵਨ ਦਾ ਪ੍ਰਧਾਨ ਸੀ,
12 또 전에서 일하는 그 형제니 도합이 팔백 이십 이명이요 또 아다야니 저는 여로함의 아들이요, 블라야의 손자요, 암시의 증손이요, 스가랴의 현손이요, 바스훌의 오대손이요, 말기야의 육대손이며
੧੨ਅਤੇ ਉਨ੍ਹਾਂ ਦੇ ਭਰਾ ਜਿਹੜੇ ਭਵਨ ਦਾ ਕੰਮ ਕਰਦੇ ਸਨ, ਅੱਠ ਸੌ ਬਾਈ ਸਨ ਅਤੇ ਅਦਾਯਾਹ ਜੋ ਯਰੋਹਾਮ ਦਾ ਪੁੱਤਰ, ਉਹ ਪਲਲਯਾਹ ਦਾ ਪੁੱਤਰ, ਉਹ ਅਮਸੀ ਦਾ ਪੁੱਤਰ, ਉਹ ਜ਼ਕਰਯਾਹ ਦਾ ਪੁੱਤਰ, ਉਹ ਪਸ਼ਹੂਰ ਦਾ ਪੁੱਤਰ ਅਤੇ ਉਹ ਮਲਕੀਯਾਹ ਦਾ ਪੁੱਤਰ ਸੀ
13 또 그 형제의 족장 된 자니 도합이 이백 사십 이명이요 또 아맛새니 저는 아사렐의 아들이요, 아흐새의 손자요, 므실레못의 증손이요, 임멜의 현손이며
੧੩ਉਸ ਦੇ ਭਰਾ ਜੋ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਏ ਸਨ, ਦੋ ਸੌ ਬਤਾਲੀ ਪੁਰਖ ਸਨ, ਅਤੇ ਅਮਸ਼ਸਈ ਜੋ ਅਜ਼ਰਏਲ ਦਾ ਪੁੱਤਰ, ਉਹ ਅਹਜ਼ਈ ਦਾ ਪੁੱਤਰ, ਉਹ ਮਸ਼ੀਲੇਮੋਥ ਦਾ ਪੁੱਤਰ ਅਤੇ ਉਹ ਇੰਮੇਰ ਦਾ ਪੁੱਤਰ ਸੀ
14 또 그 형제의 큰 용사니 도합이 일백 이십 팔명이라 하그돌림의 아들 삽디엘이 그 감독이 되었느니라
੧੪ਇਨ੍ਹਾਂ ਦੇ ਇੱਕ ਸੌ ਅਠਾਈ ਸੂਰਬੀਰ ਭਰਾ ਸਨ ਅਤੇ ਹੱਗਦੋਲੀਮ ਦਾ ਪੁੱਤਰ ਜ਼ਬਦੀਏਲ ਇਨ੍ਹਾਂ ਦਾ ਪ੍ਰਧਾਨ ਸੀ।
15 레위 사람 중에는 스마야니 저는 핫숩의 아들이요, 아스리감의 손자요, 하사뱌의 증손이요, 분니의 현손이며
੧੫ਲੇਵੀਆਂ ਵਿੱਚੋਂ ਸ਼ਮਅਯਾਹ ਜੋ ਹਸ਼ੂਬ ਦਾ ਪੁੱਤਰ, ਉਹ ਅਜ਼ਰੀਕਾਮ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਬੂੰਨੀ ਦਾ ਪੁੱਤਰ ਸੀ।
16 또 레위 사람의 족장 삽브대와, 요사밧이니 저희는 하나님의 전 바깥 일을 맡았고
੧੬ਸ਼ਬਥਈ ਅਤੇ ਯੋਜ਼ਾਬਾਦ ਜੋ ਲੇਵੀਆਂ ਦੇ ਆਗੂ ਸਨ ਪਰਮੇਸ਼ੁਰ ਦੇ ਭਵਨ ਦੇ ਬਾਹਰੀ ਕੰਮ ਉੱਤੇ ਨਿਯੁਕਤ ਸਨ।
17 또 아삽의 증손 삽디의 손자 미가의 아들 맛다냐니 저는 기도할때에 감사하는 말씀을 인도하는 어른이 되었고 형제 중에 박부갸가 버금이 되었으며 또 여두둔의 증손 갈랄의 손자 삼무아의 아들 압다니
੧੭ਮੱਤਨਯਾਹ ਜੋ ਮੀਕਾ ਦਾ ਪੁੱਤਰ, ਉਹ ਜ਼ਬਦੀ ਦਾ ਪੁੱਤਰ, ਉਹ ਆਸਾਫ਼ ਦਾ ਪੁੱਤਰ ਸੀ ਜਿਹੜਾ ਪ੍ਰਾਰਥਨਾ ਅਤੇ ਧੰਨਵਾਦ ਕਰਨ ਵਾਲਿਆਂ ਦਾ ਪ੍ਰਧਾਨ ਸੀ ਅਤੇ ਬਕਬੁਕਯਾਹ ਆਪਣੇ ਭਰਾਵਾਂ ਵਿੱਚੋਂ ਦੂਜੇ ਦਰਜੇ ਤੇ ਸੀ ਅਤੇ ਅਬਦਾ ਜੋ ਸ਼ਮੂਆਹ ਦਾ ਪੁੱਤਰ, ਉਹ ਗਾਲਾਲ ਦਾ ਪੁੱਤਰ, ਉਹ ਯਦੂਥੂਨ ਦਾ ਪੁੱਤਰ ਸੀ।
18 거룩한 성에 레위 사람의 도합이 이백 팔십 사명이었느니라
੧੮ਸਾਰੇ ਲੇਵੀ ਜੋ ਪਵਿੱਤਰ ਸ਼ਹਿਰ ਵਿੱਚ ਰਹਿੰਦੇ ਸਨ, ਕੁੱਲ ਦੋ ਸੌ ਚੁਰਾਸੀ ਸਨ।
19 성 문지기는 악굽과, 달몬과 그 형제니 도합이 일백 칠십 이명이며
੧੯ਦਰਬਾਨ ਅੱਕੂਬ ਅਤੇ ਤਲਮੋਨ ਅਤੇ ਉਨ੍ਹਾਂ ਦੇ ਭਰਾ ਜਿਹੜੇ ਫਾਟਕਾਂ ਦੇ ਰਾਖੇ ਸਨ, ਇੱਕ ਸੌ ਬਹੱਤਰ ਸਨ।
20 그 나머지 이스라엘 백성과 제사장과 레위 사람은 유다 모든 성읍에 흩어져 각각 자기 기업에 거하였고
੨੦ਬਾਕੀ ਇਸਰਾਏਲੀ ਜਾਜਕ ਅਤੇ ਲੇਵੀ ਯਹੂਦਾਹ ਦੇ ਸਾਰੇ ਸ਼ਹਿਰਾਂ ਵਿੱਚ ਆਪੋ ਆਪਣੇ ਹਿੱਸੇ ਵਿੱਚ ਰਹਿੰਦੇ ਸਨ।
21 느디님 사람은 오벨에 거하니 시하와, 기스바가 그 두목이 되었느니라
੨੧ਪਰ ਨਥੀਨੀਮ ਓਫ਼ਲ ਵਿੱਚ ਰਹਿੰਦੇ ਸਨ, ਅਤੇ ਸੀਹਾ ਤੇ ਗਿਸ਼ਪਾ ਉਨ੍ਹਾਂ ਦੇ ਉੱਤੇ ਠਹਿਰਾਏ ਗਏ ਸਨ।
22 노래하는 자 아삽 자손 곧 미가의 현손 맛다냐의 증손 하사뱌의 손자 바니의 아들 웃시는 예루살렘에 거하는 레위 사람의 감독이 되어 하나님의 전 일을 맡아 다스렸으니
੨੨ਜੋ ਲੇਵੀ ਯਰੂਸ਼ਲਮ ਵਿੱਚ ਰਹਿ ਕੇ ਪਰਮੇਸ਼ੁਰ ਦੇ ਭਵਨ ਦੇ ਕੰਮ ਕਰਦੇ ਸਨ, ਉਨ੍ਹਾਂ ਦਾ ਪ੍ਰਧਾਨ ਉੱਜ਼ੀ ਸੀ ਜੋ ਆਸਾਫ਼ ਦੇ ਵੰਸ਼ ਦੇ ਗਾਇਕਾਂ ਵਿੱਚੋਂ ਸੀ, ਉਹ ਬਾਨੀ ਦਾ ਪੁੱਤਰ, ਉਹ ਹਸ਼ਬਯਾਹ ਦਾ ਪੁੱਤਰ, ਉਹ ਮੱਤਨਯਾਹ ਦਾ ਪੁੱਤਰ, ਉਹ ਮੀਕਾ ਦਾ ਪੁੱਤਰ ਸੀ।
23 이는 왕의 명대로 노래하는 자에게 날마다 양식을 정하여 주는 것이 있음이며
੨੩ਕਿਉਂਕਿ ਉਨ੍ਹਾਂ ਲਈ ਰਾਜਾ ਦਾ ਹੁਕਮ ਸੀ ਅਤੇ ਗਾਇਕਾਂ ਲਈ ਹਰ ਰੋਜ਼ ਦੀਆਂ ਜ਼ਰੂਰਤਾਂ ਦੇ ਅਨੁਸਾਰ ਪ੍ਰਬੰਧ ਸੀ।
24 유다의 아들 세라의 자손 곧 므세사벨의 아들 브다히야는 왕의 수하에서 백성의 일을 다스렸느니라
੨੪ਪਥਹਯਾਹ ਜੋ ਮਸ਼ੇਜ਼ਬੇਲ ਦਾ ਪੁੱਤਰ ਜਿਹੜਾ ਯਹੂਦਾਹ ਦੇ ਪੁੱਤਰ ਜ਼ਰਹ ਦੇ ਵੰਸ਼ ਵਿੱਚੋਂ ਸੀ, ਉਹ ਪਰਜਾ ਦੇ ਸਾਰੇ ਕੰਮ ਲਈ ਰਾਜਾ ਦੇ ਹੱਥ ਵਰਗਾ ਸੀ।
25 향리와 들로 말하면 유다 자손의 더러는 기럇 아바와 그 촌과 디본과 그 촌과 여갑스엘과 그 동네에 거하며
੨੫ਹੁਣ ਬਾਕੀ ਪਿੰਡਾਂ ਅਤੇ ਉਨ੍ਹਾਂ ਦੇ ਖੇਤਾਂ ਵਿੱਚ, ਯਹੂਦਾਹ ਦੇ ਵੰਸ਼ ਵਿੱਚੋਂ ਕੁਝ ਕਿਰਯਥ-ਅਰਬਾ ਅਤੇ ਉਸ ਦੀਆਂ ਬਸਤੀਆਂ ਵਿੱਚ, ਕੁਝ ਦੀਬੋਨ ਅਤੇ ਉਸ ਦੀਆਂ ਬਸਤੀਆਂ ਵਿੱਚ ਅਤੇ ਕੁਝ ਯਕਬਸਏਲ ਅਤੇ ਉਸ ਦੇ ਪਿੰਡਾਂ ਵਿੱਚ ਵੱਸ ਗਏ,
੨੬ਅਤੇ ਫਿਰ ਯੇਸ਼ੂਆ, ਮੋਲਾਦਾਹ ਅਤੇ ਬੈਤ-ਪਾਲਟ ਵਿੱਚ,
27 하살수알과, 브엘세바와, 그 촌에 거하며
੨੭ਹਸਰਸ਼ੂਆਲ ਅਤੇ ਬਏਰਸ਼ਬਾ ਅਤੇ ਉਸ ਦੀਆਂ ਬਸਤੀਆਂ ਵਿੱਚ,
28 또 시글락과, 므고나와, 그 촌에 거하며
੨੮ਅਤੇ ਸਿਕਲਗ, ਤੇ ਮਕੋਨਾਹ ਅਤੇ ਉਸ ਦੀਆਂ ਬਸਤੀਆਂ ਵਿੱਚ,
29 또 에느림몬과, 소라와, 야르뭇에 거하며
੨੯ਏਨ-ਰਿੰਮੋਮ, ਸਾਰਾਹ, ਯਰਮੂਥ,
30 또 사노아와, 아둘람과, 그 동네와, 라기스와, 그 들과, 아세가와, 그 촌에 거하였으니 저희는 브엘세바에서부터 힌놈의 골짜기까지 장막을 쳤으며
੩੦ਜ਼ਾਨੋਅਹ, ਅਦੁੱਲਾਮ ਅਤੇ ਉਨ੍ਹਾਂ ਦੇ ਪਿੰਡਾਂ ਵਿੱਚ ਅਤੇ ਲਾਕੀਸ਼ ਅਤੇ ਉਸ ਦੇ ਖੇਤਾਂ ਵਿੱਚ, ਅਜ਼ੇਕਾਹ ਅਤੇ ਉਸ ਦੀਆਂ ਬਸਤੀਆਂ ਵਿੱਚ, ਉਹ ਬਏਰਸ਼ਬਾ ਤੋਂ ਲੈ ਕੇ ਹਿੰਨੋਮ ਦੀ ਵਾਦੀ ਤੱਕ ਡੇਰਿਆਂ ਵਿੱਚ ਰਹਿੰਦੇ ਸਨ।
31 또 베냐민 자손은 게바에서부터 믹마스와, 아야와, 벧엘과, 그 촌에 거하며
੩੧ਬਿਨਯਾਮੀਨ ਦਾ ਵੰਸ਼ ਗਬਾ ਤੋਂ ਲੈ ਕੇ ਅਤੇ ਮਿਕਮਾਸ਼, ਅੱਯਾਹ, ਬੈਤਏਲ ਅਤੇ ਉਸ ਦੀਆਂ ਬਸਤੀਆਂ ਵਿੱਚ
੩੨ਅਤੇ ਅਨਾਥੋਥ, ਨੋਬ, ਅਨਨਯਾਹ,
35 로드와, 오노와, 공장 골짜기에 거하였으며
੩੫ਲੋਦ, ਓਨੋ ਅਤੇ ਕਾਰੀਗਰਾਂ ਦੀ ਘਾਟੀ ਤੱਕ ਰਹਿੰਦੇ ਸਨ।
36 유다에 있던 레위 사람의 어떤 반열은 베냐민과 합하였느니라
੩੬ਯਹੂਦਾਹ ਦੇ ਕੁਝ ਲੇਵੀਆਂ ਦੇ ਦਲ ਬਿਨਯਾਮੀਨ ਦੇ ਸੂਬਿਆਂ ਵਿੱਚ ਵੱਸ ਗਏ।