< 민수기 14 >
1 온 회중이 소리를 높여 부르짖으며 밤새도록 백성이 곡하였더라
੧ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ, ਰੌਲ਼ਾ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ।
2 이스라엘 자손이 다 모세와 아론을 원망하며 온 회중이 그들에게 이르되 `우리가 애굽 땅에서 죽었거나 이 광야에서 죽었더면 좋았을 것을
੨ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ।
3 어찌하여 여호와가 우리를 그 땅으로 인도하여 칼에 망하게 하려하는고 우리 처자가 사로 잡히리니 애굽으로 돌아가는 것이 낫지 아니하랴'
੩ਯਹੋਵਾਹ ਸਾਨੂੰ ਕਿਉਂ ਇਸ ਦੇਸ ਵਿੱਚ ਲਿਆਇਆ ਕਿ ਅਸੀਂ ਤਲਵਾਰ ਨਾਲ ਡਿੱਗੀਏ ਅਤੇ ਸਾਡੀਆਂ ਪਤਨੀਆਂ ਅਤੇ ਸਾਡੇ ਨਿਆਣੇ ਲੁੱਟ ਦਾ ਮਾਲ ਹੋਣ? ਕੀ ਸਾਡੇ ਲਈ ਚੰਗਾ ਨਹੀਂ, ਜੋ ਅਸੀਂ ਮਿਸਰ ਨੂੰ ਮੁੜ ਜਾਈਏ?
4 이에 서로 말하되 `우리가 한 장관을 세우고 애굽으로 돌아가자' 하매
੪ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਅਸੀਂ ਇੱਕ ਆਗੂ ਠਹਿਰਾ ਕੇ ਮਿਸਰ ਨੂੰ ਮੁੜ ਚੱਲੀਏ।
5 모세와 아론이 이스라엘 자손의 온 회중 앞에서 엎드린지라
੫ਤਦ ਮੂਸਾ ਅਤੇ ਹਾਰੂਨ ਆਪਣੇ ਮੂੰਹਾਂ ਦੇ ਭਾਰ ਇਸਰਾਏਲੀਆਂ ਦੀ ਮੰਡਲੀ ਦੀ ਸਭਾ ਅੱਗੇ ਡਿੱਗ ਪਏ।
6 그 땅을 탐지한 자 중 눈의 아들 여호수아와 여분네의 아들 갈렙이 그 옷을 찢고
੬ਫੇਰ ਤਾਂ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੇ ਜਿਹੜੇ ਧਰਤੀ ਦਾ ਭੇਤ ਲੈਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ।
7 이스라엘 자손의 온 회중에 일러 가로되 `우리가 두루 다니며 탐지한 땅은 심히 아름다운 땅이라
੭ਅਤੇ ਉਨ੍ਹਾਂ ਨੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਆਖਿਆ ਕਿ ਉਹ ਧਰਤੀ ਜਿਸ ਦੇ ਵਿੱਚ ਦੀ ਅਸੀਂ ਭੇਤ ਲੈਣ ਲਈ ਗਏ, ਬਹੁਤ ਚੰਗੀ ਹੈ।
8 여호와께서 우리를 기뻐하시면 우리를 그 땅으로 인도하여 들이시고 그 땅을 우리에게 주시리라 이는 과연 젖과 꿀이 흐르는 땅이니라
੮ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਉਸ ਦੇਸ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਉਹ ਇੱਕ ਧਰਤੀ ਹੈ ਜਿਸ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
9 오직 여호와를 거역하지 말라! 또 그 땅 백성을 두려워하지 말라! 그들은 우리 밥이라! 그들의 보호자는 그들에게서 떠났고 여호와는 우리와 함께 하시느니라! 그들을 두려워 말라!' 하나
੯ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ। ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ!
10 온 회중이 그들을 돌로 치려하는 동시에 여호와의 영광이 회막에서 이스라엘 모든 자손에게 나타나시니라
੧੦ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦੀ ਮਹਿਮਾ ਸਾਰੇ ਇਸਰਾਏਲੀਆਂ ਦੀ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਈ।
11 여호와께서 모세에게 이르시되 이 백성이 어느 때까지 나를 멸시하겠느냐? 내가 그들 중에 모든 이적을 행한 것도 생각하지 아니하고 어느 때까지 나를 믿지 않겠느냐?
੧੧ਤਦ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਇਹ ਪਰਜਾ ਕਦੋਂ ਤੱਕ ਮੇਰੀ ਨਿਰਾਦਰੀ ਕਰਦੀ ਰਹੇਗੀ? ਅਤੇ ਕਦੋਂ ਤੱਕ ਮੇਰੇ ਉੱਤੇ ਉਨ੍ਹਾਂ ਸਾਰਿਆਂ ਨਿਸ਼ਾਨਾਂ ਦੇ ਹੁੰਦਿਆਂ ਵੀ ਜਿਹੜੇ ਮੈਂ ਉਨ੍ਹਾਂ ਵਿੱਚ ਕੀਤੇ, ਵਿਸ਼ਵਾਸ ਨਾ ਕਰੇਗੀ?
12 내가 전염병으로 그들을 쳐서 멸하고 너로 그들보다 크고 강한 나라를 이루게 하리라
੧੨ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਅਤੇ ਤੈਨੂੰ ਇੱਕ ਕੌਮ ਬਣਾਵਾਂਗਾ ਜੋ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਹੋਵੇਗੀ।
13 모세가 여호와께 여짜오되 `애굽인 중에서 주의 능력으로 이 백성을 인도하여 내셨거늘 그리하시면 그들이 듣고
੧੩ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਫੇਰ ਮਿਸਰੀ ਇਹ ਸੁਣਨਗੇ ਕਿਉਂ ਜੋ ਤੂੰ ਇਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ।
14 이 땅 거민에게 고하리이다 주 여호와께서 이 백성 중에 계심을 그들도 들었으니 곧 주 여호와께서 대면하여 보이시며 주의 구름이 그들 위에 섰으며 주께서 낮에는 구름기둥 가운데서 밤에는 불기둥 가운데서 그들 앞에서 행하시는 것이니이다
੧੪ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ।
15 이제 주께서 이 백성을 한 사람 같이 죽이시면 주의 명성을 들은 열국이 말하여 이르기를
੧੫ਜੇ ਤੂੰ ਇਸ ਪਰਜਾ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਹਿਮਾ ਸੁਣੀ ਹੈ, ਆਖਣਗੀਆਂ,
16 여호와가 이 백성에게 주기로 맹세한 땅에 인도할 능이 없는고로 광야에서 죽였다 하리이다
੧੬ਇਸ ਲਈ ਕਿ ਯਹੋਵਾਹ ਇਸ ਪਰਜਾ ਨੂੰ ਉਸ ਦੇਸ ਵਿੱਚ ਪਹੁੰਚਾ ਨਾ ਸਕਿਆ ਜਿਸ ਦੇ ਦੇਣ ਦੀ ਸਹੁੰ ਖਾਧੀ ਸੀ ਤਾਂ ਹੀ ਤਾਂ ਉਸਨੇ ਉਨ੍ਹਾਂ ਨੂੰ ਉਜਾੜ ਵਿੱਚ ਬਰਬਾਦ ਕੀਤਾ।
17 이제 구하옵나니 이미 말씀하신 대로 주의 큰 권능을 나타내옵소서 이르시기를
੧੭ਹੁਣ ਪ੍ਰਭੂ ਦਾ ਇਕਬਾਲ ਵੱਡਾ ਹੋਵੇ ਜਿਵੇਂ ਤੂੰ ਬੋਲਿਆ ਹੈਂ।
18 여호와는 노하기를 더디하고 인자가 많아 죄악과 과실을 사하나 형벌 받을 자는 결단코 사하지 아니하고 아비의 죄악을 자식에게 갚아 삼사대까지 이르게 하리라 하셨나이다
੧੮ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ। ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ।
19 구하옵나니 주의 인자의 광대하심을 따라 이 백성의 죄악을 사하시되 애굽에서부터 지금까지 이 백성을 사하신것 같이 사하옵소서!'
੧੯ਆਪਣੀ ਵੱਡੀ ਦਯਾ ਦੇ ਅਨੁਸਾਰ ਜਿਵੇਂ ਤੂੰ ਇਸ ਪਰਜਾ ਨੂੰ ਮਿਸਰ ਤੋਂ ਲੈ ਕੇ ਹੁਣ ਤੱਕ ਬਖਸ਼ਿਆ ਹੈ ਇਨ੍ਹਾਂ ਦਾ ਕੁਧਰਮ ਮਾਫ਼ ਕਰ ਦੇ।
20 여호와께서 가라사대 내가 네 말대로 사하노라!
੨੦ਤਾਂ ਯਹੋਵਾਹ ਨੇ ਆਖਿਆ, ਤੇਰੇ ਆਖਣ ਅਨੁਸਾਰ ਮੈਂ ਉਨ੍ਹਾਂ ਨੂੰ ਮਾਫ਼ ਕੀਤਾ।
21 그러나 진실로 나의 사는 것과 여호와의 영광이 온 세계에 충만할 것으로 맹세하노니
੨੧ਪਰ ਮੇਰੀ ਜਿੰਦ ਦੀ ਸਹੁੰ ਯਹੋਵਾਹ ਦੀ ਮਹਿਮਾ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ।
22 나의 영광과 애굽과 광야에서 행한 나의 이적을 보고도 이같이 열 번이나 나를 시험하고 내 목소리를 청종치 아니한 그 사람들은
੨੨ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ।
23 내가 그 조상들에게 맹세한 땅을 결단코 보지 못할 것이요 또 나를 멸시하는 사람은 하나라도 그것을 보지 못하리라
੨੩ਉਹ ਉਸ ਧਰਤੀ ਨੂੰ ਨਾ ਵੇਖਣਗੇ ਜਿਸ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਨਾ ਹੀ ਉਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਉਹ ਨੂੰ ਵੇਖਣਗੇ।
24 오직! 내 종 갈렙은 그 마음이 그들과 달라서 나를 온전히 좇았은즉 그의 갔던 땅으로 내가 그를 인도하여 들이리니 그 자손이 그 땅을 차지하리라
੨੪ਪਰ ਮੇਰਾ ਸੇਵਕ ਕਾਲੇਬ ਅਤੇ ਉਸ ਦਾ ਵੰਸ਼ ਇਸ ਉੱਤੇ ਕਬਜ਼ਾ ਕਰੇਗਾ ਇਸ ਲਈ ਕਿ ਉਹ ਦੇ ਵਿੱਚ ਹੋਰ ਸੁਭਾਅ ਹੈ ਅਤੇ ਉਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਇਸ ਧਰਤੀ ਵਿੱਚ ਜਿਸ ਦੇ ਵਿੱਚ ਉਹ ਗਿਆ ਸੀ ਲੈ ਜਾਂਵਾਂਗਾ।
25 아말렉인과 가나안인이 골짜기에 거하나니 너희는 내일 돌이켜 홍해 길로 하여 광야로 들어갈지니라
੨੫ਅਮਾਲੇਕੀ ਅਤੇ ਕਨਾਨੀ ਘਾਟੀ ਵਿੱਚ ਵੱਸਦੇ ਹਨ। ਕੱਲ ਨੂੰ ਮੁੜੋ ਅਤੇ ਲਾਲ ਸਮੁੰਦਰ ਦੇ ਰਾਹ ਦੁਆਰਾ ਉਜਾੜ ਨੂੰ ਕੂਚ ਕਰੋ।
26 여호와께서 모세와 아론에게 일러 가라사대
੨੬ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,
27 나를 원망하는 이 악한 회중을 내가 어느 때까지 참으랴? 이스라엘 자손이 나를 향하여 원망하는 바 그 원망하는 말을 내가 들었노라
੨੭ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ-ਬੁੜਾਉਂਦੀ ਹੈ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ।
28 그들에게 이르기를 여호와의 말씀에 나의 삶을 가리켜 맹세하노라 너희 말이 내 귀에 들린 대로 내가 너희에게 행하리니
੨੮ਉਨ੍ਹਾਂ ਨੂੰ ਆਖੋ ਕਿ ਮੈਨੂੰ ਮੇਰੀ ਜਾਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਸੱਚ-ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਉਸੇ ਤਰ੍ਹਾਂ ਹੀ ਮੈਂ ਤੁਹਾਡੇ ਨਾਲ ਕਰਾਂਗਾ।
29 너희 시체가 이 광야에 엎드러질 것이라 너희 이십세 이상으로 계수함을 받은 자 곧 나를 원망한 자의 전부가
੨੯ਇਸੇ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁੱਲ ਲੇਖੇ ਅਨੁਸਾਰ ਵੀਹ ਸਾਲ ਦੇ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ-ਬੁੜਾਏ।
30 여분네의 아들 갈렙과 눈의 아들 여호수아 외에는 내가 맹세하여 너희로 거하게 하리라 한 땅에 결단코 들어가지 못하리라
੩੦ਯਫ਼ੁੰਨਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਛੁੱਟ, ਤੁਹਾਡੇ ਵਿੱਚੋਂ ਕੋਈ ਉਸ ਦੇਸ ਨਾ ਵੜੋਂਗੇ ਜਿਸ ਦੀ ਮੈਂ ਸਹੁੰ ਖਾਧੀ ਸੀ, ਕਿ ਮੈਂ ਤੁਹਾਨੂੰ ਉਸ ਵਿੱਚ ਵਸਾਵਾਂਗਾ।
31 너희가 사로 잡히겠다고 말하던 너희의 유아들은 내가 인도하여 들이리니 그들은 너희가 싫어하던 땅을 보려니와
੩੧ਪਰ ਤੁਹਾਡੇ ਨਿਆਣੇ ਜਿਨ੍ਹਾਂ ਵਿਖੇ ਤੁਸੀਂ ਆਖਿਆ ਸੀ ਕਿ ਉਹ ਲੁੱਟ ਦਾ ਮਾਲ ਹੋਣਗੇ ਉਨ੍ਹਾਂ ਨੂੰ ਮੈਂ ਅੰਦਰ ਲਿਆਵਾਂਗਾ ਅਤੇ ਉਹ ਇਸ ਧਰਤੀ ਨੂੰ ਪਾਉਣਗੇ ਜਿਸ ਨੂੰ ਤੁਸੀਂ ਰੱਦਿਆ ਹੈ।
੩੨ਪਰ ਤੁਹਾਡੀਆਂ ਲਾਸ਼ਾਂ ਇਸ ਉਜਾੜ ਵਿੱਚ ਡਿੱਗ ਪੈਣਗੀਆਂ, ਇਹ ਤੁਹਾਡੇ ਲਈ ਹੈ!
33 너희 자녀들은 너희의 패역한 죄를 지고 너희의 시체가 광야에서 소멸되기까지 사십년을 광야에서 유리하는 자가 되리라
੩੩ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ਼ ਸੜ ਨਾ ਜਾਣ।
34 너희가 그 땅을 탐지한 날수 사십일의 하루를 일년으로 환산하여 그 사십년간 너희가 너희의 죄악을 질지니 너희가 나의 싫어 버림을 알리라 하셨다 하라
੩੪ਉਨ੍ਹਾਂ ਦਿਨਾਂ ਦੀ ਗਿਣਤੀ ਅਨੁਸਾਰ ਜਦ ਤੁਸੀਂ ਇਸ ਧਰਤੀ ਦਾ ਭੇਤ ਪਾਇਆ ਚਾਲ੍ਹੀ ਦਿਨ ਅਰਥਾਤ ਇੱਕ ਦਿਨ ਇੱਕ ਸਾਲ ਜਿਹਾ ਤੁਸੀਂ ਆਪਣੀ ਬੁਰਾਈ ਨੂੰ ਚਾਲ੍ਹੀ ਸਾਲ ਤੱਕ ਚੁੱਕੋਗੇ ਤਦ ਤੁਸੀਂ ਮੈਨੂੰ ਤਿਆਗਣ ਦਾ ਨਤੀਜਾ ਜਾਣੋਗੇ!
35 나 여호와가 말하였거니와 모여 나를 거역하는 이 악한 온 회중에게 내가 단정코 이같이 행하리니 그들이 이 광야에서 소멸되어 거기서 죽으리라
੩੫ਮੈਂ ਯਹੋਵਾਹ ਬੋਲ ਚੁੱਕਿਆ ਹਾਂ। ਮੈਂ ਜ਼ਰੂਰ ਇਹ ਸਭ ਕੁਝ ਇਸ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਉਹ ਇਸ ਉਜਾੜ ਵਿੱਚ ਗਲ਼ ਸੜ ਜਾਣਗੇ ਅਤੇ ਇੱਥੇ ਹੀ ਉਹ ਮਰ ਜਾਣਗੇ।
36 모세의 보냄을 받고 땅을 탐지하고 돌아와서 그 땅을 악평하여 온 회중으로 모세를 원망케 한 사람
੩੬ਫੇਰ ਉਹ ਮਨੁੱਖ ਜਿਨ੍ਹਾਂ ਨੂੰ ਮੂਸਾ ਨੇ ਧਰਤੀ ਦਾ ਭੇਤ ਜਾਣਨ ਲਈ ਭੇਜਿਆ ਸੀ ਅਤੇ ਜਿਹੜੇ ਮੁੜ ਕੇ ਉਸ ਧਰਤੀ ਦੀ ਅਜਿਹੀ ਬੁਰੀ ਖ਼ਬਰ ਲਿਆਏ ਕਿ ਸਾਰੀ ਮੰਡਲੀ ਉਸ ਦੇ ਵਿਰੁੱਧ ਬੁੜ-ਬੁੜਾਉਣ ਲੱਗ ਪਈ,
37 곧 그 땅에 대하여 악평한 자들은 여호와 앞에서 재앙으로 죽었고
੩੭ਉਹ ਮਨੁੱਖ ਜਿਹੜੇ ਧਰਤੀ ਦੀ ਬੁਰੀ ਖ਼ਬਰ ਲਿਆਏ ਯਹੋਵਾਹ ਦੇ ਅੱਗੇ ਬਵਾ ਨਾਲ ਮਰ ਗਏ।
38 그 땅을 탐지하러 갔던 사람들 중에 오직 눈의 아들 여호수아와 여분네의 아들 갈렙은 생존하니라
੩੮ਪਰ ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਧਰਤੀ ਦਾ ਭੇਤ ਪਾਉਣ ਨੂੰ ਗਏ ਸਨ ਜੀਉਂਦੇ ਬਚੇ ਰਹੇ।
39 모세가 이 말로 이스라엘 모든 자손에게 고하매 백성이 크게 슬퍼하여
੩੯ਤਦ ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਇਹ ਗੱਲਾਂ ਦੱਸੀਆਂ ਅਤੇ ਪਰਜਾ ਨੇ ਵੱਡਾ ਵਿਰਲਾਪ ਕੀਤਾ।
40 아침에 일찌기 일어나 산꼭대기로 올라가며 가로되 '보소서 우리가 여기 있나이다 우리가 여호와의 허락하신 곳으로 올라 가리니 우리가 범죄하였음이니이다'
੪੦ਤਦ ਉਹ ਸਵੇਰੇ ਹੀ ਉੱਠ ਕੇ ਪਰਬਤ ਦੀ ਟੀਸੀ ਉੱਤੇ ਇਹ ਕਹਿ ਕੇ ਗਏ ਕਿ ਵੇਖੋ, ਅਸੀਂ ਹੀ ਉਸ ਥਾਂ ਨੂੰ ਉਤਾਹਾਂ ਜਾਂਵਾਂਗੇ ਜਿਸ ਦੇ ਲਈ ਯਹੋਵਾਹ ਨੇ ਫ਼ਰਮਾਇਆ ਹੈ ਕਿਉਂ ਜੋ ਅਸੀਂ ਪਾਪ ਕੀਤਾ ਹੈ।
41 모세가 가로되 `너희가 어찌하여 이제 여호와의 명령을 범하느냐? 이 일이 형통치 못하리라
੪੧ਪਰ ਮੂਸਾ ਨੇ ਆਖਿਆ, ਤੁਸੀਂ ਯਹੋਵਾਹ ਦੇ ਹੁਕਮ ਦਾ ਉਲੰਘਣ ਕਿਉਂ ਕਰਦੇ ਹੋ? ਕਿਉਂ ਜੋ ਇਹ ਸਫ਼ਲ ਨਹੀਂ ਹੋਵੇਗਾ।
42 여호와께서 너희 중에 계시지 아니하니 올라가지 말라 너희 대적앞에서 패할까 하노라
੪੨ਤੁਸੀਂ ਉੱਪਰ ਨਾ ਜਾਓ ਕਿਉਂ ਜੋ ਯਹੋਵਾਹ ਤੁਹਾਡੇ ਵਿਚਕਾਰ ਨਹੀਂ ਹੈ ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।
43 아말렉인과 가나안인이 너희 앞에 있으니 너희가 그 칼에 망하리라 너희가 여호와를 배반하였으니 여호와께서 너희와 함께 하지 아니하시리라' 하나
੪੩ਅਮਾਲੇਕੀ ਅਤੇ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ।
44 그들이 그래도 산꼭대기로 올라갔고 여호와의 언약궤와 모세는 진을 떠나지 아니하였더라
੪੪ਪਰੰਤੂ ਉਹ ਢਿਠਾਈ ਨਾਲ ਪਰਬਤ ਦੀ ਟੀਸੀ ਉੱਤੇ ਚੜ੍ਹ ਗਏ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਅਤੇ ਮੂਸਾ ਡੇਰੇ ਦੇ ਵਿੱਚੋਂ ਨਾ ਗਏ।
45 아말렉인과 산지에 거하는 가나안인이 내려와 쳐서 파하고 호르마까지 이르렀더라
੪੫ਅਮਾਲੇਕੀ ਅਤੇ ਕਨਾਨੀ ਜਿਹੜੇ ਉਸ ਪਰਬਤ ਉੱਤੇ ਵੱਸਦੇ ਸਨ ਹੇਠਾਂ ਆਏ ਅਤੇ ਉਨ੍ਹਾਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਮਾਰਦੇ ਗਏ।