< 잠언 13 >

1 지혜로운 아들은 아비의 훈계를 들으나 거만한 자는 꾸지람을 즐겨 듣지 아니하느니라
ਬੁੱਧਵਾਨ ਪੁੱਤਰ ਤਾਂ ਆਪਣੇ ਪਿਤਾ ਦੀ ਸਿੱਖਿਆ ਸੁਣਦਾ ਹੈ, ਪਰ ਠੱਠਾ ਕਰਨ ਵਾਲਾ ਤਾੜਨਾ ਨੂੰ ਨਹੀਂ ਸੁਣਦਾ।
2 사람은 입의 열매로 인하여 복록을 누리거니와 마음이 궤사한 자는 강포를 당하느니라
ਮਨੁੱਖ ਆਪਣੇ ਮੂੰਹ ਦੇ ਫਲ ਤੋਂ ਭਲਿਆਈ ਨੂੰ ਪ੍ਰਾਪਤ ਕਰਦਾ ਹੈ, ਪਰੰਤੂ ਵਿਸ਼ਵਾਸਘਾਤੀ ਦਾ ਪੇਟ ਜ਼ੁਲਮ ਨਾਲ ਭਰਦਾ ਹੈ।
3 입을 지키는 자는 그 생명을 보전하나 입술을 크게 벌리는 자에게는 멸망이 오느니라
ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
4 게으른 자는 마음으로 원하여도 얻지 못하나 부지런한 자의 마음은 풍족함을 얻느니라
ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।
5 의인은 거짓말을 미워하나 악인은 행위가 흉악하여 부끄러운 데 이르느니라
ਧਰਮੀ ਨੂੰ ਝੂਠ ਤੋਂ ਨਫ਼ਰਤ ਆਉਂਦੀ ਹੈ, ਪਰ ਦੁਸ਼ਟ ਸ਼ਰਮ ਦਾ ਕਾਰਨ ਹੁੰਦਾ ਹੈ।
6 의는 행실이 정직한 자를 보호하고 악은 죄인을 패망케 하느니라
ਜਿਹੜਾ ਸਿੱਧੀ ਚਾਲ ਚੱਲਦਾ ਹੈ, ਧਰਮ ਉਹ ਦੀ ਰੱਖਿਆ ਕਰਦਾ ਹੈ, ਪਰ ਪਾਪੀ ਆਪਣੀ ਦੁਸ਼ਟਤਾ ਦੇ ਕਾਰਨ ਉਲਟ ਜਾਂਦਾ ਹੈ।
7 스스로 부한 체 하여도 아무 것도 없는 자가 있고 스스로 가난한체 하여도 재물이 많은 자가 있느니라
ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
8 사람의 재물이 그 생명을 속할 수는 있으나 가난한 자는 협박을 받을 일이 없느니라
ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
9 의인의 빛은 환하게 빛나고 악인의 등불은 꺼지느니라
ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
10 교만에서는 다툼만 일어날 뿐이라 권면을 듣는 자는 지혜가 있느니라 망령되이
੧੦ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
11 얻은 재물은 줄어가고 손으로 모은 것은 늘어가느니라
੧੧ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
12 소망이 더디 이루게 되면 그것이 마음을 상하게 하나니 소원이 이루는 것은 곧 생명나무니라
੧੨ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
13 말씀을 멸시하는 자는 패망을 이루고 계명을 두려워하는 자는 상을 얻느니라
੧੩ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
14 지혜 있는 자의 교훈은 생명의 샘이라 사람으로 사망의 그물을 벗어나게 하느니라
੧੪ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
15 선한 지혜는 은혜를 베푸나 궤사한 자의 길은 험하니라
੧੫ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ।
16 무릇 슬기로운 자는 지식으로 행하여도 미련한 자는 자기의 미련한 것을 나타내느니라
੧੬ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।
17 악한 사자는 재앙에 빠져도 충성된 사신은 양약이 되느니라
੧੭ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿੱਗਦਾ ਹੈ, ਪਰ ਵਫ਼ਾਦਾਰ ਸੰਦੇਸ਼ਵਾਹਕ ਚੰਗਾ ਕਰਦਾ ਹੈ।
18 훈계를 저버리는 자에게는 궁핍과 수욕이 이르거니와 경계를 지키는 자는 존영을 얻느니라
੧੮ਜਿਹੜਾ ਸਿੱਖਿਆ ਨੂੰ ਨਹੀਂ ਮੰਨਦਾ ਉਹ ਕੰਗਾਲ ਤੇ ਸ਼ਰਮਿੰਦਾ ਹੋਵੇਗਾ, ਪਰ ਜੋ ਤਾੜਨਾ ਵੱਲ ਮਨ ਲਗਾਉਂਦਾ ਹੈ, ਉਸ ਦਾ ਆਦਰ ਹੋਵੇਗਾ।
19 소원을 성취하면 마음에 달아도 미련한 자는 악에서 떠나기를 싫어하느니라
੧੯ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ।
20 지혜로운 자와 동행하면 지혜를 얻고 미련한 자와 사귀면 해를 받느니라
੨੦ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।
21 재앙은 죄인을 따르고 선한 보응은 의인에게 이르느니라
੨੧ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।
22 선인은 그 산업을 자자 손손에게 끼쳐도 죄인의 재물은 의인을 위하여 쌓이느니라
੨੨ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।
23 가난한 자는 밭을 경작하므로 양식이 많아지거늘 혹 불의로 인하여 가산을 탕패하는 자가 있느니라
੨੩ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।
24 초달을 차마 못하는 자는 그 자식을 미워함이라 자식을 사랑하는 자는 근실히 징계하느니라
੨੪ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
25 의인은 포식하여도 악인의 배는 주리느니라
੨੫ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।

< 잠언 13 >