< 시편 118 >
1 여호와께 감사하라! 저는 선하시며 그 인자하심이 영원함이로다
੧ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਉਹ ਦੀ ਦਯਾ ਤਾਂ ਸਦੀਪਕ ਹੈ!
2 이제 이스라엘은 말하기를 그 인자하심이 영원하다 할지로다
੨ਇਸਰਾਏਲ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ।
3 이제 아론의 집은 말하기를 그 인자하심이 영원하다 할지로다
੩ਹਾਰੂਨ ਦਾ ਘਰਾਣਾ ਵੀ ਆਖੇ, ਕਿ ਉਹ ਦੀ ਦਯਾ ਸਦੀਪਕ ਹੈ।
4 이제 여호와를 경외하는 자는 말하기를 그 인자하심이 영원하다 할지로다
੪ਯਹੋਵਾਹ ਤੋਂ ਡਰਨ ਵਾਲੇ ਵੀ ਆਖਣ, ਕਿ ਉਹ ਦੀ ਦਯਾ ਸਦੀਪਕ ਹੈ!
5 내가 고통 중에 여호와께 부르짖었더니 여호와께서 답하시고 나를 광활한 곳에 세우셨도다
੫ਮੈਂ ਦੁੱਖ ਵਿੱਚ ਯਹੋਵਾਹ ਨੂੰ ਪੁਕਾਰਿਆ, ਯਹੋਵਾਹ ਨੇ ਉੱਤਰ ਦੇ ਕੇ ਮੈਨੂੰ ਖੁੱਲ੍ਹੇ ਥਾਂ ਵਿੱਚ ਰੱਖਿਆ।
6 여호와는 내 편이시라 내게 두려움이 없나니 내게 어찌할꼬
੬ਯਹੋਵਾਹ ਮੇਰੀ ਵੱਲ ਹੈ, ਮੈਂ ਨਾ ਡਰਾਂਗਾ, ਮਨੁੱਖ ਮੇਰਾ ਕੀ ਕਰ ਸਕਦਾ ਹੈ?
7 여호와께서 내 편이 되사 나를 돕는 자 중에 계시니 그러므로 나를 미워하는 자에게 보응하시는 것을 내가 보리로다
੭ਯਹੋਵਾਹ ਮੇਰੀ ਵੱਲ ਮੇਰੇ ਸਹਾਇਕਾਂ ਵਿੱਚ ਹੈ, ਅਤੇ ਮੈਂ ਆਪਣੇ ਦੁਸ਼ਮਣਾਂ ਨੂੰ ਵੇਖ ਲਵਾਂਗਾ।
੮ਆਦਮੀ ਉੱਤੇ ਭਰੋਸਾ ਰੱਖਣ ਨਾਲੋਂ, ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
9 여호와께 피함이 방백들을 신뢰함보다 낫도다
੯ਪਤਵੰਤਾਂ ਉੱਤੇ ਭਰੋਸਾ ਰੱਖਣ ਨਾਲੋਂ ਯਹੋਵਾਹ ਦੀ ਸ਼ਰਨ ਲੈਣਾ ਭਲਾ ਹੈ।
੧੦ਸਾਰੀਆਂ ਕੌਮਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
੧੧ਉਨ੍ਹਾਂ ਨੇ ਮੈਨੂੰ ਘੇਰ ਲਿਆ, ਆਹੋ, ਉਨ੍ਹਾਂ ਨੇ ਮੈਨੂੰ ਘੇਰਾ ਪਾ ਲਿਆ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
੧੨ਉਨ੍ਹਾਂ ਨੇ ਸ਼ਹਿਦ ਦੀਆਂ ਮੱਖੀਆਂ ਵਾਂਗੂੰ ਮੈਨੂੰ ਘੇਰ ਲਿਆ, ਓਹ ਕੰਡਿਆਂ ਦੀ ਅੱਗ ਵਾਂਗੂੰ ਬੁੱਝ ਗਏ, ਮੈਂ ਯਹੋਵਾਹ ਦੇ ਨਾਮ ਤੇ ਉਨ੍ਹਾਂ ਨੂੰ ਵੱਢ ਹੀ ਸੁੱਟਿਆ।
੧੩ਤੂੰ ਮੈਨੂੰ ਡੇਗਣ ਲਈ ਵੱਡਾ ਧੱਕਾ ਦਿੱਤਾ, ਪਰ ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।
੧੪ਯਹੋਵਾਹ ਮੇਰਾ ਬਲ ਤੇ ਗੀਤ ਹੈ, ਉਹ ਮੇਰਾ ਬਚਾਓ ਹੈ।
੧੫ਧਰਮੀਆਂ ਦੇ ਡੇਰਿਆਂ ਵਿੱਚ ਬਚਾਓ ਤੇ ਜੈਕਾਰੇ ਦੀ ਅਵਾਜ਼ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
੧੬ਯਹੋਵਾਹ ਦਾ ਸੱਜਾ ਹੱਥ ਉੱਚਾ ਹੋਇਆ ਹੈ, ਯਹੋਵਾਹ ਦਾ ਸੱਜਾ ਹੱਥ ਸੂਰਮਗਤੀ ਕਰਦਾ ਹੈ।
੧੭ਮੈਂ ਮਰਾਂਗਾ ਨਹੀਂ ਸਗੋਂ ਮੈਂ ਜੀਆਂਗਾ, ਅਤੇ ਯਹੋਵਾਹ ਦੇ ਕੰਮਾਂ ਦਾ ਵਰਣਨ ਕਰਾਂਗਾ।
੧੮ਯਹੋਵਾਹ ਨੇ ਮੈਨੂੰ ਬਹੁਤ ਤਾੜਿਆ, ਪਰ ਮੈਨੂੰ ਮੌਤ ਦੇ ਹਵਾਲੇ ਨਾ ਕੀਤਾ।
੧੯ਧਰਮ ਦੇ ਫਾਟਕ ਮੇਰੇ ਲਈ ਖੋਲ੍ਹ ਦਿਓ, ਤਾਂ ਮੈਂ ਉਨ੍ਹਾਂ ਵਿੱਚ ਜਾ ਕੇ ਯਹੋਵਾਹ ਦਾ ਧੰਨਵਾਦ ਕਰਾਂਗਾ।
੨੦ਯਹੋਵਾਹ ਦਾ ਫਾਟਕ ਇਹ ਹੈ, ਧਰਮੀ ਇਹ ਦੇ ਵਿੱਚੋਂ ਦੀ ਜਾਣਗੇ।
੨੧ਮੈਂ ਤੇਰਾ ਧੰਨਵਾਦ ਕਰਾਂਗਾ ਕਿਉਂ ਜੋ ਤੂੰ ਮੈਨੂੰ ਉੱਤਰ ਦਿੱਤਾ ਹੈ, ਤੂੰ ਮੇਰਾ ਬਚਾਓ ਹੋਇਆ ਹੈਂ।
੨੨ਜਿਸ ਪੱਥਰ ਨੂੰ ਰਾਜਾਂ ਨੇ ਰੱਦਿਆ, ਸੋਈ ਖੂੰਜੇ ਦਾ ਸਿਰਾ ਹੋ ਗਿਆ।
੨੩ਇਹ ਯਹੋਵਾਹ ਦੀ ਵੱਲੋਂ ਹੈ, ਅਤੇ ਸਾਡੀ ਨਜ਼ਰ ਵਿੱਚ ਅਚਰਜ਼ ਹੈ।
੨੪ਇਹ ਦਿਨ ਯਹੋਵਾਹ ਨੇ ਬਣਾਇਆ, ਉਸ ਵਿੱਚ ਅਸੀਂ ਬਾਗ-ਬਾਗ ਤੇ ਅਨੰਦ ਹੋਈਏ!
੨੫ਹੇ ਯਹੋਵਾਹ, ਬੇਨਤੀ ਹੈ, ਬਚਾ ਲੈ, ਹੇ ਯਹੋਵਾਹ, ਬੇਨਤੀ ਹੈ, ਨਿਹਾਲ ਕਰ!
੨੬ਮੁਬਾਰਕ ਉਹ ਹੈ ਜਿਹੜਾ ਯਹੋਵਾਹ ਦੇ ਨਾਮ ਤੇ ਆਉਂਦਾ ਹੈ, ਅਸੀਂ ਤੁਹਾਨੂੰ ਯਹੋਵਾਹ ਦੇ ਭਵਨ ਤੋਂ ਬਰਕਤ ਦਿੱਤੀ।
੨੭ਯਹੋਵਾਹ ਪਰਮੇਸ਼ੁਰ ਹੈ ਅਤੇ ਉਹ ਨੇ ਸਾਡੇ ਲਈ ਚਾਨਣ ਕੀਤਾ, ਜਗ ਪਸ਼ੂ ਨੂੰ ਰੱਸਿਆਂ ਨਾਲ ਬੰਨ੍ਹ ਦਿਓ, ਜਗਵੇਦੀ ਦੇ ਸਿੰਗਾਂ ਤੱਕ।
੨੮ਮੇਰਾ ਪਰਮੇਸ਼ੁਰ ਤੂੰ ਹੈਂ, ਮੈਂ ਤੇਰਾ ਧੰਨਵਾਦ ਕਰਾਂਗਾ। ਹੇ ਮੇਰੇ ਪਰਮੇਸ਼ੁਰ, ਮੈਂ ਤੇਰੀ ਬਜ਼ੁਰਗੀ ਕਰਾਂਗਾ।
੨੯ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ, ਉਹ ਦੀ ਦਯਾ ਜੋ ਸਦੀਪਕ ਹੈ।