< 시편 22 >
1 (다윗의 시. 영장으로 아앨렛샤할에 맞춘 노래) 내 하나님이여, 내 하나님이여, 어찌 나를 버리셨나이까? 어찌 나를 멀리하여 돕지 아니하옵시며 내 신음하는 소리를 듣지 아니하시나이까?
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਅਬਲੇਰਸ਼ਰ ਦੇ ਰਾਗ ਵਿੱਚ ਦਾਊਦ ਦਾ ਭਜਨ। ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੂੰ ਮੈਨੂੰ ਕਿਉਂ ਛੱਡ ਦਿੱਤਾ ਹੈ? ਅਤੇ ਮੇਰੇ ਬਚਾਉਣ ਤੋਂ ਅਤੇ ਮੇਰੀਆਂ ਭੁੱਬਾਂ ਦੇ ਸ਼ਬਦਾਂ ਤੋਂ ਕਿਉਂ ਦੂਰ ਰਹਿੰਦਾ ਹੈ?
2 내 하나님이여, 내가 낮에도 부르짖고 밤에도 잠잠치 아니하오나 응답지 아니하시나이다
੨ਹੇ ਮੇਰੇ ਪਰਮੇਸ਼ੁਰ, ਮੈਂ ਦਿਨ ਵੇਲੇ ਤੈਨੂੰ ਪੁਕਾਰਦਾ ਹਾਂ ਪਰ ਤੂੰ ਉੱਤਰ ਨਹੀਂ ਦਿੰਦਾ, ਅਤੇ ਰਾਤ ਨੂੰ ਵੀ ਪਰ ਮੈਨੂੰ ਚੈਨ ਨਹੀਂ।
3 이스라엘의 찬송 중에 거하시는 주여, 주는 거룩하시니이다
੩ਤੂੰ ਤਾਂ ਪਵਿੱਤਰ ਹੈਂ, ਤੂੰ ਜੋ ਇਸਰਾਏਲ ਦੀਆਂ ਉਸਤਤਾਂ ਵਿੱਚ ਵੱਸਦਾ ਹੈਂ।
4 우리 열조가 주께 의뢰하였고 의뢰하였으므로 저희를 건지셨나이다
੪ਸਾਡੇ ਪੁਰਖਿਆਂ ਨੇ ਤੇਰੇ ਉੱਤੇ ਭਰੋਸਾ ਕੀਤਾ, ਉਨ੍ਹਾਂ ਨੇ ਭਰੋਸਾ ਕੀਤਾ ਅਤੇ ਤੂੰ ਉਨ੍ਹਾਂ ਨੂੰ ਛੁਡਾਇਆ।
5 저희가 주께 부르짖어 구원을 얻고 주께 의뢰하여 수치를 당치 아니하였나이다
੫ਉਨ੍ਹਾਂ ਨੇ ਤੇਰੀ ਦੁਹਾਈ ਦਿੱਤੀ ਅਤੇ ਛੁਟਕਾਰਾ ਪਾਇਆ, ਉਨ੍ਹਾਂ ਨੇ ਤੇਰੇ ਉੱਤੇ ਭਰੋਸਾ ਰੱਖਿਆ ਅਤੇ ਓਹ ਸ਼ਰਮਿੰਦੇ ਨਾ ਹੋਏ।
6 나는 벌레요 사람이 아니라 사람의 훼방거리요 백성의 조롱거리니이다
੬ਪਰ ਮੈਂ ਕੀੜਾ ਹਾਂ, ਮੈਂ ਮਨੁੱਖ ਨਹੀਂ ਹਾਂ, ਆਦਮੀ ਦੀ ਨਮੋਸ਼ੀ ਅਤੇ ਲੋਕਾਂ ਵਿੱਚ ਤੁੱਛ ਹਾਂ।
7 나를 보는 자는 다 비웃으며 입술을 비쭉이고 머리를 흔들며 말하되
੭ਜਿੰਨੇ ਮੈਨੂੰ ਵੇਖਦੇ ਹਨ ਓਹ ਮੈਨੂੰ ਮਖ਼ੌਲ ਵਿੱਚ ਉਡਾਉਂਦੇ ਹਨ, ਓਹ ਬੁੱਲ ਪਸਾਰਦੇ ਅਤੇ ਸਿਰ ਹਿਲਾਉਂਦੇ ਹਨ,
8 저가 여호와께 의탁하니 구원하실걸, 저를 기뻐하시니 건지실걸 하나이다
੮“ਯਹੋਵਾਹ ਦੇ ਅਧੀਨ ਹੋ ਜਾ, ਉਹ ਹੀ ਉਸ ਨੂੰ ਛੁਡਾਵੇ, ਉਹ ਹੀ ਉਸ ਨੂੰ ਬਚਾਵੇ ਕਿਉਂ ਜੋ ਉਹ ਉਸ ਤੋਂ ਪਰਸੰਨ ਹੈ।”
9 오직 주께서 나를 모태에서 나오게 하시고 내 모친의 젖을 먹을때에 의지하게 하셨나이다
੯ਪਰ ਤੂੰ ਹੀ ਮੈਨੂੰ ਕੁੱਖੋਂ ਬਾਹਰ ਲਿਆਇਆ, ਅਤੇ ਮੇਰੀ ਮਾਤਾ ਦੀਆਂ ਦੁੱਧੀਆਂ ਉੱਤੇ ਮੈਨੂੰ ਭਰੋਸਾ ਦਿਲਾਇਆ,
10 내가 날 때부터 주께 맡긴바 되었고 모태에서 나올 때부터 주는 내 하나님이 되셨사오니
੧੦ਜੰਮਦਿਆਂ ਸਾਰ ਮੈਂ ਤੇਰੇ ਹੀ ਉੱਤੇ ਭਰੋਸਾ ਰੱਖਿਆ, ਮਾਤਾ ਦੀ ਕੁੱਖ ਤੋਂ ਹੀ ਤੂੰ ਮੇਰਾ ਪਰਮੇਸ਼ੁਰ ਹੈਂ।
11 나를 멀리하지 마옵소서 환난이 가깝고 도울 자 없나이다
੧੧ਮੈਥੋਂ ਦੂਰ ਨਾ ਰਹਿ ਕਿਉਂ ਜੋ ਬਿਪਤਾ ਨੇੜੇ ਆ ਗਈ ਹੈ, ਅਤੇ ਕੋਈ ਸਹਾਇਕ ਨਹੀਂ।
12 많은 황소가 나를 에워싸며 바산의 힘센 소들이 나를 둘렀으며
੧੨ਬਹੁਤੇ ਬਲ਼ਦਾਂ ਨੇ ਮੈਨੂੰ ਘੇਰ ਲਿਆ ਹੈ, ਬਾਸ਼ਾਨ ਦੇਸ਼ ਦੇ ਬਲਵੰਤ ਬਲ਼ਦਾਂ ਨੇ ਮੈਨੂੰ ਘੇਰਾ ਪਾ ਲਿਆ ਹੈ,
13 내게 그 입을 벌림이 찢고 부르짖는 사자 같으니이다
੧੩ਓਹ ਪਾੜਨ ਅਤੇ ਗੱਜਣ ਵਾਲੇ ਬੱਬਰ ਸ਼ੇਰ ਵਾਂਗੂੰ ਮੇਰੇ ਉੱਤੇ ਮੂੰਹ ਅੱਡਦੇ ਹਨ।
14 나는 물같이 쏟아졌으며 내 모든 뼈는 어그러졌으며 내 마음은 촛밀 같아서 내 속에서 녹았으며
੧੪ਮੈਂ ਪਾਣੀ ਵਾਂਗੂੰ ਡੋਲ੍ਹਿਆ ਗਿਆ ਹਾਂ, ਮੇਰੀਆਂ ਸਾਰੀਆਂ ਹੱਡੀਆਂ ਉੱਖੜ ਗਈਆਂ ਹਨ, ਮੇਰਾ ਦਿਲ ਮੋਮ ਵਰਗਾ ਹੈ, ਉਹ ਮੇਰੇ ਅੰਦਰ ਪਿਘਲ ਗਿਆ ਹੈ।
15 내 힘이 말라 질그릇 조각 같고 내 혀가 잇틀에 붙었나이다 주께서 또 나를 사망의 진토에 두셨나이다
੧੫ਮੇਰਾ ਗਲ਼ਾ ਠੀਕਰੇ ਵਾਂਗੂੰ ਸੁੱਕ ਗਿਆ, ਅਤੇ ਮੇਰੀ ਜੀਭ ਤਾਲੂ ਨਾਲ ਲੱਗਦੀ ਜਾਂਦੀ ਹੈ, ਅਤੇ ਤੂੰ ਮੈਨੂੰ ਮੌਤ ਦੀ ਧੂੜ ਵਿੱਚ ਰੱਖ ਛੱਡਿਆ।
16 개들이 나를 에워쌌으며 악한 무리가 나를 둘러 내 수족을 찔렀나이다
੧੬ਕਿਉਂ ਜੋ ਕੁੱਤਿਆਂ ਨੇ ਮੈਨੂੰ ਘੇਰ ਲਿਆ ਹੈ, ਕੁਕਰਮੀਆਂ ਦੀ ਟੋਲੀ ਨੇ ਮੈਨੂੰ ਘੇਰਾ ਪਾ ਲਿਆ ਹੈ, ਉਨ੍ਹਾਂ ਨੇ ਮੇਰੇ ਹੱਥ-ਪੈਰ ਵਿੰਨ੍ਹ ਸੁੱਟੇ ਹਨ।
17 내가 내 모든 뼈를 셀 수 있나이다 저희가 나를 주목하여 보고
੧੭ਮੈਂ ਆਪਣੀਆਂ ਸਾਰੀਆਂ ਹੱਡੀਆਂ ਗਿਣ ਸਕਦਾ ਹਾਂ, ਓਹ ਮੈਨੂੰ ਘੂਰ-ਘੂਰ ਕੇ ਵੇਖਦੇ ਹਨ।
੧੮ਓਹ ਮੇਰੇ ਕੱਪੜੇ ਆਪਸ ਵਿੱਚ ਵੰਡ ਲੈਂਦੇ ਹਨ, ਅਤੇ ਮੇਰੇ ਲਿਬਾਸ ਉੱਤੇ ਪਰਚੀਆਂ ਸੁੱਟਦੇ ਹਨ।
19 여호와여, 멀리하지 마옵소서 나의 힘이시여, 속히 나를 도우소서
੧੯ਪਰ ਤੂੰ ਯਹੋਵਾਹ ਦੂਰ ਨਾ ਰਹਿ, ਹੇ ਮੇਰੇ ਬਲ, ਮੇਰੀ ਸਹਾਇਤਾ ਲਈ ਛੇਤੀ ਕਰ,
20 내 영혼을 칼에서 건지시며 내 유일한 것을 개의 세력에서 구하소서
੨੦ਮੇਰੀ ਜਾਨ ਨੂੰ ਤਲਵਾਰ ਤੋਂ, ਅਤੇ ਮੇਰੇ ਜੀਵ ਨੂੰ ਕੁੱਤੇ ਦੇ ਵੱਸ ਤੋਂ ਛੁਡਾ।
21 나를 사자 입에서 구하소서 주께서 내게 응락하시고 들소 뿔에서 구원하셨나이다
੨੧ਬੱਬਰ ਸ਼ੇਰ ਦੇ ਮੂੰਹ ਤੋਂ ਬਚਾ, ਅਤੇ ਜੰਗਲੀ ਬਲਦਾਂ ਦੇ ਸਿੰਗਾਂ ਤੋਂ, ਤੂੰ ਮੈਨੂੰ ਬਚਾਇਆ ਹੈ ।
22 내가 주의 이름을 형제에게 선포하고 회중에서 주를 찬송하리이다
੨੨ਮੈਂ ਆਪਣਿਆਂ ਭਰਾਵਾਂ ਨੂੰ ਤੇਰਾ ਨਾਮ ਸੁਣਾਵਾਂਗਾ, ਅਤੇ ਸਭਾ ਵਿੱਚ ਤੇਰੀ ਉਸਤਤ ਕਰਾਂਗਾ।
23 여호와를 두려워하는 너희여, 그를 찬송할지어다 야곱의 모든 자손이여, 그에게 영광을 돌릴지어다 너희 이스라엘 모든 자손이여, 그를 경외할지어다
੨੩ਯਹੋਵਾਹ ਤੋਂ ਡਰਨ ਵਾਲਿਓ, ਉਹ ਦੀ ਉਸਤਤ ਕਰੋ, ਯਾਕੂਬ ਦਾ ਸਾਰਾ ਵੰਸ਼, ਉਹ ਦੀ ਮਹਿਮਾ ਕਰੋ, ਅਤੇ ਇਸਰਾਏਲ ਦਾ ਸਾਰਾ ਵੰਸ਼, ਉਸ ਤੋਂ ਡਰੋ,
24 그는 곤고한 자의 곤고를 멸시하거나 싫어하지 아니하시며 그 얼굴을 저에게서 숨기지 아니하시고 부르짖을 때에 들으셨도다
੨੪ਕਿਉਂ ਜੋ ਉਹ ਨੇ ਦੁਖੀਏ ਦੇ ਦੁੱਖ ਨੂੰ ਤੁੱਛ ਨਾ ਜਾਣਿਆ ਨਾ ਉਸ ਤੋਂ ਘਿਣ ਕੀਤੀ, ਅਤੇ ਨਾ ਉਸ ਤੋਂ ਆਪਣਾ ਮੂੰਹ ਛਿਪਾਇਆ, ਅਤੇ ਜਦ ਉਸ ਨੇ ਉਹ ਦੀ ਦੁਹਾਈ ਦਿੱਤੀ ਤਾਂ ਉਹ ਨੇ ਸੁਣਿਆ।
25 대회 중에 나의 찬송은 주께로서 온 것이니 주를 경외하는 자 앞에서 나의 서원을 갚으리이다
੨੫ਮਹਾਂ ਸਭਾ ਵਿੱਚ ਮੇਰਾ ਉਸਤਤ ਕਰਨਾ ਤੇਰੀ ਵੱਲੋਂ ਹੁੰਦਾ ਹੈ, ਉਸ ਤੋਂ ਡਰਨ ਵਾਲਿਆਂ ਅੱਗੇ ਮੈਂ ਆਪਣੀਆਂ ਸੁੱਖਣਾਂ ਪੂਰੀਆਂ ਕਰਾਂਗਾ।
26 겸손한 자는 먹고 배부를 것이며 여호와를 찾는 자는 그를 찬송할 것이라 너희 마음은 영원히 살지어다
੨੬ਨਮਰ ਲੋਕ ਖਾਣਗੇ ਅਤੇ ਤ੍ਰਿਪਤ ਹੋਣਗੇ, ਯਹੋਵਾਹ ਦੇ ਖੋਜੀ ਉਸ ਦੀ ਉਸਤਤ ਕਰਨਗੇ, ਉਹਨਾਂ ਦਾ ਮਨ ਸਦਾ ਜਿਉਂਦਾ ਰਹੇ!
27 땅의 모든 끝이 여호와를 기억하고 돌아오며 열방의 모든 족속이 주의 앞에 경배하리니
੨੭ਧਰਤੀ ਦੀਆਂ ਸਾਰੀਆਂ ਕੌਮਾਂ ਚੇਤੇ ਕਰ ਕੇ ਯਹੋਵਾਹ ਵੱਲ ਫਿਰਨਗੀਆਂ, ਅਤੇ ਕੌਮਾਂ ਦੇ ਸਾਰੇ ਘਰਾਣੇ ਤੇਰੇ ਅੱਗੇ ਮੱਥਾ ਟੇਕਣਗੇ,
28 나라는 여호와의 것이요 여호와는 열방의 주재심이로다
੨੮ਕਿਉਂ ਜੋ ਰਾਜ ਯਹੋਵਾਹ ਦਾ ਹੈ, ਅਤੇ ਕੌਮਾਂ ਉੱਤੇ ਉਹੋ ਹਾਕਮ ਹੈ।
29 세상의 모든 풍비한 자가 먹고 경배할 것이요 진토에 내려가는 자 곧 자기 영혼을 살리지 못할 자도 다 그 앞에 절하리로다
੨੯ਧਰਤੀ ਦੇ ਸਾਰੇ ਮੇਰੇ ਲੋਕ ਖਾਣਗੇ ਅਤੇ ਉਹ ਨੂੰ ਮੱਥਾ ਟੇਕਣਗੇ, ਓਹ ਸੱਭੇ ਜੋ ਮਰ ਮਿਟਦੇ ਹਨ ਉਹ ਦੇ ਅੱਗੇ ਝੁਕਣਗੇ, ਅਤੇ ਕੋਈ ਆਪਣੀ ਜਾਨ ਜਿਉਂਦੀ ਨਹੀਂ ਰੱਖ ਸਕਦਾ।
30 후손이 그를 봉사할 것이요 대대에 주를 전할 것이며
੩੦ਇੱਕ ਵੰਸ਼ ਉਹ ਦੀ ਸੇਵਾ ਕਰੇਗਾ, ਉਹ ਪ੍ਰਭੂ ਦੀ ਪੀੜ੍ਹੀ ਕਰਕੇ ਗਿਣਿਆ ਜਾਵੇਗਾ।
31 와서 그 공의를 장차 날 백성에게 전함이여 주께서 이를 행하셨다 할 것이로다
੩੧ਓਹ ਆਉਣਗੇ ਅਤੇ ਉਹ ਦਾ ਧਰਮ ਜਨਮ ਲੈਣ ਵਾਲੀ ਪਰਜਾ ਨੂੰ ਦੱਸਣਗੇ, ਕਿ ਉਹ ਨੇ ਹੀ ਇਹ ਕੀਤਾ ਹੈ।