< 시편 28 >
1 (다윗의 시) 여호와여, 내가 주께 부르짖으오니 나의 반석이여, 내게 귀를 막지마소서 주께서 내게 잠잠하시면 내가 무덤에 내려가는 자와 같을까 하나이다
੧ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ।
2 내가 주의 성소를 향하여 나의 손을 들고 주께 부르짖을 때에 나의 간구하는 소리를 들으소서
੨ਮੇਰੀ ਬੇਨਤੀ ਦੀ ਅਵਾਜ਼ ਸੁਣ ਲਈ, ਜਦੋਂ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ।
3 악인과 행악하는 자와 함께 나를 끌지 마옵소서 저희는 그 이웃에게 화평을 말하나 그 마음에는 악독이 있나이다
੩ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।
4 저희의 행사와 그 행위의 악한대로 갚으시며 저희 손의 지은대로 갚아 그 마땅히 받을 것으로 보응하소서
੪ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,
5 저희는 여호와의 행하신 일과 손으로 지으신 것을 생각지 아니하므로 여호와께서 저희를 파괴하고 건설치 아니하시리로다
੫ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।
6 여호와를 찬송함이여, 내 간구하는 소리를 들으심이로다
੬ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ ਹੈ।
7 여호와는 나의 힘과 나의 방패시니 내 마음이 저를 의지하여 도움을 얻었도다 그러므로 내 마음이 크게 기뻐하며 내 노래로 저를 찬송하리로다
੭ਯਹੋਵਾਹ ਮੇਰਾ ਬਲ ਅਤੇ ਮੇਰੀ ਢਾਲ਼ ਹੈ, ਮੇਰੇ ਮਨ ਨੇ ਉਸ ਉੱਤੇ ਭਰੋਸਾ ਰੱਖਿਆ, ਅਤੇ ਮੇਰੀ ਸਹਾਇਤਾ ਹੋਈ ਹੈ, ਇਸ ਲਈ ਮੇਰਾ ਮਨ ਮੌਜ ਮਾਣਦਾ ਹੈ, ਅਤੇ ਮੈਂ ਆਪਣੇ ਗੀਤ ਨਾਲ ਉਸ ਦਾ ਧੰਨਵਾਦ ਕਰਾਂਗਾ।
8 여호와는 저희의 힘이시요 그 기름 부음 받은 자의 구원의 산성이시로다
੮ਯਹੋਵਾਹ ਉਨ੍ਹਾਂ ਦਾ ਬਲ ਹੈ, ਅਤੇ ਉਹ ਆਪਣੇ ਮਸਹ ਕੀਤੇ ਹੋਏ ਦੇ ਲਈ ਬਚਾਓ ਦਾ ਗੜ੍ਹ ਹੈ।
9 주의 백성을 구원하시며 주의 산업에 복을 주시고 또 저희의 목자가 되사 영원토록 드십소서
੯ਆਪਣੀ ਪਰਜਾ ਨੂੰ ਬਚਾ, ਅਤੇ ਆਪਣੇ ਵਿਰਸੇ ਨੂੰ ਬਰਕਤ ਦੇ, ਉਨ੍ਹਾਂ ਦੀ ਪਾਲਣਾ ਕਰ ਅਤੇ ਉਨ੍ਹਾਂ ਨੂੰ ਸਦਾ ਸੰਭਾਲੀ ਰੱਖ।