< 시편 67 >
1 (시 곧 노래. 영장으로 현악에 맞춘 것) 하나님은 우리를 긍휼히 여기사 복을 주시고 그 얼굴 빛으로 우리에게 비취사 (셀라)
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ।
2 주의 도를 땅 위에, 주의 구원을 만방 중에 알리소서
੨ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ।
3 하나님이여, 민족들로 주를 찬송케 하시며 모든 민족으로 주를 찬송케 하소서
੩ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
4 열방은 기쁘고 즐겁게 노래할지니 주는 민족들을 공평히 판단하시며 땅 위에 열방을 치리하실 것임이니이다 (셀라)
੪ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ।
5 하나님이여, 민족들로 주를 찬송케 하시며 모든 민족으로 주를 찬송케 하소서
੫ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ!
6 땅이 그 소산을 내었도다 하나님 곧 우리 하나님이 우리에게 복을 주시리로다
੬ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ।
7 하나님이 우리에게 복을 주시리니 땅의 모든 끝이 하나님을 경외하리로다
੭ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।