< 열왕기하 18 >
1 이스라엘 왕 엘라의 아들 호세아 삼년에 유다 왕 아하스의 아들 히스기야가 왕이 되니
੧ਫਿਰ ਇਸ ਤਰ੍ਹਾਂ ਹੋਇਆ ਕਿ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦੇ ਤੀਜੇ ਸਾਲ ਵਿੱਚ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਯਹੂਦਾਹ ਦਾ ਰਾਜਾ ਰਾਜ ਕਰਨ ਲੱਗਾ।
2 위에 나아갈 때에 나이 이십 오세라 예루살렘에서 이십 구년을 치리하니라 그 모친의 이름은 아비라 스가리야의 딸이더라
੨ਜਦ ਉਹ ਰਾਜ ਕਰਨ ਲੱਗਾ ਤਾਂ ਪੱਚੀ ਸਾਲ ਦਾ ਸੀ ਅਤੇ ਉਸ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ ਅਤੇ ਉਸ ਦੀ ਮਾਤਾ ਦਾ ਨਾਮ ਅਬਿਯਾਹ ਸੀ, ਜੋ ਜ਼ਕਰਯਾਹ ਦੀ ਧੀ ਸੀ।
3 히스기야가 그 조상 다윗의 모든 행위와 같이 여호와 보시기에 정직히 행하여
੩ਅਤੇ ਸਭ ਕੁਝ ਜੋ ਉਸ ਦੇ ਪਿਉ ਦਾਊਦ ਨੇ ਕੀਤਾ ਸੀ ਉਸ ਨੇ ਉਸੇ ਤਰ੍ਹਾਂ ਉਹੋ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
4 여러 산당을 제하며 주상을 깨뜨리며 아세라 목상을 찍으며 모세가 만들었던 놋뱀을 이스라엘 자손이 이때까지 향하여 분향하므로 그것을 부수고 느후스단이라 일컬었더라
੪ਉਸ ਨੇ ਉੱਚਿਆਂ ਥਾਵਾਂ ਨੂੰ ਹਟਾ ਦਿੱਤਾ, ਥੰਮ੍ਹਾਂ ਦੇ ਟੁੱਕੜੇ-ਟੁੱਕੜੇ ਕਰ ਦਿੱਤੇ, ਟੁੰਡਾਂ ਨੂੰ ਵੱਢ ਸੁੱਟਿਆ ਅਤੇ ਪਿੱਤਲ ਦੇ ਸੱਪ ਨੂੰ ਜੋ ਮੂਸਾ ਨੇ ਬਣਾਇਆ ਸੀ ਚਕਨਾ-ਚੂਰ ਕਰ ਦਿੱਤਾ, ਕਿਉਂ ਜੋ ਉਨ੍ਹਾਂ ਦਿਨਾਂ ਤੱਕ ਇਸਰਾਏਲੀ ਉਹ ਦੇ ਅੱਗੇ ਧੂਪ ਧੁਖਾਉਂਦੇ ਸਨ ਸੋ ਉਸ ਨੇ ਉਹ ਦਾ ਨਾਮ ਨਹੁਸ਼ਤਾਨ ਰੱਖਿਆ।
5 히스기야가 이스라엘 하나님 여호와를 의지하였는데 그의 전후 유다 여러 왕 중에 그러한 자가 없었으니
੫ਉਹ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਉੱਤੇ ਭਰੋਸਾ ਰੱਖਦਾ ਸੀ ਐਥੋਂ ਤੱਕ ਕਿ ਉਸ ਤੋਂ ਬਾਅਦ ਯਹੂਦਾਹ ਦੇ ਸਾਰੇ ਰਾਜਿਆਂ ਵਿੱਚੋਂ ਇੱਕ ਵੀ ਉਸ ਦੇ ਵਰਗਾ ਨਾ ਹੋਇਆ ਅਤੇ ਨਾ ਉਸ ਤੋਂ ਪਹਿਲਾਂ ਕੋਈ ਹੋਇਆ ਸੀ।
6 곧 저가 여호와께 연합하여 떠나지 아니하고 여호와께서 모세에게 명하신 계명을 지켰더라
੬ਉਹ ਯਹੋਵਾਹ ਦੇ ਨਾਲ ਚਿੰਬੜਿਆ ਰਿਹਾ ਅਤੇ ਉਹ ਦੇ ਪਿੱਛੋਂ ਤੁਰਨੋਂ ਨਾ ਹਟਿਆ, ਪਰ ਉਹ ਦੇ ਹੁਕਮਾਂ ਨੂੰ ਮੰਨਦਾ ਰਿਹਾ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ।
7 여호와께서 저와 함께 하시매 저가 어디로 가든지 형통하였더라 저가 앗수르 왕을 배척하고 섬기지 아니하였고
੭ਯਹੋਵਾਹ ਉਸ ਦੇ ਅੰਗ-ਸੰਗ ਰਿਹਾ ਅਤੇ ਜਿੱਥੇ ਕਿਤੇ ਉਹ ਗਿਆ ਉਸ ਦਾ ਜਾਣਾ ਸਫ਼ਲ ਹੋਇਆ ਅਤੇ ਉਹ ਅੱਸ਼ੂਰ ਦੇ ਰਾਜਾ ਤੋਂ ਬੇਮੁੱਖ ਹੋ ਗਿਆ ਅਤੇ ਉਹ ਦੇ ਅਧੀਨ ਨਾ ਰਿਹਾ।
8 블레셋 사람을 쳐서 가사와 그 사방에 이르고 망대에서부터 견고한 성까지 이르렀더라
੮ਉਸੇ ਨੇ ਹੀ ਫ਼ਲਿਸਤੀਆਂ ਨੂੰ ਅੱਜ਼ਾਹ ਅਤੇ ਉਹ ਦੀਆਂ ਹੱਦਾਂ ਤੱਕ ਪਹਿਰੇਦਾਰਾਂ ਦੇ ਬੁਰਜ ਤੋਂ ਗੜ੍ਹ ਵਾਲੇ ਸ਼ਹਿਰ ਤੱਕ ਮਾਰਿਆ।
9 히스기야 왕 사년 곧 이스라엘 왕 엘라의 아들 호세아 칠년에 앗수르 왕 살만에셀이 사마리아로 올라와서 에워쌌더라
੯ਹਿਜ਼ਕੀਯਾਹ ਰਾਜਾ ਦੇ ਚੌਥੇ ਸਾਲ ਜੋ ਇਸਰਾਏਲ ਦੇ ਰਾਜਾ ਏਲਾਹ ਦੇ ਪੁੱਤਰ ਹੋਸ਼ੇਆ ਦੇ ਰਾਜ ਦਾ ਸੱਤਵਾਂ ਸਾਲ ਸੀ, ਇਸ ਤਰ੍ਹਾਂ ਹੋਇਆ ਕਿ ਅੱਸ਼ੂਰ ਦੇ ਰਾਜਾ ਸ਼ਲਮਨਸਰ ਨੇ ਸਾਮਰਿਯਾ ਉੱਤੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰ ਲਿਆ।
10 삼년후에 그 성이 함락되니 곧 히스기야의 육년이요 이스라엘 왕 호세아의 구년이라 사마리아가 함락되매
੧੦ਅਤੇ ਤਿੰਨਾਂ ਸਾਲਾਂ ਦੇ ਅੰਤ ਵਿੱਚ ਉਨ੍ਹਾਂ ਨੇ ਉਹ ਨੂੰ ਲੈ ਲਿਆ। ਹਿਜ਼ਕੀਯਾਹ ਦੇ ਰਾਜ ਦੇ ਛੇਵੇਂ ਸਾਲ ਜੋ ਇਸਰਾਏਲ ਦੇ ਰਾਜਾ ਹੋਸ਼ੇਆ ਦੇ ਰਾਜ ਦਾ ਨੌਵਾਂ ਸਾਲ ਸੀ, ਸਾਮਰਿਯਾ ਲੈ ਲਿਆ ਗਿਆ।
11 앗수르 왕이 이스라엘을 사로잡아 앗수르에 이르러 할라와 고산하볼 하숫가와 메대 사람의 여러 성읍에 두었으니
੧੧ਸੋ ਅੱਸ਼ੂਰ ਦਾ ਰਾਜਾ ਇਸਰਾਏਲ ਨੂੰ ਅੱਸ਼ੂਰ ਵਿੱਚ ਗੁਲਾਮ ਬਣਾ ਕੇ ਲੈ ਗਿਆ ਅਤੇ ਉਹਨਾਂ ਨੂੰ ਹਲਹ ਵਿੱਚ ਅਤੇ ਗੋਜ਼ਾਨ ਦੀ ਨਦੀ ਦੇ ਕੋਲ ਹਾਬੋਰ ਵਿੱਚ ਅਤੇ ਮਾਦੀਆਂ ਦੇ ਸ਼ਹਿਰਾਂ ਵਿੱਚ ਵਸਾ ਦਿੱਤਾ।
12 이는 저희가 그 하나님 여호와의 말씀을 준행치 아니하고 그 언약을 배반하고 여호와의 종 모세의 모든 명한 것을 거스려 듣지도 아니하며 행치도 아니하였음이더라
੧੨ਕਿਉਂ ਜੋ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਾ ਸੁਣੀ ਸਗੋਂ ਉਹ ਦੇ ਨੇਮ ਦਾ ਉਲੰਘਣ ਕੀਤਾ। ਉਹ ਸਭ ਕੁਝ ਜਿਸ ਦੀ ਆਗਿਆ ਯਹੋਵਾਹ ਦੇ ਦਾਸ ਮੂਸਾ ਨੇ ਦਿੱਤੀ ਉਹਨਾਂ ਨੇ ਨਾ ਤਾਂ ਮੰਨਿਆ ਅਤੇ ਨਾ ਹੀ ਉਹ ਨੂੰ ਪੂਰਾ ਕੀਤਾ।
13 히스기야 왕 십 사년에 앗수르 왕 산헤립이 올라와서 유다 모든 견고한 성읍들을 쳐서 취하매
੧੩ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।
14 유다 왕 히스기야가 라기스로 보내어 앗수르 왕에게 이르되 내가 범죄하였나이다 나를 떠나 돌아가소서 왕이 내게 지우시는 것을 내가 당하리이다 하였더니 앗수르 왕이 곧 은 삼백 달란트와 금 삼십 달란트를 정하여 유다 왕 히스기야로 내게 한지라
੧੪ਤਦ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਅੱਸ਼ੂਰ ਦੇ ਰਾਜਾ ਨੂੰ ਲਾਕੀਸ਼ ਵਿੱਚ ਸੁਨੇਹਾ ਭੇਜਿਆ ਕਿ ਮੇਰੇ ਕੋਲੋਂ ਪਾਪ ਹੋਇਆ। ਮੇਰੇ ਕੋਲੋਂ ਮੁੜ ਜਾ। ਜੋ ਕੁਝ ਤੂੰ ਮੇਰੇ ਉੱਤੇ ਰੱਖੇਂ ਉਹ ਨੂੰ ਮੈਂ ਚੁੱਕਾਂਗਾ। ਸੋ ਅੱਸ਼ੂਰ ਦੇ ਰਾਜਾ ਨੇ ਤਿੰਨ ਸੌ ਤੋੜੇ ਚਾਂਦੀ ਅਤੇ ਤੀਹ ਤੋੜੇ ਸੋਨਾ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਲਈ ਠਹਿਰਾ ਦਿੱਤਾ।
15 히스기야가 이에 여호와의 전과 왕궁 곳간에 있는 은을 다 주었고
੧੫ਅਤੇ ਹਿਜ਼ਕੀਯਾਹ ਨੇ ਸਾਰੀ ਚਾਂਦੀ ਜੋ ਯਹੋਵਾਹ ਦੇ ਭਵਨ ਵਿੱਚ ਅਤੇ ਰਾਜਾ ਦੇ ਮਹਿਲ ਦੇ ਖਜ਼ਾਨਿਆਂ ਵਿੱਚ ਮਿਲੀ ਉਹ ਨੂੰ ਦੇ ਦਿੱਤੀ।
16 또 그때에 유다 왕 히스기야가 여호와의 전 문의 금과 자기가 모든 기둥에 입힌 금을 벗겨 모두 앗수르 왕에게 주었더라
੧੬ਉਸ ਵੇਲੇ ਹਿਜ਼ਕੀਯਾਹ ਨੇ ਯਹੋਵਾਹ ਦੀ ਹੈਕਲ ਦੇ ਬੂਹਿਆਂ ਦਾ ਅਤੇ ਥਮ੍ਹਾਂ ਦਾ ਸੋਨਾ ਜੋ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਨੇ ਮੜ੍ਹਵਾਇਆ ਸੀ, ਲਹਾ ਲਿਆ ਅਤੇ ਅੱਸ਼ੂਰ ਦੇ ਰਾਜਾ ਨੂੰ ਦੇ ਦਿੱਤਾ।
17 앗수르 왕이 다르단과 랍사리스와 랍사게로 대군을 거느리고 라기스에서부터 예루살렘으로 가서 히스기야 왕을 치게 하매 저희가 예루살렘으로 올라가니라 저희가 올라가서 윗못 수도 곁 곧 세 탁자의 밭에 있는 큰 길에 이르러 서니라
੧੭ਤਾਂ ਅੱਸ਼ੂਰ ਦੇ ਰਾਜਾ ਨੇ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਰਾਜਾ ਵੱਲ ਯਰੂਸ਼ਲਮ ਨੂੰ ਭੇਜਿਆ। ਸੋ ਉਹ ਚੜ੍ਹੇ ਤੇ ਯਰੂਸ਼ਲਮ ਦੇ ਨੇੜੇ ਪਹੁੰਚੇ ਅਤੇ ਉਪਰਲੇ ਤਲਾਬ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮੈਦਾਨ ਦੇ ਰਾਹ ਉੱਤੇ ਹੈ, ਖੜ੍ਹੇ ਹੋ ਗਏੇ
18 저희가 왕을 부르매 힐기야의 아들 궁내대신 엘리야김과 서기관 셉나와 아삽의 아들 사관 요아가 저에게 나가니
੧੮ਤਦ ਉਨ੍ਹਾਂ ਨੇ ਰਾਜਾ ਨੂੰ ਆਵਾਜ਼ ਦਿੱਤੀ ਅਤੇ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਲਿਖਾਰੀ ਉਨ੍ਹਾਂ ਕੋਲ ਨਿੱਕਲ ਕੇ ਆਏ।
19 랍사게가 저희에게 이르되 너희는 히스기야에게 고하라 대왕 앗수르 왕의 말씀이 너의 의뢰하는 이 의뢰가 무엇이냐
੧੯ਤਾਂ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ ਕਿ ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈਂ?
20 네가 싸울만한 계교와 용력이 있다고 한다마는 이는 입에 붙은 말 뿐이라 네가 이제 누구를 의뢰하고 나를 반역하였느냐
੨੦ਤੂੰ ਆਖਿਆ ਤਾਂ ਹੈ, ਪਰ ਇਹ ਮੂੰਹ ਦੀਆਂ ਹੀ ਗੱਲਾਂ ਹਨ, ਕਿ ਯੁੱਧ ਲਈ ਮੇਰੇ ਕੋਲ ਜੁਗਤ ਤੇ ਬਲ ਹੈ। ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ, ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ?
21 이제 네가 저 상한 갈대 지팡이 애굽을 의뢰하도다 사람이 그것을 의지하면 그 손에 찔려 들어갈지라 애굽 왕 바로는 무릇 의뢰하는 자에게 이와 같으니라
੨੧ਹੁਣ ਵੇਖ ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ, ਅਜਿਹਾ ਹੀ ਕਰਦਾ ਹੈ।
22 너희가 혹시 내게 이르기를 우리는 우리 하나님 여호와를 의뢰하노라 하리라마는 히스기야가 여호와의 산당과 제단을 제하고 유다와 예루살렘 사람에게 명하기를 예루살렘 이 단 앞에서만 숭배하라 하지 아니하였느냐 하셨나니
੨੨ਪਰ ਜੇ ਤੁਸੀਂ ਮੈਨੂੰ ਆਖੋ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਹੈ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਯਰੂਸ਼ਲਮ ਵਿੱਚ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
23 이제 너는 내 주 앗수르 왕과 내기하라 네가 만일 그 말 탈 사람을 낼 수 있다면 나는 네게 말 이천 필을 주리라
੨੩ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।
24 네가 어찌 내 주의 신복 중 지극히 작은 장관 하나인들 물리치며 애굽을 의뢰하고 그 병거와 기병을 얻을듯하냐
੨੪ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਦਾ ਵੀ ਮੂੰਹ ਫੇਰ ਸਕੇਂਗਾ? ਜਦ ਕਿ ਤੂੰ ਆਪਣੀ ਵੱਲੋਂ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?
25 내가 어찌 여호와의 뜻이 아니고야 이제 이곳을 멸하러 올라왔겠느냐 여호와께서 전에 내게 이르시기를 이 땅으로 올라와서 쳐서 멸하라 하셨느니라
੨੫ਕੀ ਮੈਂ ਯਹੋਵਾਹ ਦੇ ਹੁਕਮ ਤੋਂ ਬਾਹਰ ਹੋ ਕੇ ਇਸ ਥਾਂ ਨੂੰ ਨਾਸ ਕਰਨ ਲਈ ਇਹ ਦੇ ਉੱਤੇ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਹੀ ਮੈਨੂੰ ਆਖਿਆ ਕਿ ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!
26 힐기야의 아들 엘리야김과 셉나와 요아가 랍사게에게 이르되 우리가 알아듣겠사오니 청컨대 아람 방언으로 당신의 종들에게 말씀하시고 성 위에 있는 백성의 듣는데 유다 방언으로 우리에게 말씀하지 마옵소서
੨੬ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਕਿ ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ, ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।
27 랍사게가 저에게 이르되 내 주께서 네 주와 네게만 이 말을 하라고 나를 보내신 것이냐 성 위에 앉은 사람들로도 너희와 함께 자기의 대변을 먹게 하고 자기의 소변을 마시게 하신 것이 아니냐 하고
੨੭ਪਰ ਰਬਸ਼ਾਕੇਹ ਨੇ ਉਨ੍ਹਾਂ ਨੂੰ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਦੇ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ, ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?
28 랍사게가 드디어 일어서서 유다 방언으로 크게 소리질러 불러 가로되 너희는 대왕 앗수르 왕의 말씀을 들으라
੨੮ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਬੋਲੀ ਵਿੱਚ ਉੱਚੀ ਦੇ ਕੇ ਬੋਲਿਆ ਅਤੇ ਇਹ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦਾ ਬਚਨ ਸੁਣ ਲਵੋ!
29 왕의 말씀이 너희는 히스기야에게 속지 말라 저가 너희를 내 손에서 건져내지 못하리라
੨੯ਰਾਜਾ ਇਸ ਤਰ੍ਹਾਂ ਆਖਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ, ਕਿਉਂ ਜੋ ਉਹ ਤੁਹਾਨੂੰ ਮੇਰੇ ਹੱਥੋਂ ਛੁਡਾ ਨਹੀਂ ਸਕੇਗਾ।
30 또한 히스기야가 너희로 여호와를 의뢰하라 함을 듣지 말라 저가 이르기를 여호와께서 정녕 우리를 건지실지라 이 성이 앗수르 왕의 손에 함락되지 않게 하시리라 할지라도
੩੦ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ ਇਸ ਲਈ ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।
31 너희는 히스기야의 말을 듣지 말라 앗수르 왕의 말씀이 너희는 내게 항복하고 내게로 나아오라 그리하고 너희는 각각 그 포도와 무화과를 먹고 또한 각각 자기의 우물의 물을 마시라
੩੧ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ। ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਹਰ ਕੋਈ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।
32 내가 장차 와서 너희를 한 지방으로 옮기리니 그곳은 너희 본토와 같은 지방 곧 곡식과 포도주가 있는 지방이요 떡과 포도원이 있는 지방이요 기름나는 감람과 꿀이 있는 지방이라 너희가 살고 죽지 아니하리라 히스기야가 너희를 면려하여 이르기를 여호와께서 우리를 건지시리라 하여도 듣지 말라
੩੨ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜੋ ਤੁਹਾਡੇ ਦੇਸ ਵਾਂਗੂੰ ਅਨਾਜ ਤੇ ਨਵੀਂ ਮਧ ਦਾ ਦੇਸ, ਰੋਟੀ ਤੇ ਅੰਗੂਰੀ ਬਾਗ਼ਾਂ ਦਾ ਦੇਸ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦਾ ਦੇਸ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ, ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਕਿ ਯਹੋਵਾਹ ਸਾਨੂੰ ਛੁਡਾਵੇਗਾ।
33 열국의 신들 중에 그 땅을 앗수르 왕의 손에서 건진 자가 있느냐
੩੩ਕੀ ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜਾ ਦੇ ਹੱਥੋਂ ਕਦੀ ਛੁਡਾਇਆ ਹੈ?
34 하맛과 아르밧의 신들이 어디 있으며 스발와임과 헤나와 아와의 신들이 어디 있느냐 그들이 사마리아를 내 손에서 건졌느냐
੩੪ਹਮਾਥ ਅਤੇ ਅਰਪਾਦ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ, ਹੇਨਾ ਅਤੇ ਇੱਵਾਹ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
35 열국의 모든 신중에 누가 그 땅을 내 손에서 건졌기에 여호와가 예루살렘을 내 손에서 능히 건지겠느냐 하셨느니라
੩੫ਦੇਸ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਕਿ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇ?
36 그러나 백성이 잠잠하고 한 말도 대답지 아니하니 이는 왕이 명하여 대답하지 말라 하였음이라
੩੬ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਦੇਣਾ ਹੀ ਨਹੀਂ।
37 이에 힐기야의 아들 궁내대신 엘리야김과 서기관 셉나와 아삽의 아들 사관 요아가 그 옷을 찢고 히스기야에게 나아가서 랍사게의 말을 고하니라
੩੭ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।