< 신명기 29 >
1 호렙에서 이스라엘 자손과 세우신 언약 외에 여호와께서 모세에게 명하사 모압 땅에서 또 그들과 세우신 언약의 말씀이 이러하 니라
੧ਇਹ ਉਸ ਨੇਮ ਦੀਆਂ ਗੱਲਾਂ ਹਨ, ਜਿਸ ਨੂੰ ਇਸਰਾਏਲੀਆਂ ਨਾਲ ਬੰਨ੍ਹਣ ਦਾ ਹੁਕਮ ਯਹੋਵਾਹ ਨੇ ਮੂਸਾ ਨੂੰ ਮੋਆਬ ਦੇਸ਼ ਵਿੱਚ ਦਿੱਤਾ ਸੀ। ਇਹ ਉਸ ਨੇਮ ਤੋਂ ਜਿਹੜਾ ਉਹ ਨੇ ਉਨ੍ਹਾਂ ਨਾਲ ਹੋਰੇਬ ਵਿੱਚ ਬੰਨ੍ਹਿਆ ਸੀ, ਵੱਖਰਾ ਹੈ।
2 모세가 온 이스라엘을 소집하고 그들에게 이르되 여호와께서 애굽 땅에서 너희 목전에 바로와 그 모든 신하와 그 온 땅에 행하신 모든 일을 너희가 보았나니
੨ਮੂਸਾ ਨੇ ਸਾਰੇ ਇਸਰਾਏਲੀਆਂ ਨੂੰ ਸੱਦ ਕੇ ਆਖਿਆ, “ਜੋ ਕੁਝ ਯਹੋਵਾਹ ਨੇ ਮਿਸਰ ਵਿੱਚ ਤੁਹਾਡੇ ਵੇਖਦਿਆਂ ਫ਼ਿਰਊਨ, ਉਸ ਦੇ ਸਾਰੇ ਸੇਵਕਾਂ ਅਤੇ ਉਸ ਦੇ ਦੇਸ਼ ਨਾਲ ਕੀਤਾ ਸੀ, ਉਹ ਤੁਸੀਂ ਵੇਖਿਆ ਸੀ
3 곧 그 큰 시험과 이적과 큰 기사를 네가 목도하였느니라
੩ਅਰਥਾਤ ਉਹ ਵੱਡੇ ਪਰਤਾਵੇ, ਨਿਸ਼ਾਨ ਅਤੇ ਉਹ ਵੱਡੇ-ਵੱਡੇ ਅਚਰਜ਼ ਕੰਮ ਜਿਹੜੇ ਤੁਹਾਡੀਆਂ ਅੱਖਾਂ ਨੇ ਵੇਖੇ,
4 그러나 깨닫는 마음과 보는 눈과 듣는 귀는 오늘날까지 여호와께서 너희에게 주지 아니하셨느니라
੪ਪਰ ਯਹੋਵਾਹ ਨੇ ਅੱਜ ਤੱਕ ਨਾ ਤਾਂ ਸਮਝਣ ਵਾਲਾ ਦਿਲ, ਨਾ ਵੇਖਣ ਵਾਲੀਆਂ ਅੱਖਾਂ ਅਤੇ ਨਾ ਸੁਣਨ ਵਾਲੇ ਕੰਨ ਤੁਹਾਨੂੰ ਦਿੱਤੇ।
5 주께서 사십년 동안 너희를 인도하여 광야를 통행케 하셨거니와 너희 몸의 옷이 낡지 아니하였고 너희 발의 신이 해어지지 아니하였으며
੫ਮੈਂ ਤੁਹਾਨੂੰ ਚਾਲ੍ਹੀ ਸਾਲਾਂ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਨਾ ਤੁਹਾਡੇ ਸਰੀਰ ਤੋਂ ਤੁਹਾਡੇ ਕੱਪੜੇ ਪੁਰਾਣੇ ਹੋਏ ਅਤੇ ਨਾ ਤੁਹਾਡੇ ਪੈਰਾਂ ਵਿੱਚ ਤੁਹਾਡੀਆਂ ਜੁੱਤੀਆਂ ਪੁਰਾਣੀਆਂ ਹੋਈਆਂ।
6 너희로 떡도 먹지 못하며 포도주나 독주를 마시지 못하게 하셨음은 주는 너희 하나님 여호와이신 줄을 알게 하려 하심이니라
੬ਰੋਟੀ ਜੋ ਤੁਸੀਂ ਨਾ ਖਾ ਸਕੇ ਅਤੇ ਦਾਖਰਸ ਅਤੇ ਮਧ ਜੋ ਤੁਸੀਂ ਨਾ ਪੀ ਸਕੇ, ਇਹ ਇਸ ਲਈ ਹੋਇਆ ਕਿ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
7 너희가 이곳에 올 때에 헤스본 왕 시혼과 바산 왕 옥이 우리와 싸우러 나왔으므로 우리가 그들을 치고
੭ਜਦ ਤੁਸੀਂ ਇਸ ਸਥਾਨ ਉੱਤੇ ਆਏ, ਤਦ ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ ਸਾਡੇ ਨਾਲ ਯੁੱਧ ਕਰਨ ਨੂੰ ਨਿੱਕਲੇ ਅਤੇ ਅਸੀਂ ਉਨ੍ਹਾਂ ਨੂੰ ਮਾਰਿਆ,
8 그 땅을 취하여 르우벤과 갓과 므낫세 반 지파에게 기업으로 주었나니
੮ਅਸੀਂ ਉਨ੍ਹਾਂ ਦਾ ਦੇਸ਼ ਲੈ ਕੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ਹ ਦੇ ਅੱਧੇ ਗੋਤ ਨੂੰ ਵਿਰਾਸਤ ਵਿੱਚ ਦੇ ਦਿੱਤਾ।
9 그런즉 너희는 이 언약의 말씀을 지켜 행하라! 그리하면 너희의 하는 모든 일이 형통하리라
੯ਇਸ ਲਈ ਇਸ ਨੇਮ ਦੀਆਂ ਗੱਲਾਂ ਨੂੰ ਪੂਰਾ ਕਰਕੇ ਪਾਲਨਾ ਕਰੋ ਤਾਂ ਜੋ ਤੁਸੀਂ ਆਪਣੇ ਸਭ ਕੰਮਾਂ ਵਿੱਚ ਸਫ਼ਲ ਹੋਵੋ।”
10 오늘날 너희 곧 너희 두령과 너희 지파와 너희 장로들과 너희 유사와 이스라엘 모든 남자와
੧੦ਅੱਜ ਤੁਸੀਂ ਸਾਰੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖੜ੍ਹੇ ਹੋ, ਤੁਹਾਡੇ ਮੁਖੀਏ, ਤੁਹਾਡੇ ਗੋਤ, ਤੁਹਾਡੇ ਬਜ਼ੁਰਗ, ਤੁਹਾਡੇ ਅਧਿਕਾਰੀ ਸਗੋਂ ਇਸਰਾਏਲ ਦੇ ਸਾਰੇ ਮਨੁੱਖ,
11 너희 유아들과 너희 아내와 및 네 진중에 있는 객과 무릇 너를 위하여 나무를 패는 자로부터 물 긷는 자까지 다 너희 하나님 여호와 앞에 선 것은
੧੧ਤੁਹਾਡੇ ਬੱਚੇ, ਤੁਹਾਡੀਆਂ ਇਸਤਰੀਆਂ, ਤੁਹਾਡੇ ਪਰਦੇਸੀ ਜਿਹੜੇ ਤੁਹਾਡੇ ਡੇਰਿਆਂ ਵਿੱਚ ਹਨ, ਸਗੋਂ ਲੱਕੜਹਾਰੇ ਤੋਂ ਲੈ ਕੇ ਪਾਣੀ ਭਰਨ ਵਾਲਿਆਂ ਤੱਕ ਸਭ ਹਾਜ਼ਰ ਹੋ
12 너의 하나님 여호와의 언약에 참예하며 또 너의 하나님 여호와께서 오늘날 네게 향하여 하시는 맹세에 참예하여
੧੨ਤਾਂ ਜੋ ਤੁਸੀਂ ਉਸ ਨੇਮ ਵਿੱਚ ਜੋ ਯਹੋਵਾਹ ਅੱਜ ਤੁਹਾਡੇ ਨਾਲ ਬੰਨ੍ਹਦਾ ਹੈ, ਅਤੇ ਜਿਹੜੀ ਸਹੁੰ ਉਹ ਅੱਜ ਤੁਹਾਨੂੰ ਚੁਕਾਉਂਦਾ ਹੈ, ਉਸ ਵਿੱਚ ਸਾਂਝੀ ਹੋ ਜਾਓ
13 여호와께서 이왕에 네게 말씀하신 대로 또 네 열조 아브라함과 이삭과 야곱에게 맹세하신 대로 오늘날 너를 세워 자기 백성을 삼으시고 자기는 친히 네 하나님이 되시려 함이니라
੧੩ਤਾਂ ਜੋ ਉਹ ਤੁਹਾਨੂੰ ਅੱਜ ਦੇ ਦਿਨ ਆਪਣੀ ਪਰਜਾ ਕਰਕੇ ਕਾਇਮ ਕਰੇ ਅਤੇ ਉਹ ਤੁਹਾਡੇ ਲਈ ਪਰਮੇਸ਼ੁਰ ਹੋਵੇ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ ਅਤੇ ਜਿਵੇਂ ਉਸ ਨੇ ਤੁਹਾਡੇ ਪੁਰਖਿਆਂ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ।
14 내가 이 언약과 맹세를 너희에게만 세우는 것이 아니라
੧੪ਮੈਂ ਇਸ ਨੇਮ ਅਤੇ ਇਸ ਸਹੁੰ ਨੂੰ ਸਿਰਫ਼ ਤੁਹਾਡੇ ਨਾਲ ਹੀ ਨਹੀਂ ਬੰਨ੍ਹ ਰਿਹਾ ਹਾਂ,
15 오늘날 우리 하나님 여호와 앞에서 우리와 함께 여기 선 자와 오늘날 우리와 함께 여기 있지 아니한 자에게까지니
੧੫ਸਗੋਂ ਉਨ੍ਹਾਂ ਨਾਲ ਵੀ ਜਿਹੜੇ ਅੱਜ ਇੱਥੇ ਸਾਡੇ ਨਾਲ ਸਾਡੇ ਪਰਮੇਸ਼ੁਰ ਯਹੋਵਾਹ ਦੇ ਸਨਮੁਖ ਖੜ੍ਹੇ ਹਨ ਅਤੇ ਉਨ੍ਹਾਂ ਨਾਲ ਵੀ ਜਿਹੜਾ ਅੱਜ ਇੱਥੇ ਸਾਡੇ ਨਾਲ ਨਹੀਂ ਹਨ,
16 (우리가 애굽 땅에 어떻게 거하였었는지 너희가 여러 나라를 어떻게 통과하여 왔었는지 너희가 알며
੧੬ਕਿਉਂ ਜੋ ਤੁਸੀਂ ਜਾਣਦੇ ਹੋ ਕਿ ਕਿਵੇਂ ਅਸੀਂ ਮਿਸਰ ਦੇਸ਼ ਵਿੱਚ ਵੱਸੇ ਅਤੇ ਕਿਵੇਂ ਅਸੀਂ ਉਨ੍ਹਾਂ ਕੌਮਾਂ ਦੇ ਵਿੱਚੋਂ ਦੀ ਹੋ ਕੇ ਆਏ, ਜਿਨ੍ਹਾਂ ਦੇ ਵਿੱਚੋਂ ਤੁਸੀਂ ਲੰਘੇ,
17 너희가 또 그들 중에 있는 가증한 것과 목석과 은금의 우상을 보았느니라)
੧੭ਤੁਸੀਂ ਉਹਨਾਂ ਦੀਆਂ ਘਿਣਾਉਣੀਆਂ ਚੀਜ਼ਾਂ ਅਤੇ ਉਹਨਾਂ ਦੀਆਂ ਲੱਕੜੀਆਂ, ਪੱਥਰ, ਚਾਂਦੀ ਅਤੇ ਸੋਨੇ ਦੀਆਂ ਮੂਰਤਾਂ ਵੇਖੀਆਂ, ਜਿਹੜੀਆਂ ਉਹਨਾਂ ਦੇ ਕੋਲ ਸਨ।
18 너희 중에 남자나 여자나 가족이나 지파나 오늘날 그 마음이 우리 하나님 여호와를 떠나서 그 모든 민족의 신들에게 가서 섬길까 염려하며 독초와 쑥의 뿌리가 너희 중에 생겨서
੧੮ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਪੁਰਖ, ਜਾਂ ਇਸਤਰੀ, ਜਾਂ ਟੱਬਰ, ਜਾਂ ਕੋਈ ਗੋਤ ਹੋਵੇ ਜਿਸ ਦਾ ਮਨ ਅੱਜ ਯਹੋਵਾਹ ਤੁਹਾਡੇ ਪਰਮੇਸ਼ੁਰ ਤੋਂ ਫਿਰ ਜਾਵੇ ਅਤੇ ਉਹ ਜਾ ਕੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਦੀ ਪੂਜਾ ਕਰੇ, ਫੇਰ ਕਿਤੇ ਅਜਿਹਾ ਵੀ ਨਾ ਹੋਵੇ ਕਿ ਤੁਹਾਡੇ ਵਿੱਚੋਂ ਕੋਈ ਕੁੜੱਤਣ ਅਤੇ ਅੱਕ ਦੀ ਜੜ੍ਹ ਫੁੱਟ ਨਿੱਕਲੇ
19 이 저주의 말을 듣고도 심중에 스스로 위로하여 이르기를 내가 내 마음을 강퍅케 하여 젖은 것과 마른 것을 멸할지라도 평안하리라 할까 염려함이라
੧੯ਅਤੇ ਅਜਿਹਾ ਹੋਵੇਗਾ ਕਿ ਜੇਕਰ ਕੋਈ ਮਨੁੱਖ ਇਸ ਸਰਾਪ ਦੀਆਂ ਗੱਲਾਂ ਸੁਣ ਕੇ ਆਪਣੇ ਮਨ ਵਿੱਚ ਆਪਣੇ ਆਪ ਨੂੰ ਇਹ ਆਖ ਕੇ ਅਸੀਸ ਦੇਵੇ ਕਿ ਮੈਂ ਸ਼ਾਂਤੀ ਪਾਵਾਂਗਾ ਭਾਵੇਂ ਮੈਂ ਆਪਣੇ ਮਨ ਦੀ ਜ਼ਿੱਦ ਵਿੱਚ ਚੱਲਾਂ ਅਤੇ ਪਿਆਸ ਨੂੰ ਵਧਾ ਕੇ ਮਤਵਾਲਾ ਹੋਵਾਂ।
20 여호와는 이런 자를 사하지 않으실 뿐 아니라 여호와의 분노와 질투의 불로 그의 위에 붓게 하시며 또 이 책에 기록된 모든 저주로 그에게 더하실 것이라 여호와께서 필경은 그의 이름을 천하에서 도말하시되
੨੦ਯਹੋਵਾਹ ਉਸ ਨੂੰ ਮਾਫ਼ ਨਹੀਂ ਕਰੇਗਾ ਪਰ ਯਹੋਵਾਹ ਦਾ ਕ੍ਰੋਧ ਅਤੇ ਉਸ ਦੀ ਅਣਖ ਦਾ ਧੂੰਆਂ ਉਸ ਮਨੁੱਖ ਉੱਤੇ ਸੁਲਗੇਗਾ ਅਤੇ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹਨ, ਉਸ ਉੱਤੇ ਆ ਪੈਣਗੇ ਅਤੇ ਯਹੋਵਾਹ ਉਸ ਦਾ ਨਾਮ ਅਕਾਸ਼ ਦੇ ਹੇਠੋਂ ਮਿਟਾ ਦੇਵੇਗਾ।
21 여호와께서 곧 이스라엘 모든 지파 중에서 그를 구별하시고 이 율법 책에 기록된 언약의 모든 저주대로 그에게 화를 더하시리라
੨੧ਯਹੋਵਾਹ ਉਸ ਨੂੰ ਇਸ ਨੇਮ ਦੇ ਸਾਰੇ ਸਰਾਪਾਂ ਅਨੁਸਾਰ ਜਿਹੜੇ ਇਸ ਬਿਵਸਥਾ ਦੀ ਪੁਸਤਕ ਵਿੱਚ ਲਿਖੇ ਹੋਏ ਹਨ, ਇਸਰਾਏਲ ਦੇ ਸਾਰੇ ਗੋਤਾਂ ਵਿੱਚੋਂ ਬੁਰਿਆਈ ਲਈ ਵੱਖਰਾ ਕਰੇਗਾ।
22 너희 뒤에 일어나는 너희 자손과 원방에서 오는 객이 그 땅의 재앙과 여호와께서 그 땅에 유행시키시는 질병을 보며
੨੨ਅਤੇ ਆਉਣ ਵਾਲੀ ਪੀੜ੍ਹੀ ਵਿੱਚ ਤੁਹਾਡੇ ਬੱਚੇ ਜਿਹੜੇ ਤੁਹਾਡੇ ਬਾਅਦ ਪੈਦਾ ਹੋਣਗੇ ਅਤੇ ਪਰਦੇਸੀ ਵੀ ਜਿਹੜੇ ਦੂਰ ਦੇਸ਼ ਤੋਂ ਆਉਣਗੇ, ਜਦ ਉਹ ਉਸ ਦੇਸ਼ ਦੀਆਂ ਬਵਾਂ ਅਤੇ ਉਸ ਵਿੱਚ ਯਹੋਵਾਹ ਦੀਆਂ ਫੈਲਾਈਆਂ ਹੋਈਆਂ ਬਿਮਾਰੀਆਂ ਨੂੰ ਵੇਖਣਗੇ ਤਾਂ ਆਖਣਗੇ,
23 그 온 땅이 유황이 되며 소금이 되며 또 불에 타서 심지도 못하며 결실함도 없으며 거기 아무 풀도 나지 아니함이 옛적에 여호와께서 진노와 분한으로 훼멸하신 소돔과 고모라와 아드마와 스보임의 무너짐과 같음을 보고 말할 것이요
੨੩“ਕਿਵੇਂ ਉਹ ਸਾਰੀ ਧਰਤੀ ਗੰਧਕ ਤੇ ਲੂਣ ਹੋ ਗਈ ਅਤੇ ਸੜ ਗਈ ਹੈ! ਨਾ ਤਾਂ ਉਸ ਵਿੱਚ ਕੁਝ ਬੀਜਿਆ ਜਾਂਦਾ ਹੈ, ਨਾ ਹੀ ਕੁਝ ਉੱਗਦਾ ਹੈ, ਨਾ ਹੀ ਉਸ ਵਿੱਚੋਂ ਘਾਹ ਨਿੱਕਲਦਾ ਹੈ। ਉਹ ਸਦੂਮ, ਅਮੂਰਾਹ, ਅਦਮਾਹ ਅਤੇ ਸਬੋਈਮ ਦੇ ਵਾਂਗੂੰ ਹਨ, ਜਿਨ੍ਹਾਂ ਨੂੰ ਯਹੋਵਾਹ ਨੇ ਆਪਣੇ ਕ੍ਰੋਧ ਅਤੇ ਗੁੱਸੇ ਨਾਲ ਪਲਟ ਦਿੱਤਾ ਸੀ,”
24 열방 사람들도 말하기를 여호와께서 어찌하여 이 땅에 이같이 행하셨느뇨? 이같이 크고 열렬하게 노하심은 무슨 뜻이뇨? 하면
੨੪ਤਦ ਸਾਰੀਆਂ ਕੌਮਾਂ ਵੀ ਆਖਣਗੀਆਂ ਕਿ ਯਹੋਵਾਹ ਨੇ ਇਸ ਦੇਸ਼ ਨਾਲ ਅਜਿਹਾ ਕਿਉਂ ਕੀਤਾ ਅਤੇ ਇਸ ਵੱਡੇ ਕ੍ਰੋਧ ਦੇ ਭੜਕਣ ਦਾ ਕਾਰਨ ਕੀ ਹੈ?
25 그 때에 사람이 대답하기를 그 무리가 자기의 조상의 하나님 여호와께서 그 조상을 애굽에서 인도하여 내실 때에 더불어 세우신 언약을 버리고
੨੫ਤਦ ਲੋਕ ਉੱਤਰ ਦੇਣਗੇ, “ਇਸ ਲਈ ਕਿ ਉਨ੍ਹਾਂ ਨੇ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਨੇਮ ਨੂੰ ਤਿਆਗ ਦਿੱਤਾ ਜਿਹੜਾ ਉਸ ਨੇ ਉਨ੍ਹਾਂ ਨਾਲ ਬੰਨ੍ਹਿਆ ਸੀ, ਜਦ ਉਹ ਉਨ੍ਹਾਂ ਨੂੰ ਮਿਸਰ ਦੇਸ਼ ਤੋਂ ਬਾਹਰ ਲਿਆਇਆ,
26 가서 자기들이 알지도 못하고 여호와께서 그들에게 주시지도 아니한 다른 신들을 섬겨 그에게 절한 까닭이라
੨੬ਉਨ੍ਹਾਂ ਨੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਅਤੇ ਉਹਨਾਂ ਦੇ ਅੱਗੇ ਮੱਥਾ ਟੇਕਿਆ, ਉਹ ਦੇਵਤੇ ਜਿਨ੍ਹਾਂ ਨੂੰ ਉਹ ਜਾਣਦੇ ਵੀ ਨਹੀਂ ਸਨ, ਨਾ ਹੀ ਉਸ ਨੇ ਉਨ੍ਹਾਂ ਲਈ ਠਹਿਰਾਏ ਸਨ।
27 이러므로 여호와께서 이 땅을 향하여 진노하사 이 책에 기록된 모든 저주대로 재앙을 내리시고
੨੭ਇਸ ਕਾਰਨ ਯਹੋਵਾਹ ਦਾ ਕ੍ਰੋਧ ਇਸ ਦੇਸ਼ ਦੇ ਉੱਤੇ ਭੜਕਿਆ ਤਾਂ ਜੋ ਉਹ ਸਾਰੇ ਸਰਾਪ ਜਿਹੜੇ ਇਸ ਪੁਸਤਕ ਵਿੱਚ ਲਿਖੇ ਹੋਏ ਹਨ, ਇਸ ਉੱਤੇ ਪਾਵੇ।
28 여호와께서 또 진노와 분한과 크게 통한하심으로 그들을 이 땅에서 뽑아내사 다른 나라에 던져 보내심이 오늘날과 같다 하리라
੨੮ਯਹੋਵਾਹ ਨੇ ਕ੍ਰੋਧ, ਗੁੱਸੇ ਅਤੇ ਵੱਡੇ ਕਹਿਰ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚੋਂ ਉਖਾੜ ਕੇ ਦੂਜੇ ਦੇਸ਼ ਵਿੱਚ ਸੁੱਟ ਦਿੱਤਾ, ਜਿਵੇਂ ਅੱਜ ਦੇ ਦਿਨ ਹੈ।”
29 오묘한 일은 우리 하나님 여호와께 속하였거니와 나타난 일은 영구히 우리와 우리 자손에게 속하였나니 이는 우리로 이 율법의 모든 말씀을 행하게 하심이니라
੨੯“ਗੁਪਤ ਗੱਲਾਂ ਤਾਂ ਯਹੋਵਾਹ ਸਾਡੇ ਪਰਮੇਸ਼ੁਰ ਦੇ ਵੱਸ ਵਿੱਚ ਹਨ, ਪਰ ਜਿਹੜੀਆਂ ਪ੍ਰਗਟ ਹਨ ਉਹ ਸਦਾ ਤੱਕ ਸਾਡੇ ਲਈ ਅਤੇ ਸਾਡੇ ਪੁੱਤਰਾਂ ਲਈ ਹਨ, ਤਾਂ ਜੋ ਅਸੀਂ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਪੂਰੀਆਂ ਕਰਦੇ ਰਹੀਏ।”