< 출애굽기 11 >
1 여호와께서 모세에게 이르시기를 내가 이제 한 가지 재앙을 바로와 애굽에 내린 후에야 그가 너희를 여기서 보낼지라 그가 너희를 보낼 때에는 여기서 정녕 다 쫓아 내리니
੧ਯਹੋਵਾਹ ਨੇ ਮੂਸਾ ਨੂੰ ਆਖਿਆ, ਮੈਂ ਫ਼ਿਰਊਨ ਅਤੇ ਮਿਸਰੀਆਂ ਉੱਤੇ ਇੱਕ ਹੋਰ ਬਵਾ ਲਿਆਉਣ ਵਾਲਾ ਹਾਂ। ਉਸ ਦੇ ਪਿੱਛੋਂ ਉਹ ਤੁਹਾਨੂੰ ਇੱਥੋਂ ਜਾਣ ਦੇਵੇਗਾ ਅਤੇ ਜਦ ਉਹ ਤੁਹਾਨੂੰ ਜਾਣ ਦੇਵੇਗਾ ਤਾਂ ਉਹ ਇੱਥੋਂ ਧੱਕੇ ਮਾਰ-ਮਾਰ ਕੇ ਤੁਹਾਨੂੰ ਕੱਢ ਦੇਵੇਗਾ।
2 백성에게 말하여 남녀로 각기 이웃들에게 은금 패물을 구하게 하라 하시더니
੨ਪਰਜਾ ਦੇ ਕੰਨਾਂ ਵਿੱਚ ਇਹ ਗੱਲਾਂ ਪਾ ਦੇ ਕਿ ਹਰ ਮਨੁੱਖ ਆਪਣੇ ਗੁਆਂਢੀ ਤੋਂ ਅਤੇ ਹਰ ਔਰਤ ਆਪਣੀ ਗੁਆਂਢਣ ਤੋਂ ਚਾਂਦੀ ਦੇ ਗਹਿਣੇ ਅਤੇ ਸੋਨੇ ਦੇ ਗਹਿਣੇ ਮੰਗ ਲਵੇ।
3 여호와께서 그 백성으로 애굽 사람의 은혜를 받게 하셨고 또 그 사람 모세는 애굽국에서 바로의 신하와 백성에게 심히 크게 뵈었더라
੩ਯਹੋਵਾਹ ਨੇ ਉਸ ਪਰਜਾ ਨੂੰ ਮਿਸਰੀਆਂ ਦੀ ਨਿਗਾਹ ਵਿੱਚ ਆਦਰ ਮਾਣ ਦਿੱਤਾ ਨਾਲੇ ਮੂਸਾ ਮਿਸਰ ਦੇਸ ਵਿੱਚ ਫ਼ਿਰਊਨ ਦੇ ਟਹਿਲੂਆਂ ਦੀ ਨਿਗਾਹ ਵਿੱਚ ਅਤੇ ਲੋਕਾਂ ਦੀ ਨਿਗਾਹ ਵਿੱਚ ਬਹੁਤ ਮਹਾਨ ਮਨੁੱਖ ਸੀ।
4 모세가 바로에게 이르되 `여호와께서 이같이 말씀하시기를 밤중에 내가 애굽 가운데로 들어가리니
੪ਮੂਸਾ ਨੇ ਆਖਿਆ, ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਅੱਧੀ ਕੁ ਰਾਤ ਨੂੰ ਮਿਸਰ ਦੇ ਵਿੱਚੋਂ ਦੀ ਲੰਘਣ ਵਾਲਾ ਹਾਂ
5 애굽 가운데 처음 난 것은 위에 앉은 바로의 장자로부터 맷돌 뒤에 있는 여종의 장자까지와 모든 생축의 처음 난 것이 죽을지라
੫ਅਤੇ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਫ਼ਿਰਊਨ ਦੇ ਪਹਿਲੌਠੇ ਤੋਂ ਲੈ ਕੇ ਜਿਹੜਾ ਆਪਣੇ ਸਿੰਘਾਸਣ ਉੱਤੇ ਬੈਠਾ ਹੈ ਉਸ ਗੋਲੀ ਦੇ ਪਹਿਲੌਠੇ ਤੱਕ ਜਿਹੜੀ ਚੱਕੀ ਪਿੱਛੇ ਹੈ ਨਾਲੇ ਹਰ ਇੱਕ ਡੰਗਰ ਦਾ ਪਹਿਲੌਠਾ ਮਰ ਜਾਵੇਗਾ।
6 애굽 전국에 전무후무한 큰 곡성이 있으리라
੬ਅਤੇ ਸਾਰੇ ਮਿਸਰ ਦੇਸ ਵਿੱਚ ਅਜਿਹਾ ਵੱਡਾ ਸਿਆਪਾ ਹੋਵੇਗਾ ਜੋ ਨਾ ਪਿੱਛੇ ਹੋਇਆ ਅਤੇ ਨਾ ਅੱਗੇ ਨੂੰ ਫੇਰ ਹੋਵੇਗਾ।
7 그러나 이스라엘 자손에게는 사람에게나 짐승에게나 개도 그 혀를 움직이지 않으리니 여호와가 애굽 사람과 이스라엘 사이에 구별하는 줄을 너희가 알리라' 하셨나니
੭ਪਰ ਕਿਸੇ ਇਸਰਾਏਲੀ ਦੇ ਵਿਰੁੱਧ ਮਨੁੱਖ ਤੋਂ ਲੈ ਕੇ ਡੰਗਰ ਤੱਕ ਇੱਕ ਕੁੱਤਾ ਵੀ ਨਹੀਂ ਭੌਂਕੇਗਾ ਤਾਂ ਜੋ ਤੁਸੀਂ ਜਾਣੋ ਕਿ ਯਹੋਵਾਹ ਮਿਸਰੀਆਂ ਅਤੇ ਇਸਰਾਏਲੀਆਂ ਵਿੱਚ ਕਿਵੇਂ ਭਿੰਨ ਭੇਦ ਰੱਖਦਾ ਹੈ।
8 왕이 이 모든 신하가 내게 내려와서 내게 절하며 이르기를 `너와 너를 좇는 온 백성은 나가라 한 후에야 내가 나가리라' 하고 심히 노하여 바로에게서 나오니라
੮ਅਤੇ ਇਹ ਤੇਰੇ ਸਭ ਟਹਿਲੂਏ ਮੇਰੀ ਵੱਲ ਉੱਤਰਨਗੇ ਅਤੇ ਮੇਰੇ ਅੱਗੇ ਮੱਥੇ ਰਗੜਨਗੇ ਇਹ ਆਖ ਕੇ ਕਿ ਤੂੰ ਜਾ ਅਤੇ ਤੇਰੇ ਸਾਰੇ ਲੋਕ ਜਿਹੜੇ ਤੇਰੀ ਪੈਰਵੀ ਕਰਦੇ ਹਨ ਅਤੇ ਉਸ ਦੇ ਪਿੱਛੋਂ ਮੈਂ ਨਿੱਕਲ ਜਾਂਵਾਂਗਾ। ਫੇਰ ਉਹ ਫ਼ਿਰਊਨ ਦੇ ਕੋਲੋਂ ਕ੍ਰੋਧ ਦੀ ਅੱਗ ਵਿੱਚ ਨਿੱਕਲ ਗਿਆ।
9 여호와께서 모세에게 이르시기를 바로가 너희를 듣지 아니할찌라 그러므로 내가 애굽 땅에서 나의 기사를 더하리라 하셨고
੯ਤਦ ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਤੁਹਾਡੀ ਨਾ ਸੁਣੇਗਾ ਤਾਂ ਜੋ ਮਿਸਰ ਦੇਸ ਵਿੱਚ ਮੇਰੇ ਅਚਰਜ਼ ਕੰਮ ਵਧ ਜਾਣ
10 모세와 아론이 이 모든 기사를 바로 앞에서 행하였으나 여호와께서 바로의 마음을 강퍅케 하셨으므로 그가 이스라엘 자손을 그 나라에서 보내지 아니하였더라
੧੦ਤਾਂ ਮੂਸਾ ਅਤੇ ਹਾਰੂਨ ਨੇ ਇਹ ਸਾਰੇ ਅਚਰਜ਼ ਕੰਮ ਫ਼ਿਰਊਨ ਦੇ ਅੱਗੇ ਕੀਤੇ ਅਤੇ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਸੋ ਉਸ ਨੇ ਆਪਣੇ ਦੇਸੋਂ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।