< 에스겔 19 >
1 너는 이스라엘 방백들을 위하여 애가를 지어
੧ਹੁਣ ਤੂੰ ਇਸਰਾਏਲ ਦੇ ਪ੍ਰਧਾਨਾਂ ਦੇ ਵਿਰੁੱਧ ਵਿਰਲਾਪ ਕਰ
2 부르기를 네 어미는 무엇이냐 암사자라 그가 사자들 가운데 엎드리어 젊은 사자 중에서 그 새끼를 기르는데
੨ਅਤੇ ਆਖ, ਤੇਰੇ ਮਾਤਾ ਕੌਣ ਸੀ? ਇੱਕ ਸ਼ੇਰਨੀ ਜੋ ਸ਼ੇਰਾਂ ਵਿਚਾਲੇ ਲੇਟੀ ਸੀ ਅਤੇ ਜੁਆਨ ਸ਼ੇਰਾਂ ਦੇ ਵਿਚਕਾਰ ਉਹ ਨੇ ਆਪਣੇ ਪੁੱਤਰਾਂ ਨੂੰ ਪਾਲਿਆ।
3 그 새끼 하나를 키우매 젊은 사자가 되어 식물 움키기를 배워 사람을 삼키매
੩ਉਹ ਨੇ ਆਪਣੇ ਪੁੱਤਰਾਂ ਵਿੱਚੋਂ ਇੱਕ ਨੂੰ ਪਾਲਿਆ, ਤਾਂ ਉਹ ਜੁਆਨ ਸ਼ੇਰ ਬਣਿਆ, ਅਤੇ ਸ਼ਿਕਾਰ ਫੜਨਾ ਸਿੱਖਿਆ, ਅਤੇ ਮਨੁੱਖਾਂ ਨੂੰ ਖਾਣ ਲੱਗਾ।
4 이방이 듣고 함정으로 그를 잡아 갈고리로 꿰어끌고 애굽 땅으로 간지라
੪ਕੌਮਾਂ ਨੇ ਉਹ ਦੇ ਬਾਰੇ ਸੁਣਿਆ, ਤਾਂ ਉਹ ਉਹਨਾਂ ਦੇ ਟੋਏ ਵਿੱਚ ਫੜਿਆ ਗਿਆ, ਅਤੇ ਉਹ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਮਿਸਰ ਦੇਸ ਨੂੰ ਲੈ ਆਏ।
5 암사자가 기다리다가 소망이 끊어진 줄을 알고 그 새끼 하나를 또 취하여 젊은 사자가 되게 하니
੫ਜਦੋਂ ਸ਼ੇਰਨੀ ਨੇ ਵੇਖਿਆ, ਕਿਉਂਕਿ ਉਹ ਨੇ ਉਸ ਦੀ ਉਡੀਕ ਕੀਤੀ ਸੀ, ਅਤੇ ਉਹ ਦੀ ਆਸ ਟੁੱਟ ਗਈ, ਤਾਂ ਉਹ ਨੇ ਆਪਣੇ ਬੱਚਿਆਂ ਵਿੱਚੋਂ ਦੂਜੇ ਨੂੰ ਲਿਆ, ਅਤੇ ਉਸ ਨੂੰ ਜੁਆਨ ਸ਼ੇਰ ਬਣਾਇਆ।
6 젊은 사자가 되매 여러 사자 가운데 왕래하며 식물 움키기를 배워 사람을 삼키며
੬ਉਹ ਸ਼ੇਰਾਂ ਦੇ ਵਿੱਚ ਚੱਲਣ ਫਿਰਨ ਲੱਗਾ, ਅਤੇ ਜੁਆਨ ਸ਼ੇਰ ਬਣ ਕੇ ਸ਼ਿਕਾਰ ਫੜਨਾ ਸਿੱਖਿਆ, ਅਤੇ ਆਦਮੀਆਂ ਨੂੰ ਖਾਣ ਲੱਗਾ।
7 그의 궁실들을 헐고 성읍들을 훼파하니 그 우는 소리로 인하여 땅과 그 가득한 것이 황무한지라
੭ਉਸ ਨੇ ਉਹਨਾਂ ਦੀਆਂ ਵਿਧਵਾਵਾਂ ਨਾਲ ਵਿਭਚਾਰ ਕੀਤਾ ਅਤੇ ਉਹਨਾਂ ਦੇ ਸ਼ਹਿਰਾਂ ਨੂੰ ਨਾਸ ਕਰ ਦਿੱਤਾ। ਉਸ ਦੀ ਗਰਜ ਦੀ ਅਵਾਜ਼ ਨਾਲ ਦੇਸ ਬਹੁਤ ਡਰ ਗਿਆ, ਅਤੇ ਜੋ ਕੁਝ ਦੇਸ ਵਿੱਚ ਸੀ ਉਹ ਵੀ ਡਰ ਗਿਆ।
8 이방이 둘려 있는 지방에서 그를 치러 와서 그의 위에 그물을 치고 함정에 잡아
੮ਤਦ ਆਲੇ-ਦੁਆਲੇ ਦੇ ਸੂਬਿਆਂ ਵਿੱਚੋਂ ਕੌਮਾਂ ਨੇ ਉਹ ਦੇ ਵਿਰੁੱਧ ਤਿਆਰੀ ਕੀਤੀ, ਅਤੇ ਉਹਨਾਂ ਨੇ ਉਸ ਉੱਤੇ ਆਪਣਾ ਜਾਲ਼ ਪਾਇਆ, ਉਹ ਉਹਨਾਂ ਦੇ ਟੋਏ ਵਿੱਚ ਫੜਿਆ ਗਿਆ।
9 갈고리로 꿰고 철롱에 넣어 끌고 바벨론 왕에게 이르렀나니 그를 옥에 가두어서 그 소리로 다시 이스라엘 산에 들리지 않게 하려 함이니라
੯ਉਹਨਾਂ ਨੇ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਪਿੰਜਰੇ ਵਿੱਚ ਸੁੱਟਿਆ, ਅਤੇ ਬਾਬਲ ਦੇ ਰਾਜੇ ਕੋਲ ਲੈ ਆਏ, ਉਹਨਾਂ ਉਸ ਨੂੰ ਕਿਲੇ ਵਿੱਚ ਬੰਦ ਕਰ ਦਿੱਤਾ, ਤਾਂ ਜੋ ਉਹ ਦੀ ਅਵਾਜ਼ ਇਸਰਾਏਲ ਦੇ ਪਹਾੜਾਂ ਉੱਤੇ ਫੇਰ ਨਾ ਸੁਣੀ ਜਾਵੇ।
10 네 피의 어미는 물 가에 심긴 포도나무 같아서 물이 많으므로 실과가 많고 가지가 무성하며
੧੦ਤੇਰੀ ਮਾਂ ਤੇਰੇ ਲਹੂ ਵਿੱਚ ਉਸ ਅੰਗੂਰੀ ਵੇਲ ਵਾਂਗੂੰ ਸੀ, ਜੋ ਪਾਣੀਆਂ ਉੱਤੇ ਲਾਈ ਗਈ, ਉਹ ਫਲਵੰਤ ਸੀ ਅਤੇ ਬਹੁਤੇ ਪਾਣੀਆਂ ਦੇ ਕਾਰਨ ਟਹਿਣੀਆਂ ਨਾਲ ਭਰ ਗਈ,
11 그 가지들은 견강하여 권세 잡은 자의 홀이 될만한데 그 하나의 키가 굵은 가지 가운데서 높았으며 많은 가지 가운데서 뛰어나서 보이다가
੧੧ਅਤੇ ਉਹ ਦੀਆਂ ਟਹਿਣੀਆਂ ਅਜਿਹੀਆਂ ਪੱਕੀਆਂ ਹੋ ਗਈਆਂ, ਕਿ ਹਕੂਮਤ ਦੇ ਆੱਸੇ ਉਹਨਾਂ ਤੋਂ ਬਣਾਏ ਗਏ, ਅਤੇ ਸੰਘਣੀਆਂ ਟਹਿਣੀਆਂ ਵਿੱਚ ਉਸ ਦਾ ਮੁੱਢ ਉੱਚਾ ਹੋਇਆ, ਅਤੇ ਸੰਘਣੀਆਂ ਟਹਿਣੀਆਂ ਸਣੇ ਉੱਚਾ ਦਿਸਦਾ ਸੀ।
12 분노 중에 뽑혀서 땅에 던짐을 당하매 그 실과는 동풍에 마르고 그 견강한 가지들은 꺾이고 말라 불에 탔더니
੧੨ਪਰ ਉਹ ਕਹਿਰ ਨਾਲ ਉਖਾੜ ਕੇ ਧਰਤੀ ਉੱਤੇ ਡੇਗੀ ਗਈ, ਅਤੇ ਪੁਰੇ ਦੀ ਹਵਾ ਨੇ ਉਹ ਦੇ ਫਲ ਨੂੰ ਸੁਕਾ ਦਿੱਤਾ, ਉਸ ਦੀਆਂ ਪੱਕੀਆਂ ਟਹਿਣੀਆਂ ਭੰਨ ਦਿੱਤੀਆਂ ਗਈਆਂ, ਅਤੇ ਸੁੱਕ ਗਈਆਂ, ਅਤੇ ਅੱਗ ਵਿੱਚ ਬਲ ਗਈਆਂ।
13 이제는 광야, 메마르고 가물이 든 땅에 심긴바 되고
੧੩ਹੁਣ ਉਹ ਉਜਾੜ ਵਿੱਚ, ਸੁੱਕੀ ਤੇ ਤਿਹਾਈ ਧਰਤੀ ਵਿੱਚ ਲਾਈ ਗਈ।
14 불이 그 가지 중 하나에서부터 나와서 그 실과를 태우니 권세 잡은 자의 홀이 될만한 견강한 가지가 없도다 이것이 애가라 후에도 애가가 되리라
੧੪ਅੱਗ ਉਹ ਦੀ ਟੁੰਡ ਵਿੱਚੋਂ ਨਿੱਕਲੀ, ਅਤੇ ਉਹ ਦੀਆਂ ਟਹਿਣੀਆਂ ਤੇ ਉਹ ਦੇ ਫਲ ਨੂੰ ਭਸਮ ਕੀਤਾ, ਉਹ ਦੀ ਕੋਈ ਅਜਿਹੀ ਪੱਕੀ ਟਹਿਣੀ ਨਾ ਰਹੀ, ਜਿਹੜੀ ਹਕੂਮਤ ਵਾਲਾ ਆੱਸਾ ਬਣੇ। ਇਹ ਵੈਣ ਹੈ ਅਤੇ ਵੈਣ ਬਣਿਆ ਰਹੇਗਾ।