< 욥기 3 >
1 그 후에 욥이 입을 열어 자기의 생일을 저주하니라
੧ਇਹ ਦੇ ਬਾਅਦ, ਅੱਯੂਬ ਨੇ ਆਪਣਾ ਮੂੰਹ ਖੋਲ੍ਹ ਕੇ ਆਪਣੇ ਜੰਮਣ ਦੇ ਦਿਨ ਨੂੰ ਸਰਾਪ ਦਿੱਤਾ।
3 나의 난 날이 멸망하였었더라면, 남아를 배었다 하던 그 밤도 그러하였었더라면,
੩“ਨਾਸ ਹੋਵੇ ਉਹ ਦਿਨ ਜਿਸ ਦੇ ਵਿੱਚ ਮੈਂ ਜੰਮਿਆ ਸੀ, ਅਤੇ ਉਹ ਰਾਤ ਜਦੋਂ ਕਿਹਾ ਗਿਆ ਕਿ ਬੱਚਾ ਗਰਭ ਵਿੱਚ ਪਿਆ!
4 그 날이 캄캄하였었더라면, 하나님이 위에서 돌아보지 마셨더라면, 빛도 그 날을 비취지 말았었더라면,
੪ਉਹ ਦਿਨ ਹਨ੍ਹੇਰਾ ਹੋ ਜਾਵੇ, ਪਰਮੇਸ਼ੁਰ ਉੱਪਰੋਂ ਉਹ ਦੀ ਸਾਰ ਨਾ ਲਵੇ, ਨਾ ਉਸ ਉੱਤੇ ਚਾਨਣ ਚਮਕੇ!
5 유암과 사망의 그늘이 그 날을 자기 것이라 주장하였었더라면, 구름이 그 위에 덮였었더라면, 낮을 캄캄하게 하는 것이 그날을 두렵게 하였었더라면
੫ਹਨੇਰ ਅਤੇ ਮੌਤ ਦਾ ਸਾਯਾ ਉਹ ਨੂੰ ਆਪਣਾ ਲੈਣ, ਉਹ ਦੇ ਉੱਤੇ ਬੱਦਲ ਛਾਇਆ ਰਹੇ, ਦਿਨ ਦਾ ਹਨ੍ਹੇਰਾ ਉਸ ਨੂੰ ਡਰਾਵੇ!
6 그 밤이 심한 어두움에 잡혔었더라면, 해의 날 수 가운데 기쁨이 되지 말았었더라면, 달의 수에 들지 말았었더라면,
੬ਘੁੱਪ ਹਨ੍ਹੇਰਾ ਉਹ ਨੂੰ ਆ ਫੜ੍ਹੇ, ਉਹ ਸਾਲ ਦੇ ਦਿਨਾਂ ਵਿੱਚ ਅਨੰਦ ਨਾ ਮਨਾਵੇ, ਅਤੇ ਨਾ ਉਹ ਮਹੀਨਿਆਂ ਦੀ ਗਿਣਤੀ ਵਿੱਚ ਆਵੇ!
7 그 밤이 적막하였었더라면, 그 가운데서 즐거운 소리가 일어나지 말았었더라면,
੭ਵੇਖੋ, ਉਹ ਰਾਤ ਬਾਂਝ ਰਹਿ ਜਾਵੇ, ਉਸ ਵਿੱਚ ਕੋਈ ਜੈਕਾਰੇ ਦੀ ਗੂੰਜ ਸੁਣਾਈ ਨਾ ਦੇਵੇ!
8 날을 저주하는 자 곧 큰 악어를 격동시키기에 익숙한 자가 그 밤을 저주하였었더라면,
੮ਦਿਨ ਨੂੰ ਫਿਟਕਾਰਣ ਵਾਲੇ ਅਤੇ ਜਿਹੜੇ ਲਿਵਯਾਥਾਨ ਨੂੰ ਛੇੜਨ ਵਿੱਚ ਨਿਪੁੰਨ ਹਨ, ਉਸ ਦਿਨ ਨੂੰ ਫਿਟਕਾਰਣ!
9 그 밤에 새벽별들이 어두웠었더라면, 그 밤이 광명을 바랄지라도 얻지 못하며 동틈을 보지 못하였었더라면 좋았을 것을,
੯ਉਹ ਦੇ ਸ਼ਾਮ ਦੇ ਤਾਰੇ ਕਾਲੇ ਹੋ ਜਾਣ, ਉਹ ਚਾਨਣ ਨੂੰ ਉਡੀਕੇ ਪਰ ਉਹ ਹੋਵੇ ਨਾ, ਉਹ ਸਵੇਰ ਦੀਆਂ ਕਿਰਨਾਂ ਨੂੰ ਨਾ ਵੇਖੇ,
10 이는 내 모태의 문을 닫지 아니하였고 내 눈으로 환난을 보지 않도록 하지 아니하였음이로구나
੧੦ਕਿਉਂ ਜੋ ਉਹ ਨੇ ਮੇਰੀ ਮਾਂ ਦੀ ਕੁੱਖ ਨੂੰ ਬੰਦ ਨਾ ਕੀਤਾ, ਅਤੇ ਨਾ ਕਸ਼ਟ ਨੂੰ ਮੇਰੀਆਂ ਅੱਖਾਂ ਤੋਂ ਛੁਪਾਇਆ!
11 어찌하여 내가 태에서 죽어 나오지 아니하였었던가 어찌하여 내 어미가 낳을 때에 내가 숨지지 아니하였던가
੧੧“ਮੈਂ ਕੁੱਖ ਵਿੱਚ ਹੀ ਕਿਉਂ ਨਾ ਮਰ ਗਿਆ, ਪੇਟ ਵਿੱਚੋਂ ਨਿੱਕਲਦਿਆਂ ਹੀ ਮੈਂ ਪ੍ਰਾਣ ਕਿਉਂ ਨਾ ਛੱਡ ਦਿੱਤੇ?
12 어찌하여 무릎이 나를 받았던가 어찌하여 유방이 나로 빨게 하였던가
੧੨ਗੋਡਿਆਂ ਨੇ ਮੈਨੂੰ ਕਿਉਂ ਕਬੂਲ ਕੀਤਾ, ਅਤੇ ਦੁੱਧੀਆਂ ਨੂੰ ਮੈਂ ਕਿਉਂ ਚੁੰਘ ਸਕਿਆ?
13 그렇지 아니하였던들 이제는 내가 평안히 누워서 자고 쉬었을 것이니
੧੩ਨਹੀਂ ਤਾਂ ਹੁਣ ਮੈਂ ਚੈਨ ਨਾਲ ਪਿਆ ਹੁੰਦਾ, ਮੈਂ ਸੁੱਤਾ ਹੁੰਦਾ ਅਤੇ ਮੈਨੂੰ ਅਰਾਮ ਮਿਲਦਾ,
14 자기를 위하여 거친 터를 수축한 세상 임금들과 의사들과 함께 있었을 것이요
੧੪ਮੈਂ ਧਰਤੀ ਦੇ ਉਨ੍ਹਾਂ ਰਾਜਿਆਂ ਅਤੇ ਹਾਕਮਾਂ ਨਾਲ ਹੁੰਦਾ, ਜਿਹੜੇ ਆਪਣੇ ਲਈ ਕਬਰਾਂ ਨੂੰ ਉਸਾਰਦੇ ਹਨ,
15 혹시 금을 가지며 은으로 집에 채운 목백들과 함께 있었을 것이며
੧੫ਜਾਂ ਉਨ੍ਹਾਂ ਰਾਜਕੁਮਾਰਾਂ ਨਾਲ ਹੁੰਦਾ, ਜਿਨ੍ਹਾਂ ਦੇ ਕੋਲ ਸੋਨਾ ਸੀ, ਜਿਨ੍ਹਾਂ ਨੇ ਆਪਣੇ ਘਰਾਂ ਨੂੰ ਚਾਂਦੀ ਨਾਲ ਭਰਿਆ ਸੀ।
16 또 부지중에 낙태한 아이 같아서 세상에 있지 않았겠고 빛을 보지못한 아이들 같았었을 것이라
੧੬ਜਾਂ ਮੈਂ ਸਮੇਂ ਤੋਂ ਪਹਿਲਾਂ ਜੰਮੇ ਹੋਏ ਬੱਚੇ ਵਾਂਗੂੰ ਹੁੰਦਾ, ਜਾਂ ਅਜਿਹੇ ਬੱਚਿਆਂ ਵਾਂਗੂੰ ਜਿਨ੍ਹਾਂ ਨੇ ਚਾਨਣਾ ਕਦੀ ਵੇਖਿਆ ਹੀ ਨਹੀਂ।
17 거기서는 악한 자가 소요를 그치며 거기서는 곤비한 자가 평강을 얻으며
੧੭ਉੱਥੇ ਦੁਸ਼ਟ ਦੁੱਖ ਦੇਣ ਤੋਂ ਰੁੱਕ ਜਾਂਦੇ ਹਨ, ਉੱਥੇ ਥੱਕੇ-ਮਾਂਦੇ ਅਰਾਮ ਪਾਉਂਦੇ ਹਨ।
18 거기서는 갇힌 자가 다 함께 평안히 있어 감독자의 소리를 듣지 아니하며
੧੮ਬੰਦੀ ਇਕੱਠੇ ਹੋ ਕੇ ਸ਼ਾਂਤੀ ਨਾਲ ਰਹਿੰਦੇ ਹਨ, ਉਹ ਦਰੋਗੇ ਦੀ ਅਵਾਜ਼ ਫੇਰ ਨਹੀਂ ਸੁਣਦੇ।
19 거기서는 작은 자나 큰 자나 일반으로 있고 종이 상전에게서 놓이느니라
੧੯ਛੋਟੇ ਅਤੇ ਵੱਡੇ ਸਾਰੇ ਉੱਥੇ ਰਹਿੰਦੇ ਹਨ, ਅਤੇ ਦਾਸ ਆਪਣੇ ਮਾਲਕ ਤੋਂ ਅਜ਼ਾਦ ਹੈ।
20 어찌하여 곤고한 자에게 빛을 주셨으며 마음이 번뇌한 자에게 생명을 주셨는고
੨੦“ਦੁਖਿਆਰਾਂ ਨੂੰ ਚਾਨਣ ਅਤੇ ਉਦਾਸ ਮਨ ਵਾਲਿਆਂ ਨੂੰ ਜੀਵਨ ਕਿਉਂ ਦਿੱਤਾ ਜਾਂਦਾ ਹੈ?
21 이러한 자는 죽기를 바라도 오지 아니하니 그것을 구하기를 땅을 파고 숨긴 보배를 찾음보다 더하다가
੨੧ਜਿਹੜੇ ਮੌਤ ਨੂੰ ਉਡੀਕਦੇ ਹਨ ਪਰ ਉਹ ਆਉਂਦੀ ਨਹੀਂ, ਜਿਹੜੇ ਦੱਬੇ ਹੋਏ ਖ਼ਜ਼ਾਨਿਆਂ ਤੋਂ ਵੱਧ ਉਹ ਦੀ ਖੋਜ ਕਰਦੇ ਹਨ,
22 무덤을 찾아 얻으면 심히 기뻐하고 즐거워하나니
੨੨ਜਿਹੜੇ ਵਧੇਰੇ ਅਨੰਦ ਹੁੰਦੇ, ਅਤੇ ਖੁਸ਼ੀ ਮਨਾਉਂਦੇ ਹਨ, ਜਦ ਉਹ ਕਬਰ ਨੂੰ ਪਾ ਲੈਂਦੇ ਹਨ,
23 하나님에게 둘러싸여 길이 아득한 사람에게 어찌하여 빛을 주셨는고
੨੩ਉਸ ਪੁਰਖ ਨੂੰ ਵੀ ਚਾਨਣ ਕਿਉਂ ਮਿਲਦਾ ਹੈ ਜਿਸ ਦਾ ਰਾਹ ਲੁਕਿਆ ਹੋਇਆ ਹੈ, ਅਤੇ ਜਿਸ ਦੇ ਚੁਫ਼ੇਰੇ ਪਰਮੇਸ਼ੁਰ ਨੇ ਵਾੜ ਲਾਈ ਹੋਈ ਹੈ?
24 나는 먹기 전에 탄식이 나며 나의 앓는 소리는 물이 쏟아지는 것같구나
੨੪ਕਿਉਂਕਿ ਮੇਰੇ ਰੋਟੀ ਖਾਣ ਤੋਂ ਪਹਿਲਾਂ ਮੇਰੇ ਹਾਉਂਕੇ ਨਿੱਕਲਦੇ ਹਨ, ਅਤੇ ਮੇਰਾ ਵਿਰਲਾਪ ਪਾਣੀ ਵਾਂਗੂੰ ਵਗਦਾ ਹੈ।
25 나의 두려워하는 그것이 내게 임하고 나의 무서워하는 그것이 내몸에 미쳤구나
੨੫ਜਿਸ ਗੱਲ ਤੋਂ ਮੈਂ ਡਰਦਾ ਹਾਂ, ਉਹ ਮੇਰੇ ਉੱਤੇ ਆ ਪੈਂਦੀ ਹੈ, ਅਤੇ ਜਿਸ ਤੋਂ ਮੈਂ ਭੈਅ ਖਾਂਦਾ ਹਾਂ ਉਹ ਵੀ ਮੇਰੇ ਉੱਤੇ ਆਉਂਦੀ ਹੈ।
26 평강도 없고 안온도 없고 안식도 없고 고난만 임하였구나
੨੬ਨਾ ਮੈਨੂੰ ਸੁੱਖ ਹੈ, ਨਾ ਚੈਨ, ਨਾ ਅਰਾਮ ਹੈ, ਸਗੋਂ ਬੇਚੈਨੀ ਹੀ ਬੇਚੈਨੀ ਹੈ।”