< 마가복음 3 >
1 예수께서 다시 회당에 들어가시니 한편 손 마른 사람이 거기 있는지라
੧ਯਿਸੂ ਫੇਰ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਗਿਆ ਅਤੇ ਉੱਥੇ ਇੱਕ ਮਨੁੱਖ ਸੀ, ਜਿਸ ਦਾ ਹੱਥ ਸੁੱਕਿਆ ਹੋਇਆ ਸੀ।
2 사람들이 예수를 송사하려 하여 안식일에 그 사람을 고치시는가 엿보거늘
੨ਅਤੇ ਉਹ ਉਸ ਦੀ ਤੱਕ ਵਿੱਚ ਲੱਗੇ ਹੋਏ ਸਨ, ਕਿ ਵੇਖੀਏ ਉਹ ਸਬਤ ਦੇ ਦਿਨ ਉਸ ਨੂੰ ਚੰਗਾ ਕਰਦਾ ਹੈ ਕਿ ਨਹੀਂ ਤਾਂ ਕਿ ਉਹ ਦੇ ਜੁੰਮੇ ਦੋਸ਼ ਲਾਉਣ।
3 예수께서 손 마른 사람에게 이르시되 `한가운데 일어서라!' 하시고
੩ਉਹ ਨੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਕਿਹਾ, ਵਿਚਕਾਰ ਖੜ੍ਹਾ ਹੋ।
4 저희에게 이르시되 `안식일에 선을 행하는 것과 악을 행하는 것 생명을 구하는 것과 죽이는 것 어느 것이 옳으냐?' 하시니 저희가 잠잠하거늘
੪ਫੇਰ ਉਹ ਨੇ ਉਨ੍ਹਾਂ ਤੋਂ ਪੁੱਛਿਆ ਕਿ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ ਜਾਂ ਬੁਰਾ ਕਰਨਾ? ਜਾਨ ਬਚਾਉਣੀ ਜਾਂ ਜਾਨ ਨੂੰ ਮਾਰਨਾ? ਪਰ ਉਹ ਚੁੱਪ ਹੀ ਰਹੇ।
5 저희 마음의 완악함을 근심하사 노하심으로 저희를 둘러 보시고 그 사람에게 이르시되 `네 손을 내밀라' 하시니 그가 내밀매 그 손이 회복되었더라
੫ਤਦ ਉਹ ਨੇ ਉਨ੍ਹਾਂ ਦੀ ਸਖ਼ਤ ਦਿਲੀ ਦੇ ਕਾਰਨ ਉਦਾਸ ਹੋ ਕੇ ਉਨ੍ਹਾਂ ਵੱਲ ਗੁੱਸੇ ਨਾਲ ਚਾਰੇ-ਪਾਸੇ ਨਜ਼ਰ ਕੀਤੀ ਅਤੇ ਉਸ ਮਨੁੱਖ ਨੂੰ ਕਿਹਾ, ਆਪਣਾ ਹੱਥ ਵਧਾ। ਤਾਂ ਉਸ ਨੇ ਵਧਾਇਆ ਅਤੇ ਉਸ ਦਾ ਹੱਥ ਫੇਰ ਚੰਗਾ ਹੋ ਗਿਆ।
6 바리새인들이 나가서 곧 헤롯당과 함께 어떻게 하여 예수를 죽일꼬 의논하니라
੬ਤਦ ਫ਼ਰੀਸੀ ਨਿੱਕਲ ਕੇ ਉਸ ਵੇਲੇ ਹੇਰੋਦੀਆਂ ਨਾਲ ਉਹ ਦੇ ਵਿਰੁੱਧ ਯੋਜਨਾ ਬਣਾਉਣ ਲੱਗੇ ਜੋ ਕਿਸ ਤਰ੍ਹਾਂ ਉਹ ਦਾ ਨਾਸ ਕਰੀਏ।
7 예수께서 제자들과 함께 바다로 물러가시니 갈릴리에서 큰 무리가 좇으며
੭ਯਿਸੂ ਆਪਣੇ ਚੇਲਿਆਂ ਸਣੇ ਝੀਲ ਵੱਲ ਚੱਲਿਆ ਗਿਆ ਅਤੇ ਗਲੀਲ ਤੋਂ ਲੋਕਾਂ ਦੀ ਵੱਡੀ ਭੀੜ ਉਸ ਦੇ ਪਿੱਛੇ ਤੁਰ ਪਈ।
8 유대와 예루살렘과 이두매와 요단강 건너편과 또 두로와 시돈 근처에서 허다한 무리가 그의 하신 큰 일을 듣고 나아오는지라
੮ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਦੇ ਆਲੇ ਦੁਆਲਿਓਂ ਇੱਕ ਵੱਡੀ ਭੀੜ ਇਹ ਸੁਣ ਕੇ ਜੋ ਉਹ ਕਿੰਨੇ ਵੱਡੇ-ਵੱਡੇ ਕੰਮ ਕਰਦਾ ਹੈ, ਉਹ ਦੇ ਕੋਲ ਆਈ।
9 예수께서 무리의 에워싸 미는 것을 면키 위하여 작은 배를 등대하도록 제자들에게 명하셨으니
੯ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕਿਹਾ, ਭੀੜ ਦੇ ਕਾਰਨ ਇੱਕ ਕਿਸ਼ਤੀ ਮੇਰੇ ਲਈ ਤਿਆਰ ਕਰੋ ਤਾਂ ਕਿ ਲੋਕ ਮੈਨੂੰ ਦਬਾ ਨਾ ਲੈਣ।
10 이는 많은 사람을 고치셨으므로 병에 고생하는 자들이 예수를 만지고자 하여 핍근히 함이더라
੧੦ਕਿਉਂਕਿ ਉਹ ਨੇ ਬਹੁਤਿਆਂ ਨੂੰ ਚੰਗਾ ਕੀਤਾ ਸੀ ਐਥੋਂ ਤੱਕ ਕਿ ਜਿੰਨੇ ਰੋਗੀ ਸਨ, ਉਹ ਉਸ ਨੂੰ ਛੋਹਣ ਲਈ ਉਸ ਉੱਤੇ ਡਿੱਗਦੇ ਜਾਂਦੇ ਸਨ।
11 더러운 귀신들도 어느 때든지 예수를 보면 그 앞에 엎드려 부르짖어 가로되 `당신은 하나님의 아들이니이다' 하니
੧੧ਅਤੇ ਜਿਹਨਾਂ ਵਿੱਚ ਅਸ਼ੁੱਧ ਆਤਮਾਵਾਂ ਸਨ ਜਦੋਂ ਉਹ ਨੂੰ ਵੇਖਿਆ ਤਾਂ ਉਹ ਦੇ ਅੱਗੇ ਡਿੱਗ ਪਏ ਅਤੇ ਚੀਕਾਂ ਮਾਰ ਕੇ ਬੋਲੇ, ਤੂੰ ਪਰਮੇਸ਼ੁਰ ਦਾ ਪੁੱਤਰ ਹੈਂ!
12 예수께서 자기를 나타내지 말라고 많이 경계하시니라
੧੨ਤਦ ਉਸ ਨੇ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਕਿਹਾ ਜੋ ਮੈਨੂੰ ਉਜਾਗਰ ਨਾ ਕਰੋ!।
13 또 산에 오르사 자기의 원하는 자들을 부르시니 나아온지라
੧੩ਫੇਰ ਉਹ ਪਹਾੜ ਉੱਤੇ ਚੜ੍ਹ ਕੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ, ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸ ਦੇ ਕੋਲ ਆਏ।
14 이에 열 둘을 세우셨으니 이는 자기와 함께 있게 하시고 또 보내사 전도도 하며
੧੪ਅਤੇ ਉਹ ਨੇ ਬਾਰਾਂ ਪੁਰਸ਼ ਠਹਿਰਾਏ (ਉਹਨਾਂ ਨੂੰ ਉਸਨੇ ਰਸੂਲ ਆਖਿਆ) ਜੋ ਉਹ ਦੇ ਨਾਲ ਰਹਿਣ ਅਤੇ ਉਹ ਉਨ੍ਹਾਂ ਨੂੰ ਭੇਜੇ, ਜੋ ਪਰਚਾਰ ਕਰਨ।
15 귀신을 내어쫓는 권세도 있게 하려 하심이러라
੧੫ਉਨ੍ਹਾਂ ਨੂੰ ਬਿਮਾਰਾਂ ਨੂੰ ਚੰਗੇ ਕਰਨ ਅਤੇ ਭੂਤਾਂ ਨੂੰ ਕੱਢਣ ਦਾ ਅਧਿਕਾਰ ਦਿੱਤਾ।
16 이 열 둘을 세우셨으니 시몬에게는 베드로란 이름을 더하셨고
੧੬ਅਤੇ ਉਹ ਇਹ ਹਨ, ਸ਼ਮਊਨ ਜਿਸ ਦਾ ਨਾਮ ਉਹ ਨੇ ਪਤਰਸ ਰੱਖਿਆ,
17 또 세베대의 아들 야고보와 야고보의 형제 요한이니 이 둘에게는 보아너게 곧 우뢰의 아들이란 이름을 더하셨으며
੧੭ਅਤੇ ਜ਼ਬਦੀ ਦਾ ਪੁੱਤਰ ਯਾਕੂਬ ਅਤੇ ਯਾਕੂਬ ਦਾ ਭਰਾ ਯੂਹੰਨਾ ਜਿਨ੍ਹਾਂ ਦੋਵਾਂ ਦਾ ਨਾਮ ਉਹ ਨੇ ਬਨੀ-ਰੋਗਿਜ਼ ਰੱਖਿਆ ਅਰਥਾਤ ਗਰਜਣ ਦੇ ਪੁੱਤਰ
18 또 안드레와 빌립과 바돌로매와 마태와 도마와 알패오의 아들 야고보와 및 다대오와 가나안인 시몬이며
੧੮ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਅਤੇ ਬਰਥੁਲਮਈ ਅਤੇ ਮੱਤੀ ਅਤੇ ਥੋਮਾ ਅਤੇ ਹਲਫ਼ਾ ਦਾ ਪੁੱਤਰ ਯਾਕੂਬ ਅਤੇ ਥੱਦਈ ਅਤੇ ਸ਼ਮਊਨ ਕਨਾਨੀ
੧੯ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਸ ਨੂੰ ਫੜਵਾ ਵੀ ਦਿੱਤਾ ਸੀ।
20 집에 들어가시니 무리가 다시 모이므로 식사할 겨를도 없는지라
੨੦ਯਿਸੂ ਆਪਣੇ ਘਰ ਆਇਆ ਅਤੇ ਫੇਰ ਐਨੀ ਵੱਡੀ ਭੀੜ ਇਕੱਠੀ ਹੋ ਗਈ, ਜੋ ਉਹ ਰੋਟੀ ਵੀ ਨਾ ਖਾ ਸਕੇ।
21 예수의 친속들이 듣고 붙들러 나오니 이는 그가 미쳤다 함일러라
੨੧ਜਦੋਂ ਉਹ ਦੇ ਰਿਸ਼ਤੇਦਾਰਾਂ ਨੇ ਇਹ ਸੁਣਿਆ ਤਾਂ ਉਹ ਉਸ ਨੂੰ ਫੜਨ ਲਈ ਨਿੱਕਲੇ ਕਿਉਂ ਜੋ ਉਨ੍ਹਾਂ ਨੇ ਆਖਿਆ, ਉਹ ਆਪਣੇ ਆਪ ਤੋਂ ਬਾਹਰ ਹੋ ਗਿਆ ਹੈ।
22 예루살렘에서 내려온 서기관들은 저가 바알세불을 지폈다 하며 또 귀신의 왕을 힘입어 귀신을 쫓아낸다 하니
੨੨ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।
23 예수께서 저희를 불러다가 비유로 말씀하시되 `사단이 어찌 사단을 쫓아낼 수 있느냐?
੨੩ਤਾਂ ਉਸ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਦ੍ਰਿਸ਼ਟਾਂਤਾਂ ਵਿੱਚ ਉਨ੍ਹਾਂ ਨੂੰ ਕਿਹਾ ਕਿ ਸ਼ੈਤਾਨ ਨੂੰ ਸ਼ੈਤਾਨ ਕਿਸ ਤਰ੍ਹਾਂ ਕੱਢ ਸਕਦਾ ਹੈ?
24 또 만일 나라가 스스로 분쟁하면 그 나라가 설 수 없고
੨੪ਜੇ ਕਿਸੇ ਰਾਜ ਵਿੱਚ ਫੁੱਟ ਪੈ ਜਾਵੇ ਤਾਂ ਉਹ ਰਾਜ ਠਹਿਰ ਨਹੀਂ ਸਕਦਾ।
25 만일 집이 스스로 분쟁하면 그 집이 설 수 없고
੨੫ਅਤੇ ਜੇ ਕਿਸੇ ਘਰ ਵਿੱਚ ਫੁੱਟ ਪੈ ਜਾਵੇ ਤਾਂ ਉਹ ਘਰ ਬਣਿਆ ਨਹੀਂ ਰਹਿੰਦਾ।
26 만일 사단이 자기를 거스려 일어나 분쟁하면 설 수 없고 이에 망하느니라
੨੬ਜੇ ਸ਼ੈਤਾਨ ਆਪਣੇ ਹੀ ਵਿਰੁੱਧ ਉੱਠੇ ਅਤੇ ਉਸ ਵਿੱਚ ਫੁੱਟ ਪੈ ਜਾਵੇ ਤਾਂ ਉਹ ਠਹਿਰ ਨਹੀਂ ਸਕਦਾ ਸਗੋਂ ਉਹ ਦਾ ਅੰਤ ਹੀ ਹੋ ਜਾਵੇਗਾ।
27 사람이 먼저 강한 자를 결박지 않고는 그 강한 자의 집에 들어가 세간을 늑탈치 못하리니 결박한 후에야 그 집을 늑탈하리라
੨੭ਪਰ ਕੋਈ ਕਿਸੇ ਜ਼ੋਰਾਵਰ ਦੇ ਘਰ ਵਿੱਚ ਵੜ ਕੇ ਉਹ ਦਾ ਮਾਲ ਨਹੀਂ ਲੁੱਟ ਸਕਦਾ ਜੇ ਪਹਿਲਾਂ ਉਸ ਨੂੰ ਬੰਨ੍ਹ ਨਾ ਲਵੇ, ਤਦ ਉਹ ਉਸ ਦਾ ਘਰ ਲੁੱਟ ਸਕੇਗਾ।
28 내가 진실로 너희에게 이르노니 사람의 모든 죄와 무릇 훼방하는 훼방은 사하심을 얻되
੨੮ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਪੁੱਤਰਾਂ ਦੇ ਸਾਰੇ ਪਾਪ ਅਤੇ ਨਿੰਦਿਆ ਜਿੰਨੇ ਉਹ ਕਰਨ, ਮਾਫ਼ ਕੀਤੇ ਜਾ ਸਕਦੇ ਹਨ।
29 누구든지 성령을 훼방하는 자는 사하심을 영원히 얻지 못하고 영원한 죄에 처하느니라' 하시니 (aiōn , aiōnios )
੨੯ਪਰ ਜੋ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਫ਼ਰ ਬੋਲੇ ਉਹ ਨੂੰ ਕਦੇ ਵੀ ਮਾਫ਼ੀ ਨਹੀਂ ਮਿਲੇਗੀ ਪਰ ਉਹ ਸਦਾ ਦੇ ਪਾਪ ਦੇ ਵੱਸ ਵਿੱਚ ਆ ਕੇ ਦੋਸ਼ੀ ਠਹਿਰੇਗਾ। (aiōn , aiōnios )
30 이는 저희가 말하기를 더러운 귀신이 들렸다 함이러라
੩੦ਕਿਉਂ ਜੋ ਉਨ੍ਹਾਂ ਨੇ ਆਖਿਆ ਸੀ ਜੋ ਉਹ ਦੇ ਵਿੱਚ ਅਸ਼ੁੱਧ ਆਤਮਾ ਹੈ।
31 때에 예수의 모친과 동생들이 와서 밖에 서서 사람을 보내어 예수를 부르니
੩੧ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ।
32 무리가 예수를 둘러 앉았다가 여짜오되 `보소서 당신의 모친과 동생들과 누이들이 밖에서 찾나이다'
੩੨ਅਤੇ ਬਹੁਤ ਲੋਕ ਉਹ ਦੇ ਚੁਫ਼ੇਰੇ ਬੈਠੇ ਸਨ ਸੋ ਉਹ ਨੂੰ ਕਹਿਣ ਲੱਗੇ, ਵੇਖੋ ਤੁਹਾਡੀ ਮਾਤਾ ਅਤੇ ਤੁਹਾਡੇ ਭਰਾ ਬਾਹਰ ਖੜ੍ਹੇ ਹਨ।
33 대답하시되 `누가 내 모친이며 동생들이냐?' 하시고
੩੩ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਕੌਣ ਹੈ ਮੇਰੀ ਮਾਤਾ ਅਤੇ ਮੇਰੇ ਭਰਾ?
34 둘러 앉은 자들을 둘러 보시며 가라사대 `내 모친과 내 동생들을 보라
੩੪ਅਤੇ ਉਸ ਨੇ ਉਨ੍ਹਾਂ ਵੱਲ ਜਿਹੜੇ ਉਸ ਦੇ ਆਲੇ-ਦੁਆਲੇ ਬੈਠੇ ਸਨ, ਚਾਰੇ ਪਾਸੇ ਵੇਖ ਕੇ ਕਿਹਾ, ਇਹ ਵੇਖੋ ਮੇਰੀ ਮਾਤਾ ਅਤੇ ਮੇਰੇ ਭਰਾ ਇਹ ਹਨ।
35 누구든지 하나님의 뜻대로 하는 자는 내 형제요 자매요 모친이니라'
੩੫ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ, ਉਹੀ ਮੇਰਾ ਭਰਾ ਅਤੇ ਭੈਣ ਅਤੇ ਮਾਤਾ ਹੈ।