< 민수기 13 >
੧ਯਹੋਵਾਹ ਨੇ ਮੂਸਾ ਨੂੰ ਆਖਿਆ,
2 사람을 보내어 내가 이스라엘 자손에게 주는 가나안 땅을 탐지하게 하되 그 종족의 각 지파 중에서 족장 된 자 한 사람씩 보내라
੨ਤੂੰ ਮਨੁੱਖਾਂ ਨੂੰ ਭੇਜ ਕਿ ਉਹ ਕਨਾਨ ਦੇਸ ਦਾ ਭੇਤ ਲੈਣ ਜਿਹੜਾ ਮੈਂ ਇਸਰਾਏਲੀਆਂ ਨੂੰ ਦਿੰਦਾ ਹਾਂ। ਉਨ੍ਹਾਂ ਦੇ ਪੁਰਖਿਆਂ ਦੀਆਂ ਗੋਤਾਂ ਤੋਂ ਇੱਕ-ਇੱਕ ਮਨੁੱਖ ਜਿਹੜਾ ਉਨ੍ਹਾਂ ਵਿੱਚ ਪ੍ਰਧਾਨ ਹੋਵੇ ਤੁਸੀਂ ਉਸ ਨੂੰ ਭੇਜੋ।
3 모세가 여호와의 명을 좇아 바란 광야에서 그들을 보내었으니 그들은 다 이스라엘 자손의 두령된 사람이라
੩ਤਦ ਮੂਸਾ ਨੇ ਉਨ੍ਹਾਂ ਨੂੰ ਪਾਰਾਨ ਦੇ ਨਾਮ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਭੇਜਿਆ। ਇਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ।
4 그들의 이름은 이러하니라 르우벤 지파에서는 삭굴의 아들 삼무아요
੪ਅਤੇ ਉਹਨਾਂ ਦੇ ਨਾਮ ਇਹ ਸਨ - ਰਊਬੇਨ ਦੇ ਗੋਤ ਤੋਂ ਜ਼ੱਕੂਰ ਦਾ ਪੁੱਤਰ ਸ਼ੰਮੂਆ।
੫ਸ਼ਿਮਓਨ ਦੇ ਗੋਤ ਤੋਂ ਹੋਰੀ ਦਾ ਪੁੱਤਰ ਸ਼ਾਫਾਟ।
੬ਯਹੂਦਾਹ ਦੇ ਗੋਤ ਤੋਂ ਯਫ਼ੁੰਨਹ ਦਾ ਪੁੱਤਰ ਕਾਲੇਬ।
੭ਯਿੱਸਾਕਾਰ ਦੇ ਗੋਤ ਤੋਂ ਯੂਸੁਫ਼ ਦਾ ਪੁੱਤਰ ਯਿਗਾਲ।
੮ਇਫ਼ਰਾਈਮ ਦੇ ਗੋਤ ਤੋਂ ਨੂਨ ਦਾ ਪੁੱਤਰ ਹੋਸ਼ੇਆ।
੯ਬਿਨਯਾਮੀਨ ਦੇ ਗੋਤ ਤੋਂ ਰਾਫ਼ੂ ਦਾ ਪੁੱਤਰ ਪਲਟੀ।
10 스불론 지파에서는 소디의 아들 갓디엘이요
੧੦ਜ਼ਬੂਲੁਨ ਦੇ ਗੋਤ ਤੋਂ ਸੋਦੀ ਦਾ ਪੁੱਤਰ ਗੱਦੀਏਲ।
11 요셉 지파 곧 므낫세 지파에서는 수시의 아들 갓디요
੧੧ਯੂਸੁਫ਼ ਦੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਗੋਤ ਤੋਂ ਸੂਸੀ ਦਾ ਪੁੱਤਰ ਗੱਦੀ।
੧੨ਦਾਨ ਦੇ ਗੋਤ ਤੋਂ ਗਮੱਲੀ ਦਾ ਪੁੱਤਰ ਅੰਮੀਏਲ।
੧੩ਆਸ਼ੇਰ ਦੇ ਗੋਤ ਤੋਂ ਮੀਕਾਏਲ ਦਾ ਪੁੱਤਰ ਸਥੂਰ।
੧੪ਨਫ਼ਤਾਲੀ ਦੇ ਗੋਤ ਤੋਂ ਵਾਫ਼ਸੀ ਦਾ ਪੁੱਤਰ ਨਹਬੀ।
੧੫ਗਾਦ ਦੇ ਗੋਤ ਤੋਂ ਮਾਕੀ ਦਾ ਪੁੱਤਰ ਗਊਏਲ।
16 이는 모세가 땅을 탐지하러 보낸 자들의 이름이라 모세가 눈의 아들 호세아를 여호수아라 칭하였더라
੧੬ਇਹ ਉਨ੍ਹਾਂ ਮਨੁੱਖਾਂ ਦੇ ਨਾਮ ਹਨ ਜਿਨ੍ਹਾਂ ਨੂੰ ਮੂਸਾ ਨੇ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਮੂਸਾ ਨੇ ਨੂਨ ਦੇ ਪੁੱਤਰ ਹੋਸ਼ੇਆ ਦਾ ਨਾਮ ਯਹੋਸ਼ੁਆ ਰੱਖਿਆ।
17 모세가 가나안 땅을 탐지하러 그들을 보내며 이르되 `너희는 남방길로 행하여 산지로 올라가서
੧੭ਸੋ ਮੂਸਾ ਨੇ ਉਨ੍ਹਾਂ ਨੂੰ ਕਨਾਨ ਦੇਸ ਦਾ ਭੇਤ ਲੈਣ ਲਈ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ, ਇੱਧਰ ਦੱਖਣ ਵੱਲ ਉੱਪਰ ਨੂੰ ਜਾਓ ਅਤੇ ਪਰਬਤ ਉੱਤੇ ਚੜ੍ਹੋ।
18 그 땅의 어떠함을 탐지하라 곧 그 땅 거민의 강약과 다소와
੧੮ਅਤੇ ਉਸ ਦੇਸ ਨੂੰ ਵੇਖੋ, ਕਿ ਉਹ ਕਿਸ ਤਰ੍ਹਾਂ ਦਾ ਹੈ ਅਤੇ ਉਹ ਲੋਕ ਜਿਹੜੇ ਉਸ ਵਿੱਚ ਵੱਸਦੇ ਹਨ ਤਕੜੇ ਹਨ ਜਾਂ ਕਮਜ਼ੋਰ ਹਨ ਅਤੇ ਥੋੜ੍ਹੇ ਹਨ ਜਾਂ ਬਹੁਤ ਸਾਰੇ ਹਨ।
19 그들의 거하는 땅의 호불호와 거하는 성읍이 진영인지 산성인지와
੧੯ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ।
20 토지의 후박과 수목의 유무니라 담대하라 또 그 땅 실과를 가져오라' 하니 그 때는 포도가 처음 익을 즈음이었더라
੨੦ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ। ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ।
21 이에 그들이 올라 가서 땅을 탐지하되 신 광야에서부터 하맛 어귀 르홉에 이르렀고
੨੧ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ।
22 또 남방으로 올라가서 헤브론에 이르렀으니 헤브론은 애굽 소안보다 칠년 전에 세운 곳이라 그 곳에 아낙 자손 아히만과 세새와 달매가 있었더라
੨੨ਤਾਂ ਉਹ ਦੱਖਣ ਵੱਲ ਚੜ੍ਹੇ ਅਤੇ ਹਬਰੋਨ ਤੱਕ ਆਏ ਅਤੇ ਉੱਥੇ ਅਨਾਕ ਦੀ ਅੰਸ ਦੇ ਅਹੀਮਾਨ ਸ਼ੇਸ਼ਈ ਅਤੇ ਤਲਮਈ ਸਨ ਅਤੇ ਹਬਰੋਨ ਮਿਸਰ ਦੇ ਸੋਆਨ ਤੋਂ ਸੱਤ ਸਾਲ ਪਹਿਲਾਂ ਬਣਿਆ ਸੀ।
23 또 에스골 골짜기에 이르러 거기서 포도 한 송이 달린 가지를 베어 둘이 막대기에 꿰어 메고 또 석류와 무화과를 취하니라
੨੩ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ਼ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ।
24 이스라엘 자손이 거기서 포도송이를 벤 고로 그 곳을 에스골 골짜기라 칭하였더라
੨੪ਅਤੇ ਉਸ ਗੁੱਛੇ ਦੇ ਕਾਰਨ ਜਿਹੜਾ ਇਸਰਾਏਲੀਆਂ ਨੇ ਉੱਥੋਂ ਤੋੜਿਆ ਸੀ ਉਸ ਥਾਂ ਦਾ ਨਾਮ ਅਸ਼ਕੋਲ ਦੀ ਘਾਟੀ ਪੈ ਗਿਆ।
25 사십일 동안에 땅을 탐지하기를 마치고 돌아와
੨੫ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ।
26 바란 광야 가데스에 이르러 모세와 아론과 이스라엘 자손의 온 회중에게 나아와 그들에게 회보하고 그 땅 실과를 보이고
੨੬ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ।
27 모세에게 보고하여 가로되 `당신이 우리를 보낸 땅에 간즉 과연 젖과 꿀이 그 땅에 흐르고 이것은 그 땅의 실과니이다
੨੭ਅਤੇ ਉਨ੍ਹਾਂ ਨੇ ਉਹ ਨੂੰ ਨਿਰਣਾ ਕਰ ਕੇ ਆਖਿਆ ਕਿ ਅਸੀਂ ਉਸ ਦੇਸ ਨੂੰ ਗਏ ਜਿੱਥੇ ਤੁਸੀਂ ਸਾਨੂੰ ਭੇਜਿਆ ਸੀ। ਉੱਥੇ ਸੱਚ-ਮੁੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਇਹ ਉਹ ਦਾ ਫਲ ਹੈ।
28 그러나 그 땅 거민은 강하고 성읍은 견고하고 심히 클 뿐 아니라 거기서 아낙 자손을 보았으며
੨੮ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਅਨਾਕ ਦੇ ਵਾਸੀਆਂ ਨੂੰ ਵੀ ਵੇਖਿਆ।
29 아말렉인은 남방 땅에 거하고 헷인과, 여부스인과, 아모리인은 산지에 거하고 가나안인은 해변과 요단 가에 거하더이다'
੨੯ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੂਸੀ, ਅਤੇ ਅਮੋਰੀ ਪਰਬਤ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ।
30 갈렙이 모세 앞에서 백성을 안돈시켜 가로되 `우리가 곧 올라가서 그 땅을 취하자 능히 이기리라' 하나
੩੦ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ।
31 그와 함께 올라갔던 사람들은 가로되 `우리는 능히 올라가서 그 백성을 치지 못하리라 그들은 우리보다 강하니라' 하고
੩੧ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ।
32 이스라엘 자손 앞에서 그 탐지한 땅을 악평하여 가로되 `우리가 두루 다니며 탐지한 땅은 그 거민을 삼키는 땅이요 거기서 본 모든 백성은 신장이 장대한 자들이며
੩੨ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ।
33 거기서 또 네피림 후손 아낙 자손 대장부들을 보았나니 우리는 스스로 보기에도 메뚜기 같으니 그들의 보기에도 그와 같았을 것이니라'
੩੩ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ।