< 민수기 4 >
1 여호와께서 또 모세와 아론에게 일러 가라사대
੧ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,
2 레위 자손 중에서 고핫 자손을 그들의 가족과 종족을 따라 총계할지니
੨ਲੇਵੀਆਂ ਦੇ ਵਿੱਚੋਂ ਕਹਾਥੀਆਂ ਦੀ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰੋ।
3 곧 삼십세 이상으로 오십세까지 회막의 일을 하기 위하여 그 역사에 참가할 만한 모든 자를 계수하라
੩ਤੀਹ ਸਾਲ ਤੋਂ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ, ਉਹ ਮਿਲਾਪ ਵਾਲੇ ਤੰਬੂ ਦੀ ਟਹਿਲ ਸੇਵਾ ਕਰਨ।
4 고핫 자손의 회막 안 지성물에 대하여 할 일은 이러하니라
੪ਕਹਾਥੀਆਂ ਦੀ ਸੇਵਾ ਮਿਲਾਪ ਵਾਲੇ ਤੰਬੂ ਵਿੱਚ ਅੱਤ ਪਵਿੱਤਰ ਚੀਜ਼ਾਂ ਵਿਖੇ ਇਹ ਹੈ।
5 행진할 때에 아론과 그 아들들이 들어가서 간 막는 장을 걷어 증거궤를 덮고
੫ਹਾਰੂਨ ਅਤੇ ਉਸ ਦੇ ਪੁੱਤਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ ਦਾ ਪਰਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ।
6 그 위에 해달의 가죽으로 덮고 그 위에 순청색 보자기를 덮은후에 그 채를 꿰고
੬ਨਾਲੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਪਰਦਾ ਉਸ ਉੱਤੇ ਰੱਖਣ ਅਤੇ ਉਸ ਉੱਤੇ ਨੀਲੇ ਰੰਗ ਦਾ ਕੱਪੜਾ ਵਿਛਾਉਣ ਅਤੇ ਉਸ ਦੇ ਡੰਡੇ ਪਾਉਣ।
7 또 진설병의 상에 청색 보자기를 펴고 대접들과, 숟가락들과, 주발들과, 붓는 잔들을 그 위에 두고 또 항상 진설하는 떡을 그 위에 두고
੭ਫੇਰ ਹਜ਼ੂਰੀ ਦੀ ਰੋਟੀ ਦੀ ਮੇਜ਼ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਉੱਤੇ ਥਾਲੀਆਂ, ਕੌਲੀਆਂ, ਗੜ੍ਹਵੇ ਅਤੇ ਭੇਟਾਂ ਵਰਤਾਉਣ ਵਾਲੇ ਕੜਛੇ ਰੱਖਣ ਅਤੇ ਸਦਾ ਕਾਲ ਦੀ ਰੋਟੀ ਉਸ ਉੱਤੇ ਪਈ ਰਹੇ।
8 홍색 보자기를 그 위에 펴고 그것을 해달의 가죽 덮개로 덮은후에 그 채를 꿰고
੮ਉਨ੍ਹਾਂ ਦੇ ਉੱਤੇ ਕਿਰਮਚੀ ਕੱਪੜੇ ਵਿਛਾਉਣ ਅਤੇ ਉਸ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਨਾਲ ਕੱਜਣ ਅਤੇ ਉਸ ਦੀਆਂ ਚੋਬਾਂ ਪਾਉਣ।
9 또 청색 보자기를 취하여 등대와, 그 등잔들과, 그 불집게들과, 불똥 그릇들과, 그 쓰는 바 모든 기름 그릇을 덮고
੯ਫੇਰ ਉਹ ਨੀਲਾ ਕੱਪੜਾ ਲੈ ਕੇ ਚਾਨਣ ਦੇਣ ਵਾਲਾ ਸ਼ਮਾਦਾਨ ਢੱਕਣ ਨਾਲੇ ਉਸ ਦੇ ਦੀਵੇ, ਉਸ ਦੇ ਗੁਲਤਰਾਸ਼, ਉਸ ਦੇ ਗੁਲਦਾਨ ਅਤੇ ਉਸ ਦੇ ਸਾਰੇ ਤੇਲ ਵਾਲੇ ਭਾਂਡੇ ਜਿਨ੍ਹਾਂ ਨਾਲ ਉਹ ਉਸ ਦੀ ਸੇਵਾ ਕਰਦੇ ਹਨ।
10 등대와 그 모든 기구를 해달의 가죽 덮개 안에 넣어 메는 틀위에 두고
੧੦ਤਦ ਉਸ ਦੇ ਸਾਰੇ ਸਮਾਨ ਸਮੇਤ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਰੱਖਣ ਅਤੇ ਉਹ ਉਸ ਨੂੰ ਚੋਬਾਂ ਉੱਤੇ ਧਰਨ।
11 또 금단 위에 청색 보자기를 펴고 해달의 가죽 덮개로 덮고 그 채를 꿰고
੧੧ਸੋਨੇ ਦੀ ਜਗਵੇਦੀ ਉੱਤੇ ਨੀਲਾ ਕੱਪੜਾ ਵਿਛਾਉਣ ਅਤੇ ਉਸ ਨੂੰ ਬੱਕਰਿਆਂ ਦੀਆਂ ਖੱਲਾਂ ਦੇ ਢੱਕਣ ਨਾਲ ਢੱਕ ਦੇਣ ਅਤੇ ਉਸ ਦੇ ਡੰਡੇ ਪਾਉਣ।
12 또 성소에서 봉사하는 데 쓰는 모든 기명을 취하여 청색 보자기에 싸서 해달의 가죽 덮개로 덮어 메는 틀 위에 두고
੧੨ਫੇਰ ਉਹ ਉਪਾਸਨਾ ਦੀ ਸੇਵਾ ਦੇ ਸਾਰੇ ਭਾਂਡੇ, ਜਿਨ੍ਹਾਂ ਨਾਲ ਉਹ ਪਵਿੱਤਰ ਸਥਾਨ ਵਿੱਚ ਉਪਾਸਨਾ ਕਰਦੇ ਹਨ ਲੈ ਕੇ ਨੀਲੇ ਕੱਪੜੇ ਵਿੱਚ ਪਾਉਣ ਅਤੇ ਉਨ੍ਹਾਂ ਨੂੰ ਸਮੁੰਦਰੀ ਜੀਵ ਦੀਆਂ ਖੱਲਾਂ ਦੇ ਵਿੱਚ ਕੱਜਣ ਅਤੇ ਉਨ੍ਹਾਂ ਨੂੰ ਡੰਡੇ ਉੱਤੇ ਰੱਖਣ।
13 또 단의 재를 버리고 그 단 위에 자색 보자기를 펴고
੧੩ਤਦ ਉਹ ਜਗਵੇਦੀ ਦੀ ਸੁਆਹ ਕੱਢ ਕੇ ਉਸ ਉੱਤੇ ਬੈਂਗਣੀ ਕੱਪੜਾ ਵਿਛਾਉਣ।
14 봉사하는 데 쓰는 모든 기구 곧 불 옮기는 그릇들과, 고기 갈고리들과, 부삽들과, 대야들과, 단의 모든 기구를 두고 해달의 가죽 덮개를 그 위에 덮고 그 채를 꿸 것이며
੧੪ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿਨ੍ਹਾਂ ਨਾਲ ਉਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਕਾਂਟੇ, ਕੜਛੇ, ਬਾਟੀਆਂ ਅਤੇ ਜਗਵੇਦੀ ਦਾ ਸਾਰਾ ਸਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ।
15 행진할 때에 아론과 그 아들들이 성소와 성소의 모든 기구 덮기를 필하거든 고핫 자손이 와서 멜 것이니라 그러나 성물은 만지지 말지니 죽을까 하노라 회막 물건 중에서 이것들은 고핫 자손이 멜 것이며
੧੫ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ।
16 제사장 아론의 아들 엘르아살의 맡을 것은 등유와, 분향할 향품과, 항상 드리는 소제물과, 관유며, 또 장막의 전체와, 그 중에 있는 모든 것과, 성소와, 그 모든 기구니라
੧੬ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਚਾਨਣ ਕਰਨ ਲਈ ਤੇਲ, ਸੁਗੰਧੀ ਧੂਪ, ਸਦਾ ਕਾਲ ਦੀ ਮੈਦੇ ਦੀ ਭੇਟ ਅਤੇ ਮਸਹ ਕਰਨ ਦਾ ਤੇਲ ਅਰਥਾਤ ਸਾਰੇ ਡੇਰੇ ਦੀ ਅਤੇ ਜੋ ਕੁਝ ਉਸ ਵਿੱਚ ਹੈ, ਅਤੇ ਪਵਿੱਤਰ ਸਥਾਨ ਅਤੇ ਉਸ ਦੇ ਸਮਾਨ ਦੀ ਦੇਖਭਾਲ ਕਰੇ।
17 여호와께서 또 모세와 아론에게 일러 가라사대
੧੭ਫੇਰ ਯਹੋਵਾਹ ਮੂਸਾ ਅਤੇ ਹਾਰੂਨ ਨੂੰ ਬੋਲਿਆ,
18 너희는 고핫 족속의 지파를 레위인 중에서 끊어지게 말지니
੧੮ਤੁਸੀਂ ਕਹਾਥੀਆਂ ਦੇ ਟੱਬਰਾਂ ਦੇ ਗੋਤਾਂ ਨੂੰ ਲੇਵੀਆਂ ਦੇ ਵਿੱਚੋਂ ਨਾਸ ਨਾ ਹੋਣ ਦੇਣਾ।
19 그들이 지성물에 접근할 때에 그 생명을 보존하고 죽지 않게 하기 위하여 너희는 이같이 하여 아론과 그 아들들이 들어가서 각 사람에게 그 할 일과 그 멜 것을 지휘할지니라
੧੯ਪਰ ਤੁਸੀਂ ਉਨ੍ਹਾਂ ਲਈ ਇਹ ਕਰੋ ਜਦ ਉਹ ਅੱਤ ਪਵਿੱਤਰ ਚੀਜ਼ਾਂ ਕੋਲ ਜਾਣ ਤਦ ਉਹ ਨਾ ਮਰਨ ਪਰ ਜੀਉਂਦੇ ਰਹਿਣ। ਤਦ ਹਾਰੂਨ ਅਤੇ ਉਸ ਦੇ ਪੁੱਤਰ ਅੰਦਰ ਜਾ ਕੇ ਉਨ੍ਹਾਂ ਦੇ ਹਰ ਇੱਕ ਮਨੁੱਖ ਲਈ ਉਸ ਦੀ ਟਹਿਲ ਸੇਵਾ ਅਤੇ ਉਹਨਾਂ ਦਾ ਭਾਰ ਠਹਿਰਾਉਣ।
20 그들은 잠시라도 들어가서 성소를 보지 말것은 죽을까 함이니라
੨੦ਉਹ ਇੱਕ ਪਲ ਲਈ ਵੀ ਅੰਦਰ ਜਾ ਕੇ ਪਵਿੱਤਰ ਸਥਾਨ ਨੂੰ ਨਾ ਵੇਖਣ ਕਿਤੇ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ।
੨੧ਯਹੋਵਾਹ ਨੇ ਮੂਸਾ ਨੂੰ ਆਖਿਆ,
22 게르손 자손도 그 종족과 가족을 따라 총계하되
੨੨ਗੇਰਸ਼ੋਨੀਆਂ ਦੀ ਵੀ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਤੇ ਟੱਬਰਾਂ ਅਨੁਸਾਰ ਗਿਣਤੀ ਕਰ।
23 삼십세 이상으로 오십세까지 회막 봉사에 입참하여 일할 만한 모든 자를 계수하라
੨੩ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਨ੍ਹਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
24 게르손 가족의 할 일과 멜 것은 이러하니
੨੪ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਅਰਥਾਤ ਭਾਰ ਚੁੱਕਣ ਦੀ ਟਹਿਲ ਸੇਵਾ ਇਹ ਹੈ,
25 곧 그들은 성막의 앙장들과, 회막과, 그 덮개와, 그 위의 해달의 가죽 덮개와, 회막 문장을 메이며
੨੫ਉਹ ਡੇਰੇ ਦੇ ਪਰਦਿਆਂ ਨੂੰ ਚੁੱਕਣ ਨਾਲੇ ਮੰਡਲੀ ਦਾ ਤੰਬੂ, ਉਸ ਦੇ ਢੱਕਣ ਸਣੇ ਅਤੇ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਜਿਹੜਾ ਉਸ ਉੱਤੇ ਹੈ ਅਤੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਦਾ ਪਰਦਾ।
26 뜰의 휘장과, 및 성막과, 단 사면에 있는 뜰의 문장과, 그 줄들과, 그것에 사용하는 모든 기구를 메이며 이 모든 것을 어떻게 맡아 처리할 것이라
੨੬ਅਤੇ ਵਿਹੜੇ ਦੀਆਂ ਕਨਾਤਾਂ ਤੇ ਵਿਹੜੇ ਦੇ ਫਾਟਕ ਦੇ ਦਰਵਾਜ਼ੇ ਦਾ ਪਰਦਾ ਜਿਹੜੀ ਡੇਰੇ ਅਤੇ ਜਗਵੇਦੀ ਦੇ ਕੋਲ ਆਲੇ-ਦੁਆਲੇ ਹੈ ਅਤੇ ਉਨ੍ਹਾਂ ਦੀਆਂ ਡੋਰੀਆਂ ਅਤੇ ਉਨ੍ਹਾਂ ਦੀ ਸੇਵਾ ਦਾ ਸਾਰਾ ਸਮਾਨ ਅਤੇ ਸਭ ਕੁਝ ਜੋ ਉਨ੍ਹਾਂ ਲਈ ਕਰਨਾ ਹੋਵੇ ਸੋ ਉਹ ਇਹ ਟਹਿਲ ਸੇਵਾ ਕਰਨ।
27 게르손 자손은 그 모든 일 곧 멜 것과 처리할 것에 아론과 그 아들들의 명대로 할 것이니 너희는 그들의 멜 짐을 그들에게 맡길 것이니라
੨੭ਇਸ ਤਰ੍ਹਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੁਕਮ ਨਾਲ ਗੇਰਸ਼ੋਨੀਆਂ ਦੀ ਸਾਰੀ ਟਹਿਲ ਸੇਵਾ ਹੋਵੇ ਅਰਥਾਤ ਉਨ੍ਹਾਂ ਦਾ ਸਾਰਾ ਭਾਰ ਅਤੇ ਟਹਿਲ ਸੇਵਾ। ਇਸ ਤਰ੍ਹਾਂ ਤੁਸੀਂ ਉਨ੍ਹਾਂ ਉੱਤੇ ਉਨ੍ਹਾਂ ਦੇ ਸਾਰੇ ਕੰਮਾਂ ਦੀ ਜ਼ਿੰਮੇਵਾਰੀ ਠਹਿਰਾਓ।
28 게르손 자손의 가족들이 회막에서 할 일이 이러하며 그들의 직무는 제사장 아론의 아들 이다말이 감독할지니라
੨੮ਮੰਡਲੀ ਦੇ ਤੰਬੂ ਵਿੱਚ ਇਹ ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਹੋਵੇਗੀ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਇਖ਼ਤਿਆਰ ਵਿੱਚ ਉਨ੍ਹਾਂ ਦੀ ਦੇਖਭਾਲ ਹੋਵੇਗੀ।
29 너는 므라리 자손도 그 가족과 종족을 따라 계수하되
੨੯ਮਰਾਰੀਆਂ ਨੂੰ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਤੀ ਕਰਨਾ।
30 삼십세 이상으로 오십세까지 회막 봉사에 입참하여 일할 만한 모든 자를 계수하라
੩੦ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਤੂੰ ਉਹਨਾਂ ਨੂੰ ਗਿਣ, ਉਹ ਸਾਰੇ ਜਿਹੜੇ ਟਹਿਲ ਸੇਵਾ ਕਰਨ ਯੋਗ ਹੋਣ ਤਾਂ ਜੋ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
31 그들이 직무를 따라 회막에서 할 모든 일 곧 그 멜 것이 이러하니 곧 장막의 널판들과, 그 띠들과, 그 기둥들과, 그 받침들과,
੩੧ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜ਼ਿੰਮੇਵਾਰੀ ਇਹ ਹੈ, ਡੇਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ।
32 뜰 사면 기둥들과, 그 받침들과, 그 말뚝들과, 그 줄들과, 그 모든 기구들과, 무릇 그것에 쓰는 것이라 너희는 그들의 맡아 멜 모든 기구의 명목을 지정하라
੩੨ਨਾਲੇ ਵਿਹੜੇ ਦੇ ਆਲੇ-ਦੁਆਲੇ ਦੀਆਂ ਥੰਮ੍ਹੀਆਂ, ਉਨ੍ਹਾਂ ਦੀਆਂ ਚੀਥੀਆਂ, ਉਨ੍ਹਾਂ ਦੀਆਂ ਕੀਲੀਆਂ, ਉਨ੍ਹਾਂ ਦੀਆਂ ਡੋਰੀਆਂ, ਉਨ੍ਹਾਂ ਦਾ ਸਾਰਾ ਸਮਾਨ ਅਤੇ ਉਨ੍ਹਾਂ ਦੀ ਸਾਰੀ ਟਹਿਲ ਸੇਵਾ। ਤੁਸੀਂ ਨਾਮਾਂ ਅਨੁਸਾਰ ਸਮਾਨ ਚੁੱਕਣ ਲਈ ਉਹਨਾਂ ਦੀ ਜ਼ਿੰਮੇਵਾਰੀ ਠਹਿਰਾਓ।
33 이는 제사장 아론의 아들 이다말의 수하에 있을 므라리 자손의 가족들이 그 모든 사무대로 회막에서 행할 일이니라
੩੩ਇਹ ਮਰਾਰੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਟਹਿਲ ਸੇਵਾ ਅਨੁਸਾਰ ਹੋਵੇ ਅਤੇ ਹਾਰੂਨ ਜਾਜਕ ਦੇ ਪੁੱਤਰ ਈਥਾਮਾਰ ਦੇ ਹੱਥ ਵਿੱਚ ਹੋਵੇ।
34 모세와 아론과 회중의 족장들이 고핫 자손들을 그 가족과 종족대로 계수하니
੩੪ਫੇਰ ਮੂਸਾ ਅਤੇ ਹਾਰੂਨ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਕਹਾਥੀਆਂ ਨੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣਿਆ।
35 삼십세 이상으로 오십세까지 회막 봉사에 입참하여 일할 만한 모든 자
੩੫ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ।
36 곧 그 가족대로 계수함을 입은 자가 이천 칠백 오십이니
੩੬ਇਹ ਉਹ ਹਨ ਜਿਹੜੇ ਆਪਣੇ ਘਰਾਣਿਆਂ ਅਨੁਸਾਰ ਗਿਣੇ ਗਏ, ਦੋ ਹਜ਼ਾਰ ਸੱਤ ਸੌ ਪੰਜਾਹ ਸਨ।
37 이는 모세와 아론이 여호와께서 모세로 명하신 대로 회막에서 종사하는 고핫인의 모든 가족 중 계수한 자니라
੩੭ਕਹਾਥੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਦੇ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।
38 게르손 자손의 그 가족과 종족을 따라 계수함을 입은 자는
੩੮ਗੇਰਸ਼ੋਨੀ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।
39 삼십세 이상으로 오십세까지 회막 봉사에 입참하여 일할 만한 모든 자라
੩੯ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਹੋਣ ਕਿ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
40 그 가족과 종족을 따라 계수함을 입은 자가 이천 육백 삼십명이니
੪੦ਅਤੇ ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਦੋ ਹਜ਼ਾਰ ਛੇ ਸੌ ਤੀਹ ਸਨ।
41 이는 모세와 아론이 여호와의 명대로 회막에서 종사하는 게르손 자손의 모든 가족 중 계수한 자니라
੪੧ਗੇਰਸ਼ੋਨੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਅਰਥਾਤ ਸਾਰੇ ਜਿਹੜੇ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਗਿਣਿਆ।
42 므라리 자손의 가족 중 그 가족과 종족을 따라 계수함을 입은 자는
੪੨ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਆਪਣੇ ਟੱਬਰਾਂ ਅਤੇ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ।
43 삼십세 이상으로 오십세까지 회막 봉사에 입참하여 일할 만한 모든 자라
੪੩ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਸੇਵਾ ਕਰਨ ਯੋਗ ਸਨ ਤਾਂ ਜੋ ਉਹ ਮੰਡਲੀ ਦੇ ਤੰਬੂ ਵਿੱਚ ਟਹਿਲ ਸੇਵਾ ਕਰਨ।
44 그 가족을 따라 계수함을 입은 자가 삼천 이백명이니
੪੪ਉਹ ਜਿਹੜੇ ਉਨ੍ਹਾਂ ਦੇ ਟੱਬਰਾਂ ਅਨੁਸਾਰ ਗਿਣੇ ਗਏ ਤਿੰਨ ਹਜ਼ਾਰ ਦੋ ਸੌ ਸਨ।
45 이는 모세와 아론이 여호와께서 모세로 명하신 대로 므라리 자손들의 가족 중 계수한 자니라
੪੫ਮਰਾਰੀਆਂ ਦੇ ਟੱਬਰਾਂ ਦੇ ਜਿਹੜੇ ਗਿਣੇ ਗਏ ਏਹੋ ਹੀ ਸਨ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਯਹੋਵਾਹ ਦੇ ਹੁਕਮ ਨਾਲ ਮੂਸਾ ਦੇ ਰਾਹੀਂ ਗਿਣਿਆ।
46 모세와 아론과 이스라엘 족장들이 레위인을 그 가족과 종족대로 다 계수하니
੪੬ਸਾਰੇ ਲੇਵੀ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਅਤੇ ਇਸਰਾਏਲ ਦੇ ਪ੍ਰਧਾਨਾਂ ਨੇ ਗਿਣਿਆ ਉਨ੍ਹਾਂ ਦੇ ਟੱਬਰਾਂ ਅਤੇ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ।
47 삼십세 이상으로 오십세까지 회막 봉사와 메는 일에 입참하여 일할 만한 모든 자
੪੭ਤੀਹ ਸਾਲ ਤੋਂ ਉੱਪਰ ਪੰਜਾਹ ਸਾਲ ਤੱਕ ਸਾਰੇ ਜਿਹੜੇ ਟਹਿਲ ਸੇਵਾ ਕਰਨ ਅਤੇ ਭਾਰ ਚੁੱਕਣ ਲਈ ਮੰਡਲੀ ਦੇ ਤੰਬੂ ਵਿੱਚ ਆਉਣ।
48 곧 그 계수함을 입은 자가 팔천 오백 팔십명이라
੪੮ਇਹ ਗਿਣੇ ਗਏ ਅਤੇ ਅੱਠ ਹਜ਼ਾਰ ਪੰਜ ਸੌ ਅੱਸੀ ਸਨ।
49 그들이 그 할 일과 멜일을 따라 모세에게 계수함을 입었으되 여호와께서 모세에게 명하신 대로 그들이 계수함을 입었더라
੪੯ਇਸ ਤਰ੍ਹਾਂ ਯਹੋਵਾਹ ਦੇ ਹੁਕਮ ਨਾਲ ਅਤੇ ਮੂਸਾ ਦੇ ਰਾਹੀਂ ਉਹ ਗਿਣੇ ਗਏ, ਹਰ ਮਨੁੱਖ ਉਸ ਦੀ ਟਹਿਲ ਸੇਵਾ ਅਤੇ ਭਾਰ ਅਨੁਸਾਰ। ਇਸ ਤਰ੍ਹਾਂ ਉਹ ਗਿਣੇ ਗਏ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।