< 시편 82 >
1 (아삽의 시) 하나님이 하나님의 회 가운데 서시며 재판장들 중에서 판단하시되
੧ਆਸਾਫ਼ ਦਾ ਭਜਨ ਪਰਮੇਸ਼ੁਰ ਦੀ ਮੰਡਲੀ ਵਿੱਚ ਪਰਮੇਸ਼ੁਰ ਬੈਠਾ ਹੈ, ਉਹ ਦੇਵਤਿਆਂ ਦਾ ਨਿਆਂ ਕਰਦਾ ਹੈ,
2 너희가 불공평한 판단을 하며 악인의 낯 보기를 언제까지 하려느냐 (셀라)
੨ਤੁਸੀਂ ਕਦ ਤੋੜੀ ਟੇਡਾ ਨਿਆਂ ਕਰੋਗੇ, ਅਤੇ ਦੁਸ਼ਟਾਂ ਦਾ ਪੱਖਪਾਤ ਕਰੋਗੇ? ਸਲਹ।
3 가난한 자와 고아를 위하여 판단하며 곤란한 자와 빈궁한 자에게 공의를 베풀지며
੩ਨਿਤਾਣੇ ਅਤੇ ਯਤੀਮ ਦਾ ਨਿਆਂ ਕਰੋ, ਮਸਕੀਨ ਅਤੇ ਗਰੀਬ ਦਾ ਇਨਸਾਫ਼ ਕਰੋ।
4 가난한 자와 궁핍한 자를 구원하여 악인들의 손에서 건질찌니라 하시는도다
੪ਨਿਤਾਣੇ ਅਤੇ ਕੰਗਾਲ ਨੂੰ ਬਚਾਓ, ਉਨ੍ਹਾਂ ਨੂੰ ਦੁਸ਼ਟ ਦੇ ਹੱਥੋਂ ਛੁਡਾਓ।
5 저희는 무지무각하여 흑암 중에 왕래하니 땅의 모든 터가 흔들리도다
੫ਓਹ ਨਹੀਂ ਜਾਣਦੇ ਅਤੇ ਨਾ ਸਮਝਦੇ ਹਨ, ਓਹ ਅਨ੍ਹੇਰੇ ਵਿੱਚ ਫਿਰਦੇ ਹਨ, ਧਰਤੀ ਦੀਆਂ ਸਾਰੀਆਂ ਨੀਂਹਾਂ ਡੋਲ ਜਾਂਦੀਆਂ ਹਨ।
6 내가 말하기를 너희는 신들이며 다 지존자의 아들들이라 하였으나
੬ਮੈਂ ਆਖਿਆ, ਤੁਸੀਂ ਦੇਵਤੇ ਹੋ, ਅਤੇ ਤੁਸੀਂ ਸੱਭੇ ਅੱਤ ਮਹਾਨ ਦੇ ਪੁੱਤਰ ਹੋ।
7 너희는 범인 같이 죽으며 방백의 하나 같이 엎더지리로다
੭ਪਰੰਤੂ ਤੁਸੀਂ ਇਨਸਾਨ ਵਾਂਗੂੰ ਮਰੋਗੇ ਅਤੇ ਸਰਦਾਰਾਂ ਵਿੱਚੋਂ ਇੱਕ ਵਾਂਗੂੰ ਡਿੱਗ ਪਓਗੇ!
8 하나님이여, 일어나사 세상을 판단하소서 모든 열방이 주의 기업이 되겠음이니이다
੮ਹੇ ਪਰਮੇਸ਼ੁਰ, ਉੱਠ, ਸੰਸਾਰ ਦਾ ਨਿਆਂ ਕਰ! ਕਿਉਂ ਜੋ ਤੂੰ ਸਾਰੀਆਂ ਕੌਮਾਂ ਨੂੰ ਆਪਣੀ ਮਿਰਾਸ ਬਣਾਵੇਂਗਾ।