< 열왕기하 15 >
1 이스라엘 왕 여로보암 이십칠년에 유다 왕 아마샤의 아들 아사랴가 왕이 되니
੧ਇਸਰਾਏਲ ਦੇ ਰਾਜਾ ਯਾਰਾਬੁਆਮ ਦੇ ਰਾਜ ਦੇ ਸਤਾਈਵੇਂ ਸਾਲ ਯਹੂਦਾਹ ਦੇ ਰਾਜਾ ਅਮਸਯਾਹ ਦਾ ਪੁੱਤਰ ਅਜ਼ਰਯਾਹ ਰਾਜ ਕਰਨ ਲੱਗਾ।
2 위에 나아갈 때에 나이 십육 세라 예루살렘에서 오십이 년을 치리하니라 그 모친의 이름은 여골리야라 예루살렘 사람이더라
੨ਜਦ ਉਹ ਰਾਜ ਕਰਨ ਲੱਗਾ ਤਾਂ ਸੋਲ਼ਾਂ ਸਾਲਾਂ ਦਾ ਸੀ ਅਤੇ ਉਹ ਨੇ ਯਰੂਸ਼ਲਮ ਵਿੱਚ ਬਵੰਜਾ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਯਕਾਲਯਾਹ ਸੀ ਜੋ ਯਰੂਸ਼ਲਮ ਦੀ ਸੀ।
3 아사랴가 그 부친 아마샤의 모든 행위대로 여호와 보시기에 정직히 행하였으나
੩ਜਿਵੇਂ ਉਸ ਦੇ ਪਿਤਾ ਅਮਸਯਾਹ ਨੇ ਕੀਤਾ ਸੀ, ਉਸ ਨੇ ਵੀ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
4 오직 산당은 제하지 아니하였으므로 백성이 오히려 그 산당에서 제사를 드리며 분향하였고
੪ਤਾਂ ਵੀ ਉੱਚੇ ਥਾਂ ਢਾਹੇ ਨਾ ਗਏ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
5 여호와께서 왕을 치셨으므로 그 죽는 날까지 문둥이가 되어 별궁에 거하고 왕자 요담이 궁중 일을 다스리며 국민을 치리하였더라
੫ਯਹੋਵਾਹ ਨੇ ਰਾਜਾ ਨੂੰ ਅਜਿਹਾ ਮਾਰਿਆ ਕਿ ਉਹ ਆਪਣੇ ਮਰਨ ਦੇ ਦਿਨ ਤੱਕ ਕੋੜ੍ਹੀ ਰਿਹਾ ਅਤੇ ਇੱਕ ਅਲੱਗ ਘਰ ਵਿੱਚ ਰਹਿੰਦਾ ਸੀ, ਰਾਜਾ ਦਾ ਪੁੱਤਰ ਯੋਥਾਮ ਘਰ ਦੀ ਦੇਖਭਾਲ ਅਤੇ ਦੇਸ ਦੇ ਲੋਕਾਂ ਦਾ ਨਿਆਂ ਕਰਦਾ ਸੀ।
6 아사랴의 남은 사적과 모든 행한 일은 유다 왕 역대지략에 기록되지 아니하였느냐
੬ਅਜ਼ਰਯਾਹ ਦੇ ਬਾਕੀ ਕੰਮ ਅਤੇ ਸਭ ਕੁਝ ਜੋ ਉਸ ਨੇ ਕੀਤਾ ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
7 아사랴가 그 열조와 함께 자매 다윗 성에 그 열조와 함께 장사되고 그 아들 요담이 대신하여 왕이 되니라
੭ਅਜ਼ਰਯਾਹ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਨ੍ਹਾਂ ਨੇ ਉਸ ਨੂੰ ਉਸ ਦੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬ ਦਿੱਤਾ, ਅਤੇ ਉਸ ਦਾ ਪੁੱਤਰ ਯੋਥਾਮ ਉਸ ਦੇ ਥਾਂ ਰਾਜ ਕਰਨ ਲੱਗਾ।
8 유다 왕 아사랴의 삼십팔년에 여로보암의 아들 스가랴가 사마리아에서 이스라엘 왕이 되어 여섯 달을 치리하며
੮ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਅਠੱਤੀਵੇਂ ਸਾਲ ਯਾਰਾਬੁਆਮ ਦਾ ਪੁੱਤਰ ਜ਼ਕਰਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਛੇ ਮਹੀਨੇ ਤੱਕ ਰਾਜ ਕੀਤਾ।
9 그 열조의 행위대로 여호와 보시기에 악을 행하여 이스라엘로 범죄케 한 느밧의 아들 여로보암의 죄에서 떠나지 아니한지라
੯ਉਸ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ, ਜਿਵੇਂ ਉਸ ਦੇ ਪੁਰਖਿਆਂ ਨੇ ਵੀ ਕੀਤਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਹ ਨੇ ਇਸਰਾਏਲ ਤੋਂ ਕਰਵਾਏ ਸਨ।
10 야베스의 아들 살룸이 저를 모반하여 백성 앞에서 쳐 죽이고 대신하여 왕이 되니라
੧੦ਤਦ ਯਾਬੇਸ਼ ਦੇ ਪੁੱਤਰ ਸ਼ੱਲੂਮ ਨੇ ਉਸ ਦੇ ਵਿਰੁੱਧ ਯੋਜਨਾ ਬਣਾਈ ਅਤੇ ਲੋਕਾਂ ਦੇ ਸਾਹਮਣੇ ਉਸ ਨੂੰ ਕੁੱਟ-ਕੁੱਟ ਕੇ ਮਾਰ ਛੱਡਿਆ ਅਤੇ ਉਸ ਦੇ ਥਾਂ ਰਾਜ ਕਰਨ ਲੱਗਾ।
11 스가랴의 남은 사적은 이스라엘 왕 역대지략에 기록되니라
੧੧ਵੇਖੋ, ਜ਼ਕਰਯਾਹ ਦੀ ਬਾਕੀ ਘਟਨਾ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਹੈ।
12 여호와께서 예후에게 말씀하여 이르시기를 네 자손이 이스라엘 위를 이어 사 대까지 이르리라 하신 그 말씀대로 과연 그렇게 되니라
੧੨ਯਹੋਵਾਹ ਦਾ ਉਹ ਬਚਨ ਜਿਹੜਾ ਉਸ ਨੇ ਯੇਹੂ ਨਾਲ ਕੀਤਾ ਸੀ, ਇਹ ਹੀ ਸੀ ਕਿ ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ ਅਤੇ ਉਸੇ ਤਰ੍ਹਾਂ ਹੀ ਹੋਇਆ।
13 유다 왕 웃시야 삼십구 년에 야베스의 아들 살룸이 사마리아에서 왕이 되어 한 달을 치리하니라
੧੩ਯਹੂਦਾਹ ਦੇ ਰਾਜਾ ਉੱਜ਼ੀਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਯਾਬੇਸ਼ ਦਾ ਪੁੱਤਰ ਸ਼ੱਲੂਮ ਰਾਜ ਕਰਨ ਲੱਗਾ ਅਤੇ ਉਸ ਨੇ ਸਾਮਰਿਯਾ ਵਿੱਚ ਮਹੀਨਾ ਭਰ ਰਾਜ ਕੀਤਾ।
14 가디의 아들 므나헴이 디르사에서부터 사마리아로 올라가서 야베스의 아들 살룸을 거기서 죽이고 대신하여 왕이 되니라
੧੪ਤਦ ਗਾਦੀ ਦਾ ਪੁੱਤਰ ਮਨਹੇਮ ਤਿਰਸਾਹ ਤੋਂ ਆਇਆ ਅਤੇ ਸਾਮਰਿਯਾ ਵਿੱਚ ਪਹੁੰਚ ਗਿਆ, ਯਾਬੇਸ਼ ਦੇ ਪੁੱਤਰ ਸ਼ੱਲੂਮ ਨੂੰ ਸਾਮਰਿਯਾ ਵਿੱਚ ਮਾਰਿਆ ਅਤੇ ਉਸ ਨੂੰ ਘਾਤ ਕਰਕੇ ਉਸ ਦੇ ਥਾਂ ਰਾਜ ਕਰਨ ਲੱਗ ਪਿਆ।
15 살룸의 남은 사적과 그 모반한 일은 이스라엘 왕 역대지략에 기록되니라
੧੫ਸ਼ੱਲੂਮ ਦੀ ਬਾਕੀ ਘਟਨਾ ਅਤੇ ਜੋ ਯੋਜਨਾ ਉਸ ਨੇ ਬਣਾਈ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
16 그 때에 므나헴이 디르사에서 와서 딥사와 그 가운데 있는 모든 사람과 그 사방을 쳤으니 이는 저희가 성문을 열지 아니하였음이라 그러므로 치고 그 가운데 아이 밴 부녀를 갈랐더라
੧੬ਤਦ ਮਨਹੇਮ ਨੇ ਤਿਰਸਾਹ ਤੋਂ ਜਾ ਕੇ ਤਿਫਸਹ ਨੂੰ ਅਤੇ ਉਨ੍ਹਾਂ ਸਭਨਾਂ ਨੂੰ ਜੋ ਉਹ ਦੇ ਵਿੱਚ ਸਨ, ਉਹ ਦੀਆਂ ਹੱਦਾਂ ਨੂੰ ਮਾਰਿਆ ਕਿਉਂ ਜੋ ਉਨ੍ਹਾਂ ਨੇ ਫਾਟਕ ਨਾ ਖੋਲ੍ਹੇ, ਇਸ ਲਈ ਉਹ ਨੇ ਉਨ੍ਹਾਂ ਨੂੰ ਮਾਰਿਆ ਅਤੇ ਉਹ ਨੇ ਉੱਥੇ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਚੀਰ ਦਿੱਤਾ।
17 유다 왕 아사랴 삼십구 년에 가디의 아들 므나헴이 이스라엘 왕이 되어 사마리아에서 십 년을 치리하며
੧੭ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਉੱਨਤਾਲੀਵੇਂ ਸਾਲ ਗਾਦੀ ਦਾ ਪੁੱਤਰ ਮਨਹੇਮ ਇਸਰਾਏਲ ਉੱਤੇ ਰਾਜ ਕਰਨ ਲੱਗਾ। ਉਹ ਨੇ ਸਾਮਰਿਯਾ ਵਿੱਚ ਦਸ ਸਾਲ ਰਾਜ ਕੀਤਾ।
18 여호와 보시기에 악을 행하여 이스라엘로 범죄케 한 느밧의 아들 여로보암의 죄에서 평생 떠나지 아니하였더라
੧੮ਉਸ ਨੇ ਉਹ ਕੰਮ ਕੀਤਾ, ਜਿਹੜਾ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਸਾਰੀ ਉਮਰ ਮੂੰਹ ਨਾ ਮੋੜਿਆ।
19 앗수르 왕 불이 와서 그 땅을 치려 하매 므나헴이 은 일천 달란트를 불에게 주어서 저로 자기를 도와주게 함으로 나라를 자기 손에 굳게 세우고자 하여
੧੯ਅੱਸ਼ੂਰ ਦਾ ਰਾਜਾ ਪੂਲ ਉਸ ਦੇਸ ਉੱਤੇ ਹਮਲਾ ਕੀਤਾ, ਮਨਹੇਮ ਨੇ ਪੂਲ ਨੂੰ ਦਸ ਹਜ਼ਾਰ ਕਿੱਲੋ ਦੇ ਲੱਗਭੱਗ ਚਾਂਦੀ ਦਿੱਤੀ ਤਾਂ ਜੋ ਉਹ ਉਸ ਦੀ ਸਹਾਇਤਾ ਕਰੇ ਅਤੇ ਰਾਜ ਨੂੰ ਉਹ ਦੇ ਹੱਥਾਂ ਵਿੱਚ ਸਥਿਰ ਕਰ ਦੇਵੇ।
20 그 은을 이스라엘 모든 큰 부자에게서 토색하여 각 사람에게 은 오십 세겔씩 내게 하여 앗수르 왕에게 주었더니 이에 앗수르 왕이 돌이키고 그 땅에 머물지 아니하였더라
੨੦ਮਨਹੇਮ ਨੇ ਉਹ ਚਾਂਦੀ ਇਸਰਾਏਲ ਦੇ ਸਾਰਿਆਂ ਧਨੀ ਪੁਰਸ਼ਾਂ ਕੋਲੋਂ ਇੱਕ ਮਨੁੱਖ ਪਿੱਛੇ ਪੰਜਾਹ ਰੁਪਏ ਧੱਕੇ ਨਾਲ ਲਏ ਤਾਂ ਜੋ ਉਹ ਅੱਸ਼ੂਰ ਦੇ ਰਾਜਾ ਨੂੰ ਦੇਵੇ। ਅੱਸ਼ੂਰ ਦੇ ਰਾਜਾ ਨੇ ਪਿੱਠ ਮੋੜੀ ਅਤੇ ਉਸ ਦੇਸ ਵਿੱਚ ਨਾ ਠਹਿਰਿਆ।
21 므나헴의 남은 사적과 그 모든 행한 일은 이스라엘 왕 역대지략에 기록되지 아니하였느냐
੨੧ਮਨਹੇਮ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਕੀ ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
22 므나헴이 그 열조와 함께 자고 그 아들 브가히야가 대신하여 왕이 되니라
੨੨ਮਨਹੇਮ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ, ਉਹ ਦਾ ਪੁੱਤਰ ਪਕਹਯਾਹ ਉਹ ਦੇ ਥਾਂ ਰਾਜ ਕਰਨ ਲੱਗਾ।
23 유다 왕 아사랴 오십년에 므나헴의 아들 브가히야가 사마리아에서 이스라엘 왕이 되어 이 년을 치리하며
੨੩ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਪੰਜਾਹਵੇਂ ਸਾਲ ਮਨਹੇਮ ਦਾ ਪੁੱਤਰ ਪਕਹਯਾਹ ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ, ਉਸ ਨੇ ਦੋ ਸਾਲ ਰਾਜ ਕੀਤਾ।
24 여호와 보시기에 악을 행하여 이스라엘로 범죄케 한 느밧의 아들 여로보암의 죄에서 떠나지 아니한지라
੨੪ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਹ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ, ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
25 그 장관 르말랴의 아들 베가가 반역하여 사마리아 왕궁 호위소에서 왕과 아르곱과 아리에를 죽이되 길르앗 사람 오십 명으로 더불어 죽이고 대신하여 왕이 되었더라
੨੫ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਹ ਦਾ ਇੱਕ ਅਹੁਦੇਦਾਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਰਾਜਾ ਦੇ ਆਪਣੇ ਮਹਿਲ ਵਿੱਚ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ, ਗਿਲਆਦੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ, ਉਸ ਨੇ ਉਹ ਨੂੰ ਮਾਰ ਛੱਡਿਆ ਅਤੇ ਉਹ ਦੇ ਥਾਂ ਰਾਜ ਕਰਨ ਲੱਗਾ।
26 브가히야의 남은 사적과 그 모든 행한 일은 이스라엘 왕 역대지략에 기록되니라
੨੬ਪਕਹਯਾਹ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਹ ਨੇ ਕੀਤਾ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
27 유다 왕 아사랴 오십이 년에 르말랴의 아들 베가가 이스라엘 왕이 되어 사마리아에서 이십 년을 치리하며
੨੭ਯਹੂਦਾਹ ਦੇ ਰਾਜਾ ਅਜ਼ਰਯਾਹ ਦੇ ਰਾਜ ਦੇ ਬਵੰਜਵੇਂ ਸਾਲ ਰਮਲਯਾਹ ਦਾ ਪੁੱਤਰ ਪਕਹ, ਸਾਮਰਿਯਾ ਵਿੱਚ ਇਸਰਾਏਲ ਉੱਤੇ ਰਾਜ ਕਰਨ ਲੱਗਾ ਅਤੇ ਉਸ ਨੇ ਵੀਹ ਸਾਲ ਰਾਜ ਕੀਤਾ।
28 여호와 보시기에 악을 행하여 이스라엘로 범죄케 한 느밧의 아들 여로보암의 죄에서 떠나지 아니하였더라
੨੮ਉਸ ਨੇ ਉਹ ਕੰਮ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਭੈੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਮੂੰਹ ਨਾ ਮੋੜਿਆ ਜੋ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
29 이스라엘 왕 베가 때에 앗수르 왕 디글랏 빌레셀이 와서 이욘과 아벨벳 마아가와 야노아와 게데스와 하솔과 길르앗과 갈릴리와 납달리 온 땅을 취하고 그 백성을 사로잡아 앗수르로 옮겼더라
੨੯ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਆ ਕੇ ਈਯੋਨ, ਆਬੇਲ ਬੈਤ ਮਆਕਾਹ, ਯਾਨੋਹਾਹ, ਕਾਦੇਸ਼, ਹਾਸੋਰ, ਗਿਲਆਦ, ਗਲੀਲ ਅਤੇ ਨਫ਼ਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ।
30 웃시야의 아들 요담 이십 년에 엘라의 아들 호세아가 반역하여 르말랴의 아들 베가를 쳐서 죽이고 대신하여 왕이 되니라
੩੦ਏਲਾਹ ਦੇ ਪੁੱਤਰ ਹੋਸ਼ੇਆ ਨੇ ਰਮਲਯਾਹ ਦੇ ਪੁੱਤਰ ਪਕਹ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰਿਆ, ਉਸ ਨੂੰ ਘਾਤ ਕਰਕੇ ਉੱਜ਼ੀਯਾਹ ਦੇ ਪੁੱਤਰ ਯੋਥਾਮ ਦੇ ਵੀਹਵੇਂ ਸਾਲ ਉਸ ਦੇ ਥਾਂ ਰਾਜ ਕਰਨ ਲੱਗਾ।
31 베가의 남은 사적과 그 모든 행한 일은 이스라엘 왕 역대지략에 기록되니라
੩੧ਪਕਹ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ, ਵੇਖੋ, ਉਹ ਇਸਰਾਏਲ ਦੇ ਰਾਜਿਆਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।
32 이스라엘 왕 르말랴의 아들 베가 이년에 유다 왕 웃시야의 아들 요담이 왕이 되니
੩੨ਰਮਲਯਾਹ ਦਾ ਪੁੱਤਰ ਪਕਹ, ਜੋ ਇਸਰਾਏਲ ਦਾ ਰਾਜਾ ਸੀ, ਉਸ ਦੇ ਦੂਜੇ ਸਾਲ ਯਹੂਦਾਹ ਦੇ ਰਾਜਾ ਉੱਜ਼ੀਯਾਹ ਦਾ ਪੁੱਤਰ ਯੋਥਾਮ ਰਾਜ ਕਰਨ ਲੱਗਾ।
33 위에 나아갈 때에 나이 이십오 세라 예루살렘에서 십육 년을 치리하니라 그 모친의 이름은 여루사라 사독의 딸이더라
੩੩ਜਦ ਉਹ ਪੱਚੀ ਸਾਲਾਂ ਦਾ ਸੀ, ਉਸ ਸਮੇਂ ਰਾਜ ਕਰਨ ਲੱਗਾ ਅਤੇ ਉਸ ਨੇ ਸੋਲ਼ਾਂ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ, ਉਸ ਦੀ ਮਾਤਾ ਦਾ ਨਾਮ ਯਰੂਸ਼ਾ ਸੀ, ਜੋ ਸਾਦੋਕ ਦੀ ਧੀ ਸੀ।
34 요담이 그 부친 웃시야의 모든 행위대로 여호와 보시기에 정직히 행하였으나
੩੪ਉਹ ਸਭ ਕੁਝ ਜੋ ਉਸ ਦੇ ਪਿਤਾ ਉੱਜ਼ੀਯਾਹ ਨੇ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਨੇ ਵੀ ਕੀਤਾ, ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
35 오직 산당을 제하지 아니하였으므로 백성이 오히려 그 산당에서 제사를 드리며 분향하였더라 요담이 여호와의 전의 윗문을 건축하니라
੩੫ਕੇਵਲ ਉਨ੍ਹਾਂ ਨੇ ਉੱਚੀਆਂ ਥਾਵਾਂ ਨੂੰ ਨਾ ਢਾਹਿਆ। ਅਜੇ ਤੱਕ ਲੋਕ ਉੱਚਿਆਂ ਥਾਵਾਂ ਤੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ। ਉਸ ਨੇ ਯਹੋਵਾਹ ਦੇ ਭਵਨ ਦਾ ਉੱਪਰਲਾ ਫਾਟਕ ਬਣਾਇਆ।
36 요담의 남은 사적과 그 모든 행한 일은 유다 왕 역대지략에 기록되지 아니하였느냐
੩੬ਯੋਥਾਮ ਦੇ ਬਾਕੀ ਕੰਮ ਅਤੇ ਜੋ ਕੁਝ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੇ ਇਤਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
37 그 때에 여호와께서 비로소 아람 왕 르신과 르말랴의 아들 베가를 보내어 유다를 치게 하셨더라
੩੭ਉਹਨਾਂ ਦਿਨਾਂ ਵਿੱਚ ਯਹੋਵਾਹ ਅਰਾਮ ਦੇ ਰਾਜਾ ਰਸੀਨ ਨੂੰ ਅਤੇ ਰਮਲਯਾਹ ਦੇ ਪੁੱਤਰ ਪਕਹ ਨੂੰ ਯਹੂਦਾਹ ਦੇ ਵਿਰੁੱਧ ਭੇਜਣ ਲੱਗਾ।
38 요담이 그 열조와 함께 자매 그 조상 다윗 성에 열조와 함께 장사되고 그 아들 아하스가 대신하여 왕이 되니라
੩੮ਯੋਥਾਮ ਮਰ ਕੇ ਆਪਣੇ ਪੁਰਖਿਆਂ ਨਾਲ ਸੌਂ ਗਿਆ, ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਆਪਣੇ ਪੁਰਖਿਆਂ ਨਾਲ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।