< 사무엘하 19 >
1 혹이 요압에게 고하되 왕이 압살롬을 위하여 울며 슬퍼 하시나이다 하니
੧ਯੋਆਬ ਨੂੰ ਖ਼ਬਰ ਹੋਈ ਕਿ ਵੇਖ ਰਾਜਾ ਅਬਸ਼ਾਲੋਮ ਦੇ ਲਈ ਰੋਂਦਾ-ਪਿੱਟਦਾ ਹੈ।
2 왕이 그 아들을 위하여 슬퍼한다 함이 그 날에 백성들에게 들리매 그 날의 이김이 모든 백성에게 슬픔이 된지라
੨ਉਸ ਦਿਨ ਦੀ ਜਿੱਤ ਸਾਰੇ ਲੋਕਾਂ ਦੇ ਲਈ ਰੋਣ ਦਾ ਕਾਰਨ ਬਣ ਗਈ ਹੈ ਕਿਉਂ ਜੋ ਲੋਕਾਂ ਨੇ ਉਸ ਦਿਨ ਖ਼ਬਰ ਸੁਣੀ ਕਿ ਰਾਜਾ ਆਪਣੇ ਪੁੱਤਰ ਦੇ ਲਈ ਦੁੱਖੀ ਹੁੰਦਾ।
3 그 날에 백성들이 싸움에 쫓겨 부끄러워 도망함 같이 가만히 성으로 들어가니라
੩ਉਸ ਦਿਨ ਲੋਕ ਸ਼ਹਿਰ ਵਿੱਚ ਇਸ ਤਰ੍ਹਾਂ ਚੋਰੀ ਛਿੱਪੇ ਸ਼ਹਿਰ ਵਿੱਚ ਆ ਵੜੇ, ਜਿਵੇਂ ਕੋਲ ਲੜਾਈ ਵਿੱਚੋਂ ਭੱਜ ਆਉਣ ਦੇ ਕਾਰਨ ਸ਼ਰਮਿੰਦੇ ਹੋ ਕੇ ਲੁੱਕਦੇ ਹਨ।
4 왕이 얼굴을 가리우고 큰 소리로 부르되 내 아들 압살롬아 압살롬아 내 아들아 내 아들아 하니
੪ਰਾਜਾ ਨੇ ਆਪਣਾ ਮੂੰਹ ਢੱਕਿਆ ਅਤੇ ਰਾਜਾ ਉੱਚੀ ਅਵਾਜ਼ ਨਾਲ ਪੁਕਾਰਦਾ ਰਿਹਾ, ਹਾਏ ਮੇਰੇ ਪੁੱਤਰ ਅਬਸ਼ਾਲੋਮ! ਹਾਏ ਅਬਸ਼ਾਲੋਮ ਮੇਰੇ ਪੁੱਤਰ, ਮੇਰੇ ਪੁੱਤਰ!
5 요압이 집에 들어가서 왕께 말씀하되 왕께서 오늘 왕의 생명과 왕의 자녀의 생명과 처첩들의 생명을 구원한 모든 신복의 얼굴을 부끄럽게 하시니
੫ਤਦ ਯੋਆਬ ਘਰ ਵਿੱਚ ਰਾਜਾ ਕੋਲ ਆਇਆ ਅਤੇ ਆਖਿਆ, ਅੱਜ ਦੇ ਦਿਨ ਤੂੰ ਆਪਣੇ ਸਾਰੇ ਸੇਵਕਾਂ ਦੇ ਅੱਗੇ ਸ਼ਰਮਿੰਦਗੀ ਦਾ ਕਾਰਨ ਬਣਿਆ, ਜਿਨ੍ਹਾਂ ਨੇ ਤੇਰੀ ਜਾਨ, ਤੇਰੇ ਪੁੱਤਰ ਧੀਆਂ, ਤੇਰੀਆਂ ਰਾਣੀਆਂ, ਤੇਰੀਆਂ ਰਖ਼ੈਲਾਂ ਦੀਆਂ ਜਾਨਾਂ ਬਚਾਈਆਂ।
6 이는 왕께서 미워하는 자는 사랑하시며 사랑하는 자는 미워하시고 오늘 장관들과 신복들을 멸시하심을 나타내심이라 오늘 내가 깨달으니 만일 압살롬이 살고 오늘 우리가 다 죽었더면 왕이 마땅히 여기실 뻔하였나이다
੬ਤੂੰ ਤਾਂ ਆਪਣੇ ਵੈਰੀਆਂ ਨਾਲ ਪ੍ਰੀਤ ਕਰਦਾ ਹੈ ਅਤੇ ਆਪਣੇ ਮਿੱਤਰਾਂ ਨਾਲ ਵੈਰ ਰੱਖਦਾ ਹੈ ਕਿਉਂ ਜੋ ਅੱਜ ਦੇ ਦਿਨ ਤੂੰ ਇਹ ਪਰਗਟ ਕੀਤਾ ਕਿ ਨਾ ਤਾਂ ਤੈਨੂੰ ਪ੍ਰਧਾਨਾਂ ਦੀ ਲੋੜ ਹੈ ਨਾ ਸੇਵਕਾਂ ਦੀ ਕਿਉਂ ਜੋ ਅੱਜ ਮੈਨੂੰ ਇਹ ਦਿਸਦਾ ਹੈ ਕਿ ਜੇਕਰ ਅਬਸ਼ਾਲੋਮ ਜੀਉਂਦਾ ਰਹਿੰਦਾ ਅਤੇ ਪਰ ਅਸੀਂ ਸਾਰੇ ਅੱਜ ਮਰ ਜਾਂਦੇ ਤਾਂ ਤੇਰੀ ਨਿਗਾਹ ਵਿੱਚ ਬਹੁਤ ਚੰਗਾ ਹੁੰਦਾ!
7 이제 곧 일어나 나가서 왕의 신복들의 마음을 위로하여 말씀하옵소서 내가 여호와를 가리켜 맹세하옵나니 왕이 만일 나가지 아니하시면 오늘 밤에 한 사람도 왕과 함께 머물지 아니할지라 그리하면 그 화가 왕이 젊었을 때부터 지금까지 당하신 모든 화보다 더욱 심하리이다
੭ਸੋ ਹੁਣ ਉੱਠ ਅਤੇ ਬਾਹਰ ਨਿੱਕਲ ਅਤੇ ਆਪਣੇ ਸੇਵਕਾਂ ਨੂੰ ਤਸੱਲੀ ਦੇਹ ਕਿਉਂ ਜੋ ਮੈਂ ਯਹੋਵਾਹ ਦੀ ਸਹੁੰ ਖਾਂਦਾ ਹਾਂ ਕਿ ਜੇ ਬਾਹਰ ਨਾ ਨਿੱਕਲੇਂਗਾ ਤਾਂ ਰਾਤ ਤੱਕ ਇੱਕ ਵੀ ਤੇਰੇ ਨਾਲ ਨਾ ਰਹੇਗਾ ਅਤੇ ਇਹ ਤੇਰੇ ਲਈ ਉਨ੍ਹਾਂ ਸਾਰੇ ਬੁਰਿਆਈਆਂ ਨਾਲੋਂ ਜੋ ਜਵਾਨੀ ਤੋਂ ਲੈ ਕੇ ਅੱਜ ਤੱਕ ਤੇਰੇ ਉੱਤੇ ਆਈਆਂ ਵੱਧ ਬੁਰੀ ਹੋਵੇਗੀ!
8 왕이 일어나 성문에 앉으매 혹이 모든 백성에게 고하되 왕이 문에 앉아 계시다 하니 모든 백성이 왕의 앞으로 나아오니라 이스라엘은 이미 각기 장막으로 도망하였더라
੮ਸੋ ਰਾਜਾ ਉੱਠਿਆ ਅਤੇ ਫਾਟਕ ਵਿੱਚ ਆਣ ਬੈਠਾ ਅਤੇ ਸਾਰੇ ਲੋਕਾਂ ਨੂੰ ਖ਼ਬਰ ਹੋਈ, ਤਾਂ ਵੇਖੋ, ਰਾਜਾ ਕੋਲ ਆ ਜੁੜੇ ਕਿਉਂ ਜੋ ਸਭ ਇਸਰਾਏਲੀ ਆਪੋ ਆਪਣੇ ਤੰਬੂਆਂ ਨੂੰ ਨੱਠ ਗਏ ਸਨ।
9 이스라엘 모든 지파 백성들이 변론하여 가로되 왕이 우리를 원수의 손에서 구원하여 내셨고 또 우리를 블레셋 사람의 손에서 구원하셨으나 이제 압살롬을 피하여 나라에서 나가셨고
੯ਇਸਰਾਏਲ ਦੇ ਸਾਰਿਆਂ ਗੋਤਾਂ ਦੇ ਸਭ ਲੋਕ ਆਪੋ ਵਿੱਚ ਝਗੜਦੇ ਸਨ ਅਤੇ ਆਖਦੇ ਸਨ ਰਾਜਾ ਨੇ ਸਾਡੇ ਵੈਰੀਆਂ ਦੇ ਹੱਥੋਂ ਸਾਨੂੰ ਛੁਡਾਇਆ ਅਤੇ ਫ਼ਲਿਸਤੀਆਂ ਦੇ ਹੱਥੋਂ ਸਾਨੂੰ ਬਚਾਇਆ ਸੀ ਅਤੇ ਹੁਣ ਉਹ ਅਬਸ਼ਾਲੋਮ ਦੇ ਸਾਹਮਣਿਓਂ ਦੇਸ਼ ਛੱਡ ਕੇ ਭੱਜ ਗਿਆ ਹੈ।
10 우리가 기름을 부어 우리를 다스리게 한 압살롬은 싸움에 죽었거늘 이제 너희가 어찌하여 왕을 도로 모셔 올 일에 잠잠하고 있느냐 하니라
੧੦ਅਤੇ ਅਬਸ਼ਾਲੋਮ ਜਿਸ ਨੂੰ ਅਸੀਂ ਆਪਣੇ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਸੋ ਲੜਾਈ ਵਿੱਚ ਮਾਰਿਆ ਗਿਆ ਸੋ ਹੁਣ ਤੁਸੀਂ ਰਾਜਾ ਦੇ ਮੋੜ ਲਿਆਉਣ ਲਈ ਕਿਉਂ ਚੁੱਪ ਹੋ?।
11 다윗 왕이 사독과 아비아달 두 제사장에게 기별하여 가로되 너희는 유다 장로들에게 고하여 이르기를 왕의 말씀이 온 이스라엘이 왕을 궁으로 도로 모셔오자 하는 말이 왕께 들렸거늘 너희는 어찌하여 궁으로 모시는 일에 나중이 되느냐
੧੧ਤਦ ਦਾਊਦ ਰਾਜਾ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਸੰਦੇਸ਼ਾ ਭੇਜਿਆ ਜੋ ਯਹੂਦਾਹ ਦੇ ਬਜ਼ੁਰਗਾਂ ਨੂੰ ਆਖੋ ਕਿ ਤੁਸੀਂ ਰਾਜਾ ਨੂੰ ਮਹਿਲ ਵੱਲ ਮੋੜ ਲਿਆਉਣ ਵਿੱਚ ਸਾਰਿਆਂ ਨਾਲੋਂ ਪਿੱਛੇ ਕਿਉਂ ਰਹਿ ਗਏ ਹੋ? ਭਾਵੇਂ ਸਾਰੇ ਇਸਰਾਏਲ ਦੀਆਂ ਗੱਲਾਂ ਰਾਜਾ ਕੋਲ ਪਹੁੰਚਦੀਆਂ ਹਨ ਕਿ ਰਾਜਾ ਨੂੰ ਉਸ ਦੇ ਭਵਨ ਵਿੱਚ ਪਹੁੰਚਾਈਏ।
12 너희는 내 형제요 내 골육이어늘 어찌하여 왕을 도로 모셔 오는 일에 나중이 되리요 하셨다 하고
੧੨ਤੁਸੀਂ ਮੇਰੇ ਭਰਾ ਹੋ ਅਤੇ ਤੁਸੀਂ ਮੇਰੀਆਂ ਹੱਡੀਆਂ ਅਤੇ ਮਾਸ ਹੋ। ਫਿਰ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਿੱਛੇ ਕਿਉਂ ਰਹਿ ਗਏ ਹੋ?
13 너희는 또 아마사에게 이르기를 너는 내 골육이 아니냐 네가 요압을 대신하여 항상 내 앞에서 군장이 되지 아니하면 하나님이 내게 벌 위에 벌을 내리시기를 바라노라 하셨다 하라 하여
੧੩ਅਮਾਸਾ ਨੂੰ ਆਖੋ, ਭਲਾ, ਤੂੰ ਮੇਰੀ ਹੱਡੀ ਅਤੇ ਮੇਰਾ ਮਾਸ ਨਹੀਂ? ਸੋ ਜੇਕਰ ਮੈਂ ਤੈਨੂੰ ਯੋਆਬ ਦੇ ਥਾਂ ਆਪਣੇ ਅੱਗੇ ਸਦਾ ਲਈ ਸੈਨਾਪਤੀ ਨਾ ਬਣਾਵਾਂ ਤਾਂ ਪਰਮੇਸ਼ੁਰ ਮੇਰੇ ਨਾਲ ਅਜਿਹਾ ਹੀ ਕਰੇ ਸਗੋਂ ਇਹ ਦੇ ਨਾਲੋਂ ਵੀ ਵੱਧ ਕਰੇ!
14 모든 유다 사람들로 마음을 일제히 돌리게 하매 저희가 왕께 보내어 가로되 왕은 모든 신복으로 더불어 돌아오소서 한지라
੧੪ਉਸ ਨੇ ਸਾਰੇ ਯਹੂਦਾਹ ਦੇ ਮਨੁੱਖਾਂ ਦਾ ਮਨ ਆਪਣੇ ਵੱਲ ਮੋੜ ਲਿਆ ਹੈ ਸੋ ਉਨ੍ਹਾਂ ਨੇ ਰਾਜਾ ਨੂੰ ਸੁਨੇਹਾ ਭੇਜਿਆ ਕਿ ਆਪਣੇ ਸਾਰਿਆਂ ਸੇਵਕਾਂ ਸਣੇ ਮੁੜ ਆਓ।
15 왕이 돌아와 요단에 이르매 유다 족속이 왕을 맞아 요단을 건네려 하여 길갈로 오니라
੧੫ਸੋ ਰਾਜਾ ਮੁੜਿਆ ਅਤੇ ਯਰਦਨ ਤੱਕ ਆਇਆ ਅਤੇ ਯਹੂਦਾਹ ਰਾਜਾ ਦੇ ਮਿਲਣ ਨੂੰ ਅਤੇ ਉਹ ਨੂੰ ਯਰਦਨ ਦੇ ਪਾਰ ਲਿਆਉਣ ਨੂੰ ਗਿਲਗਾਲ ਤੱਕ ਆਇਆ
16 바후림에 있는 베냐민 사람 게라의 아들 시므이가 급히 유다 사람과 함께 다윗 왕을 맞으려 내려올 때에
੧੬ਅਤੇ ਗੇਰਾ ਦਾ ਪੁੱਤਰ ਬਹੁਰੀਮ ਤੋਂ ਛੇਤੀ ਨਾਲ ਤੁਰਿਆ ਅਤੇ ਯਹੂਦਾਹ ਦੇ ਮਨੁੱਖਾਂ ਨਾਲ ਰਲ ਕੇ ਦਾਊਦ ਰਾਜਾ ਦੇ ਮਿਲਣ ਨੂੰ ਆਇਆ।
17 베냐민 사람 일천 명이 저와 함께 하고 사울의 사환 시바도 그 아들 열다섯과 종 스무 명으로 더불어 저와 함께 하여 요단 강을 밟고 건너 왕의 앞으로 나아오니라
੧੭ਉਹ ਦੇ ਨਾਲ ਹਜ਼ਾਰ ਬਿਨਯਾਮੀਨੀ ਜੁਆਨ ਸਨ ਅਤੇ ਸੀਬਾ ਸ਼ਾਊਲ ਦੇ ਘਰ ਦਾ ਕਰਮਚਾਰੀ ਆਪਣੇ ਪੰਦਰਾਂ ਪੁੱਤਰਾਂ ਅਤੇ ਵੀਹਾਂ ਸੇਵਕਾਂ ਸਮੇਤ ਆਇਆ ਅਤੇ ਓਹ ਰਾਜਾ ਦੇ ਸਾਹਮਣੇ ਯਰਦਨੋਂ ਪਾਰ ਲੰਘੇ।
18 왕의 가족을 건네려 하며 왕의 선히 여기는 대로 쓰게 하려하여 나룻배가 건너가니 왕이 요단을 건너려 할 때에 게라의 아들 시므이가 왕의 앞에 엎드려
੧੮ਰਾਜਾ ਦੇ ਘਰਾਣੇ ਨੂੰ ਲੈ ਆਉਣ ਲਈ ਅਤੇ ਹੋਰ ਕੰਮ ਜੋ ਉਹ ਨੂੰ ਚੰਗਾ ਦਿਸੇ ਕਰਨ ਨੂੰ ਪੱਤਣ ਦੀ ਇੱਕ ਬੇੜੀ ਪਾਰ ਗਈ ਅਤੇ ਗੇਰਾ ਦਾ ਪੁੱਤਰ ਸ਼ਿਮਈ ਰਾਜਾ ਦੇ ਅੱਗੇ ਉਸ ਦੇ ਯਰਦਨੋਂ ਪਾਰ ਲੰਘਦਿਆਂ ਸਾਰ ਮੂੰਹ ਦੇ ਭਾਰ ਡਿੱਗ ਪਿਆ।
19 왕께 고하되 내 주여 원컨대 내게 죄 주지 마옵소서 내 주 왕께서 예루살렘에서 나오시던 날에 종의 패역한 일을 기억하지 마옵시며 마음에 두지 마옵소서
੧੯ਅਤੇ ਰਾਜਾ ਨੂੰ ਆਖਿਆ ਹੇ ਮੇਰੇ ਮਹਾਰਾਜ, ਮੇਰੇ ਉੱਤੇ ਦੋਸ਼ ਨਾ ਲਾਓ ਅਤੇ ਜਿਹੜਾ ਤੁਹਾਡੇ ਸੇਵਕ ਨੇ ਜਿਸ ਦਿਨ ਮੇਰਾ ਮਹਾਰਾਜ ਰਾਜਾ ਯਰੂਸ਼ਲਮ ਤੋਂ ਨਿੱਕਲਿਆ ਹਨ ਨਾਲ ਆਖਿਆ ਸੀ ਯਾਦ ਨਾ ਕਰੋ ਅਤੇ ਰਾਜਾ ਆਪਣੇ ਮਨ ਵਿੱਚ ਨਾ ਰੱਖੋ।
20 왕의 종 내가 범죄한 줄 아옵는고로 오늘 요셉의 온 족속 중 내가 먼저 내려와서 내 주 왕을 영접하나이다
੨੦ਕਿਉਂ ਜੋ ਤੁਹਾਡਾ ਸੇਵਕ ਜਾਣਦਾ ਹੈ ਜੋ ਮੈਂ ਪਾਪ ਕੀਤਾ ਹੈ। ਵੇਖੋ, ਅੱਜ ਦੇ ਦਿਨ ਮੈਂ ਆਪਣੇ ਮਹਾਰਾਜ ਰਾਜਾ ਦੇ ਮਿਲਣ ਨੂੰ ਯੂਸੁਫ਼ ਦੇ ਸਾਰੇ ਘਰਾਣੇ ਤੋਂ ਪਹਿਲਾਂ ਨਿੱਕਲਿਆ ਹਾਂ
21 스루야의 아들 아비새가 대답하여 가로되 시므이가 여호와의 기름 부으신 자를 저주하였으니 그로 인하여 죽어야 마땅치 아니하니이까
੨੧ਫਿਰ ਸਰੂਯਾਹ ਦੇ ਪੁੱਤਰ ਅਬੀਸ਼ਈ ਨੇ ਆਖਿਆ, ਭਲਾ, ਸ਼ਿਮਈ ਨਾ ਮਾਰਿਆ ਜਾਵੇਗਾ ਜਿਸ ਨੇ ਯਹੋਵਾਹ ਦੇ ਮਸਹ ਕੀਤੇ ਨੂੰ ਸਰਾਪ ਦਿੱਤਾ?
22 다윗이 가로되 스루야의 아들들아 내가 너희와 무슨 상관이 있기로 너희가 오늘 나의 대적이 되느냐 오늘 어찌하여 이스라엘 가운데서 사람을 죽이겠느냐 내가 오늘날 이스라엘의 왕이 된 것을 내가 알지 못하리요 하고
੨੨ਪਰ ਦਾਊਦ ਨੇ ਆਖਿਆ ਹੇ ਸਰੂਯਾਹ ਦੇ ਪੁੱਤਰੋਂ, ਮੈਨੂੰ ਤੁਹਾਡੇ ਨਾਲ ਕੀ ਕੰਮ ਹੈ ਜੋ ਤੁਸੀਂ ਅੱਜ ਮੇਰੇ ਵਿਰੋਧੀ ਬਣ ਜਾਓ? ਭਲਾ ਇਸਰਾਏਲ ਵਿੱਚੋਂ ਕੋਈ ਮਨੁੱਖ ਅੱਜ ਦੇ ਦਿਨ ਵੱਢਿਆ ਜਾਵੇ? ਭਲਾ, ਮੈਂ ਇਹ ਨਹੀਂ ਜਾਣਦਾ ਜੋ ਅੱਜ ਦੇ ਦਿਨ ਮੈਂ ਇਸਰਾਏਲ ਦਾ ਰਾਜਾ ਬਣਿਆ ਹਾਂ?
23 시므이에게 이르되 네가 죽지 아니하리라 하고 저에게 맹세하니라
੨੩ਤਦ ਰਾਜਾ ਨੇ ਸ਼ਿਮਈ ਨੂੰ ਆਖਿਆ, ਤੂੰ ਨਾ ਮਾਰਿਆ ਜਾਵੇਂਗਾ, ਅਤੇ ਰਾਜਾ ਨੇ ਉਹ ਦੇ ਨਾਲ ਸਹੁੰ ਖਾਧੀ।
24 사울의 손자 므비보셋이 내려와서 왕을 맞으니 저는 왕의 떠난 날부터 평안히 돌아오는 날까지 그 발을 맵시내지 아니하며 그 수염을 깎지 아니하며 옷을 빨지 아니하였더라
੨੪ਸ਼ਾਊਲ ਦਾ ਪੁੱਤਰ ਮਫ਼ੀਬੋਸ਼ਥ ਰਾਜਾ ਦੇ ਮਿਲਣ ਨੂੰ ਆਇਆ ਅਤੇ ਜਿਸ ਦਿਨ ਦਾ ਰਾਜਾ ਨਿੱਕਲਿਆ ਸੀ ਉਸ ਨੇ ਉਸ ਦਿਨ ਤੱਕ ਜਦ ਉਹ ਸੁੱਖ ਨਾਲ ਮੁੜ ਆਇਆ ਨਾ ਤਾਂ ਆਪਣੇ ਪੈਰ ਧੋਤੇ ਸਨ ਨਾ ਆਪਣੀ ਦਾੜ੍ਹੀ ਬਣਵਾਈ ਸੀ ਅਤੇ ਨਾ ਹੀ ਆਪਣੇ ਕੱਪੜੇ ਧੁਆਏ ਸਨ।
25 예루살렘에서 와서 왕을 맞을 때에 왕이 저에게 물어 가로되 므비보셋이여 네가 어찌하여 나와 함께 가지 아니하였더뇨
੨੫ਅਤੇ ਅਜਿਹਾ ਹੋਇਆ ਜਦ ਉਹ ਰਾਜਾ ਦੇ ਮਿਲਣ ਨੂੰ ਯਰੂਸ਼ਲਮ ਵਿੱਚ ਆਇਆ ਤਾਂ ਰਾਜਾ ਨੇ ਉਹ ਨੂੰ ਆਖਿਆ ਮਫ਼ੀਬੋਸ਼ਥ ਤੂੰ ਸਾਡੇ ਨਾਲ ਕਿਉਂ ਨਾ ਗਿਆ?
26 대답하되 내 주 왕이여 왕의 종 나는 절뚝발이이므로 내 나귀에 안장을 지워 타고 왕과 함께 가려하였더니 나의 종이 나를 속이고
੨੬ਉਸ ਨੇ ਉੱਤਰ ਦਿੱਤਾ, ਹੇ ਮੇਰੇ ਮਹਾਰਾਜ, ਹੇ ਰਾਜਾ, ਮੇਰੇ ਸੇਵਕ ਨੇ ਮੇਰੇ ਨਾਲ ਛਲ ਕੀਤਾ। ਤੁਹਾਡੇ ਸੇਵਕ ਨੇ ਆਖਿਆ ਸੀ ਕਿ ਮੈਂ ਆਪਣੇ ਲਈ ਗਧੇ ਉੱਤੇ ਕਾਠੀ ਪਾਵਾਂ ਜੋ ਮੈਂ ਚੜ੍ਹ ਕੇ ਰਾਜਾ ਕੋਲ ਜਾਂਵਾਂ, ਕਿਉਂ ਜੋ ਤੁਹਾਡਾ ਦਾਸ ਲੰਗੜਾ ਹੈ।
27 종 나를 내 주 왕께 참소하였나이다 내 주 왕께서는 하나님의 사자와 같으시니 왕의 처분대로 하옵소서
੨੭ਪਰ ਉਸ ਨੇ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੇਰੇ ਉੱਤੇ ਜੋ ਤੁਹਾਡਾ ਸੇਵਕ ਹਾਂ ਚੁਗਲੀ ਕੀਤੀ ਪਰ ਮੇਰਾ ਮਹਾਰਾਜ ਰਾਜਾ ਤਾਂ ਪਰਮੇਸ਼ੁਰ ਦੇ ਦੂਤ ਵਰਗਾ ਹੈ ਸੋ ਜੋ ਤੁਹਾਨੂੰ ਚੰਗਾ ਦਿੱਸੇ ਸੋ ਕਰੋ।
28 내 아비의 온 집이 내 주 왕 앞에서는 다만 죽을 사람이 되지 아니하였었나이까 그러나 종을 왕의 상에서 음식 먹는 자 가운데 두셨사오니 내게 오히려 무슨 옳음이 있어서 다시 왕께 부르짖을 수 있사오리이까
੨੮ਕਿਉਂ ਜੋ ਮੇਰੇ ਪਿਤਾ ਦਾ ਸਾਰਾ ਘਰਾਣਾ ਮੇਰੇ ਮਹਾਰਾਜ ਰਾਜਾ ਦੇ ਅੱਗੇ ਮੁਰਦਿਆਂ ਵਰਗਾ ਸੀ ਪਰ ਤੁਸੀਂ ਆਪਣੇ ਸੇਵਕ ਨੂੰ ਉਨ੍ਹਾਂ ਨਾਲ ਬਿਠਾਇਆ ਜੋ ਤੁਹਾਡੀ ਮੇਜ਼ ਉੱਤੋਂ ਰੋਟੀ ਖਾਂਦੇ ਹਨ। ਫਿਰ ਰਾਜਾ ਦੇ ਅੱਗੇ ਹੋਰ ਦੁਹਾਈ ਦੇਣ ਦਾ ਮੇਰਾ ਕੀ ਅਧਿਕਾਰ ਹੈ?
29 왕이 저에게 이르되 네가 어찌하여 또 네 일을 말하느냐 내가 이르노니 너는 시바와 밭을 나누라
੨੯ਜਦ ਰਾਜਾ ਨੇ ਉਹ ਨੂੰ ਆਖਿਆ, ਤੂੰ ਆਪਣੀਆਂ ਗੱਲਾਂ ਕਿਉਂ ਕਰਦਾ ਜਾਂਦਾ ਹੈ? ਮੈਂ ਤਾਂ ਆਖ ਦਿੱਤਾ ਹੈ ਕਿ ਤੂੰ ਅਤੇ ਸੀਬਾ ਪੈਲੀ ਨੂੰ ਵੰਡ ਲਓ।
30 므비보셋이 왕께 고하되 내 주 왕께서 평안히 궁에 돌아오시게 되었으니 저로 그 전부를 차지하게 하옵소서 하니라
੩੦ਤਦ ਮਫ਼ੀਬੋਸ਼ਥ ਨੇ ਰਾਜਾ ਨੂੰ ਆਖਿਆ ਜੀ ਹਾਂ, ਸਗੋਂ ਓਹ ਸਭ ਕੁਝ ਲੈ ਲਵੇ ਕਿਉਂ ਜੋ ਮੇਰਾ ਮਹਾਰਾਜ ਰਾਜਾ ਜੋ ਸੁੱਖ ਨਾਲ ਫਿਰ ਘਰ ਵਿੱਚ ਆਇਆ ਹੈ।
31 길르앗 사람 바르실래가 왕을 보내어 요단을 건네려고 로글림에서 내려와서 함께 요단에 이르니
੩੧ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ ਉਤਰ ਕੇ ਉਹ ਨੂੰ ਨਦੀ ਤੋਂ ਪਾਰ ਪਹੁੰਚਾਉਣ ਲਈ ਰਾਜਾ ਦੇ ਨਾਲ ਯਰਦਨੋਂ ਪਾਰ ਗਿਆ।
32 바르실래는 매우 늙어 나이 팔십 세라 저는 거부인고로 왕이 마하나임에 유할 때에 왕을 공궤하였더라
੩੨ਇਹ ਬਰਜ਼ਿੱਲਈ ਬਹੁਤ ਬਜ਼ੁਰਗ ਸਗੋਂ ਅੱਸੀ ਸਾਲ ਦਾ ਸੀ ਅਤੇ ਉਸ ਨੇ ਰਾਜਾ ਨੂੰ ਜਦ ਉਹ ਮਹਨਇਮ ਵਿੱਚ ਪਿਆ ਸੀ ਤਾਂ ਰਸਤ ਪਹੁੰਚਾਈ ਸੀ ਕਿਉਂ ਜੋ ਉਹ ਬਹੁਤ ਧਨਵਾਨ ਮਨੁੱਖ ਸੀ।
33 왕이 바르실래에게 이르되 너는 나와 함께 건너가자 예루살렘에서 내가 너를 공궤하리라
੩੩ਸੋ ਰਾਜਾ ਨੇ ਬਰਜ਼ਿੱਲਈ ਨੂੰ ਆਖਿਆ ਤੂੰ ਮੇਰੇ ਨਾਲ ਪਾਰ ਚੱਲ ਕਿਉਂ ਜੋ ਯਰੂਸ਼ਲਮ ਵਿੱਚ ਮੈਂ ਆਪਣੇ ਨਾਲ ਤੇਰੀ ਪਾਲਣਾ ਕਰਾਂਗਾ।
34 바르실래가 왕께 고하되 내 생명의 날이 얼마나 있삽관대 어찌 왕과 함께 예루살렘으로 올라가리이까
੩੪ਬਰਜ਼ਿੱਲਈ ਨੇ ਰਾਜਾ ਨੂੰ ਉੱਤਰ ਦਿੱਤਾ, ਹੁਣ ਮੈਂ ਹੋਰ ਕਿੰਨ੍ਹੇ ਦਿਨ ਜੀਉਂਦਾ ਰਹਾਂਗਾ ਜੋ ਰਾਜਾ ਨਾਲ ਯਰੂਸ਼ਲਮ ਨੂੰ ਜਾਂਵਾਂ?
35 내 나이 이제 팔십 세라 어떻게 좋고 흉한 것을 분간할 수 있사오며 음식의 맛을 알 수 있사오리이까 어떻게 다시 노래하는 남자나 여인의 소리를 알아 들을 수 있사오리이까 어찌하여 종이 내 주 왕께 오히려 누를 끼치리이까
੩੫ਕਿਉਂ ਜੋ ਅੱਜ ਦੇ ਦਿਨ ਮੈਂ ਅੱਸੀ ਸਾਲਾਂ ਦਾ ਹੋ ਚੁੱਕਾ ਹਾਂ। ਭਲਾ, ਮੈਂ ਚੰਗਾ ਮੰਦਾ ਸਿਆਣ ਸਕਦਾ ਹਾਂ? ਭਲਾ, ਤੁਹਾਡਾ ਸੇਵਕ ਜੋ ਕੁਝ ਖਾਂਦਾ ਪੀਂਦਾ ਹੈ ਉਸ ਦਾ ਸੁਆਦ ਵੀ ਚੱਖ ਸਕਦਾ ਹੈ? ਅਤੇ ਭਲਾ, ਮੈਂ ਗਾਉਣ ਵਾਲੇ ਅਤੇ ਗਾਉਣ ਵਾਲੀਆਂ ਦਾ ਗਾਉਣਾ ਸੁਣ ਸਕਦਾ ਹਾਂ? ਫਿਰ ਤੁਹਾਡਾ ਸੇਵਕ ਆਪਣੇ ਮਹਾਰਾਜ ਉੱਤੇ ਕਿਉਂ ਭਾਰ ਪਾਵੇ?
36 종은 왕을 모시고 요단을 건너려는 것뿐이어늘 왕께서 어찌하여 이같은 상으로 내게 갚으려 하시나이까
੩੬ਤੁਹਾਡਾ ਸੇਵਕ ਥੋੜੀ ਦੂਰ ਯਰਦਨ ਦੇ ਪਾਰ ਰਾਜਾ ਨਾਲ ਜਾਂਵਾਂਗਾ ਰਾਜਾ ਇਸ ਦਾ ਮੈਨੂੰ ਵੱਡਾ ਬਦਲਾ ਦੇਵੇਂ।
37 청컨대 종을 돌려 보내옵소서 내가 내 본성 부모의 묘 곁에서 죽으려 하나이다 그러나 왕의 종 김함이 여기 있사오니 청컨대 저로 내 주 왕과 함께 건너가게 하옵시고 왕의 처분대로 저에게 베푸소서
੩੭ਆਪਣੇ ਸੇਵਕ ਨੂੰ ਮੁੜਨ ਦੀ ਆਗਿਆ ਦਿਓ ਜੋ ਮੈਂ ਆਪਣੇ ਸ਼ਹਿਰ ਵਿੱਚ ਆਪਣੇ ਪਿਤਾ ਅਤੇ ਆਪਣੇ ਮਾਂ ਦੀ ਕਬਰ ਦੇ ਕੋਲ ਮਰ ਜਾਂਵਾਂ ਪਰ ਵੇਖੋ, ਤੁਹਾਡਾ ਸੇਵਕ ਕਿਮਹਾਮ ਹੈ, ਉਹ ਮੇਰੇ ਮਹਾਰਾਜ ਰਾਜਾ ਦੇ ਨਾਲ ਪਾਰ ਜਾਵੇ ਅਤੇ ਜੋ ਕੁਝ ਤੁਹਾਨੂੰ ਚੰਗਾ ਦਿੱਸੇ ਸੋ ਉਹ ਦੇ ਨਾਲ ਕਰੋ।
38 왕이 대답하되 김함이 나와 함께 건너가리니 내가 너의 좋아하는 대로 저에게 베풀겠고 또 네가 내게 구하는 것은 다 너를 위하여 시행하리라 하니라
੩੮ਤਦ ਰਾਜਾ ਨੇ ਉੱਤਰ ਦਿੱਤਾ ਕਿਮਹਾਮ ਮੇਰੇ ਨਾਲ ਪਾਰ ਚੱਲੇਗਾ ਅਤੇ ਜੋ ਕੁਝ ਤੈਨੂੰ ਚੰਗਾ ਲੱਗੇ ਸੋ ਮੈਂ ਉਸ ਦੇ ਨਾਲ ਕਰਾਂਗਾ ਅਤੇ ਜੋ ਕੁਝ ਤੂੰ ਮੈਥੋਂ ਮੰਗੇਗਾ ਸੋ ਮੈਂ ਤੇਰੇ ਲਈ ਕਰਾਂਗਾ।
39 백성이 다 요단을 건너매 왕도 건너가서 바르실래의 입을 맞추고 위하여 복을 비니 저가 자기 곳으로 돌아가니라
੩੯ਫਿਰ ਸਾਰੇ ਲੋਕ ਯਰਦਨ ਦੇ ਪਾਰ ਲੰਘ ਗਏ ਅਤੇ ਜਦ ਰਾਜਾ ਪਾਰ ਆਇਆ ਤਾਂ ਰਾਜਾ ਨੇ ਬਰਜ਼ਿੱਲਈ ਨੂੰ ਚੁੰਮਿਆ ਅਤੇ ਉਹ ਨੂੰ ਅਸੀਸ ਦਿੱਤੀ ਅਤੇ ਉਹ ਆਪਣੇ ਥਾਂ ਨੂੰ ਮੁੜ ਗਿਆ।
40 왕이 길갈로 건너오고 김함도 함께 건너오니 온 유다 백성과 이스라엘 백성의 절반이나 왕을 호행하니라
੪੦ਤਦ ਰਾਜਾ ਗਿਲਗਾਲ ਨੂੰ ਤੁਰਿਆ ਅਤੇ ਉਸ ਦੇ ਨਾਲ ਕਿਮਹਾਮ ਵੀ ਪਾਰ ਗਿਆ । ਯਹੂਦਾਹ ਦੇ ਸਭ ਲੋਕ ਅਤੇ ਇਸਰਾਏਲ ਦੇ ਲੋਕਾਂ ਵਿੱਚੋਂ ਵੀ ਅੱਧੇ ਰਾਜਾ ਦੇ ਨਾਲ ਗਏ।
41 온 이스라엘 사람이 왕께 나아와서 고하되 우리 형제 유다 사람들이 어찌 왕을 도적하여 왕과 왕의 권속과 왕을 좇는 모든 사람을 인도하여 요단을 건네었나이까 하매
੪੧ਅਤੇ ਵੇਖੋ, ਇਸਰਾਏਲ ਦੇ ਸਭ ਰਾਜਾ ਕੋਲ ਆਏ ਅਤੇ ਰਾਜਾ ਨੂੰ ਆਖਿਆ, ਸਾਡੇ ਹੀ ਭਰਾ ਯਹੂਦਾਹ ਦੇ ਮਨੁੱਖ ਤੁਹਾਨੂੰ ਕਿਉਂ ਚੋਰੀ ਲੈ ਆਏ ਹਨ, ਲਿਆਏ? ਅਤੇ ਜਾ ਕੇ ਰਾਜਾ ਨੂੰ ਅਤੇ ਉਹ ਦੇ ਘਰਾਣੇ ਨੂੰ ਅਤੇ ਦਾਊਦ ਦੇ ਨਾਲ ਦੇ ਸਾਰੇ ਲੋਕਾਂ ਯਰਦਨੋਂ ਪਾਰ ਲੈ ਆਏ?
42 유다 모든 사람이 이스라엘 사람에게 대답하되 왕은 우리의 지친인 까닭이라 너희가 어찌 이 일에 대하여 분내느냐 우리가 왕의 물건을 조금이라도 먹었느냐 왕께서 우리에게 선물 주신 것이 있느냐
੪੨ਤਦ ਸਾਰੇ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦਿੱਤਾ, ਇਸ ਲਈ ਜੋ ਰਾਜਾ ਸਾਡੇ ਨੇੜੇ ਦਾ ਸਾਕ ਹੈ ਸੋ ਇਸ ਗੱਲ ਵਿੱਚ ਤੁਸੀਂ ਕਿਉਂ ਗੁੱਸੇ ਹੁੰਦੇ ਹੋ? ਭਲਾ, ਅਸੀਂ ਰਾਜਾ ਦਾ ਕੁਝ ਖਾ ਲਿਆ ਹੈ? ਜਾਂ ਰਾਜਾ ਨੇ ਸਾਨੂੰ ਕੁਝ ਬਖਸ਼ ਦਿੱਤਾ ਹੈ?
43 이스라엘 사람이 유다 사람에게 대답하여 이르되 우리는 왕에 대하여 십분을 가졌으니 다윗에게 대하여 너희보다 더욱 관계가 있거늘 너희가 어찌 우리를 멸시하여 우리 왕을 모셔 오는 일에 먼저 우리와 의논하지 아니하였느냐 하나 유다 사람의 말이 이스라엘 사람의 말보다 더 강경하였더라
੪੩ਫਿਰ ਯਹੂਦਾਹ ਦੇ ਮਨੁੱਖਾਂ ਨੇ ਇਸਰਾਏਲ ਦੇ ਮਨੁੱਖਾਂ ਨੂੰ ਉੱਤਰ ਦੇ ਕੇ ਆਖਿਆ, ਰਾਜਾ ਵਿੱਚ ਸਾਡੀਆਂ ਦਸ ਵੰਸ਼ ਹਨ ਇਸ ਲਈ ਤੁਹਾਡੇ ਨਾਲੋਂ ਸਾਡਾ ਅਧਿਕਾਰ ਦਾਊਦ ਉੱਤੇ ਵੱਧ ਹੈ। ਫਿਰ ਤੁਸੀਂ ਸਾਨੂੰ ਕਿਉਂ ਤੁੱਛ ਜਾਣਦੇ ਹੋ ਜੇ ਤੁਸੀਂ ਰਾਜਾ ਨੂੰ ਮੋੜ ਲਿਆਉਣ ਵਿੱਚ ਪਹਿਲਾਂ ਸਾਡੇ ਨਾਲ ਸਲਾਹ ਨਾ ਕੀਤੀ? ਅਤੇ ਯਹੂਦਾਹ ਦੇ ਮਨੁੱਖਾਂ ਦੀਆਂ ਗੱਲਾਂ ਇਸਰਾਏਲ ਦੇ ਮਨੁੱਖਾਂ ਦੀਆਂ ਗੱਲਾਂ ਨਾਲੋਂ ਤੱਤੀਆਂ ਸਨ।