< 전도서 1 >
1 다윗의 아들 예루살렘 왕 전도자의 말씀이라
੧ਲੁੱਕ ਯਰੂਸ਼ਲਮ ਦੇ ਰਾਜਾ, ਦਾਊਦ ਦੇ ਪੁੱਤਰ ਉਪਦੇਸ਼ਕ ਦੇ ਬਚਨ।
2 전도자가 가로되 헛되고 헛되며 헛되고 헛되니 모든 것이 헛되도다
੨ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ!
3 사람이 해 아래서 수고하는 모든 수고가 자기에게 무엇이 유익한고
੩ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ ਕਰਦਾ ਹੈ?
4 한 세대는 가고 한 세대는 오되 땅은 영원히 있도다
੪ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।
5 해는 떴다가 지며 그 떴던 곳으로 빨리 돌아가고
੫ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।
6 바람은 남으로 불다가 북으로 돌이키며 이리 돌며 저리 돌아 불던 곳으로 돌아가고
੬ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।
7 모든 강물은 다 바다로 흐르되 바다를 채우지 못하며 어느 곳으로 흐르든지 그리로 연하여 흐르느니라
੭ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।
8 만물의 피곤함을 사람이 말로 다 할 수 없나니 눈은 보아도 족함이 없고 귀는 들어도 차지 아니하는도다
੮ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।
9 이미 있던 것이 후에 다시 있겠고 이미 한 일을 후에 다시 할지라 해 아래는 새 것이 없나니
੯ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।
10 무엇을 가리켜 이르기를 보라 이것이 새 것이라 할 것이 있으랴 오래 전 세대에도 이미 있었느니라
੧੦ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।
11 이전 세대를 기억함이 없으니 장래 세대도 그 후 세대가 기억함이 없으리라
੧੧ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।
12 나 전도자는 예루살렘에서 이스라엘 왕이 되어
੧੨ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ।
13 마음을 다하며 지혜를 써서 하늘 아래서 행하는 모든 일을 궁구하며 살핀즉 이는 괴로운 것이니 하나님이 인생들에게 주사 수고하게 하신 것이라
੧੩ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।
14 내가 해 아래서 행하는 모든 일을 본즉 다 헛되어 바람을 잡으려는 것이로다
੧੪ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ ਹਨ!
15 구부러진 것을 곧게 할 수 없고 이지러진 것을 셀 수 없도다
੧੫ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ।
16 내가 마음 가운데 말하여 이르기를 내가 큰 지혜를 많이 얻었으므로 나보다 먼저 예루살렘에 있던 자보다 낫다 하였나니 곧 내 마음이 지혜와 지식을 많이 만나 보았음이로다
੧੬ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।
17 내가 다시 지혜를 알고자 하며 미친 것과 미련한 것을 알고자 하여 마음을 썼으나 이것도 바람을 잡으려는 것인 줄을 깨달았도다
੧੭ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!
18 지혜가 많으면 번뇌도 많으니 지식을 더하는 자는 근심을 더하느니라
੧੮ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ ਅਤੇ ਜਿਹੜਾ ਗਿਆਨ ਵਧਾਉਂਦਾ ਹੈ, ਉਹ ਸਿਰ ਦਰਦੀ ਵਧਾਉਂਦਾ ਹੈ।