< 욥기 25 >

1 수아 사람 빌닷이 대답하여 가로되
ਤਦ ਬਿਲਦਦ ਸ਼ੂਹੀ ਨੇ ਉੱਤਰ ਦੇ ਕੇ ਆਖਿਆ,
2 하나님은 권능과 위엄을 가지셨고 지극히 높은 곳에서 화평을 베푸시느니라
“ਰਾਜ ਅਤੇ ਭੈਅ ਉਸ ਦੇ ਅੰਗ-ਸੰਗ ਹਨ, ਉਹ ਆਪਣੇ ਉੱਚਿਆਂ ਸਥਾਨਾਂ ਵਿੱਚ ਸੁੱਖ-ਸਾਂਦ ਕਾਇਮ ਕਰਦਾ ਹੈ।
3 그 군대를 어찌 계수할 수 있으랴 그 광명의 비췸을 입지 않은 자가 누구냐
ਕੀ ਉਸ ਦੀਆਂ ਫੌਜਾਂ ਦੀ ਗਿਣਤੀ ਹੋ ਸਕਦੀ ਹੈ ਅਤੇ ਕੌਣ ਹੈ ਜਿਸ ਦੇ ਉੱਤੇ ਉਹ ਦਾ ਚਾਨਣ ਨਹੀਂ ਪੈਂਦਾ?
4 그런즉 하나님 앞에서 사람이 어찌 의롭다 하며 부녀에게서 난 자가 어찌 깨끗하다 하랴
ਫੇਰ ਮਨੁੱਖ ਪਰਮੇਸ਼ੁਰ ਦੇ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ, ਅਤੇ ਇਸਤਰੀ ਦੁਆਰਾ ਜੰਮਿਆ ਕਿਵੇਂ ਨਿਰਮਲ ਹੋ ਸਕਦਾ ਹੈ?
5 하나님의 눈에는 달이라도 명랑치 못하고 별도 깨끗지 못하거든
ਵੇਖ, ਉਸ ਦੀ ਨਿਗਾਹ ਵਿੱਚ ਚੰਦ ਵਿੱਚ ਵੀ ਚਮਕ ਨਹੀਂ, ਅਤੇ ਤਾਰੇ ਵੀ ਨਿਰਮਲ ਨਹੀਂ ਠਹਿਰਦੇ।
6 하물며 벌레인 사람, 구더기인 인생이랴
ਫੇਰ ਮਨੁੱਖ ਕੀ ਹੈ, ਜਿਹੜਾ ਕੀੜਾ ਹੀ ਹੈ, ਆਦਮੀ ਦਾ ਪੁੱਤਰ, ਜਿਹੜਾ ਕਿਰਮ ਹੀ ਹੈ?”

< 욥기 25 >