< 시편 107 >
1 여호와께 감사하라 그는 선하시며 그 인자하심이 영원함이로다
੧ਯਹੋਵਾਹ ਦਾ ਧੰਨਵਾਦ ਕਰੋ ਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦੀਪਕ ਹੈ!
2 여호와께 구속함을 받은 자는 이같이 말할지어다 여호와께서 대적의 손에서 저희를 구속하사
੨ਯਹੋਵਾਹ ਦੇ ਛੁਡਾਏ ਹੋਏ ਇਹ ਆਖਣ, ਜਿਨ੍ਹਾਂ ਨੂੰ ਉਹ ਨੇ ਵਿਰੋਧੀ ਦੇ ਹੱਥੋਂ ਛੁਡਾਇਆ ਹੈ।
੩ਉਹ ਨੇ ਉਨ੍ਹਾਂ ਨੂੰ ਦੇਸ ਦਸੰਤਰਾਂ ਤੋਂ ਇਕੱਠਾ ਕੀਤਾ, ਪੂਰਬ, ਪੱਛਮ, ਉੱਤਰ ਤੇ ਦੱਖਣ ਵੱਲੋਂ।
4 저희가 광야 사막 길에서 방황하며 거할 성을 찾지 못하고
੪ਓਹ ਥਲ ਦੇ ਰਾਹ ਉਜਾੜ ਵਿੱਚ ਅਵਾਰਾ ਫਿਰੇ, ਉਨ੍ਹਾਂ ਨੂੰ ਕੋਈ ਵੱਸਿਆ ਹੋਇਆ ਸ਼ਹਿਰ ਨਾ ਲੱਭਾ।
5 주리고 목마름으로 그 영혼이 속에서 피곤하였도다
੫ਓਹ ਭੁੱਖੇ ਤੇ ਤਿਹਾਏ ਸਨ ਉਨ੍ਹਾਂ ਦੇ ਪ੍ਰਾਣ ਉਨ੍ਹਾਂ ਦੇ ਵਿੱਚ ਨਢਾਲ ਸਨ।
6 이에 저희가 그 근심 중에 여호와께 부르짖으매 그 고통에서 건지시고
੬ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਅਤੇ ਉਹ ਨੇ ਉਨ੍ਹਾਂ ਦੇ ਕਸ਼ਟਾਂ ਤੋਂ ਉਨ੍ਹਾਂ ਨੂੰ ਛੁਡਾਇਆ।
7 또 바른 길로 인도하사 거할 성에 이르게 하셨도다
੭ਉਹ ਨੇ ਉਨ੍ਹਾਂ ਨੂੰ ਸਿੱਧੇ ਰਾਹ ਪਾਇਆ, ਕਿ ਓਹ ਕਿਸੇ ਵੱਸੇ ਹੋਏ ਸ਼ਹਿਰ ਨੂੰ ਚੱਲੇ ਜਾਣ।
8 여호와의 인자하심과 인생에게 행하신 기이한 일을 인하여 그를 찬송할지로다
੮ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
9 저가 사모하는 영혼을 만족케 하시며 주린 영혼에게 좋은 것으로 채워주심이로다
੯ਉਹ ਤਾਂ ਤਰਸਦੀ ਜਾਨ ਨੂੰ ਰਜਾਉਂਦਾ ਹੈ, ਅਤੇ ਭੁੱਖੀ ਜਾਨ ਨੂੰ ਪਦਾਰਥਾਂ ਨਾਲ ਭਰਦਾ ਹੈ।
10 사람이 흑암과 사망의 그늘에 앉으며 곤고와 쇠사슬에 매임은
੧੦ਜਿਹੜੇ ਅਨ੍ਹੇਰੇ ਤੇ ਮੌਤ ਦੇ ਸਾਯੇ ਥੱਲੇ ਵੱਸਦੇ ਸਨ, ਅਤੇ ਦੁੱਖ ਤੇ ਲੋਹੇ ਨਾਲ ਜਕੜੇ ਹੋਏ ਸਨ,
11 하나님의 말씀을 거역하며 지존자의 뜻을 멸시함이라
੧੧ਇਸ ਲਈ ਕਿ ਓਹ ਪਰਮੇਸ਼ੁਰ ਦੇ ਬਚਨਾਂ ਤੋਂ ਆਕੀ ਹੋ ਗਏ, ਅਤੇ ਅੱਤ ਮਹਾਨ ਦੇ ਸਲਾਹ ਨੂੰ ਤੁੱਛ ਜਾਣਿਆ,
12 그러므로 수고로 저희 마음을 낮추셨으니 저희가 엎드러져도 돕는 자가 없었도다
੧੨ਉਨ੍ਹਾਂ ਦੇ ਮਨ ਨੂੰ ਉਹ ਨੇ ਖੇਚਲ ਨਾਲ ਅਧੀਨ ਕੀਤਾ, ਓਹ ਡਿੱਗਣ ਨੂੰ ਸਨ ਪਰ ਕੋਈ ਸਹਾਇਕ ਨਹੀਂ ਸੀ,
13 이에 저희가 그 근심 중에 여호와께 부르짖으매 그 고통에서 구원하시되
੧੩ਤਾਂ ਉਨ੍ਹਾਂ ਨੇ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੱਤੀ, ਉਹ ਨੇ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਇਆ।
14 흑암과 사망의 그늘에서 인도하여 내시고 그 얽은 줄을 끊으셨도다
੧੪ਉਹ ਉਨ੍ਹਾਂ ਨੂੰ ਅਨ੍ਹੇਰੇ ਤੇ ਮੌਤ ਦੇ ਸਾਯੇ ਹੇਠੋਂ ਕੱਢ ਲਿਆਇਆ, ਅਤੇ ਉਨ੍ਹਾਂ ਦੇ ਬੰਦ ਤੋੜ ਸੁੱਟੇ।
15 여호와의 인자하심과 인생에게 행하신 기이한 일을 인하여 그를 찬송할지로다
੧੫ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
16 저가 놋문을 깨뜨리시며 쇠빗장을 꺾으셨음이로다
੧੬ਉਹ ਨੇ ਤਾਂ ਪਿੱਤਲ ਦੇ ਦਰ ਭੰਨ ਸੁੱਟੇ, ਤੇ ਲੋਹੇ ਦੇ ਅਰਲਾਂ ਦੇ ਟੋਟੇ-ਟੋਟੇ ਕਰ ਦਿੱਤੇ।
17 미련한 자는 저희 범과와 죄악의 연고로 곤난을 당하매
੧੭ਮੂਰਖ ਆਪਣੇ ਕੁਚਲਣ ਤੇ ਕੁਕਰਮ ਦੇ ਕਾਰਨ ਦੁੱਖ ਭੋਗਦੇ ਹਨ,
18 저희 혼이 각종 식물을 싫어하여 사망의 문에 가깝도다
੧੮ਸਭ ਪਰਕਾਰ ਦੇ ਪਰਸ਼ਾਦਾਂ ਤੋਂ ਉਨ੍ਹਾਂ ਦਾ ਜੀਅ ਘਿਣ ਕਰਦਾ ਹੈ, ਅਤੇ ਓਹ ਮੌਤ ਦੇ ਫਾਟਕਾਂ ਦੇ ਨੇੜੇ ਪਹੁੰਚਦੇ ਹਨ।
19 이에 저희가 그 근심 중에서 여호와께 부르짖으매 그 고통에서 구원하시되
੧੯ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਬਚਾਉਂਦਾ ਹੈ।
20 저가 그 말씀을 보내어 저희를 고치사 위경에서 건지시는도다
੨੦ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।
21 여호와의 인자하심과 인생에게 행하신 기이한 일을 인하여 그를 찬송할지로다
੨੧ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
22 감사제를 드리며 노래하여 그 행사를 선포할지로다
੨੨ਓਹ ਧੰਨਵਾਦ ਦੇ ਬਲੀਦਾਨ ਚੜਾਉਣ, ਅਤੇ ਉਹ ਦੇ ਕੰਮ ਜੈਕਾਰਿਆਂ ਨਾਲ ਦੱਸਣ।
23 선척을 바다에 띄우며 큰 물에서 영업하는 자는
੨੩ਜਿਹੜੇ ਜ਼ਹਾਜਾਂ ਵਿੱਚ ਸਮੁੰਦਰ ਉੱਤੇ ਚੱਲਦੇ ਹਨ, ਅਤੇ ਮਹਾਂ ਸਾਗਰ ਦੇ ਉੱਤੋਂ ਦੀ ਆਪਣਾ ਬੁਪਾਰ ਕਰਦੇ ਹਨ,
24 여호와의 행사와 그 기사를 바다에서 보나니
੨੪ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਅਚਰਜਾਂ ਨੂੰ ਡੂੰਘਿਆਈ ਵਿੱਚ ਵੇਖਦੇ ਹਨ।
25 여호와께서 명하신즉 광풍이 일어나서 바다 물결을 일으키는도다
੨੫ਉਹ ਹੁਕਮ ਦੇ ਕੇ ਤੂਫਾਨ ਵਗਾਉਂਦਾ ਹੈ, ਅਤੇ ਉਸ ਦੀਆਂ ਲਹਿਰਾਂ ਠਾਠਾਂ ਮਾਰਦੀਆਂ ਹਨ।
26 저희가 하늘에 올랐다가 깊은 곳에 내리니 그 위험을 인하여 그 영혼이 녹는도다
੨੬ਓਹ ਅਕਾਸ਼ ਤੱਕ ਚੜ੍ਹ ਜਾਂਦੇ, ਓਹ ਡੂੰਘਾਣ ਵਿੱਚ ਆਣ ਪੈਂਦੇ ਹਨ, ਲੋਕਾਂ ਦਾ ਜੀਅ ਦੁੱਖ ਦੇ ਕਾਰਨ ਢੱਲ਼ ਜਾਂਦਾ ਹੈ,
27 저희가 이리 저리 구르며 취한 자 같이 비틀거리니 지각이 혼돈하도다
੨੭ਓਹ ਝੂਲਦੇ ਫਿਰਦੇ ਹਨ ਤੇ ਸ਼ਰਾਬੀ ਵਾਂਗੂੰ ਡਿੱਗਦੇ-ਢਹਿੰਦੇ ਹਨ, ਅਤੇ ਉਨ੍ਹਾਂ ਦੀ ਸਾਰੀ ਮੱਤ ਮਾਰੀ ਜਾਂਦੀ ਹੈ।
28 이에 저희가 그 근심 중에서 여호와께 부르짖으매 그 고통에서 인도하여 내시고
੨੮ਤਾਂ ਓਹ ਆਪਣੀ ਬਿਪਤਾ ਵਿੱਚ ਯਹੋਵਾਹ ਦੀ ਦੁਹਾਈ ਦਿੰਦੇ, ਅਤੇ ਉਹ ਉਨ੍ਹਾਂ ਦੇ ਕਸ਼ਟਾਂ ਵਿੱਚੋਂ ਉਨ੍ਹਾਂ ਨੂੰ ਕੱਢ ਲਿਆਉਂਦਾ ਹੈ।
29 광풍을 평정히 하사 물결로 잔잔케 하시는도다
੨੯ਓਹ ਤੂਫਾਨ ਨੂੰ ਥੰਮਾ ਦਿੰਦਾ ਹੈ, ਅਤੇ ਉਸ ਦੀਆਂ ਲਹਿਰਾਂ ਚੁੱਪ ਹੋ ਜਾਂਦੀਆਂ ਹਨ।
30 저희가 평온함을 인하여 기뻐하는 중에 여호와께서 저희를 소원의 항구로 인도하시는도다
੩੦ਤਾਂ ਓਹ ਉਸ ਦੇ ਥੰਮ੍ਹ ਜਾਣ ਦੇ ਕਾਰਨ ਅਨੰਦ ਹੁੰਦੇ ਹਨ, ਅਤੇ ਉਹ ਉਨ੍ਹਾਂ ਨੂੰ ਮਨ ਮੰਗੇ ਘਾਟ ਉੱਤੇ ਪਹੁੰਚਾ ਦਿੰਦਾ ਹੈ।
31 여호와의 인자하심과 인생에게 행하신 기이한 일을 인하여 그를 찬송할지로다
੩੧ਕਾਸ਼ ਕਿ ਓਹ ਯਹੋਵਾਹ ਦੀ ਦਯਾ ਦਾ ਧੰਨਵਾਦ ਕਰਦੇ, ਅਤੇ ਆਦਮ ਵੰਸ਼ੀਆਂ ਲਈ ਉਹ ਦੇ ਅਚਰਜ਼ ਕੰਮਾਂ ਦਾ!
32 백성의 회에서 저를 높이며 장로들의 자리에서 저를 찬송할지로다
੩੨ਓਹ ਪਰਜਾ ਦੀ ਸਭਾ ਵਿੱਚ ਉਹ ਨੂੰ ਵਡਿਆਉਣ, ਅਤੇ ਬਜ਼ੁਰਗਾਂ ਦੀ ਬੈਠਕ ਵਿੱਚ ਉਹ ਦੀ ਉਸਤਤ ਕਰਨ।
33 여호와께서는 강을 변하여 광야가 되게 하시며 샘으로 마른 땅이 되게 하시며
੩੩ਉਹ ਨਦੀਆਂ ਨੂੰ ਉਜਾੜ, ਅਤੇ ਪਾਣੀ ਦੇ ਸੋਤਿਆਂ ਨੂੰ ਸੜੀ ਸੁੱਕੀ ਜ਼ਮੀਨ ਬਣਾ ਦਿੰਦਾ ਹੈ,
34 그 거민의 악을 인하여 옥토로 염밭이 되게 하시며
੩੪ਉਸ ਦੇ ਵਾਸੀਆਂ ਦੀ ਬੁਰਾਈ ਦੇ ਕਾਰਨ, ਉਹ ਫਲਵੰਤ ਜ਼ਮੀਨ ਨੂੰ ਕੱਲਰ ਕਰ ਦਿੰਦਾ ਹੈ।
35 또 광야를 변하여 못이 되게 하시며 마른 땅으로 샘물이 되게 하시고
੩੫ਉਹ ਉਜਾੜ ਨੂੰ ਝੀਲ, ਅਤੇ ਸੜੀ ਸੁੱਕੀ ਜ਼ਮੀਨ ਪਾਣੀ ਦਾ ਸੋਤਾ ਬਣਾ ਦਿੰਦਾ ਹੈ,
36 주린 자로 거기 거하게 하사 저희로 거할 성을 예비케 하시고
੩੬ਅਤੇ ਭੁੱਖਿਆਂ ਨੂੰ ਉੱਥੇ ਵਸਾ ਦਿੰਦਾ ਹੈ, ਕਿ ਓਹ ਵੱਸਣ ਲਈ ਇੱਕ ਸ਼ਹਿਰ ਕਾਇਮ ਕਰਨ,
37 밭에 파종하며 포도원을 재배하여 소산을 취케 하시며
੩੭ਅਤੇ ਪੈਲੀਆਂ ਬੀਜਣ ਤੇ ਦਾਖਾਂ ਦੇ ਬਾਗ਼ ਲਾਉਣ, ਅਤੇ ਢੇਰ ਸਾਰੀ ਪੈਦਾਵਾਰ ਲੈਣ।
38 또 복을 주사 저희로 크게 번성케 하시고 그 가축이 감소치 않게 하실지라도
੩੮ਉਹ ਉਨ੍ਹਾਂ ਨੂੰ ਬਰਕਤ ਦਿੰਦਾ ਅਤੇ ਓਹ ਵਧ ਜਾਂਦੇ ਹਨ, ਅਤੇ ਉਹ ਉਨ੍ਹਾਂ ਦੇ ਡੰਗਰ ਘਟਣ ਨਹੀਂ ਦਿੰਦਾ।
39 다시 압박과 곤란과 우환을 인하여 저희로 감소하여 비굴하게 하시는도다
੩੯ਫੇਰ ਅਨ੍ਹੇਰੇ ਅਤੇ ਬਦੀ ਅਤੇ ਰੰਜ ਦੇ ਮਾਰੇ, ਓਹ ਘੱਟ ਜਾਂਦੇ ਅਤੇ ਨਿਉਂਦੇ ਹਨ।
40 여호와께서는 방백들에게 능욕을 부으시고 길 없는 황야에서 유리케 하시나
੪੦ਉਹ ਪਤਵੰਤਿਆਂ ਉੱਤੇ ਸੂਗ ਡੋਲ੍ਹਦਾ ਹੈ ਅਤੇ ਉਨ੍ਹਾਂ ਨੂੰ ਬੇਰਾਹ ਥਲ ਵਿੱਚ ਭੁਆਉਂਦਾ ਹੈ।
41 궁핍한 자는 곤란에서 높이 드시고 그 가족을 양무리 같게 하시나니
੪੧ਪਰ ਉਹ ਕੰਗਾਲ ਨੂੰ ਦੁੱਖ ਵਿੱਚੋਂ ਉਤਾਹਾਂ ਬਿਠਾਉਂਦਾ ਹੈ, ਅਤੇ ਉਹ ਦਾ ਟੱਬਰ ਇੱਜੜ ਜਿਹਾ ਕਰ ਦਿੰਦਾ ਹੈ।
42 정직한 자는 보고 기뻐하며 모든 악인은 자기 입을 봉하리로다
੪੨ਸਿੱਧੇ ਲੋਕ ਵੇਖ ਕੇ ਅਨੰਦ ਹੋਣਗੇ, ਅਤੇ ਸਾਰੀ ਬੁਰਿਆਈ ਆਪਣਾ ਮੂੰਹ ਬੰਦ ਕਰੇਗੀ।
43 지혜 있는 자들은 이 일에 주의하고 여호와의 인자하심을 깨달으리로다
੪੩ਜੋ ਕੋਈ ਬੁੱਧਵਾਨ ਹੈ ਉਹ ਇਹਨਾਂ ਗੱਲਾਂ ਨੂੰ ਮੰਨੇਗਾ, ਅਤੇ ਯਹੋਵਾਹ ਦੀ ਦਯਾ ਉੱਤੇ ਧਿਆਨ ਲਾਵੇਗਾ।