< Job 9 >
1 Na Job el topuk ac fahk,
੧ਅੱਯੂਬ ਨੇ ਉੱਤਰ ਦੇ ਕੇ ਆਖਿਆ,
2 Aok, nga lohng nufon ma ingan tari. Tusruktu ma ya mwet se ac ku in eis kutangla el fin lain God in pacl in nununku?
੨“ਮੈਂ ਸੱਚ-ਮੁੱਚ ਜਾਣਦਾ ਹਾਂ ਕਿ ਇਹ ਇਸ ਤਰ੍ਹਾਂ ਹੀ ਹੈ, ਪਰ ਮਨੁੱਖ ਪਰਮੇਸ਼ੁਰ ਅੱਗੇ ਕਿਵੇਂ ਧਰਮੀ ਠਹਿਰ ਸਕਦਾ ਹੈ?
3 Kut ac alein fuka nu sel? El ku in siyuk tausin mwe siyuk Ma mwet uh tiana ku in topokla.
੩ਜੇ ਉਹ ਉਸ ਦੇ ਨਾਲ ਵਿਵਾਦ ਵੀ ਕਰਨਾ ਚਾਹੇ, ਤਾਂ ਵੀ ਉਹ ਹਜ਼ਾਰ ਵਿੱਚੋਂ ਇੱਕ ਗੱਲ ਦਾ ਵੀ ਜਵਾਬ ਨਹੀਂ ਦੇ ਸਕੇਗਾ।
4 God El arulana lalmwetmet ac kulana; Wangin mwet ku in alein nu sel.
੪ਉਹ ਬੁੱਧੀਮਾਨ ਅਤੇ ਅੱਤ ਬਲਵੰਤ ਹੈ, ਕਿਸ ਨੇ ਉਹ ਦਾ ਸਾਹਮਣਾ ਕੀਤਾ ਅਤੇ ਪਰਬਲ ਹੋਇਆ?
5 El ku in moklela na eol uh in kitin pacl, ac wangin eteya, Ac kunausla eol inge ke ku lun kasrkusrak lal.
੫ਉਹ ਜੋ ਅਚਾਨਕ ਪਹਾੜਾਂ ਨੂੰ ਹਟਾ ਦਿੰਦਾ ਹੈ ਅਤੇ ਉਨ੍ਹਾਂ ਨੂੰ ਪਤਾ ਵੀ ਨਹੀਂ ਲੱਗਦਾ, ਉਹ ਆਪਣੇ ਕ੍ਰੋਧ ਵਿੱਚ ਉਨ੍ਹਾਂ ਨੂੰ ਉਲਟ ਦਿੰਦਾ ਹੈ,
6 God El supwama kusrusr lulap ac mokleak infohk uh; El osrokak sru lulap ma loangeak faclu.
੬ਜੋ ਧਰਤੀ ਨੂੰ ਉਹ ਦੇ ਸਥਾਨ ਤੋਂ ਹਿਲਾ ਦਿੰਦਾ ਹੈ, ਅਤੇ ਉਹ ਦੇ ਥੰਮ੍ਹ ਕੰਬ ਉੱਠਦੇ ਹਨ।
7 El ku in sikulya faht uh in tia takak, Ac oru itu uh in tia kalem ke fong.
੭ਜੋ ਸੂਰਜ ਨੂੰ ਹੁਕਮ ਕਰਦਾ ਅਤੇ ਉਹ ਚੜ੍ਹਦਾ ਨਹੀਂ, ਅਤੇ ਤਾਰਿਆਂ ਉੱਤੇ ਮੋਹਰ ਲਾਉਂਦਾ ਹੈ।
8 Wangin mwet tuh wi God laknelik kusrao, Ku futungya fintukun ma sulallal inkof uh.
੮ਜੋ ਇਕੱਲਾ ਹੀ ਅਕਾਸ਼ਾਂ ਨੂੰ ਤਾਣ ਦਿੰਦਾ ਹੈ, ਅਤੇ ਸਮੁੰਦਰ ਦੀਆਂ ਠਾਠਾਂ ਮਾਰਦੀਆਂ ਲਹਿਰਾਂ ਉੱਤੇ ਚੱਲਦਾ ਹੈ।
9 God El oakiya kais sie u in itu inkusrao — su orala petsa ke luman Bear Lulap soko, Mwet Sru Kosro se, ac Tamtael itkosr, oayapa itu nu epang.
੯ਜੋ ਸਪਤ੍ਰਿਖ, ਜੱਬਾਰ, ਖਿੱਤਿਆਂ ਅਤੇ ਦੱਖਣ ਦੇ ਅਕਾਸ਼ ਮੰਡਲਾਂ ਦਾ ਸਿਰਜਣਹਾਰ ਹੈ।
10 Kut tia ku in kalem ke orekma usrnguk lal uh, Ac mwenmen ma El oru inge wangin safla kac.
੧੦ਜੋ ਅਜਿਹੇ ਵੱਡੇ-ਵੱਡੇ ਕੰਮ ਕਰਦਾ ਹੈ, ਜਿਹੜੇ ਅਥਾਹ, ਅਚਰਜ਼ ਅਤੇ ਅਣਗਿਣਤ ਹਨ।
11 “God El fufahsryesr ye mutuk, a nga tia ku in liyal.
੧੧ਵੇਖੋ, ਉਹ ਮੇਰੇ ਕੋਲੋਂ ਦੀ ਲੰਘ ਜਾਂਦਾ ਹੈ ਪਰ ਮੈਂ ਉਹ ਨੂੰ ਵੇਖ ਨਹੀਂ ਸਕਦਾ, ਉਹ ਅੱਗੇ ਵੱਧ ਜਾਂਦਾ ਹੈ, ਪਰ ਮੈਂ ਉਹ ਨੂੰ ਪਛਾਣਦਾ ਨਹੀਂ।
12 El eis ma El lungse, ac wangin mwet ku in kutongilya; Wangin mwet ku in fahk, ‘Mea kom oru an?’
੧੨ਵੇਖੋ, ਜਦ ਉਹ ਖੋਹਣ ਲੱਗੇ ਤਾਂ ਕੌਣ ਉਹ ਨੂੰ ਰੋਕੇਗਾ? ਕੌਣ ਉਹ ਨੂੰ ਆਖੇਗਾ, ਤੂੰ ਕੀ ਕਰਦਾ ਹੈਂ?
13 Kasrkusrak lun God uh tia ku in ekla. El kunausla mwet lokoalok lal Su kasrel Rahab, ma sulallal inkof uh, ke Rahab el lainul.
੧੩ਪਰਮੇਸ਼ੁਰ ਆਪਣਾ ਕ੍ਰੋਧ ਨਹੀਂ ਰੋਕੇਗਾ, ਰਹਬ ਦੇ ਸਹਾਇਕ ਉਹ ਦੇ ਪੈਰਾਂ ਹੇਠ ਝੁੱਕ ਜਾਂਦੇ ਹਨ।
14 Ke ma inge, nga ac konauk fuka kas in sang topkol?
੧੪“ਫੇਰ ਮੈਂ ਕਿਵੇਂ ਉਹ ਨੂੰ ਜਵਾਬ ਦੇ ਸਕਦਾ ਹਾਂ, ਜਾਂ ਉਹ ਦੇ ਲਈ ਆਪਣੀਆਂ ਦਲੀਲਾਂ ਚੁਣ ਸਕਦਾ ਹਾਂ?
15 Finne wangin ma sufal luk, pwayena ma nga ku in oru Pa nga in siyuk ke pakoten sin God, su nununkeyu.
੧੫ਭਾਵੇਂ ਮੈਂ ਨਿਰਦੋਸ਼ ਵੀ ਹੁੰਦਾ ਤਾਂ ਵੀ ਉਸ ਨੂੰ ਜਵਾਬ ਨਹੀਂ ਦੇ ਸਕਦਾ, ਮੈਂ ਸਿਰਫ਼ ਆਪਣੇ ਨਿਆਈਂ ਦੇ ਅੱਗੇ ਦੁਹਾਈ ਦੇ ਸਕਦਾ ਹਾਂ।
16 Tusruktu, El finne lela nga in kaskas, Nga tia lulalfongi mu El ac porongeyu.
੧੬ਜੇ ਮੈਂ ਪੁਕਾਰਦਾ ਅਤੇ ਉਹ ਉੱਤਰ ਵੀ ਦਿੰਦਾ, ਤਾਂ ਵੀ ਮੈਂ ਨਿਹਚਾ ਨਾ ਕਰਦਾ ਕਿ ਉਸ ਨੇ ਮੇਰੀ ਅਵਾਜ਼ ਉੱਤੇ ਕੰਨ ਲਾਇਆ ਹੈ,
17 El supwama paka upa in tuh sringilyu ac kanteya monuk, Ke na wangin sripa.
੧੭ਕਿਉਂ ਜੋ ਉਹ ਮੈਨੂੰ ਤੂਫ਼ਾਨ ਨਾਲੋਂ ਤੋੜ ਸੁੱਟਦਾ, ਅਤੇ ਬਿਨ੍ਹਾਂ ਕਾਰਨ ਮੇਰੇ ਫੱਟਾਂ ਨੂੰ ਵਧਾਉਂਦਾ ਹੈ!
18 El tia ase pacl in momong luk; A El nwakla moul luk ke mwe keok upa.
੧੮ਉਹ ਮੈਨੂੰ ਸਾਹ ਲੈਣ ਨਹੀਂ ਦਿੰਦਾ, ਉਹ ਤਾਂ ਮੈਨੂੰ ਕੁੜੱਤਣ ਨਾਲ ਭਰ ਦਿੰਦਾ ਹੈ!
19 Ya nga ac srike in lainul? Ku nga ku in lain God? Ya nga ac usalak nu ke nununku? Mea, oasr mwet ku in oru Elan som?
੧੯ਜੇ ਬਲ ਦੀ ਗੱਲ ਕਰੀਏ, ਤਾਂ ਉਹ ਸ਼ਕਤੀਮਾਨ ਹੈ, ਅਤੇ ਜੇ ਨਿਆਂ ਨੂੰ ਲਈਏ ਤਾਂ ਕੌਣ ਉਸ ਨੂੰ ਚੁਣੌਤੀ ਦੇ ਸਕਦਾ ਹੈ?
20 Moul luk uh nasnasna ac nga inse pwayena nu sel, tusruktu kas luk uh oru oana in oasr koluk luk, Ac oana in ma nukewa nga fahk uh ma ac akkolukyeyu.
੨੦ਜੇ ਮੈਂ ਨਿਰਦੋਸ਼ ਵੀ ਹੋਵਾਂ ਤਾਂ ਵੀ ਮੇਰਾ ਮੂੰਹ ਮੈਨੂੰ ਦੋਸ਼ੀ ਠਹਿਰਾਵੇਗਾ, ਜੇ ਮੈਂ ਖਰਾ ਹੋਵਾਂ ਤਾਂ ਵੀ ਉਹ ਮੈਨੂੰ ਟੇਢਾ ਸਾਬਤ ਕਰੇਗਾ।
21 Wangin ma sufal luk, tuh nga mansis na. Nga arulana srungala moul luk.
੨੧“ਮੈਂ ਖਰਾ ਤਾਂ ਹਾਂ, ਪਰ ਮੈਂ ਆਪਣੇ ਆਪ ਦੀ ਪਰਵਾਹ ਨਹੀਂ ਕਰਦਾ, ਮੈਂ ਆਪਣੇ ਜੀਵਨ ਨੂੰ ਤੁੱਛ ਜਾਣਦਾ ਹਾਂ।
22 Wangin sripen ma nukewa. God El ac kunauskutla, finne oasr ma koluk lasr ku wangin.
੨੨ਇਹ ਇੱਕੋ ਹੀ ਗੱਲ ਹੈ, ਇਸ ਲਈ ਮੈਂ ਆਖਦਾ ਹਾਂ, ਖਰੇ ਅਤੇ ਖੋਟੇ ਦੋਵਾਂ ਨੂੰ ਉਹ ਮੁਕਾ ਦਿੰਦਾ ਹੈ!
23 Fin mwet wangin ma sufal la se misa in kitin pacl na, Na God El ac isrun.
੨੩ਜਦ ਲੋਕ ਬਿਪਤਾ ਦੇ ਕਰਨ ਅਚਾਨਕ ਮਰਨ ਲੱਗਦੇ ਹਨ, ਤਾਂ ਉਹ ਨਿਰਦੋਸ਼ਾਂ ਦੀ ਉਦਾਸੀ ਉੱਤੇ ਠੱਠਾ ਮਾਰਦਾ ਹੈ।
24 God El sang faclu nu inpoun mwet sulallal. El oru mwet nununku uh kewa in sulongunla. Fin tia El pa oru ouinge uh, na su?
੨੪ਜਦ ਦੇਸ ਦੁਸ਼ਟਾਂ ਦੇ ਹੱਥ ਵਿੱਚ ਦਿੱਤਾ ਜਾਂਦਾ ਹੈ ਤਾਂ ਉਹ ਨਿਆਂਈਆਂ ਦੀਆਂ ਅੱਖਾਂ ਨੂੰ ਢੱਕ ਦਿੰਦਾ ਹੈ, ਜੇ ਇਹ ਕਰਨ ਵਾਲਾ ਉਹ ਨਹੀਂ, ਤਾਂ ਹੋਰ ਕੌਣ ਹੈ?
25 “Len luk uh kainglana, ac wangin sie sin len inge wo.
੨੫“ਮੇਰੇ ਦਿਨ ਸੰਦੇਸ਼ਵਾਹਕਾਂ ਤੋਂ ਵੀ ਤੇਜ਼ ਹਨ, ਉਹ ਉੱਡਦੇ ਜਾਂਦੇ ਹਨ, ਉਹ ਭਲਿਆਈ ਨਹੀਂ ਵੇਖਦੇ।
26 Moul luk uh kasrusr mui oana oak soko ma mui oemeet uh, Oana luman mui lun sie eagle ke el ac pwesrouli nu fin soko rabbit.
੨੬ਉਹ ਕਾਗਜ਼ਾਂ ਦੀ ਬੇੜੀ ਵਾਂਗੂੰ ਚਲੇ ਜਾਂਦੇ ਹਨ, ਜਾਂ ਜਿਵੇਂ ਬਾਜ਼ ਸ਼ਿਕਾਰ ਉੱਤੇ ਝਪੱਟਾ ਮਾਰਦਾ ਹੈ।
27 Nga fin ac fahk mu nga ac mulkunla ma nga toasr kac uh, Ac srike in ekulla ngetnget asor luk in pwar;
੨੭ਜੇ ਮੈਂ ਆਖਾਂ ਕਿ ਮੈਂ ਆਪਣੀ ਸ਼ਿਕਾਇਤ ਭੁੱਲ ਜਾਂਵਾਂਗਾ, ਮੈਂ ਆਪਣੀ ਉਦਾਸੀ ਛੱਡ ਦਿਆਂਗਾ ਅਤੇ ਆਪਣੇ ਆਪ ਨੂੰ ਖੁਸ਼ ਵਿਖਾਵਾਂਗਾ।
28 Tusruktu nga esamak mwe keok nukewa luk ac nga sangeng Mweyen nga etu lah God El srakna pangon mu oasr ma sufal luk.
੨੮ਤਾਂ ਵੀ ਮੈਂ ਆਪਣੇ ਸਾਰੇ ਦੁੱਖਾਂ ਤੋਂ ਡਰਦਾ ਹਾਂ, ਮੈਂ ਜਾਣਦਾ ਹਾਂ ਕਿ ਤੂੰ ਮੈਨੂੰ ਨਿਰਦੋਸ਼ ਨਾ ਠਹਿਰਾਵੇਂਗਾ।
29 Ke nunkeyuk mu oasr ma sufal luk uh, na mwe mea nga in suk?
੨੯ਮੈਂ ਤਾਂ ਦੋਸ਼ੀ ਠਹਿਰਾਂਗਾ, ਫੇਰ ਮੈਂ ਕਿਉਂ ਵਿਅਰਥ ਕਸ਼ਟ ਝੱਲਾਂ?
30 Wangin soap ac ku in ohlla ma koluk luk uh.
੩੦ਜੇ ਮੈਂ ਆਪਣੇ ਆਪ ਨੂੰ ਬਰਫ਼ ਦੇ ਪਾਣੀ ਨਾਲ ਧੋਵਾਂ, ਅਤੇ ਆਪਣੇ ਹੱਥਾਂ ਨੂੰ ਖਾਰੇ ਪਾਣੀ ਨਾਲ ਸਾਫ਼ ਕਰਾਂ,
31 God El sisyuyang nu in sie luf na fohkfok, Ne nuknuk nga nukum inge, a mwekyekinyu pac.
੩੧ਤਦ ਵੀ ਤੂੰ ਮੈਨੂੰ ਟੋਏ ਵਿੱਚ ਡੋਬ ਦੇਵੇਂਗਾ, ਅਤੇ ਮੇਰੇ ਕੱਪੜੇ ਵੀ ਮੈਥੋਂ ਘਿਣ ਕਰਨਗੇ।
32 Funu mwet se pa God, nga lukun ku in topkol, Usalak nu in nununku ac oru aksuwos lasr uh we.
੩੨“ਉਹ ਮੇਰੇ ਵਾਂਗੂੰ ਮਨੁੱਖ ਨਹੀਂ ਹੈ ਕਿ ਮੈਂ ਉਹ ਨੂੰ ਉੱਤਰ ਦੇਵਾਂ, ਅਤੇ ਅਸੀਂ ਇੱਕ ਦੂਜੇ ਨਾਲ ਮੁਕੱਦਮਾ ਲੜੀਏ।
33 Tusruktu wangin mwet ku in tu inmasrlosr Ac nununkekut kewa.
੩੩ਕਾਸ਼ ਸਾਡੇ ਦੋਹਾਂ ਵਿੱਚ ਕੋਈ ਵਿਚੋਲਾ ਹੁੰਦਾ ਜੋ ਸਾਡੇ ਦੋਹਾਂ ਉੱਤੇ ਹੱਥ ਰੱਖਦਾ,
34 Tari, nimet nununkeyu, O God! Sruokya mwe aksangeng lom an likiyu!
੩੪ਜੋ ਉਸ ਦੀ ਸੋਟੀ ਮੇਰੇ ਉੱਤੋਂ ਹਟਾ ਦਿੰਦਾ, ਤਾਂ ਜੋ ਉਹ ਦੇ ਹੌਲ ਮੈਨੂੰ ਨਾ ਡਰਾਉਂਦੇ।
35 Nga tia sangeng. Nga ac kaskas, Mweyen nga etu insiuk sifacna.
੩੫ਤਦ ਮੈਂ ਉਸ ਤੋਂ ਨਿਰਭੈ ਹੋ ਕੇ ਬੋਲ ਸਕਦਾ, ਕਿਉਂ ਜੋ ਮੈਂ ਆਪਣੇ ਆਪ ਵਿੱਚ ਅਜਿਹਾ ਨਹੀਂ ਹਾਂ।”