< Thessalonicenses I 4 >

1 De cetero ergo, fratres, rogamus vos et obsecramus in Domino Jesu, ut quemadmodum accepistis a nobis quomodo oporteat vos ambulare, et placere Deo, sic et ambuletis ut abundetis magis.
ਮੁੱਕਦੀ ਗੱਲ, ਹੇ ਭਰਾਵੋ, ਅਸੀਂ ਪ੍ਰਭੂ ਯਿਸੂ ਵਿੱਚ ਤੁਹਾਡੇ ਅੱਗੇ ਬੇਨਤੀ ਕਰਦੇ ਅਤੇ ਤੁਹਾਨੂੰ ਆਗਿਆ ਦਿੰਦੇ ਹਾਂ ਕਿ ਜਿਵੇਂ ਤੁਸੀਂ ਸਾਡੇ ਕੋਲੋਂ ਸਿੱਖਿਆ ਪ੍ਰਾਪਤ ਕੀਤੀ ਕਿ ਕਿਹੋ ਜਿਹਾ ਚਾਲ-ਚੱਲਣ ਸਾਨੂੰ ਚੱਲਣਾ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਚਾਹੀਦਾ ਹੈ - ਜਿਵੇਂ ਤੁਸੀਂ ਚੱਲਦੇ ਵੀ ਹੋ - ਸੋ ਇਸ ਵਿੱਚ ਹੋਰ ਵੀ ਵਧਦੇ ਜਾਵੋ।
2 Scitis enim quæ præcepta dederim vobis per Dominum Jesum.
ਕਿਉਂਕਿ ਤੁਸੀਂ ਜਾਣਦੇ ਹੋ ਜੋ ਅਸੀਂ ਤੁਹਾਨੂੰ ਪ੍ਰਭੂ ਯਿਸੂ ਦੇ ਵੱਲੋਂ ਕੀ-ਕੀ ਹੁਕਮ ਦਿੱਤੇ।
3 Hæc est enim voluntas Dei, sanctificatio vestra: ut abstineatis vos a fornicatione,
ਪਰਮੇਸ਼ੁਰ ਦੀ ਇੱਛਾ ਹੈ ਕਿ ਤੁਸੀਂ ਪਵਿੱਤਰ ਹੋਵੋ ਅਤੇ ਤੁਸੀਂ ਹਰਾਮਕਾਰੀ ਤੋਂ ਬਚੇ ਰਹੋ।
4 ut sciat unusquisque vestrum vas suum possidere in sanctificatione, et honore:
ਅਤੇ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਪਤਨੀ ਨੂੰ ਪਵਿੱਤਰਤਾਈ ਅਤੇ ਆਦਰ ਨਾਲ ਪ੍ਰਾਪਤ ਕਰਨਾ ਜਾਣੇ।
5 non in passione desiderii, sicut et gentes, quæ ignorant Deum:
ਨਾ ਕਾਮ-ਵਾਸਨਾ ਨਾਲ, ਪਰਾਈਆਂ ਕੌਮਾਂ ਦੀ ਤਰ੍ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਦਾ ਗਿਆਨ ਨਹੀਂ।
6 et ne quis supergrediatur, neque circumveniat in negotio fratrem suum: quoniam vindex est Dominus de his omnibus, sicut prædiximus vobis, et testificati sumus.
ਅਤੇ ਕੋਈ ਇਸ ਗੱਲ ਵਿੱਚ ਅਪਰਾਧੀ ਨਾ ਹੋਵੇ, ਨਾ ਆਪਣੇ ਭਰਾ ਨਾਲ ਧੋਖਾ ਕਰੇ ਕਿਉਂ ਜੋ ਪ੍ਰਭੂ ਇਨ੍ਹਾਂ ਸਭਨਾਂ ਗੱਲਾਂ ਦਾ ਬਦਲਾ ਲੈਣ ਵਾਲਾ ਹੈ ਜਿਵੇਂ ਅਸੀਂ ਅੱਗੇ ਵੀ ਤੁਹਾਨੂੰ ਆਖਿਆ ਅਤੇ ਚਿਤਾਵਨੀ ਦਿੱਤੀ ਸੀ।
7 Non enim vocavit nos Deus in immunditiam, sed in sanctificationem.
ਕਿਉਂ ਜੋ ਪਰਮੇਸ਼ੁਰ ਨੇ ਸਾਨੂੰ ਅਸ਼ੁੱਧਤਾ ਲਈ ਨਹੀਂ ਸਗੋਂ ਪਵਿੱਤਰਤਾਈ ਵਿੱਚ ਸੱਦਿਆ।
8 Itaque qui hæc spernit, non hominem spernit, sed Deum: qui etiam dedit Spiritum suum Sanctum in nobis.
ਇਸ ਕਾਰਨ ਜੋ ਕੋਈ ਇਸ ਸਿੱਖਿਆ ਨੂੰ ਤੁੱਛ ਜਾਣਦਾ ਹੈ, ਉਹ ਮਨੁੱਖਾਂ ਨੂੰ ਨਹੀਂ ਸਗੋਂ ਪਰਮੇਸ਼ੁਰ ਨੂੰ ਤੁੱਛ ਜਾਣਦਾ ਹੈ, ਜਿਹੜਾ ਆਪਣਾ ਪਵਿੱਤਰ ਆਤਮਾ ਤੁਹਾਨੂੰ ਦਿੰਦਾ ਹੈ।
9 De caritate autem fraternitatis non necesse habemus scribere vobis: ipsi enim vos a Deo didicistis ut diligatis invicem.
ਪਰ ਭਾਈਚਾਰੇ ਦੇ ਪਿਆਰ ਦੇ ਬਾਰੇ ਤੁਹਾਨੂੰ ਕੁਝ ਲਿਖਣ ਦੀ ਲੋੜ ਨਹੀਂ ਕਿਉਂ ਜੋ ਤੁਸੀਂ ਆਪ ਇੱਕ ਦੂਜੇ ਨਾਲ ਪਿਆਰ ਕਰਨ ਨੂੰ ਪਰਮੇਸ਼ੁਰ ਦੇ ਸਿਖਾਏ ਹੋਏ ਹੋ।
10 Etenim illud facitis in omnes fratres in universa Macedonia. Rogamus autem vos, fratres, ut abundetis magis,
੧੦ਤੁਸੀਂ ਤਾਂ ਉਨ੍ਹਾਂ ਸਾਰੇ ਭਰਾਵਾਂ ਨਾਲ ਜਿਹੜੇ ਸਾਰੇ ਮਕਦੂਨਿਯਾ ਵਿੱਚ ਹਨ, ਅਜਿਹਾ ਹੀ ਕਰਦੇ ਵੀ ਹੋ। ਪਰ ਹੇ ਭਰਾਵੋ, ਅਸੀਂ ਤੁਹਾਨੂੰ ਆਖਦੇ ਹਾਂ ਕਿ ਤੁਸੀਂ ਹੋਰ ਵੀ ਵੱਧਦੇ ਜਾਓ।
11 et opera detis ut quieti sitis, et ut vestrum negotium agatis, et operemini manibus vestris, sicut præcepimus vobis:
੧੧ਅਤੇ ਜਿਵੇਂ ਅਸੀਂ ਤੁਹਾਨੂੰ ਹੁਕਮ ਦਿੱਤਾ ਸੀ ਤੁਸੀਂ ਚੁੱਪ-ਚਾਪ ਰਹਿਣਾ ਅਤੇ ਆਪੋ ਆਪਣੇ ਕੰਮ-ਧੰਦੇ ਕਰਨ ਅਤੇ ਆਪਣੇ ਹੱਥੀਂ ਮਿਹਨਤ ਕਰਨ ਦਾ ਯਤਨ ਕਰੋ।
12 et ut honeste ambuletis ad eos qui foris sunt: et nullius aliquid desideretis.
੧੨ਕਿ ਤੁਸੀਂ ਬਾਹਰਲਿਆਂ ਲੋਕਾਂ ਦੇ ਸਾਹਮਣੇ ਸਦਭਾਵਨਾ ਨਾਲ ਚਲੋ ਤਾਂ ਜੋ ਤੁਹਾਨੂੰ ਕਿਸੇ ਚੀਜ਼ ਦੀ ਘਾਟ ਨਾ ਹੋਵੇ।
13 Nolumus autem vos ignorare fratres de dormientibus, ut non contristemini sicut et ceteri, qui spem non habent.
੧੩ਹੇ ਭਰਾਵੋ, ਅਸੀਂ ਨਹੀਂ ਚਾਹੁੰਦੇ ਜੋ ਤੁਸੀਂ ਉਨ੍ਹਾਂ ਬਾਰੇ ਜਿਹੜੇ ਸੁੱਤੇ ਪਏ ਹਨ ਅਣਜਾਣ ਰਹੋ, ਤੁਸੀਂ ਪਰਾਈਆਂ ਕੌਮਾਂ ਦੀ ਤਰ੍ਹਾਂ ਸੋਗ ਕਰੋ, ਜਿਨ੍ਹਾਂ ਨੂੰ ਕੋਈ ਆਸ ਨਹੀਂ।
14 Si enim credimus quod Jesus mortuus est, et resurrexit: ita et Deus eos qui dormierunt per Jesum, adducet cum eo.
੧੪ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ।
15 Hoc enim vobis dicimus in verbo Domini, quia nos, qui vivimus, qui residui sumus in adventum Domini, non præveniemus eos qui dormierunt.
੧੫ਅਸੀਂ ਪ੍ਰਭੂ ਦੇ ਬਚਨ ਦੇ ਅਨੁਸਾਰ ਤੁਹਾਨੂੰ ਇਹ ਆਖਦੇ ਹਾਂ ਕਿ ਅਸੀਂ ਜਿਹੜੇ ਜਿਉਂਦੇ ਅਤੇ ਪ੍ਰਭੂ ਦੇ ਆਉਣ ਤੱਕ ਜਿਉਂਦੇ ਰਹਿੰਦੇ ਹਾਂ, ਉਹਨਾਂ ਤੋਂ ਕਦੀ ਪਹਿਲੇ ਨਾ ਹੋਵਾਂਗੇ, ਜਿਹੜੇ ਸੌਂ ਗਏ ਹਨ।
16 Quoniam ipse Dominus in jussu, et in voce archangeli, et in tuba Dei descendet de cælo: et mortui, qui in Christo sunt, resurgent primi.
੧੬ਇਸ ਲਈ ਜੋ ਪ੍ਰਭੂ ਆਪ ਲਲਕਾਰ ਨਾਲ, ਮਹਾਂ ਦੂਤ ਦੀ ਅਵਾਜ਼ ਨਾਲ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਸਵਰਗ ਤੋਂ ਉਤਰੇਗਾ ਅਤੇ ਜਿਹੜੇ ਮਸੀਹ ਵਿੱਚ ਹੋ ਕੇ ਮਰੇ ਹਨ ਉਹ ਪਹਿਲਾਂ ਜਿਉਂਦੇ ਹੋ ਜਾਣਗੇ।
17 Deinde nos, qui vivimus, qui relinquimur, simul rapiemur cum illis in nubibus obviam Christo in aëra, et sic semper cum Domino erimus.
੧੭ਤਦ ਅਸੀਂ ਜਿਹੜੇ ਜਿਉਂਦੇ ਅਤੇ ਬਾਕੀ ਰਹਿੰਦੇ ਹਾਂ ਉਹਨਾਂ ਦੇ ਨਾਲ ਹੀ ਹਵਾ ਵਿੱਚ ਪ੍ਰਭੂ ਦੇ ਮਿਲਣ ਨੂੰ, ਬੱਦਲਾਂ ਉੱਤੇ ਅਚਾਨਕ ਉੱਠਾਏ ਜਾਂਵਾਂਗੇ ਅਤੇ ਇਸੇ ਤਰ੍ਹਾਂ ਅਸੀਂ ਸਦਾ ਪ੍ਰਭੂ ਦੇ ਨਾਲ ਰਹਾਂਗੇ।
18 Itaque consolamini invicem in verbis istis.
੧੮ਸੋ ਤੁਸੀਂ ਇਨ੍ਹਾਂ ਗੱਲਾਂ ਨਾਲ ਇੱਕ ਦੂਜੇ ਨੂੰ ਤਸੱਲੀ ਦੇਵੋ।

< Thessalonicenses I 4 >