< Ii Paralipomenon 7 >

1 Cumque complesset Salomon fundens preces, ignis descendit de cælo, et devoravit holocausta et victimas: et majestas Domini implevit domum.
ਜਦ ਸੁਲੇਮਾਨ ਪ੍ਰਾਰਥਨਾ ਕਰ ਚੁੱਕਿਆ, ਤਾਂ ਆਕਾਸ਼ ਉੱਤੋਂ ਅੱਗ ਉੱਤਰੀ ਅਤੇ ਹੋਮ ਦੀ ਭੇਟ ਤੇ ਬਲੀਆਂ ਨੂੰ ਭੱਖ ਲਿਆ ਅਤੇ ਉਹ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ
2 Nec poterant sacerdotes ingredi templum Domini, eo quod implesset majestas Domini templum Domini.
ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।
3 Sed et omnes filii Israël videbant descendentem ignem, et gloriam Domini super domum: et corruentes proni in terram super pavimentum stratum lapide, adoraverunt, et laudaverunt Dominum, quoniam bonus, quoniam in sæculum misericordia ejus.
ਜਦੋਂ ਅੱਗ ਉੱਤਰੀ ਅਤੇ ਯਹੋਵਾਹ ਦਾ ਪਰਤਾਪ ਉਸ ਭਵਨ ਉੱਤੇ ਸੀ ਤਾਂ ਸਾਰੇ ਇਸਰਾਏਲੀ ਵੇਖ ਰਹੇ ਸਨ ਸੋ ਉਨ੍ਹਾਂ ਨੇ ਉੱਥੇ ਹੀ ਧਰਤੀ ਉੱਤੇ ਮੂੰਹ ਪਰਨੇ ਫਰਸ਼ ਤੇ ਡਿੱਗ ਕੇ ਮੱਥਾ ਟੇਕਿਆ ਅਤੇ ਯਹੋਵਾਹ ਦਾ ਧੰਨਵਾਦ ਕੀਤਾ ਕਿ ਉਹ ਭਲਾ ਹੈ, ਉਸ ਦੀ ਦਯਾ ਜੋ ਸਦਾ ਦੀ ਹੈ!
4 Rex autem et omnis populus immolabant victimas coram Domino.
ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ
5 Mactavit igitur rex Salomon hostias, boum viginti duo millia, arietum centum viginti millia: et dedicavit domum Dei rex, et universus populus.
ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ
6 Sacerdotes autem stabant in officiis suis, et Levitæ in organis carminum Domini, quæ fecit David rex ad laudandum Dominum: Quoniam in æternum misericordia ejus, hymnos David canentes per manus suas: porro sacerdotes canebant tubis ante eos, cunctusque Israël stabat.
ਅਤੇ ਜਾਜਕ ਆਪਣੇ-ਆਪਣੇ ਕੰਮਾਂ ਅਨੁਸਾਰ ਖੜ੍ਹੇ ਸਨ ਅਤੇ ਲੇਵੀ ਵੀ ਯਹੋਵਾਹ ਲਈ ਗਾਉਣ ਵਜਾਉਣ ਦੇ ਸਾਜ਼ ਲੈ ਕੇ ਖੜ੍ਹੇ ਸਨ ਜਿਨ੍ਹਾਂ ਨੂੰ ਦਾਊਦ ਪਾਤਸ਼ਾਹ ਨੇ ਯਹੋਵਾਹ ਦਾ ਧੰਨਵਾਦ ਕਰਨ ਲਈ ਬਣਾਇਆ ਸੀ ਤਾਂ ਜੋ ਉਨ੍ਹਾਂ ਸਲਾਹੁਤਾਂ ਦੇ ਰਾਹੀਂ ਪਰਮੇਸ਼ੁਰ ਦਾ ਧੰਨਵਾਦ ਕੀਤਾ ਜਾਵੇ ਕਿਉਂ ਜੋ ਉਸ ਦੀ ਦਯਾ ਸਦਾ ਦੀ ਹੈ ਅਤੇ ਜਾਜਕ ਉਨ੍ਹਾਂ ਦੇ ਅੱਗੇ ਨਰਸਿੰਗੇ ਫੂਕਦੇ ਰਹੇ ਅਤੇ ਸਾਰੇ ਇਸਰਾਏਲੀ ਖੜ੍ਹੇ ਰਹੇ
7 Sanctificavit quoque Salomon medium atrii ante templum Domini: obtulerat enim ibi holocausta et adipes pacificorum: quia altare æneum quod fecerat, non poterat sustinere holocausta et sacrificia et adipes.
ਤਾਂ ਸੁਲੇਮਾਨ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਕੀਤਾ ਕਿਉਂ ਜੋ ਉਸ ਨੇ ਉੱਥੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਚੜ੍ਹਾਈ ਇਸ ਲਈ ਜੋ ਉਸ ਪਿੱਤਲ ਦੀ ਜਗਵੇਦੀ ਉੱਤੇ ਜਿਸ ਨੂੰ ਸੁਲੇਮਾਨ ਨੇ ਬਣਾਇਆ ਸੀ ਹੋਮ ਬਲੀ ਅਤੇ ਮੈਦੇ ਦੀ ਭੇਟ ਅਤੇ ਚਰਬੀ ਲਈ ਥਾਂ ਨਹੀਂ ਸੀ
8 Fecit ergo Salomon solemnitatem in tempore illo septem diebus, et omnis Israël cum eo, ecclesia magna valde, ab introitu Emath usque ad torrentem Ægypti.
ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ
9 Fecitque die octavo collectam, eo quod dedicasset altare septem diebus, et solemnitatem celebrasset diebus septem.
ਅਤੇ ਅੱਠਵੇਂ ਦਿਨ ਉਨ੍ਹਾਂ ਨੇ ਮਹਾਂ-ਸਭਾ ਕੀਤੀ ਇਸ ਲਈ ਜੋ ਉਹ ਸੱਤ ਦਿਨਾਂ ਤੱਕ ਉਸ ਜਗਵੇਦੀ ਦਾ ਅਰਪਣ ਕਰਦੇ ਰਹੇ ਅਤੇ ਪਰਬ ਮਨਾਉਂਦੇ ਰਹੇ
10 Igitur in die vigesimo tertio mensis septimi, dimisit populos ad tabernacula sua, lætantes atque gaudentes super bono quod fecerat Dominus Davidi, et Salomoni, et Israëli populo suo.
੧੦ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।
11 Complevitque Salomon domum Domini, et domum regis, et omnia quæ disposuerat in corde suo ut faceret in domo Domini, et in domo sua, et prosperatus est.
੧੧ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰ੍ਹਾਂ ਸਫ਼ਲ ਹੋਇਆ
12 Apparuit autem ei Dominus nocte, et ait: Audivi orationem tuam, et elegi locum istum mihi in domum sacrificii.
੧੨ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ
13 Si clausero cælum, et pluvia non fluxerit, et mandavero et præcepero locustæ ut devoret terram, et misero pestilentiam in populum meum:
੧੩ਜੇ ਮੈਂ ਆਕਾਸ਼ ਨੂੰ ਕਦੀ ਬੰਦ ਕਰ ਦੇਵਾਂ ਕਿ ਮੀਂਹ ਨਾ ਪਵੇ ਜਾਂ ਟਿੱਡੀਆਂ ਨੂੰ ਹੁਕਮ ਦੇਵਾਂ ਕਿ ਦੇਸ ਨੂੰ ਚੱਟ ਲਵੇ ਜਾਂ ਆਪਣੀ ਪਰਜਾ ਦੇ ਵਿੱਚ ਬਿਮਾਰੀ ਭੇਜਾਂ
14 conversus autem populus meus, super quos invocatum est nomen meum, deprecatus me fuerit, et exquisierit faciem meam, et egerit pœnitentiam a viis suis pessimis: et ego exaudiam de cælo, et propitius ero peccatis eorum, et sanabo terram eorum.
੧੪ਅਤੇ ਜੇ ਮੇਰੀ ਪਰਜਾ ਜੋ ਮੇਰੇ ਨਾਮ ਤੇ ਕਹਾਉਂਦੀ ਹੈ ਅਧੀਨ ਹੋ ਕੇ ਪ੍ਰਾਰਥਨਾ ਕਰੇ ਅਤੇ ਮੇਰੇ ਦਰਸ਼ਣ ਦੀ ਚਾਹਵੰਦ ਹੋਵੇ ਅਤੇ ਆਪਣੇ ਭੈੜੇ ਰਾਹ ਤੋਂ ਮੁੜੇ ਤਾਂ ਮੈਂ ਸਵਰਗ ਉੱਤੋਂ ਸੁਣ ਕੇ ਉਨ੍ਹਾਂ ਦੇ ਪਾਪ ਮਾਫ਼ ਕਰਾਂਗਾ ਅਤੇ ਉਨ੍ਹਾਂ ਦੇ ਦੇਸ ਨੂੰ ਬਹਾਲ ਕਰ ਦਿਆਂਗਾ
15 Oculi quoque mei erunt aperti, et aures meæ erectæ ad orationem ejus, qui in loco isto oraverit.
੧੫ਹੁਣ ਜਿਹੜੀ ਪ੍ਰਾਰਥਨਾ ਇਸ ਥਾਂ ਕੀਤੀ ਜਾਵੇਗੀ ਉਸ ਉੱਤੇ ਮੇਰੀਆਂ ਅੱਖਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਮੇਰੇ ਕੰਨ ਲੱਗੇ ਰਹਿਣਗੇ
16 Elegi enim, et sanctificavi locum istum, ut sit nomen meum ibi in sempiternum, et permaneant oculi mei et cor meum ibi cunctis diebus.
੧੬ਕਿਉਂ ਜੋ ਹੁਣ ਮੈਂ ਇਸ ਭਵਨ ਨੂੰ ਚੁਣਿਆ ਤੇ ਪਵਿੱਤਰ ਕੀਤਾ ਹੈ ਤਾਂ ਜੋ ਮੇਰਾ ਨਾਮ ਸਦਾ ਉੱਥੇ ਰਹੇ ਅਤੇ ਮੇਰੀਆਂ ਅੱਖਾਂ ਅਤੇ ਮੇਰਾ ਦਿਲ ਸਾਰੇ ਦਿਨਾਂ ਤੱਕ ਉੱਥੇ ਲੱਗੇ ਰਹਿਣਗੇ
17 Tu quoque si ambulaveris coram me, sicut ambulaverit David pater tuus, et feceris juxta omnia quæ præcepi tibi, et justitias meas judiciaque servaveris:
੧੭ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂ
18 suscitabo thronum regni tui, sicut pollicitus sum David patri tuo, dicens: Non auferetur de stirpe tua vir qui sit princeps in Israël.
੧੮ਤਾਂ ਮੈਂ ਤੇਰੀ ਰਾਜ ਗੱਦੀ ਨੂੰ ਕਾਇਮ ਰੱਖਾਂਗਾ ਜਿਵੇਂ ਮੈਂ ਤੇਰੇ ਪਿਤਾ ਦਾਊਦ ਨੂੰ ਬਚਨ ਦਿੱਤਾ ਸੀ ਕਿ ਇਸਰਾਏਲ ਵਿੱਚ ਹਾਕਮ ਬਣਨ ਲਈ ਤੈਨੂੰ ਮਨੁੱਖ ਦੀ ਥੁੜ ਕਦੇ ਨਾ ਹੋਵੇਗੀ
19 Si autem aversi fueritis, et dereliqueritis justitias meas, et præcepta mea quæ proposui vobis, et abeuntes servieritis diis alienis, et adoraveritis eos,
੧੯ਪਰ ਜੇ ਤੁਸੀਂ ਬੇਮੁੱਖ ਹੋ ਜਾਓ ਅਤੇ ਮੇਰੀਆਂ ਬਿਧੀਆਂ ਤੇ ਹੁਕਮਾਂ ਨੂੰ ਜੋ ਮੈਂ ਤੁਹਾਡੇ ਅੱਗੇ ਰੱਖੇ ਹਨ, ਛੱਡ ਦਿਓ ਅਤੇ ਜਾ ਕੇ ਦੂਜੇ ਦੇਵਤਿਆਂ ਦੀ ਪੂਜਾ ਕਰੋ ਅਤੇ ਉਨ੍ਹਾਂ ਅੱਗੇ ਮੱਥਾ ਟੇਕੋ
20 evellam vos de terra mea quam dedi vobis: et domum hanc, quam sanctificavi nomini meo, projiciam a facie mea, et tradam eam in parabolam, et in exemplum cunctis populis.
੨੦ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ
21 Et domus ista erit in proverbium universis transeuntibus, et dicent stupentes: Quare fecit Dominus sic terræ huic, et domui huic?
੨੧ਭਾਵੇਂ ਇਹ ਭਵਨ ਅੱਤ ਉੱਚਾ ਹੈ ਪਰ ਹਰ ਲੰਘਣ ਵਾਲਾ ਅਚਰਜ਼ ਹੋਵੇਗਾ ਅਤੇ ਆਖੇਗਾ ਕਿ ਯਹੋਵਾਹ ਨੇ ਇਸ ਭਵਨ ਅਤੇ ਇਸ ਦੇਸ ਨਾਲ ਅਜਿਹਾ ਕਿਉਂ ਕੀਤਾ?
22 Respondebuntque: Quia dereliquerunt Dominum Deum patrum suorum, qui eduxit eos de terra Ægypti, et apprehenderunt deos alienos, et adoraverunt eos, et coluerunt: idcirco venerunt super eos universa hæc mala.
੨੨ਤਦ ਉਹ ਆਖਣਗੇ, ਇਸ ਲਈ ਉਨ੍ਹਾਂ ਨੇ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਨੂੰ ਜੋ ਉਨ੍ਹਾਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਸੀ ਛੱਡ ਦਿੱਤਾ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਲੱਗੇ ਅਤੇ ਉਹਨਾਂ ਨੂੰ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਪੂਜਾ ਕੀਤੀ, ਇਸ ਲਈ ਯਹੋਵਾਹ ਉਨ੍ਹਾਂ ਉੱਤੇ ਇਹ ਸਾਰੀ ਬੁਰਿਆਈ ਲਿਆਇਆ ਹੈ।

< Ii Paralipomenon 7 >