< Esther 4 >

1 Quæ cum audisset Mardochæus, scidit vestimenta sua, et indutus est sacco, spargens cinerem capiti: et in platea mediæ civitatis voce magna clamabat, ostendens amaritudinem animi sui,
ਜਦ ਮਾਰਦਕਈ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਪਤਾ ਲੱਗਿਆ, ਜਿਹੜੀਆਂ ਕੀਤੀਆਂ ਗਈਆਂ ਸਨ ਤਾਂ ਮਾਰਦਕਈ ਨੇ ਦੁਖੀ ਹੋ ਕੇ ਆਪਣੇ ਕੱਪੜੇ ਫਾੜ ਕੇ, ਅਤੇ ਤੱਪੜ ਪਾ ਕੇ ਆਪਣੇ ਸਿਰ ਉੱਤੇ ਸੁਆਹ ਪਾ ਲਈ ਅਤੇ ਸ਼ਹਿਰ ਦੇ ਵਿਚਕਾਰ ਜਾ ਕੇ ਉੱਚੀ-ਉੱਚੀ ਦੁੱਖ ਭਰੇ ਸ਼ਬਦਾਂ ਨਾਲ ਦੁਹਾਈ ਦੇਣ ਲੱਗਾ।
2 et hoc ejulatu usque ad fores palatii gradiens. Non enim erat licitum indutum sacco aulam regis intrare.
ਉਹ ਸ਼ਾਹੀ ਫਾਟਕ ਦੇ ਸਾਹਮਣੇ ਤੱਕ ਹੀ ਆਇਆ ਕਿਉਂਕਿ ਤੱਪੜ ਪਾ ਕੇ ਕੋਈ ਵੀ ਸ਼ਾਹੀ ਫਾਟਕ ਦੇ ਅੰਦਰ ਨਹੀਂ ਜਾ ਸਕਦਾ ਸੀ।
3 In omnibus quoque provinciis, oppidis, ac locis, ad quæ crudele regis dogma pervenerat, planctus ingens erat apud Judæos, jejunium, ululatus, et fletus, sacco et cinere multis pro strato utentibus.
ਹਰ ਸੂਬੇ ਵਿੱਚ ਜਿੱਥੇ ਕਿਤੇ ਰਾਜਾ ਦਾ ਹੁਕਮ ਅਤੇ ਨਿਯਮ ਗਿਆ, ਉੱਥੇ ਯਹੂਦੀ ਵੱਡਾ ਵਿਰਲਾਪ ਕਰਨ, ਵਰਤ ਰੱਖਣ ਅਤੇ ਰੋਣ-ਪਿੱਟਣ ਲੱਗੇ ਅਤੇ ਬਹੁਤ ਹਾਹਾਕਾਰ ਮੱਚ ਗਿਆ ਅਤੇ ਬਹੁਤੇ ਤੱਪੜ ਪਾ ਕੇ ਸੁਆਹ ਵਿੱਚ ਬੈਠ ਗਏ।
4 Ingressæ autem sunt puellæ Esther et eunuchi, nuntiaveruntque ei. Quod audiens consternata est, et vestem misit, ut ablato sacco induerent eum: quam accipere noluit.
ਰਾਣੀ ਅਸਤਰ ਦੀਆਂ ਸਹੇਲੀਆਂ ਅਤੇ ਉਸ ਦੇ ਖੁਸਰਿਆਂ ਨੇ ਜਾ ਕੇ ਉਸ ਨੂੰ ਮਾਰਦਕਈ ਬਾਰੇ ਦੱਸਿਆ। ਤਦ ਰਾਣੀ ਬਹੁਤ ਦੁਖੀ ਹੋਈ ਅਤੇ ਉਸ ਨੇ ਕੱਪੜੇ ਭੇਜ ਕੇ ਮਾਰਦਕਈ ਨੂੰ ਇਹ ਸੁਨੇਹਾ ਭੇਜਿਆ ਕਿ ਤੱਪੜ ਉਤਾਰ ਕੇ ਇਨ੍ਹਾਂ ਕੱਪੜਿਆਂ ਨੂੰ ਪਹਿਨ ਲਵੇ ਪਰ ਉਸ ਨੇ ਕਬੂਲ ਨਾ ਕੀਤਾ।
5 Accitoque Athach eunucho, quem rex ministrum ei dederat, præcepit ei ut iret ad Mardochæum, et disceret ab eo cur hoc faceret.
ਤਦ ਅਸਤਰ ਨੇ ਰਾਜਾ ਦੇ ਉਨ੍ਹਾਂ ਖੁਸਰਿਆਂ ਵਿੱਚੋਂ ਜਿਨ੍ਹਾਂ ਨੂੰ ਰਾਜਾ ਨੇ ਉਸ ਦੀ ਟਹਿਲ ਸੇਵਾ ਕਰਨ ਲਈ ਠਹਿਰਾਇਆ ਸੀ, ਹਥਾਕ ਨੂੰ ਬੁਲਾਇਆ ਅਤੇ ਉਸ ਨੂੰ ਹੁਕਮ ਦਿੱਤਾ ਕਿ ਮਾਰਦਕਈ ਦੇ ਕੋਲ ਜਾ ਕੇ ਪਤਾ ਕਰੇ ਕਿ ਇਹ ਕੀ ਗੱਲ ਹੈ ਅਤੇ ਇਸ ਦਾ ਕੀ ਕਾਰਨ ਹੈ?
6 Egressusque Athach, ivit ad Mardochæum stantem in platea civitatis, ante ostium palatii:
ਤਾਂ ਹਥਾਕ ਨਿੱਕਲ ਕੇ ਸ਼ਹਿਰ ਦੇ ਉਸ ਚੌਂਕ ਵਿੱਚ ਜਿਹੜਾ ਸ਼ਾਹੀ ਫਾਟਕ ਦੇ ਅੱਗੇ ਸੀ, ਮਾਰਦਕਈ ਕੋਲ ਗਿਆ।
7 qui indicavit ei omnia quæ acciderant: quomodo Aman promisisset ut in thesauros regis pro Judæorum nece inferret argentum.
ਤਦ ਮਾਰਦਕਈ ਨੇ ਉਹ ਸਭ ਕੁਝ ਜਿਹੜਾ ਉਸ ਦੇ ਨਾਲ ਬੀਤਿਆ ਸੀ ਅਤੇ ਹਾਮਾਨ ਨੇ ਯਹੂਦੀਆਂ ਦਾ ਨਾਸ ਕਰਨ ਦੀ ਆਗਿਆ ਲੈਣ ਲਈ ਸ਼ਾਹੀ ਖਜ਼ਾਨੇ ਵਿੱਚ ਜਿੰਨ੍ਹੀ ਚਾਂਦੀ ਤੋਲ ਕੇ ਦੇਣ ਦਾ ਬਚਨ ਦਿੱਤਾ ਸੀ, ਉਹ ਸਭ ਕੁਝ ਦੱਸ ਦਿੱਤਾ।
8 Exemplar quoque edicti, quod pendebat in Susan, dedit ei, ut reginæ ostenderet, et moneret eam ut intraret ad regem et deprecaretur eum pro populo suo.
ਫਿਰ ਯਹੂਦੀਆਂ ਨੂੰ ਨਾਸ ਕਰਨ ਦਾ ਜੋ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਸੀ, ਉਸ ਦੀ ਇੱਕ ਨਕਲ ਵੀ ਉਸਨੇ ਹਥਾਕ ਨੂੰ ਦਿੱਤੀ ਕਿ ਉਹ ਅਸਤਰ ਨੂੰ ਵਿਖਾਵੇ ਅਤੇ ਉਸ ਨੂੰ ਸਭ ਕੁਝ ਦੱਸੇ ਅਤੇ ਅਸਤਰ ਲਈ ਇਹ ਹੁਕਮ ਦਿੱਤਾ ਕਿ ਉਹ ਰਾਜਾ ਦੇ ਕੋਲ ਜਾ ਕੇ ਉਸ ਦੇ ਅੱਗੇ ਆਪਣੀ ਜਾਤੀ ਦੇ ਲੋਕਾਂ ਦੇ ਲਈ ਮਿੰਨਤ ਅਤੇ ਬੇਨਤੀ ਕਰੇ।
9 Regressus Athach, nuntiavit Esther omnia quæ Mardochæus dixerat.
ਤਦ ਹਥਾਕ ਨੇ ਆ ਕੇ ਅਸਤਰ ਨੂੰ ਮਾਰਦਕਈ ਦੀਆਂ ਸਾਰੀਆਂ ਗੱਲਾਂ ਦੱਸੀਆਂ।
10 Quæ respondit ei, et jussit ut diceret Mardochæo:
੧੦ਫਿਰ ਅਸਤਰ ਨੇ ਹਥਾਕ ਦੁਆਰਾ ਮਾਰਦਕਈ ਲਈ ਇਹ ਸੁਨੇਹਾ ਭੇਜਿਆ,
11 Omnes servi regis, et cunctæ, quæ sub ditione ejus sunt, norunt provinciæ, quod sive vir, sive mulier non vocatus, interius atrium regis intraverit, absque ulla cunctatione statim interficiatur: nisi forte rex auream virgam ad eum tetenderit pro signo clementiæ, atque ita possit vivere. Ego igitur quomodo ad regem intrare potero, quæ triginta jam diebus non sum vocata ad eum?
੧੧“ਰਾਜਾ ਦੇ ਸਾਰੇ ਕਰਮਚਾਰੀ, ਸਗੋਂ ਰਾਜ ਦੇ ਸਾਰੇ ਸੂਬਿਆਂ ਦੇ ਲੋਕ ਜਾਣਦੇ ਹਨ ਕਿ ਭਾਵੇਂ ਪੁਰਸ਼ ਹੋਵੇ, ਭਾਵੇਂ ਇਸਤਰੀ, ਜੋ ਬਿਨ੍ਹਾਂ ਸੱਦੇ ਰਾਜਾ ਦੇ ਅੰਦਰਲੇ ਵਿਹੜੇ ਦੇ ਸਿੰਘਾਸਣ ਦੇ ਕੋਲ ਜਾਵੇ, ਉਸ ਦੇ ਲਈ ਇੱਕੋ ਹੀ ਹੁਕਮ ਹੈ ਕਿ ਉਹ ਜਾਨ ਤੋਂ ਮਾਰਿਆ ਜਾਵੇ, ਸਿਰਫ਼ ਉਹ ਹੀ ਜੀਉਂਦਾ ਬਚਦਾ ਹੈ ਜਿਸ ਦੇ ਲਈ ਰਾਜਾ ਆਪਣਾ ਸੋਨੇ ਦਾ ਆੱਸਾ ਵਧਾਵੇ। ਪਰ ਮੈਂ ਤੀਹ ਦਿਨਾਂ ਤੋਂ ਰਾਜਾ ਦੇ ਕੋਲ ਅੰਦਰ ਨਹੀਂ ਬੁਲਾਈ ਗਈ।”
12 Quod cum audisset Mardochæus,
੧੨ਅਸਤਰ ਦੀਆਂ ਇਹ ਗੱਲਾਂ ਮਾਰਦਕਈ ਨੂੰ ਦੱਸੀਆਂ ਗਈਆਂ।
13 rursum mandavit Esther, dicens: Ne putes quod animam tuam tantum liberes, quia in domo regis es præ cunctis Judæis:
੧੩ਤਦ ਮਾਰਦਕਈ ਨੇ ਅਸਤਰ ਨੂੰ ਇਹ ਉੱਤਰ ਭੇਜਿਆ, “ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਰਾਜ ਮਹਿਲ ਵਿੱਚ ਰਹਿਣ ਦੇ ਕਾਰਨ ਤੂੰ ਹੋਰ ਸਾਰੇ ਯਹੂਦੀਆਂ ਵਿੱਚੋਂ ਬਚ ਜਾਵੇਂਗੀ।
14 si enim nunc silueris, per aliam occasionem liberabuntur Judæi: et tu, et domus patris tui, peribitis. Et quis novit utrum idcirco ad regnum veneris, ut in tali tempore parareris?
੧੪ਕਿਉਂਕਿ ਜੇ ਤੂੰ ਇਸ ਸਮੇਂ ਚੁੱਪ ਰਹੀ ਤਾਂ ਕਿਸੇ ਨਾ ਕਿਸੇ ਤਰ੍ਹਾਂ ਯਹੂਦੀਆਂ ਦੀ ਰਿਹਾਈ ਅਤੇ ਛੁਟਕਾਰਾ ਹੋ ਜਾਵੇਗਾ, ਪਰ ਤੂੰ ਆਪਣੇ ਪਿਤਾ ਦੇ ਘਰਾਣੇ ਸਮੇਤ ਨਾਸ ਹੋ ਜਾਵੇਂਗੀ। ਕੀ ਪਤਾ ਕਿ ਤੂੰ ਅਜਿਹੇ ਔਖੇ ਸਮੇਂ ਲਈ ਹੀ ਮਹਿਲ ਵਿੱਚ ਪਹੁੰਚੀ ਹੈਂ?”
15 Rursumque Esther hæc Mardochæo verba mandavit:
੧੫ਤਦ ਅਸਤਰ ਨੇ ਮਾਰਦਕਈ ਨੂੰ ਇਹ ਉੱਤਰ ਭੇਜਿਆ,
16 Vade, et congrega omnes Judæos quos in Susan repereris, et orate pro me. Non comedatis et non bibatis tribus diebus et tribus noctibus: et ego cum ancillis meis similiter jejunabo, et tunc ingrediar ad regem contra legem faciens, non vocata, tradensque me morti et periculo.
੧੬“ਤੂੰ ਜਾ ਕੇ ਸ਼ੂਸ਼ਨ ਦੇ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਤੁਸੀਂ ਸਾਰੇ ਮਿਲ ਕੇ ਮੇਰੇ ਲਈ ਵਰਤ ਰੱਖੋ, ਤਿੰਨ ਦਿਨ, ਤਿੰਨ ਰਾਤ ਤੱਕ ਨਾ ਕੁਝ ਖਾਣਾ ਅਤੇ ਨਾ ਪੀਣਾ। ਮੈਂ ਵੀ ਆਪਣੀਆਂ ਸਹੇਲੀਆਂ ਸਮੇਤ ਇਸੇ ਤਰ੍ਹਾਂ ਹੀ ਵਰਤ ਰੱਖਾਂਗੀ ਅਤੇ ਇਸੇ ਤਰ੍ਹਾਂ ਹੀ ਮੈਂ ਨਿਯਮ ਦੇ ਵਿਰੁੱਧ ਰਾਜਾ ਦੇ ਕੋਲ ਅੰਦਰ ਜਾਂਵਾਂਗੀ। ਅਤੇ ਜੇਕਰ ਮੈਂ ਨਾਸ ਹੋ ਗਈ ਤਾਂ ਹੋ ਗਈ।”
17 Ivit itaque Mardochæus, et fecit omnia quæ ei Esther præceperat.
੧੭ਤਾਂ ਮਾਰਦਕਈ ਚਲਾ ਗਿਆ ਅਤੇ ਅਸਤਰ ਦੇ ਹੁਕਮ ਅਨੁਸਾਰ ਸਭ ਕੁਝ ਕੀਤਾ।

< Esther 4 >