< Exodus 9 >
1 Dixit autem Dominus ad Moysen: Ingredere ad Pharaonem, et loquere ad eum: Hæc dicit Dominus Deus Hebræorum: Dimitte populum meum ut sacrificet mihi.
੧ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਅਤੇ ਉਸ ਨਾਲ ਗੱਲ ਕਰ ਕਿ ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਕਿ ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।
2 Quod si adhuc renuis, et retines eos,
੨ਜੇ ਤੂੰ ਉਨ੍ਹਾਂ ਦੇ ਭੇਜਣ ਤੋਂ ਮੁੱਕਰ ਜਾਵੇਂ ਅਤੇ ਅਜੇ ਵੀ ਰੋਕ ਛੱਡੇਂ
3 ecce manus mea erit super agros tuos, et super equos, et asinos, et camelos, et boves, et oves, pestis valde gravis.
੩ਤਾਂ ਵੇਖ ਯਹੋਵਾਹ ਦਾ ਹੱਥ ਤੇਰੇ ਪਸ਼ੂਆਂ ਉੱਤੇ ਜਿਹੜੇ ਮੈਦਾਨ ਵਿੱਚ ਹਨ ਘੋੜਿਆਂ ਉੱਤੇ, ਗਧਿਆਂ ਉੱਤੇ, ਊਠਾਂ ਉੱਤੇ, ਚੌਣਿਆਂ ਉੱਤੇ ਅਤੇ ਇੱਜੜਾਂ ਉੱਤੇ ਪਵੇਗਾ ਅਤੇ ਮਰੀ ਬਹੁਤ ਵੱਡੀ ਹੋਵੇਗੀ।
4 Et faciet Dominus mirabile inter possessiones Israël et possessiones Ægyptiorum, ut nihil omnino pereat ex eis quæ pertinent ad filios Israël.
੪ਯਹੋਵਾਹ ਇਸਰਾਏਲੀਆਂ ਦੇ ਪਸ਼ੂਆਂ ਨੂੰ ਅਤੇ ਮਿਸਰੀਆਂ ਦੇ ਪਸ਼ੂਆਂ ਨੂੰ ਵੱਖਰਾ ਕਰੇਗਾ ਅਤੇ ਉਨ੍ਹਾਂ ਸਾਰਿਆਂ ਵਿੱਚੋਂ ਜਿਹੜੇ ਇਸਰਾਏਲੀਆਂ ਦੇ ਹਨ ਕੋਈ ਨਾ ਮਰੇਗਾ।
5 Constituitque Dominus tempus, dicens: Cras faciet Dominus verbum istud in terra.
੫ਯਹੋਵਾਹ ਨੇ ਇੱਕ ਸਮਾਂ ਠਹਿਰਾਇਆ ਹੈ ਕਿ ਕੱਲ ਯਹੋਵਾਹ ਇਹ ਕੰਮ ਇਸ ਦੇਸ ਵਿੱਚ ਕਰੇਗਾ।
6 Fecit ergo Dominus verbum hoc altera die: mortuaque sunt omnia animantia Ægyptiorum; de animalibus vero filiorum Israël, nihil omnino periit.
੬ਤਾਂ ਯਹੋਵਾਹ ਨੇ ਉਹ ਕੰਮ ਅਗਲੇ ਦਿਨ ਕੀਤਾ ਅਤੇ ਮਿਸਰੀਆਂ ਦੇ ਸਾਰੇ ਪਸ਼ੂ ਮਰ ਗਏ ਪਰ ਇਸਰਾਏਲੀਆਂ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਾ ਮਰਿਆ।
7 Et misit Pharao ad videndum: nec erat quidquam mortuum de his quæ possidebat Israël. Ingravatumque est cor Pharaonis, et non dimisit populum.
੭ਫੇਰ ਫ਼ਿਰਊਨ ਨੇ ਕਿਸੇ ਨੂੰ ਭੇਜਿਆ ਤਾਂ ਵੇਖੋ ਇਸਰਾਏਲ ਦੇ ਪਸ਼ੂਆਂ ਵਿੱਚੋਂ ਇੱਕ ਵੀ ਨਹੀਂ ਮਰਿਆ ਸੀ ਪਰ ਫ਼ਿਰਊਨ ਦਾ ਮਨ ਪੱਥਰ ਹੋ ਗਿਆ ਸੋ ਉਸ ਨੇ ਲੋਕਾਂ ਨੂੰ ਜਾਣ ਨਾ ਦਿੱਤਾ।
8 Et dixit Dominus ad Moysen et Aaron: Tollite plenas manus cineris de camino, et spargat illum Moyses in cælum coram Pharaone.
੮ਤਾਂ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ ਭੱਠੀ ਦੀ ਸੁਆਹ ਦੀਆਂ ਮੁੱਠਾਂ ਭਰੋ ਅਤੇ ਮੂਸਾ ਫ਼ਿਰਊਨ ਦੇ ਵੇਖਦਿਆਂ ਅਕਾਸ਼ ਵੱਲ ਉਡਾਵੇ।
9 Sitque pulvis super omnem terram Ægypti: erunt enim in hominibus et jumentis ulcera, et vesicæ turgentes in universa terra Ægypti.
੯ਤਾਂ ਮਿਸਰ ਦੇ ਸਾਰੇ ਦੇਸ ਉੱਤੇ ਉਹ ਘੱਟਾ ਹੋ ਕੇ ਆਦਮੀਆਂ ਅਤੇ ਡੰਗਰਾਂ ਉੱਤੇ ਸਾਰੇ ਮਿਸਰ ਦੇਸ ਵਿੱਚ ਅੰਗਿਆਰੇ ਅਤੇ ਛਾਲੇ ਬਣ ਜਾਣਗੇ।
10 Tuleruntque cinerem de camino, et steterunt coram Pharaone, et sparsit illum Moyses in cælum: factaque sunt ulcera vesicarum turgentium in hominibus et jumentis:
੧੦ਸੋ ਉਹ ਭੱਠੀ ਦੀ ਸੁਆਹ ਲੈ ਕੇ ਫ਼ਿਰਊਨ ਦੇ ਅੱਗੇ ਖੜੇ ਹੋਏ। ਮੂਸਾ ਨੇ ਉਸ ਨੂੰ ਅਕਾਸ਼ ਵੱਲ ਉਡਾ ਦਿੱਤਾ ਤਾਂ ਆਦਮੀਆਂ ਅਤੇ ਡੰਗਰਾਂ ਉੱਤੇ ਅੰਗਿਆਰੇ ਅਤੇ ਛਾਲੇ ਪੈ ਗਏ।
11 nec poterant malefici stare coram Moyse propter ulcera quæ in illis erant, et in omni terra Ægypti.
੧੧ਤਾਂ ਜਾਦੂਗਰ ਅੰਗਿਆਰਿਆਂ ਦੇ ਕਾਰਨ ਮੂਸਾ ਦੇ ਅੱਗੇ ਖੜੇ ਨਾ ਹੋ ਸਕੇ ਕਿਉਂ ਜੋ ਜਾਦੂਗਰਾਂ ਅਤੇ ਸਾਰੇ ਮਿਸਰੀਆਂ ਦੇ ਅੰਗਿਆਰੇ ਨਿੱਕਲੇ ਹੋਏ ਸਨ।
12 Induravitque Dominus cor Pharaonis, et non audivit eos, sicut locutus est Dominus ad Moysen.
੧੨ਅਤੇ ਜਿਵੇਂ ਯਹੋਵਾਹ ਮੂਸਾ ਨੂੰ ਬੋਲਿਆ ਸੀ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ ਅਤੇ ਉਸ ਨੇ ਉਨ੍ਹਾਂ ਦੀ ਨਾ ਸੁਣੀ।
13 Dixitque Dominus ad Moysen: Mane consurge, et sta coram Pharaone, et dices ad eum: Hæc dicit Dominus Deus Hebræorum: Dimitte populum meum ut sacrificet mihi.
੧੩ਉਪਰੰਤ ਯਹੋਵਾਹ ਨੇ ਮੂਸਾ ਨੂੰ ਆਖਿਆ, ਸਵੇਰੇ ਉੱਠ ਕੇ ਫ਼ਿਰਊਨ ਦੇ ਅੱਗੇ ਜਾ ਕੇ ਖੜਾ ਹੋ ਅਤੇ ਉਸ ਨੂੰ ਆਖ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ
14 Quia in hac vice mittam omnes plagas meas super cor tuum, et super servos tuos, et super populum tuum: ut scias quod non sit similis mei in omni terra.
੧੪ਕਿਉਂਕਿ ਮੈਂ ਇਸ ਵਾਰ ਆਪਣੀਆਂ ਸਾਰੀਆਂ ਬਵਾਂ ਤੇਰੇ ਮਨ ਉੱਤੇ, ਤੇਰੇ ਟਹਿਲੂਆਂ ਉੱਤੇ ਅਤੇ ਤੇਰੀ ਪਰਜਾ ਉੱਤੇ ਭੇਜਣ ਵਾਲਾ ਹਾਂ ਤਾਂ ਜੋ ਤੂੰ ਜਾਣੇ ਕਿ ਸਾਰੀ ਧਰਤੀ ਉੱਤੇ ਮੇਰੇ ਜਿਹਾ ਕੋਈ ਨਹੀਂ।
15 Nunc enim extendens manum percutiam te, et populum tuum peste, peribisque de terra.
੧੫ਹੁਣ ਤੱਕ ਮੈਂ ਆਪਣਾ ਹੱਥ ਵਧਾ ਕੇ ਤੈਨੂੰ ਅਤੇ ਤੇਰੀ ਰਈਅਤ ਨੂੰ ਮਰੀ ਨਾਲ ਮਾਰ ਦਿੱਤਾ ਹੁੰਦਾ ਅਤੇ ਤੂੰ ਧਰਤੀ ਉੱਤੋਂ ਮਿਟ ਗਿਆ ਹੁੰਦਾ
16 Idcirco autem posui te, ut ostendam in te fortitudinem meam, et narretur nomen meum in omni terra.
੧੬ਪਰ ਸੱਚ-ਮੁੱਚ ਮੈਂ ਤੈਨੂੰ ਇਸ ਕਰਕੇ ਖੜਾ ਕੀਤਾ ਅਤੇ ਇਸ ਕਰਕੇ ਤੈਨੂੰ ਆਪਣਾ ਬਲ ਵਿਖਾਇਆ ਤਾਂ ਜੋ ਮੇਰਾ ਨਾਮ ਸਾਰੀ ਧਰਤੀ ਵਿੱਚ ਪਰਗਟ ਹੋ ਜਾਵੇ।
17 Adhuc retines populum meum, et non vis dimittere eum?
੧੭ਹੁਣ ਤੱਕ ਤੂੰ ਮੇਰੀ ਪਰਜਾ ਵਿੱਚ ਆਪਣੇ ਆਪ ਨੂੰ ਉੱਚਾ ਕਰਦਾ ਰਿਹਾ ਹੈਂ ਕਿ ਤੂੰ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ।
18 En pluam cras hac ipsa hora grandinem multam nimis, qualis non fuit in Ægypto a die qua fundata est, usque in præsens tempus.
੧੮ਵੇਖ ਮੈਂ ਭਲਕੇ ਇਸੇ ਵੇਲੇ ਬਹੁਤ ਭਾਰੀ ਗੜੇ ਵਰਸਾਵਾਂਗਾ ਜਿਵੇਂ ਮਿਸਰ ਦੇ ਮੁੱਢ ਤੋਂ ਲੈ ਕੇ ਹੁਣ ਤੱਕ ਨਹੀਂ ਪਏ।
19 Mitte ergo jam nunc, et congrega jumenta tua, et omnia quæ habes in agro: homines enim, et jumenta, et universa quæ inventa fuerint foris, nec congregata de agris, cecideritque super ea grando, morientur.
੧੯ਸੋ ਹੁਣ ਤੂੰ ਭੇਜ ਕੇ ਆਪਣੇ ਪਸ਼ੂ ਅਤੇ ਜੋ ਕੁਝ ਤੇਰਾ ਜੂਹ ਵਿੱਚ ਹੈ ਭਜਾ ਲਿਆ। ਸਾਰੇ ਆਦਮੀਆਂ ਅਤੇ ਡੰਗਰਾਂ ਉੱਤੇ ਜਿਹੜੇ ਮੈਦਾਨ ਵਿੱਚ ਹੋਣ ਅਤੇ ਘਰ ਵਿੱਚ ਨਾ ਲਿਆਂਦੇ ਜਾਣ ਗੜੇ ਪੈਣਗੇ ਅਤੇ ਉਹ ਮਰ ਜਾਣਗੇ।
20 Qui timuit verbum Domini de servis Pharaonis, facit confugere servos suos et jumenta in domos:
੨੦ਤਾਂ ਫ਼ਿਰਊਨ ਦੇ ਟਹਿਲੂਆਂ ਵਿੱਚੋਂ ਜਿਹੜਾ ਯਹੋਵਾਹ ਦੇ ਬਚਨ ਤੋਂ ਭੈਅ ਖਾਂਦਾ ਸੀ ਉਹ ਆਪਣੇ ਟਹਿਲੂਆਂ ਨੂੰ ਅਤੇ ਆਪਣੇ ਪਸ਼ੂਆਂ ਨੂੰ ਘਰੀਂ ਭਜਾ ਲਿਆਇਆ।
21 qui autem neglexit sermonem Domini, dimisit servos suos et jumenta in agris.
੨੧ਪਰ ਜਿਸ ਨੇ ਆਪਣਾ ਮਨ ਯਹੋਵਾਹ ਦੇ ਬਚਨ ਉੱਤੇ ਨਾ ਲਾਇਆ ਉਸ ਨੇ ਆਪਣੇ ਟਹਿਲੂਆਂ ਅਤੇ ਪਸ਼ੂਆਂ ਨੂੰ ਜੂਹ ਵਿੱਚ ਰਹਿਣ ਦਿੱਤਾ।
22 Et dixit Dominus ad Moysen: Extende manum tuam in cælum, ut fiat grando in universa terra Ægypti super homines, et super jumenta, et super omnem herbam agri in terra Ægypti.
੨੨ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਵਧਾ ਤਾਂ ਜੋ ਸਾਰੇ ਮਿਸਰ ਦੇਸ ਵਿੱਚ ਆਦਮੀ ਉੱਤੇ, ਡੰਗਰ ਉੱਤੇ ਅਤੇ ਖੇਤ ਦੀ ਸਾਰੀ ਸਾਗ ਪੱਤ ਉੱਤੇ ਮਿਸਰ ਦੇਸ ਵਿੱਚ ਗੜੇ ਪੈਣ।
23 Extenditque Moyses virgam in cælum, et Dominus dedit tonitrua, et grandinem, ac discurrentia fulgura super terram: pluitque Dominus grandinem super terram Ægypti.
੨੩ਮੂਸਾ ਨੇ ਆਪਣਾ ਢਾਂਗਾ ਅਕਾਸ਼ ਵੱਲ ਲੰਮਾ ਕੀਤਾ ਤਾਂ ਯਹੋਵਾਹ ਨੇ ਗਰਜ ਅਤੇ ਗੜੇ ਭੇਜੇ ਅਤੇ ਅੱਗ ਧਰਤੀ ਵੱਲ ਚਲੀ ਆਉਂਦੀ ਸੀ ਅਤੇ ਯਹੋਵਾਹ ਨੇ ਮਿਸਰ ਦੇਸ ਉੱਤੇ ਗੜੇ ਵਰਸਾਏ।
24 Et grando et ignis mista pariter ferebantur: tantæque fuit magnitudinis, quanta ante numquam apparuit in universa terra Ægypti ex quo gens illa condita est.
੨੪ਸੋ ਗੜੇ ਸਨ ਤੇ ਗੜਿਆਂ ਵਿੱਚ ਅੱਗ ਰਲੀ ਹੋਈ ਸੀ ਇਹ ਐਨੀ ਡਾਢੀ ਸੀ ਕਿ ਮਿਸਰ ਦੇ ਸਾਰੇ ਦੇਸ ਵਿੱਚ ਉਹ ਦੇ ਕੌਮ ਬਣਨ ਤੋਂ ਲੈ ਕੇ ਹੋਈ ਹੀ ਨਹੀਂ ਸੀ।
25 Et percussit grando in omni terra Ægypti cuncta quæ fuerunt in agris, ab homine usque ad jumentum: cunctamque herbam agri percussit grando, et omne lignum regionis confregit.
੨੫ਅਤੇ ਗੜਿਆਂ ਨੇ ਸਾਰੇ ਮਿਸਰ ਦੇਸ ਵਿੱਚ ਸਭ ਕੁਝ ਜੋ ਜੂਹ ਵਿੱਚ ਸੀ ਕੀ ਆਦਮੀ ਕੀ ਡੰਗਰ ਮਾਰਿਆ ਨਾਲੇ ਗੜਿਆਂ ਨੇ ਖੇਤ ਦਾ ਸੱਭੋ ਸਾਗ ਪੱਤ ਮਾਰ ਦਿੱਤਾ ਅਤੇ ਖੇਤ ਦੇ ਸਾਰੇ ਬਿਰਛ ਭੰਨ ਸੁੱਟੇ।
26 Tantum in terra Gessen, ubi erant filii Israël, grando non cecidit.
੨੬ਕੇਵਲ ਗੋਸ਼ਨ ਦੀ ਧਰਤੀ ਵਿੱਚ ਜਿੱਥੇ ਇਸਰਾਏਲੀ ਸਨ ਕੋਈ ਗੜਾ ਨਹੀਂ ਸੀ।
27 Misitque Pharao, et vocavit Moysen et Aaron, dicens ad eos: Peccavi etiam nunc: Dominus justus; ego et populus meus, impii.
੨੭ਤਾਂ ਫ਼ਿਰਊਨ ਨੇ ਮੂਸਾ ਅਤੇ ਹਾਰੂਨ ਨੂੰ ਸੱਦ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਮੈਂ ਇਸ ਵਾਰ ਪਾਪ ਕੀਤਾ। ਯਹੋਵਾਹ ਸੱਚ ਹੈ। ਮੈਂ ਅਤੇ ਮੇਰੀ ਪਰਜਾ ਦੁਸ਼ਟ ਹਾਂ।
28 Orate Dominum ut desinant tonitrua Dei, et grando: ut dimittam vos, et nequaquam hic ultra maneatis.
੨੮ਤੁਸੀਂ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕਰੋ ਕਿਉਂ ਜੋ ਹੁਣ ਪਰਮੇਸ਼ੁਰ ਦੀ ਗਰਜ ਦੀ ਅਤੇ ਗੜਿਆਂ ਦੀ ਹੱਦ ਹੋ ਗਈ ਹੈ। ਮੈਂ ਤੁਹਾਨੂੰ ਜਾਣ ਦੇਵਾਂਗਾ ਹੁਣ ਤੁਸੀਂ ਹੋਰ ਨਹੀਂ ਠਹਿਰੋਗੇ।
29 Ait Moyses: Cum egressus fuero de urbe, extendam palmas meas ad Dominum, et cessabunt tonitrua, et grando non erit, ut scias quia Domini est terra:
੨੯ਤਾਂ ਮੂਸਾ ਨੇ ਉਸ ਨੂੰ ਆਖਿਆ, ਜਿਵੇਂ ਹੀ ਮੈਂ ਨਗਰ ਤੋਂ ਬਾਹਰ ਜਾਂਵਾਂਗਾ ਮੈਂ ਯਹੋਵਾਹ ਅੱਗੇ ਆਪਣੇ ਹੱਥ ਅੱਡਾਂਗਾ ਤਾਂ ਗਰਜ਼ਣਾ ਹਟ ਜਾਵੇਗਾ ਅਤੇ ਗੜੇ ਫੇਰ ਨਾ ਪੈਣਗੇ ਤਾਂ ਜੋ ਤੁਸੀਂ ਜਾਣੋ ਕਿ ਧਰਤੀ ਯਹੋਵਾਹ ਦੀ ਹੈ।
30 novi autem quod et tu et servi tui necdum timeatis Dominum Deum.
੩੦ਮੈਂ ਤੁਹਾਨੂੰ ਅਤੇ ਤੁਹਾਡੇ ਟਹਿਲੂਆਂ ਨੂੰ ਜਾਣਦਾ ਹਾਂ ਕਿ ਤੁਸੀਂ ਅਜੇ ਵੀ ਯਹੋਵਾਹ ਪਰਮੇਸ਼ੁਰ ਤੋਂ ਨਾ ਡਰੋਗੇ।
31 Linum ergo et hordeum læsum est, eo quod hordeum esset virens, et linum jam folliculos germinaret:
੩੧ਅਲਸੀ ਅਤੇ ਜੌਂ ਮਾਰੇ ਗਏ ਕਿਉਂਕਿ ਜਵਾਂ ਦੇ ਸਿੱਟੇ ਨਿੱਕਲੇ ਹੋਏ ਸਨ ਅਤੇ ਅਲਸੀ ਫੁੱਲੀ ਹੋਈ ਸੀ।
32 triticum autem et far non sunt læsa, quia serotina erant.
੩੨ਪਰ ਕਣਕ ਅਤੇ ਮਸਰ ਮਾਰੇ ਨਾ ਗਏ ਕਿਉਂਕਿ ਉਹ ਅਜੇ ਵਧੇ ਨਹੀਂ ਸਨ।
33 Egressusque Moyses a Pharaone ex urbe, tetendit manus ad Dominum: et cessaverunt tonitrua et grando, nec ultra stillavit pluvia super terram.
੩੩ਤਾਂ ਮੂਸਾ ਫ਼ਿਰਊਨ ਕੋਲੋਂ ਹੋ ਕੇ ਨਗਰ ਵਿੱਚੋਂ ਬਾਹਰ ਗਿਆ ਅਤੇ ਯਹੋਵਾਹ ਦੇ ਅੱਗੇ ਹੱਥ ਅੱਡੇ ਤਾਂ ਗਰਜ਼ਣਾ ਅਤੇ ਗੜੇ ਹਟ ਗਏ ਅਤੇ ਵਰਖਾ ਧਰਤੀ ਤੋਂ ਥੰਮ੍ਹ ਗਈ।
34 Videns autem Pharao quod cessasset pluvia, et grando, et tonitrua, auxit peccatum:
੩੪ਜਦ ਫ਼ਿਰਊਨ ਨੇ ਡਿੱਠਾ ਕਿ ਵਰਖਾ ਅਤੇ ਗੜੇ ਅਤੇ ਗਰਜ਼ਣਾ ਹਟ ਗਏ ਹਨ ਤਾਂ ਫੇਰ ਪਾਪ ਕੀਤਾ ਅਤੇ ਆਪਣਾ ਮਨ ਪੱਥਰ ਕਰ ਲਿਆ ਉਸ ਵੀ ਅਤੇ ਉਸ ਦੇ ਟਹਿਲੂਆਂ ਵੀ।
35 et ingravatum est cor ejus, et servorum illius, et induratum nimis: nec dimisit filios Israël, sicut præceperat Dominus per manum Moysi.
੩੫ਸੋ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ ਫ਼ਿਰਊਨ ਦਾ ਮਨ ਕਠੋਰ ਹੋ ਗਿਆ। ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।