< Esdræ 9 >
1 Postquam autem hæc completa sunt, accesserunt ad me principes, dicentes: Non est separatus populus Israël, sacerdotes et Levitæ, a populis terrarum et abominationibus eorum: Chananæi videlicet, et Hethæi, et Pherezæi, et Jebusæi, et Ammonitarum, et Moabitarum, et Ægyptiorum, et Amorrhæorum:
੧ਜਦ ਇਹ ਸਭ ਕੁਝ ਹੋ ਚੁੱਕਿਆ ਤਾਂ ਆਗੂਆਂ ਨੇ ਮੇਰੇ ਕੋਲ ਆ ਕੇ ਕਿਹਾ, “ਇਸਰਾਏਲ ਦੀ ਪਰਜਾ, ਜਾਜਕ ਤੇ ਲੇਵੀ ਇਸ ਦੇਸ਼ ਦੀਆਂ ਕੌਮਾਂ ਤੋਂ ਵੱਖਰੇ ਨਹੀਂ ਰਹੇ, ਪਰ ਕਨਾਨੀਆਂ, ਹਿੱਤੀਆਂ, ਫ਼ਰਿੱਜ਼ੀਆਂ, ਯਬੂਸੀਆਂ, ਅੰਮੋਨੀਆਂ, ਮੋਆਬੀਆਂ, ਮਿਸਰੀਆਂ ਅਤੇ ਅਮੋਰੀਆਂ ਦੇ ਘਿਣਾਉਣੇ ਕੰਮਾਂ ਦੇ ਅਨੁਸਾਰ ਕੰਮ ਕਰਦੇ ਹਨ।
2 tulerunt enim de filiabus eorum sibi et filiis suis, et commiscuerunt semen sanctum cum populis terrarum: manus etiam principum et magistratuum fuit in transgressione hac prima.
੨ਕਿਉਂ ਜੋ ਉਹਨਾਂ ਨੇ ਉਨ੍ਹਾਂ ਦੀਆਂ ਧੀਆਂ, ਆਪਣੇ ਲਈ ਤੇ ਆਪਣੇ ਪੁੱਤਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤਰ ਪਰਜਾ ਇਸ ਦੇਸ਼ ਦੀਆਂ ਕੌਮਾਂ ਵਿੱਚ ਰਲ ਮਿਲ ਗਈ ਹੈ, ਅਤੇ ਇਸ ਧੋਖੇ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ।”
3 Cumque audissem sermonem istum, scidi pallium meum et tunicam, et evelli capillos capitis mei et barbæ, et sedi mœrens.
੩ਜਦ ਮੈਂ ਇਹ ਗੱਲ ਸੁਣੀ ਤਾਂ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਦਿੱਤੀ ਅਤੇ ਆਪਣੇ ਸਿਰ ਤੇ ਦਾੜ੍ਹੀ ਦੇ ਵਾਲ਼ ਪੁੱਟੇ ਅਤੇ ਸੁੰਨ ਹੋ ਕੇ ਬੈਠ ਗਿਆ।
4 Convenerunt autem ad me omnes qui timebant verbum Dei Israël, pro transgressione eorum qui de captivitate venerant, et ego sedebam tristis usque ad sacrificium vespertinum:
੪ਤਦ ਉਹ ਸਾਰੇ ਜਿਹੜੇ ਇਸਰਾਏਲ ਦੇ ਪਰਮੇਸ਼ੁਰ ਦੀਆਂ ਗੱਲਾਂ ਤੋਂ ਕੰਬਦੇ ਸਨ, ਉਨ੍ਹਾਂ ਲੋਕਾਂ ਦੇ ਧੋਖੇ ਦੇ ਕਾਰਨ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਮੇਰੇ ਕੋਲ ਇਕੱਠੇ ਹੋ ਗਏ ਅਤੇ ਮੈਂ ਸ਼ਾਮ ਦੀ ਬਲੀ ਚੜ੍ਹਾਉਣ ਤੱਕ ਸੁੰਨ ਹੋ ਕੇ ਬੈਠਿਆ ਰਿਹਾ।
5 et in sacrificio vespertino, surrexi de afflictione mea, et scisso pallio et tunica, curvavi genua mea, et expandi manus meas ad Dominum Deum meum.
੫ਸ਼ਾਮ ਦੀ ਬਲੀ ਚੜ੍ਹਾਉਣ ਦੇ ਸਮੇਂ, ਮੈਂ ਵਰਤ ਤੋਂ ਉੱਠਿਆ ਅਤੇ ਆਪਣੇ ਬਸਤਰ ਅਤੇ ਆਪਣੀ ਚਾਦਰ ਪਾੜ ਕੇ, ਆਪਣੇ ਗੋਡਿਆਂ ਉੱਤੇ ਝੁੱਕਿਆ ਅਤੇ ਆਪਣੇ ਪਰਮੇਸ਼ੁਰ ਯਹੋਵਾਹ ਦੇ ਅੱਗੇ ਆਪਣੇ ਹੱਥ ਫੈਲਾਏ।
6 Et dixi: Deus meus, confundor et erubesco levare faciem meam ad te: quoniam iniquitates nostræ multiplicatæ sunt super caput nostrum, et delicta nostra creverunt usque ad cælum,
੬ਤਦ ਮੈਂ ਇਹ ਪ੍ਰਾਰਥਨਾ ਕੀਤੀ, “ਹੇ ਮੇਰੇ ਪਰਮੇਸ਼ੁਰ! ਮੈਂ ਆਪਣਾ ਮੂੰਹ ਤੇਰੀ ਵੱਲ ਚੁੱਕਣ ਤੋਂ ਸ਼ਰਮਿੰਦਾ ਹਾਂ ਅਤੇ ਹੇ ਮੇਰੇ ਪਰਮੇਸ਼ੁਰ! ਮੈਂ ਬੇਇੱਜ਼ਤ ਹੋ ਗਿਆ ਹਾਂ, ਕਿਉਂ ਜੋ ਸਾਡੇ ਅਪਰਾਧ ਸਾਡੇ ਸਿਰ ਤੋਂ ਵੀ ਉੱਪਰ ਤੱਕ ਵੱਧ ਗਏ ਹਨ ਅਤੇ ਸਾਡੀ ਬੁਰਿਆਈ ਅਕਾਸ਼ ਤੱਕ ਪਹੁੰਚ ਗਈ ਹੈ।
7 a diebus patrum nostrorum: sed et nos ipsi peccavimus graviter usque ad diem hanc, et in iniquitatibus nostris traditi sumus ipsi, et reges nostri, et sacerdotes nostri, in manum regum terrarum, et in gladium, et in captivitatem, et in rapinam, et in confusionem vultus, sicut et die hac.
੭ਆਪਣੇ ਪੁਰਖਿਆਂ ਦੇ ਦਿਨਾਂ ਤੋਂ, ਅੱਜ ਦੇ ਦਿਨ ਤੱਕ ਅਸੀਂ ਵੱਡੀ ਬੁਰਿਆਈ ਕਰਦੇ ਰਹੇ ਹਾਂ ਅਤੇ ਆਪਣੇ ਅਪਰਾਧਾਂ ਦੇ ਕਾਰਨ ਅਸੀਂ ਅਤੇ ਸਾਡੇ ਰਾਜੇ, ਤੇ ਸਾਡੇ ਜਾਜਕ ਇਨ੍ਹਾਂ ਦੇਸਾਂ ਦੇ ਰਾਜਿਆਂ ਦੇ ਹੱਥ ਵਿੱਚ, ਤਲਵਾਰ ਲਈ, ਗ਼ੁਲਾਮੀ ਲਈ, ਲੁੱਟੇ ਜਾਣ ਲਈ, ਅਤੇ ਬੇਇੱਜ਼ਤ ਹੋਣ ਲਈ ਉਨ੍ਹਾਂ ਦੇ ਹਵਾਲੇ ਕੀਤੇ ਜਾਂਦੇ ਰਹੇ ਹਾਂ, ਜਿਵੇਂ ਕਿ ਅੱਜ ਦੇ ਦਿਨ ਹੈ।”
8 Et nunc quasi parum et ad momentum facta est deprecatio nostra apud Dominum Deum nostrum, ut dimitterentur nobis reliquiæ, et daretur nobis paxillus in loco sancto ejus, et illuminaret oculos nostros Deus noster, et daret nobis vitam modicam in servitute nostra:
੮ਪਰ ਹੁਣ ਕੁਝ ਦਿਨਾਂ ਤੋਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਦਯਾ ਸਾਡੇ ਉੱਤੇ ਹੋਈ ਹੈ ਅਤੇ ਉਸ ਨੇ ਸਾਡੇ ਵਿੱਚੋਂ ਕੁਝ ਨੂੰ ਬਚਾ ਲਿਆ ਹੈ ਅਤੇ ਸਾਨੂੰ ਆਪਣੇ ਪਵਿੱਤਰ ਸਥਾਨ ਵਿੱਚ ਇੱਕ ਮਜ਼ਬੂਤ ਕਿੱਲ ਬਣਾਇਆ ਹੈ ਤਾਂ ਜੋ ਸਾਡਾ ਪਰਮੇਸ਼ੁਰ ਸਾਡੀਆਂ ਅੱਖਾਂ ਨੂੰ ਰੋਸ਼ਨੀ ਦੇਵੇ ਅਤੇ ਗ਼ੁਲਾਮੀ ਵਿੱਚ ਸਾਨੂੰ ਥੋੜ੍ਹੀ ਜਿਹੀ ਤਸੱਲੀ ਬਖ਼ਸ਼ੇ।
9 quia servi sumus, et in servitute nostra non dereliquit nos Deus noster, sed inclinavit super nos misericordiam coram rege Persarum, ut daret nobis vitam, et sublimaret domum Dei nostri, et exstrueret solitudines ejus, et daret nobis sepem in Juda et Jerusalem.
੯ਕਿਉਂ ਜੋ ਅਸੀਂ ਤਾਂ ਗ਼ੁਲਾਮ ਹਾਂ, ਪਰ ਸਾਡੇ ਪਰਮੇਸ਼ੁਰ ਨੇ ਸਾਨੂੰ ਸਾਡੀ ਗ਼ੁਲਾਮੀ ਵਿੱਚ ਨਹੀਂ ਛੱਡਿਆ ਸਗੋਂ ਫ਼ਾਰਸ ਦੇ ਰਾਜਿਆਂ ਦੇ ਸਾਹਮਣੇ, ਸਾਡੇ ਉੱਤੇ ਆਪਣੀ ਦਯਾ ਨੂੰ ਵਧਾਇਆ ਤਾਂ ਜੋ ਸਾਨੂੰ ਤਸੱਲੀ ਦੀ ਜ਼ਿੰਦਗੀ ਬਖ਼ਸ਼ੇ ਕਿ ਅਸੀਂ ਆਪਣੇ ਪਰਮੇਸ਼ੁਰ ਦੇ ਭਵਨ ਨੂੰ ਉਸਾਰੀਏ ਅਤੇ ਉਸ ਦੇ ਖੰਡਰਾਂ ਦੀ ਮੁਰੰਮਤ ਕਰੀਏ ਕਿ ਉਹ ਸਾਨੂੰ ਯਹੂਦਾਹ ਤੇ ਯਰੂਸ਼ਲਮ ਵਿੱਚ ਆਸਰਾ ਦੇਵੇ।
10 Et nunc quid dicemus, Deus noster, post hæc? Quia dereliquimus mandata tua,
੧੦“ਹੁਣ ਹੇ ਸਾਡੇ ਪਰਮੇਸ਼ੁਰ! ਇਸ ਤੋਂ ਬਾਅਦ ਅਸੀਂ ਤੈਨੂੰ ਕੀ ਆਖੀਏ? ਕਿਉਂ ਜੋ ਅਸੀਂ ਤੇਰੇ ਉਨ੍ਹਾਂ ਹੁਕਮਾਂ ਨੂੰ ਭੁਲਾ ਦਿੱਤਾ ਹੈ,
11 quæ præcepisti in manu servorum tuorum prophetarum, dicens: Terra, ad quam vos ingredimini ut possideatis eam, terra immunda est juxta immunditiam populorum, ceterarumque terrarum, abominationibus eorum qui repleverunt eam ab ore usque ad os in coinquinatione sua.
੧੧ਜਿਨ੍ਹਾਂ ਨੂੰ ਤੂੰ ਇਹ ਕਹਿ ਕੇ, ਆਪਣੇ ਦਾਸ ਨਬੀਆਂ ਦੇ ਰਾਹੀਂ ਹੁਕਮ ਦਿੱਤਾ ਸੀ ਕਿ ਉਹ ਧਰਤੀ ਜਿਸ ਨੂੰ ਤੁਸੀਂ ਕਬਜ਼ੇ ਵਿੱਚ ਲੈਣ ਲਈ ਜਾਂਦੇ ਹੋ, ਉਸ ਦੇਸ਼ ਦੀਆਂ ਕੌਮਾਂ ਦੇ ਘਿਣਾਉਣੇ ਕੰਮਾਂ ਦੇ ਕਾਰਨ ਅਪਵਿੱਤਰ ਧਰਤੀ ਹੈ, ਜਿਸ ਨੂੰ ਉਨ੍ਹਾਂ ਨੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਭਰਿਸ਼ਟ ਕਰ ਛੱਡਿਆ ਹੈ।
12 Nunc ergo filias vestras ne detis filiis eorum, et filias eorum ne accipiatis filiis vestris, et non quæratis pacem eorum et prosperitatem eorum usque in æternum: ut confortemini, et comedatis quæ bona sunt terræ, et hæredes habeatis filios vestros usque in sæculum.
੧੨ਹੁਣ ਤੁਸੀਂ ਆਪਣੀਆਂ ਧੀਆਂ ਉਨ੍ਹਾਂ ਦੇ ਪੁੱਤਰਾਂ ਨੂੰ ਨਾ ਵਿਆਹੁਣਾ ਅਤੇ ਨਾ ਉਨ੍ਹਾਂ ਦੀਆਂ ਧੀਆਂ ਨਾਲ ਆਪਣੇ ਪੁੱਤਰਾਂ ਦਾ ਵਿਆਹ ਕਰਨਾ ਅਤੇ ਨਾ ਹੀ ਉਨ੍ਹਾਂ ਦੀ ਸਲਾਮਤੀ ਤੇ ਵਾਧਾ ਚਾਹੁਣਾ ਤਾਂ ਜੋ ਤੁਸੀਂ ਤਕੜੇ ਰਹੋ ਅਤੇ ਉਸ ਧਰਤੀ ਦੇ ਪਦਾਰਥ ਖਾਓ ਅਤੇ ਉਸ ਨੂੰ ਆਪਣੇ ਵੰਸ਼ ਲਈ ਸਦੀਪਕ ਕਾਲ ਦੀ ਮਿਲਖ਼ ਹੋਣ ਲਈ ਛੱਡ ਜਾਓ।
13 Et post omnia quæ venerunt super nos in operibus nostris pessimis, et in delicto nostro magno, quia tu, Deus noster, liberasti nos de iniquitate nostra, et dedisti nobis salutem sicut est hodie,
੧੩ਇਨ੍ਹਾਂ ਸਾਰੀਆਂ ਮੁਸੀਬਤਾਂ ਦੇ ਬਾਅਦ, ਜਿਹੜੀਆਂ ਸਾਡੇ ਬੁਰੇ ਕੰਮਾਂ ਅਤੇ ਸਾਡੇ ਵੱਡੇ ਦੋਸ਼ਾਂ ਦੇ ਕਾਰਨ ਸਾਡੇ ਉੱਤੇ ਆਈਆਂ, ਹੇ ਸਾਡੇ ਪਰਮੇਸ਼ੁਰ! ਤੂੰ ਸਾਨੂੰ ਸਾਡੇ ਪਾਪਾਂ ਦੇ ਜੋਗ ਬਹੁਤ ਘੱਟ ਸਜ਼ਾ ਦਿੱਤੀ ਅਤੇ ਸਾਨੂੰ ਛੁਟਕਾਰਾ ਦਿੱਤਾ ਹੈ।
14 ut non converteremur, et irrita faceremus mandata tua, neque matrimonia jungeremus cum populis abominationum istarum. Numquid iratus es nobis usque ad consummationem, ne dimitteres nobis reliquias ad salutem?
੧੪ਕੀ ਅਸੀਂ ਫੇਰ ਤੇਰੇ ਹੁਕਮਾਂ ਨੂੰ ਤੋੜੀਏ ਅਤੇ ਇਨ੍ਹਾਂ ਘਿਣਾਉਣੇ ਕੰਮ ਕਰਨ ਵਾਲੀਆਂ ਕੌਮਾਂ ਨਾਲ ਸੰਬੰਧ ਜੋੜੀਏ? ਕੀ ਤੇਰਾ ਕ੍ਰੋਧ ਇੱਥੋਂ ਤੱਕ ਸਾਡੇ ਉੱਤੇ ਨਾ ਭੜਕੇਗਾ ਜੋ ਸਾਡਾ ਕੁਝ ਵੀ ਨਾ ਰਹੇ, ਨਾ ਕੋਈ ਬਚੇ ਅਤੇ ਨਾ ਛੁਟਕਾਰਾ ਹੋਵੇ?
15 Domine Deus Israël, justus es tu: quoniam derelicti sumus, qui salvaremur sicut die hac. Ecce coram te sumus in delicto nostro: non enim stari potest coram te super hoc.
੧੫ਹੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ! ਤੂੰ ਧਰਮੀ ਹੈਂ ਤਾਂ ਹੀ ਅਸੀਂ ਅੱਜ ਦੇ ਦਿਨ ਤੱਕ ਬਚੇ ਹੋਏ ਹਾਂ। ਵੇਖ ਅਸੀਂ ਆਪਣੇ ਅਪਰਾਧਾਂ ਦੇ ਵਿੱਚ ਤੇਰੇ ਸਾਹਮਣੇ ਹਾਂ, ਕਿਉਂਕਿ ਕੌਣ ਹੈ ਜੋ ਇਨ੍ਹਾਂ ਦੇ ਕਾਰਨ ਤੇਰੇ ਸਾਹਮਣੇ ਖੜਾ ਰਹਿ ਸਕੇ?”