< Hebræos 1 >
1 Multifariam, multisque modis olim Deus loquens patribus in prophetis:
੧ਪਰਮੇਸ਼ੁਰ ਨੇ ਬੀਤੇ ਹੋਏ ਸਮਿਆਂ ਵਿੱਚ ਨਬੀਆਂ ਦੇ ਦੁਆਰਾ ਸਾਡੇ ਬਜ਼ੁਰਗਾਂ ਨਾਲ ਕਈ ਵਾਰੀ ਅਤੇ ਕਈ ਤਰੀਕਿਆਂ ਨਾਲ ਗੱਲ ਕੀਤੀ।
2 novissime, diebus istis locutus est nobis in Filio, quem constituit hæredem universorum, per quem fecit et sæcula: (aiōn )
੨ਇਨ੍ਹਾਂ ਦਿਨਾਂ ਦੇ ਅੰਤ ਵਿੱਚ ਸਾਡੇ ਨਾਲ ਪੁੱਤਰ ਦੇ ਦੁਆਰਾ ਗੱਲ ਕੀਤੀ, ਜਿਸ ਨੂੰ ਉਹ ਨੇ ਸਭਨਾਂ ਵਸਤਾਂ ਦਾ ਵਾਰਿਸ ਬਣਾਇਆ ਅਤੇ ਉਸੇ ਦੇ ਦੁਆਰਾ ਉਹ ਨੇ ਸੰਸਾਰ ਨੂੰ ਵੀ ਰਚਿਆ। (aiōn )
3 qui cum sit splendor gloriæ, et figura substantiæ ejus, portansque omnia verbo virtutis suæ, purgationem peccatorum faciens, sedet ad dexteram majestatis in excelsis:
੩ਉਹ ਉਸ ਮਹਿਮਾ ਦਾ ਪ੍ਰਕਾਸ਼ ਅਤੇ ਉਸ ਦੀ ਸਖਸ਼ੀਅਤ ਦਾ ਨਕਸ਼ ਹੋ ਕੇ, ਆਪਣੇ ਸਮਰੱਥਾ ਦੇ ਬਚਨ ਨਾਲ ਸਭਨਾਂ ਵਸਤਾਂ ਨੂੰ ਸੰਭਾਲ ਕੇ ਅਤੇ ਪਾਪਾਂ ਨੂੰ ਸਾਫ਼ ਕਰ ਕੇ, ਸਰਬ ਉੱਚ ਸਥਾਨ ਵਿੱਚ ਅੱਤ ਮਹਾਨ ਪਰਮੇਸ਼ੁਰ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
4 tanto melior angelis effectus, quanto differentius præ illis nomen hæreditavit.
੪ਉਹ ਦੂਤਾਂ ਨਾਲੋਂ ਐਨਾ ਉੱਤਮ ਹੋਇਆ, ਜਿੰਨਾਂ ਉਹ ਨੇ ਉਨ੍ਹਾਂ ਨਾਲੋਂ ਵਿਰਸੇ ਵਿੱਚ ਉੱਤਮ ਨਾਮ ਪਾਇਆ।
5 Cui enim dixit aliquando angelorum: Filius meus es tu, ego hodie genui te? Et rursum: Ego ero illi in patrem, et ipse erit mihi in filium?
੫ਕਿਉਂ ਜੋ ਦੂਤਾਂ ਵਿੱਚੋਂ ਪਰਮੇਸ਼ੁਰ ਨੇ ਕਿਸਨੂੰ ਕਦੇ ਆਖਿਆ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ?। ਅਤੇ ਫੇਰ, ਮੈਂ ਉਹ ਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਹੋਵੇਗਾ।
6 Et cum iterum introducit primogenitum in orbem terræ, dicit: Et adorent eum omnes angeli Dei.
੬ਅਤੇ ਜਦੋਂ ਉਸ ਪਹਿਲੇ ਨੂੰ ਸੰਸਾਰ ਵਿੱਚ ਫਿਰ ਲਿਆਉਂਦਾ ਹੈ ਤਾਂ ਉਹ ਕਹਿੰਦਾ ਹੈ - “ਪਰਮੇਸ਼ੁਰ ਦੇ ਸੱਭੇ ਦੂਤ ਉਹ ਨੂੰ ਮੱਥਾ ਟੇਕਣ।”
7 Et ad angelos quidem dicit: Qui facit angelos suos spiritus, et ministros suos flammam ignis.
੭ਅਤੇ ਉਹ ਦੂਤਾਂ ਦੇ ਬਾਰੇ ਆਖਦਾ ਹੈ - ਉਹ ਆਪਣਿਆਂ ਦੂਤਾਂ ਨੂੰ ਹਵਾਵਾਂ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਬਣਾਉਂਦਾ ਹੈ।
8 Ad Filium autem: Thronus tuus Deus in sæculum sæculi: virga æquitatis, virga regni tui. (aiōn )
੮ਪਰ ਪੁੱਤਰ ਦੇ ਬਾਰੇ - ਹੇ ਪਰਮੇਸ਼ੁਰ, ਤੇਰਾ ਸਿੰਘਾਸਣ ਸਦੀਪਕ ਕਾਲ ਤੱਕ ਹੈ ਅਤੇ ਤੇਰੇ ਰਾਜ ਦਾ ਅਧਿਕਾਰ ਧਾਰਮਿਕਤਾ ਦਾ ਅਧਿਕਾਰ ਹੈ, (aiōn )
9 Dilexisti justitiam, et odisti iniquitatem: propterea unxit te Deus, Deus tuus, oleo exultationis præ participibus tuis.
੯ਤੂੰ ਧਰਮ ਨਾਲ ਪਿਆਰ ਅਤੇ ਬਦੀ ਨਾਲ ਵੈਰ ਕੀਤਾ; ਇਸ ਲਈ ਪਰਮੇਸ਼ੁਰ, ਤੇਰੇ ਪਰਮੇਸ਼ੁਰ ਨੇ ਖੁਸ਼ੀ ਦੇ ਤੇਲ ਨਾਲ ਤੇਰੇ ਸਾਥੀਆਂ ਤੋਂ ਵੱਧ ਤੈਨੂੰ ਮਸਹ ਕੀਤਾ ਹੈ।
10 Et: Tu in principio, Domine, terram fundasti: et opera manuum tuarum sunt cæli.
੧੦ਅਤੇ ਇਹ ਵੀ, - ਹੇ ਪ੍ਰਭੂ, ਤੂੰ ਆਦ ਵਿੱਚ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ,
11 Ipsi peribunt, tu autem permanebis, et omnes ut vestimentum veterascent:
੧੧ਉਹ ਨਾਸ ਹੋ ਜਾਣਗੇ ਪਰ ਤੂੰ ਅਟੱਲ ਰਹਿੰਦਾ ਹੈਂ, ਉਹ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ,
12 et velut amictum mutabis eos, et mutabuntur: tu autem idem ipse es, et anni tui non deficient.
੧੨ਅਤੇ ਚਾਦਰ ਵਾਂਗੂੰ ਤੂੰ ਉਹਨਾਂ ਨੂੰ ਲਪੇਟੇਂਗਾ ਅਤੇ ਕੱਪੜੇ ਵਾਂਗੂੰ ਉਹ ਬਦਲੇ ਜਾਣਗੇ, ਪਰ ਤੂੰ ਉਹ ਹੀ ਹੈ ਅਤੇ ਤੇਰੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।
13 Ad quem autem angelorum dixit aliquando: Sede a dextris meis, quoadusque ponam inimicos tuos scabellum pedum tuorum?
੧੩ਪਰ ਦੂਤਾਂ ਵਿੱਚੋਂ ਕਿਸ ਦੇ ਬਾਰੇ ਉਹ ਨੇ ਕਦੇ ਆਖਿਆ ਹੈ ਕਿ ਤੂੰ ਮੇਰੇ ਸੱਜੇ ਪਾਸੇ ਬੈਠ, ਜਦ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦੇਵਾਂ?
14 Nonne omnes sunt administratorii spiritus, in ministerium missi propter eos, qui hæreditatem capient salutis?
੧੪ਕੀ ਉਹ ਸਾਰੇ, ਮੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਸੇਵਾ ਕਰਨ ਲਈ ਭੇਜੇ ਗਏ ਆਤਮੇ ਨਹੀਂ ਹਨ?