< Jeremiæ 43 >

1 Factum est autem, cum complesset Jeremias loquens ad populum universos sermones Domini Dei eorum, pro quibus miserat eum Dominus Deus eorum ad illos, omnia verba hæc,
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਯਿਰਮਿਯਾਹ ਸਾਰੇ ਲੋਕਾਂ ਨਾਲ ਉਹਨਾਂ ਦੇ ਪਰਮੇਸ਼ੁਰ ਯਹੋਵਾਹ ਦੀਆਂ ਸਾਰੀਆਂ ਗੱਲਾਂ ਨੂੰ ਬੋਲ ਚੁੱਕਾ, ਜਿਹਨਾਂ ਨੂੰ ਯਹੋਵਾਹ ਉਹਨਾਂ ਦੇ ਪਰਮੇਸ਼ੁਰ ਨੇ ਉਹਨਾਂ ਕੋਲ ਭੇਜਿਆ, ਅਰਥਾਤ ਇਹਨਾਂ ਸਾਰੀਆਂ ਗੱਲਾਂ ਨੂੰ
2 dixit Azarias filius Osaiæ, et Johanan filius Caree, et omnes viri superbi, dicentes ad Jeremiam: Mendacium tu loqueris: non misit te Dominus Deus noster, dicens: Ne ingrediamini Ægyptum ut habitetis illuc.
ਤਾਂ ਹੋਸ਼ਆਯਾਹ ਦੇ ਪੁੱਤਰ ਅਜ਼ਰਯਾਹ, ਕਾਰੇਆਹ ਦੇ ਪੁੱਤਰ ਯੋਹਾਨਾਨ, ਅਤੇ ਸਾਰੇ ਅਭਮਾਨੀ ਮਨੁੱਖਾਂ ਨੇ ਯਿਰਮਿਯਾਹ ਨੂੰ ਆਖਿਆ, ਤੂੰ ਝੂਠ ਬੋਲਦਾ ਹੈਂ, ਯਹੋਵਾਹ ਸਾਡੇ ਪਰਮੇਸ਼ੁਰ ਨੇ ਤੈਨੂੰ ਇਹ ਆਖਣ ਲਈ ਨਹੀਂ ਭੇਜਿਆ ਕਿ ਮਿਸਰ ਨੂੰ ਟਿਕਣ ਲਈ ਨਾ ਜਾਓ
3 Sed Baruch filius Neriæ incitat te adversum nos, ut tradat nos in manus Chaldæorum, ut interficiat nos, et traduci faciat in Babylonem.
ਤੈਨੂੰ ਤਾਂ ਨੇਰੀਯਾਹ ਦੇ ਪੁੱਤਰ ਬਾਰੂਕ ਨੇ ਸਾਡੇ ਵਿਰੁੱਧ ਪਰੇਰਿਆ ਹੈ ਭਈ ਸਾਨੂੰ ਕਸਦੀਆਂ ਦੇ ਹੱਥ ਵਿੱਚ ਦੇਵੇਂ ਅਤੇ ਉਹ ਸਾਨੂੰ ਮਾਰ ਸੁੱਟਣ ਅਤੇ ਸਾਨੂੰ ਗ਼ੁਲਾਮ ਕਰਕੇ ਬਾਬਲ ਨੂੰ ਲੈ ਜਾਣ
4 Et non audivit Johanan filius Caree, et omnes principes bellatorum, et universus populus, vocem Domini, ut manerent in terra Juda.
ਤਾਂ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਅਤੇ ਸਾਰੇ ਲੋਕਾਂ ਨੇ ਯਹੋਵਾਹ ਦੀ ਅਵਾਜ਼ ਨਾ ਸੁਣੀ ਭਈ ਯਹੂਦਾਹ ਦੇ ਦੇਸ ਵਿੱਚ ਵੱਸਣ
5 Sed tollens Johanan filius Caree, et universi principes bellatorum, universos reliquiarum Juda, qui reversi fuerant de cunctis gentibus ad quas fuerant ante dispersi, ut habitarent in terra Juda,
ਫਿਰ ਕਾਰੇਆਹ ਦੇ ਪੁੱਤਰ ਯੋਹਾਨਾਨ ਨੇ ਅਤੇ ਫੌਜਾਂ ਦੇ ਸਾਰੇ ਸਰਦਾਰਾਂ ਨੇ ਯਹੂਦਾਹ ਦੇ ਸਾਰੇ ਬਕੀਏ ਨੂੰ ਲਿਆ ਜਿਹੜਾ ਸਾਰੀਆਂ ਕੌਮਾਂ ਵਿੱਚੋਂ ਜਿੱਥੇ ਉਹ ਖੇਰੂੰ-ਖੇਰੂੰ ਹੋ ਗਏ ਸਨ ਯਹੂਦਾਹ ਦੇ ਦੇਸ ਵਿੱਚ ਟਿਕਣ ਲਈ ਮੁੜ ਆਏ ਸਨ
6 viros, et mulieres, et parvulos, et filias regis, et omnem animam quam reliquerat Nabuzardan princeps militiæ cum Godolia filio Ahicam filii Saphan, et Jeremiam prophetam, et Baruch filium Neriæ:
ਅਰਥਾਤ ਮਰਦਾਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ, ਰਾਜਾ ਦੀਆਂ ਧੀਆਂ ਨੂੰ ਅਤੇ ਸਾਰੀਆਂ ਜਾਨਾਂ ਨੂੰ ਜਿਹਨਾਂ ਨੂੰ ਜੱਲਾਦਾਂ ਦੇ ਕਪਤਾਨ ਨਬੂਜ਼ਰਦਾਨ ਨੇ ਸ਼ਾਫਾਨ ਦੇ ਪੋਤੇ ਅਹੀਕਾਮ ਦੇ ਪੁੱਤਰ ਗਦਲਯਾਹ ਅਤੇ ਯਿਰਮਿਯਾਹ ਨਬੀ ਅਤੇ ਨੇਰੀਯਾਹ ਦੇ ਪੁੱਤਰ ਬਾਰੂਕ ਕੋਲ ਛੱਡਿਆ ਸੀ
7 et ingressi sunt terram Ægypti, quia non obedierunt voci Domini, et venerunt usque ad Taphnis.
ਉਹ ਮਿਸਰ ਦੇਸ ਨੂੰ ਆਏ ਕਿਉਂ ਜੋ ਉਹਨਾਂ ਨੇ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਤਹਪਨਹੇਸ ਤੱਕ ਆਏ।
8 Et factus est sermo Domini ad Jeremiam in Taphnis, dicens:
ਤਾਂ ਯਹੋਵਾਹ ਦਾ ਬਚਨ ਤਹਪਨਹੇਸ ਵਿੱਚ ਯਿਰਮਿਯਾਹ ਕੋਲ ਆਇਆ ਕਿ
9 Sume lapides grandes in manu tua, et abscondes eos in crypta quæ est sub muro latericio in porta domus Pharaonis in Taphnis, cernentibus viris Judæis:
ਤੂੰ ਆਪਣੇ ਹੱਥ ਵਿੱਚ ਵੱਡੇ ਪੱਥਰ ਲੈ ਅਤੇ ਉਹਨਾਂ ਨੂੰ ਚੂਨੇ ਵਿੱਚ ਉਸ ਚੌਂਕ ਵਿੱਚ ਲੁਕੋ ਦੇ ਜਿਹੜਾ ਤਹਪਨਹੇਸ ਵਿੱਚ ਫ਼ਿਰਊਨ ਦੇ ਮਹਿਲ ਦੇ ਫਾਟਕ ਕੋਲ ਹੈ ਅਤੇ ਇਹ ਯਹੂਦਾਹ ਦੇ ਮਨੁੱਖਾਂ ਦੇ ਵੇਖਦਿਆਂ ਹੋਵੇ
10 et dices ad eos: Hæc dicit Dominus exercituum, Deus Israël: Ecce ego mittam et assumam Nabuchodonosor regem Babylonis, servum meum: et ponam thronum ejus super lapides istos quos abscondi, et statuet solium suum super eos:
੧੦ਤੂੰ ਉਹਨਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਬਾਬਲ ਦੇ ਰਾਜਾ ਆਪਣੇ ਟਹਿਲੂਏ ਨਬੂਕਦਨੱਸਰ ਨੂੰ ਬੁਲਾ ਲਵਾਂਗਾ। ਮੈਂ ਇਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਹਨਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਹਨਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ
11 veniensque percutiet terram Ægypti, quos in mortem, in mortem, et quos in captivitatem, in captivitatem, et quos in gladium, in gladium:
੧੧ਉਹ ਆ ਕੇ ਮਿਸਰ ਦੇਸ ਨੂੰ ਮਾਰੇਗਾ। ਮੌਤ ਵਾਲੇ ਮੌਤ ਲਈ, ਕੈਦ ਵਾਲੇ ਕੈਦ ਲਈ, ਤਲਵਾਰ ਵਾਲੇ ਤਲਵਾਰ ਲਈ!
12 et succendet ignem in delubris deorum Ægypti, et comburet ea, et captivos ducet illos, et amicietur terra Ægypti sicut amicitur pastor pallio suo, et egredietur inde in pace:
੧੨ਅਤੇ ਮੈਂ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਹਨਾਂ ਨੂੰ ਸਾੜ ਦੇਵੇਗਾ ਅਤੇ ਉਹਨਾਂ ਨੂੰ ਗ਼ੁਲਾਮ ਕਰਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੋਂ ਸ਼ਾਂਤੀ ਨਾਲ ਨਿੱਕਲ ਜਾਵੇਗਾ
13 et conteret statuas domus solis quæ sunt in terra Ægypti, et delubra deorum Ægypti comburet igni.
੧੩ਉਹ ਬੈਤ ਸ਼ਮਸ਼ ਦੇ ਥੰਮ੍ਹਾਂ ਨੂੰ ਜਿਹੜੇ ਮਿਸਰ ਦੇਸ ਵਿੱਚ ਹਨ ਤੋੜ ਦੇਵੇਗਾ ਅਤੇ ਮਿਸਰ ਦੇ ਦੇਵਤਿਆਂ ਦੇ ਮੰਦਰਾਂ ਨੂੰ ਅੱਗ ਨਾਲ ਸਾੜ ਸੁੱਟੇਗਾ।

< Jeremiæ 43 >