< Malachi Propheta 3 >

1 Ecce ego mitto angelum meum, et præparabit viam ante faciem meam: et statim veniet ad templum suum Dominator quem vos quæritis, et angelus testamenti quem vos vultis. Ecce venit, dicit Dominus exercituum.
ਵੇਖੋ, ਮੈਂ ਆਪਣੇ ਦੂਤ ਨੂੰ ਭੇਜਦਾ ਹਾਂ, ਉਹ ਮੇਰੇ ਅੱਗੇ ਰਾਹ ਨੂੰ ਤਿਆਰ ਕਰੇਗਾ ਅਤੇ ਪ੍ਰਭੂ ਜਿਹ ਨੂੰ ਤੁਸੀਂ ਭਾਲਦੇ ਹੋ ਅਚਾਨਕ ਆਪਣੀ ਹੈਕਲ ਵਿੱਚ ਆ ਜਾਵੇਗਾ, ਹਾਂ, ਨੇਮ ਦਾ ਦੂਤ ਜਿਸ ਤੋਂ ਤੁਸੀਂ ਖੁਸ਼ ਹੋ, - ਵੇਖੋ, ਉਹ ਆਉਂਦਾ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।
2 Et quis poterit cogitare diem adventus ejus, et quis stabit ad videndum eum? ipse enim quasi ignis conflans, et quasi herba fullonum:
ਪਰ ਉਸ ਦੇ ਆਉਣ ਦੇ ਦਿਨ ਨੂੰ ਕੌਣ ਸਹਾਰ ਸਕਦਾ ਹੈ ਅਤੇ ਜਦ ਉਹ ਪਰਗਟ ਹੋਵੇਗਾ ਤਦ ਕੌਣ ਖੜ੍ਹਾ ਰਹਿ ਸਕੇਗਾ? ਕਿਉਂ ਜੋ ਉਹ ਸੁਨਿਆਰੇ ਦੀ ਅੱਗ ਅਤੇ ਧੋਬੀ ਦੇ ਸਾਬਣ ਵਰਗਾ ਹੈ।
3 et sedebit conflans, et emundans argentum: et purgabit filios Levi, et colabit eos quasi aurum et quasi argentum, et erunt Domino offerentes sacrificia in justitia.
ਉਹ ਚਾਂਦੀ ਨੂੰ ਤਾਉਣ ਅਤੇ ਸਾਫ਼ ਕਰਨ ਲਈ ਬੈਠੇਗਾ, ਉਹ ਲੇਵੀਆਂ ਨੂੰ ਚਾਂਦੀ ਵਾਂਗੂੰ ਸਾਫ਼ ਕਰੇਗਾ, ਉਹਨਾਂ ਨੂੰ ਸੋਨੇ ਵਾਂਗੂੰ ਅਤੇ ਚਾਂਦੀ ਵਾਂਗੂੰ ਤਾਵੇਗਾ ਅਤੇ ਉਹ ਯਹੋਵਾਹ ਲਈ ਯੋਗ ਭੇਟ ਚੜ੍ਹਾਉਣਗੇ।
4 Et placebit Domino sacrificium Juda et Jerusalem, sicut dies sæculi, et sicut anni antiqui.
ਤਦ ਯਹੂਦਾਹ ਅਤੇ ਯਰੂਸ਼ਲਮ ਦੀ ਭੇਟ ਯਹੋਵਾਹ ਨੂੰ ਪਸੰਦ ਆਵੇਗੀ, ਜਿਵੇਂ ਪ੍ਰਾਚੀਨ ਦਿਨਾਂ ਵਿੱਚ ਅਤੇ ਜਿਵੇਂ ਪਿੱਛਲਿਆਂ ਸਾਲਾਂ ਵਿੱਚ ਪਸੰਦ ਆਉਂਦੀ ਸੀ।
5 Et accedam ad vos in judicio, et ero testis velox maleficis, et adulteris, et perjuris, et qui calumniantur mercedem mercenarii, viduas et pupillos, et opprimunt peregrinum, nec timuerunt me, dicit Dominus exercituum.
ਮੈਂ ਨਿਆਂ ਕਰਨ ਲਈ ਤੁਹਾਡੇ ਨੇੜੇ ਆਵਾਂਗਾ, ਮੈਂ ਚੁਸਤ ਗਵਾਹ ਹੋਵਾਂਗਾ, ਜਾਦੂਗਰਾਂ, ਵਿਭਚਾਰੀਆਂ ਅਤੇ ਝੂਠੀ ਸਹੁੰ ਖਾਣ ਵਾਲਿਆਂ ਦੇ ਵਿਰੁੱਧ, ਮਜ਼ਦੂਰ ਨੂੰ ਮਜ਼ਦੂਰੀ ਲਈ ਦੁੱਖ ਦੇਣ ਵਾਲਿਆਂ ਦੇ ਵਿਰੁੱਧ, ਵਿਧਵਾ ਅਤੇ ਅਨਾਥ ਨੂੰ ਦੁੱਖ ਦੇਣ ਵਾਲਿਆਂ ਦੇ ਵਿਰੁੱਧ ਜੋ ਪਰਦੇਸੀ ਨੂੰ ਮੋੜ ਦਿੰਦੇ ਹਨ ਅਤੇ ਮੇਰੇ ਕੋਲੋਂ ਨਹੀਂ ਡਰਦੇ ਉਨ੍ਹਾਂ ਦੇ ਵਿਰੁੱਧ ਛੇਤੀ ਨਾਲ ਗਵਾਹੀ ਦੇਵਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।
6 Ego enim Dominus, et non mutor: et vos filii Jacob, non estis consumpti.
ਕਿਉਂ ਜੋ ਮੈਂ ਯਹੋਵਾਹ ਅਟੱਲ ਹਾਂ। ਇਸੇ ਕਾਰਨ, ਹੇ ਯਾਕੂਬ ਦੇ ਪੁੱਤਰੋ, ਤੁਸੀਂ ਨਾਸ ਨਹੀਂ ਹੋਏ।
7 A diebus enim patrum vestrorum recessistis a legitimis meis, et non custodistis: revertimini ad me, et revertar ad vos, dicit Dominus exercituum. Et dixistis: In quo revertemur?
ਆਪਣੇ ਪੁਰਖਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਤੁਸੀਂ ਉਹਨਾਂ ਦੀ ਪਾਲਣਾ ਨਹੀਂ ਕੀਤੀ। ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ?
8 Si affliget homo Deum, quia vos configitis me? Et dixistis: In quo configimus te? In decimis et in primitiis.
ਕੀ ਕੋਈ ਆਦਮੀ ਪਰਮੇਸ਼ੁਰ ਨੂੰ ਠੱਗੇਗਾ? ਪਰ ਤੁਸੀਂ ਮੈਨੂੰ ਠੱਗ ਲਿਆ ਅਤੇ ਤੁਸੀਂ ਆਖਦੇ ਹੋ, ਕਿਹੜੀ ਗੱਲ ਵਿੱਚ ਅਸੀਂ ਤੈਨੂੰ ਠੱਗ ਲਿਆ? ਦਸਵੰਧਾਂ ਅਤੇ ਭੇਟਾਂ ਵਿੱਚ!
9 Et in penuria vos maledicti estis, et me vos configitis gens tota.
ਤੁਸੀਂ ਸਰਾਪੀਆਂ ਦੇ ਸਰਾਪੀ ਹੋਏ! ਤੁਸੀਂ ਮੈਨੂੰ ਠੱਗਦੇ ਹੋ, ਸਗੋਂ ਸਾਰੀ ਕੌਮ ਵੀ ਅਜਿਹਾ ਕਰਦੀ ਹੈ।
10 Inferte omnem decimam in horreum, et sit cibus in domo mea: et probate me super hoc, dicit Dominus: si non aperuero vobis cataractas cæli, et effudero vobis benedictionem usque ad abundantiam:
੧੦ਸਾਰੇ ਦਸਵੰਧ ਮੇਰੇ ਮੋਦੀ ਖ਼ਾਨੇ ਵਿੱਚ ਲਿਆਓ ਤਾਂ ਜੋ ਮੇਰੇ ਭਵਨ ਵਿੱਚ ਭੋਜਨ ਹੋਵੇ ਅਤੇ ਉਸੇ ਨਾਲ ਮੈਨੂੰ ਜ਼ਰਾ ਪਰਖੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਕੀ ਮੈਂ ਤੁਹਾਡੇ ਲਈ ਅਕਾਸ਼ ਦੀਆਂ ਖਿੜਕੀਆਂ ਖੋਲਦਾ ਹਾਂ ਕਿ ਨਹੀਂ, ਤਾਂ ਕਿ ਤੁਹਾਡੇ ਲਈ ਬਰਕਤ ਵਰ੍ਹਾਵਾਂ ਇੱਥੋਂ ਤੱਕ ਕਿ ਉਹ ਦੇ ਲਈ ਥਾਂ ਨਾ ਹੋਵੇਗਾ!
11 et increpabo pro vobis devorantem, et non corrumpet fructum terræ vestræ, nec erit sterilis vinea in agro, dicit Dominus exercituum.
੧੧ਮੈਂ ਤੁਹਾਡੇ ਲਈ ਖਾਣ ਵਾਲੇ ਨੂੰ ਝਿੜਕਾਂਗਾ ਕਿ ਉਹ ਤੁਹਾਡੀ ਜ਼ਮੀਨ ਦੇ ਫਲਾਂ ਨੂੰ ਨਾਸ ਨਾ ਕਰੇ ਅਤੇ ਤੁਹਾਡੇ ਅੰਗੂਰੀ ਪੈਲੀ ਵਿੱਚ ਸਮੇਂ ਤੋਂ ਪਹਿਲਾਂ ਫਲ ਨਾ ਡਿੱਗਣਗੇ, ਸੈਨਾਂ ਦਾ ਯਹੋਵਾਹ ਆਖਦਾ ਹਾਂ।
12 Et beatos vos dicent omnes gentes: eritis enim vos terra desiderabilis, dicit Dominus exercituum.
੧੨ਤਦ ਸਾਰੀਆਂ ਕੌਮਾਂ ਤੁਹਾਨੂੰ ਧੰਨ ਆਖਣਗੀਆਂ ਅਤੇ ਤੁਸੀਂ ਖੁਸ਼ੀ ਦਾ ਦੇਸ ਹੋਵੋਗੇ, ਸੈਨਾਂ ਦਾ ਯਹੋਵਾਹ ਆਖਦਾ ਹੈ
13 Invaluerunt super me verba vestra, dicit Dominus.
੧੩ਤੁਹਾਡੀਆਂ ਗੱਲਾਂ ਮੇਰੇ ਵਿਰੁੱਧ ਕਰੜੀਆਂ ਹਨ, ਯਹੋਵਾਹ ਆਖਦਾ ਹੈ, ਤਦ ਵੀ ਤੁਸੀਂ ਆਖਦੇ ਹੋ, ਤੇਰੇ ਵਿਰੁੱਧ ਸਾਡੇ ਕੋਲੋਂ ਕੀ ਬੋਲਿਆ ਗਿਆ?
14 Et dixistis: Quid locuti sumus contra te? Dixistis: Vanus est qui servit Deo: et quod emolumentum quia custodivimus præcepta ejus, et quia ambulavimus tristes coram Domino exercituum?
੧੪ਤੁਸੀਂ ਆਖਿਆ, ਪਰਮੇਸ਼ੁਰ ਦੀ ਸੇਵਾ ਵਿਅਰਥ ਹੈ ਅਤੇ ਕੀ ਲਾਭ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ ਅਤੇ ਸੈਨਾਂ ਦੇ ਯਹੋਵਾਹ ਦੇ ਸਨਮੁਖ ਸਿਆਪਾ ਕਰਦੇ ਹੋਏੇ ਚੱਲੀਏ?
15 Ergo nunc beatos dicimus arrogantes: siquidem ædificati sunt facientes impietatem, et tentaverunt Deum, et salvi facti sunt.
੧੫ਹੁਣ ਤਾਂ ਅਸੀਂ ਆਕੜਬਾਜ਼ਾਂ ਨੂੰ ਧੰਨ ਆਖਦੇ ਹਾਂ ਅਤੇ ਦੁਸ਼ਟ ਸਫ਼ਲ ਹੀ ਹੁੰਦੇ ਹਨ। ਉਹ ਪਰਮੇਸ਼ੁਰ ਨੂੰ ਪਰਤਾ ਕੇ ਵੀ ਛੁਟਕਾਰਾ ਪਾਉਂਦੇ ਹਨ।
16 Tunc locuti sunt timentes Dominum, unusquisque cum proximo suo: et attendit Dominus, et audivit, et scriptus est liber monumenti coram eo timentibus Dominum, et cogitantibus nomen ejus.
੧੬ਤਦ ਯਹੋਵਾਹ ਦਾ ਭੈਅ ਮੰਨਣ ਵਾਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇ ਕੇ ਸੁਣੀਆਂ ਤਾਂ ਯਹੋਵਾਹ ਤੋਂ ਡਰਨ ਵਾਲਿਆਂ ਲਈ ਅਤੇ ਉਸ ਦੇ ਨਾਮ ਦਾ ਵਿਚਾਰ ਕਰਨ ਵਾਲਿਆਂ ਲਈ ਉਸ ਦੇ ਸਨਮੁਖ ਯਾਦਗਿਰੀ ਦੀ ਪੁਸਤਕ ਲਿਖੀ ਗਈ।
17 Et erunt mihi, ait Dominus exercituum, in die qua ego facio, in peculium: et parcam eis, sicut parcit vir filio suo servienti sibi.
੧੭ਸੈਨਾਂ ਦਾ ਯਹੋਵਾਹ ਆਖਦਾ ਹੈ, ਉਹ ਮੇਰੇ ਲਈ ਹੋਣਗੇ ਅਰਥਾਤ ਮੇਰੀ ਖ਼ਾਸ ਮਲਕੀਅਤ, ਜਿਸ ਦਿਨ ਮੈਂ ਇਹ ਕਰਾਂ, ਮੈਂ ਉਹਨਾਂ ਨੂੰ ਬਖ਼ਸ਼ ਦਿਆਂਗਾ ਜਿਵੇਂ ਕੋਈ ਮਨੁੱਖ ਆਪਣੀ ਸੇਵਾ ਕਰਨ ਵਾਲੇ ਪੁੱਤਰ ਨੂੰ ਬਖ਼ਸ਼ ਦਿੰਦਾ ਹੈ।
18 Et convertemini, et videbitis quid sit inter justum et impium, et inter servientem Deo et non servientem ei.
੧੮ਤਦ ਤੁਸੀਂ ਮੁੜੋਗੇ ਅਤੇ ਧਰਮੀ ਅਤੇ ਦੁਸ਼ਟ ਵਿੱਚ ਅਤੇ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਵਿੱਚ ਅਤੇ ਜਿਹੜਾ ਸੇਵਾ ਨਹੀਂ ਕਰਦਾ ਉਹ ਦੇ ਵਿੱਚ ਪਰਖ ਕਰੋਗੇ।

< Malachi Propheta 3 >