< Malachi Propheta 1 >

1 Onus verbi Domini ad Israël in manu Malachiæ.
ਮਲਾਕੀ ਦੇ ਰਾਹੀਂ ਇਸਰਾਏਲ ਲਈ ਯਹੋਵਾਹ ਦੀ ਬਾਣੀ ਦਾ ਅਗੰਮ ਵਾਕ।
2 Dilexi vos, dicit Dominus, et dixistis: In quo dilexisti nos? Nonne frater erat Esau Jacob? dicit Dominus: et dilexi Jacob,
ਯਹੋਵਾਹ ਆਖਦਾ ਹੈ ਕਿ ਮੈਂ ਤੁਹਾਡੇ ਨਾਲ ਪਿਆਰ ਕੀਤਾ। ਤੁਸੀਂ ਪੁੱਛਦੇ ਹੋ ਕਿ ਤੂੰ ਕਿਵੇਂ ਸਾਡੇ ਨਾਲ ਪਿਆਰ ਕੀਤਾ? ਕੀ ਏਸਾਓ ਯਾਕੂਬ ਦਾ ਭਰਾ ਨਹੀਂ ਸੀ? ਯਹੋਵਾਹ ਦਾ ਵਾਕ ਹੈ, ਮੈਂ ਯਾਕੂਬ ਨਾਲ ਪਿਆਰ ਕੀਤਾ
3 Esau autem odio habui, et posui montes ejus in solitudinem, et hæreditatem ejus in dracones deserti.
ਪਰ ਏਸਾਓ ਨਾਲ ਵੈਰ ਰੱਖਿਆ, ਮੈਂ ਉਸ ਦੇ ਪਰਬਤ ਨੂੰ ਵਿਰਾਨ ਕਰ ਛੱਡਿਆ ਹੈ ਅਤੇ ਉਸ ਦੀ ਮਿਲਖ਼ ਉਜਾੜ ਦੇ ਗਿੱਦੜਾਂ ਨੂੰ ਦੇ ਦਿੱਤੀ ਹੈ।
4 Quod si dixerit Idumæa: Destructi sumus, sed revertentes ædificabimus quæ destructa sunt: hæc dicit Dominus exercituum: Isti ædificabunt, et ego destruam: et vocabuntur termini impietatis, et populus cui iratus est Dominus usque in æternum.
ਭਾਵੇਂ ਅਦੋਮ ਦੇ ਵਾਸੀ ਆਖਣ ਕਿ ਅਸੀਂ ਭੰਨੇ ਤੋੜੇ ਤਾਂ ਗਏ ਪਰ ਉੱਜੜੇ ਹੋਏ ਸਥਾਨਾਂ ਨੂੰ ਮੁੜ ਕੇ ਉਸਾਰਾਂਗੇ। ਪਰ ਸੈਨਾਂ ਦਾ ਯਹੋਵਾਹ ਆਖਦਾ ਹੈ ਕਿ ਉਹ ਉਸਾਰਨਗੇ ਪਰ ਮੈਂ ਢਾਹ ਦੇਵਾਂਗਾ ਅਤੇ ਲੋਕ ਉਹ ਨੂੰ “ਦੁਸ਼ਟ ਦੇਸ” ਪੁਕਾਰਨਗੇ ਅਤੇ “ਉਹ ਪਰਜਾ ਜਿਹ ਦੇ ਉੱਤੇ ਯਹੋਵਾਹ ਦਾ ਕਹਿਰ ਸਦਾ ਲਈ ਰਿਹਾ ਹੈ।”
5 Et oculi vestri videbunt, et vos dicetis: Magnificetur Dominus super terminum Israël.
ਤੁਹਾਡੀਆਂ ਅੱਖਾਂ ਵੇਖਣਗੀਆਂ ਅਤੇ ਤੁਸੀਂ ਆਖੋਗੇ, ਯਹੋਵਾਹ ਦੀ ਵਡਿਆਈ ਇਸਰਾਏਲ ਦੀਆਂ ਹੱਦਾਂ ਤੋਂ ਅੱਗੇ ਤੱਕ ਹੋਵੇ!
6 Filius honorat patrem, et servus dominum suum. Si ergo pater ego sum, ubi est honor meus? et si Dominus ego sum, ubi est timor meus? dicit Dominus exercituum. Ad vos, o sacerdotes, qui despicitis nomen meum, et dixistis: In quo despeximus nomen tuum?
“ਪੁੱਤਰ ਆਪਣੇ ਪਿਤਾ ਦਾ ਅਤੇ ਦਾਸ ਆਪਣੇ ਸੁਆਮੀ ਦਾ ਆਦਰ ਕਰਦਾ ਹੈ। ਜੇ ਮੈਂ ਪਿਤਾ ਹਾਂ ਤਾਂ ਮੇਰਾ ਆਦਰ ਕਿੱਥੇ ਹੈ ਅਤੇ ਜੇ ਮੈਂ ਸੁਆਮੀ ਹਾਂ ਤਾਂ ਮੇਰਾ ਭੈਅ ਕਿੱਥੇ ਹੈ? ਸੈਨਾਂ ਦਾ ਯਹੋਵਾਹ ਤੁਹਾਨੂੰ ਆਖਦਾ ਹੈ, ਮੇਰੇ ਨਾਮ ਦਾ ਨਿਰਾਦਰ ਕਰਨ ਵਾਲੇ ਜਾਜਕੋ! ਪਰ ਤੁਸੀਂ ਆਖਦੇ ਹੋ ਅਸੀਂ ਕਿਹੜੀ ਗੱਲ ਵਿੱਚ ਤੇਰੇ ਨਾਮ ਦਾ ਨਿਰਾਦਰ ਕੀਤਾ?
7 Offertis super altare meum panem pollutum, et dicitis: In quo polluimus te? in eo quod dicitis: Mensa Domini despecta est.
ਤੁਸੀਂ ਮੇਰੀ ਜਗਵੇਦੀ ਉੱਤੇ ਭਰਿਸ਼ਟ ਰੋਟੀਆਂ ਚੜ੍ਹਾਉਂਦੇ ਹੋ ਅਤੇ ਤੁਸੀਂ ਆਖਦੇ ਹੋ, ਅਸੀਂ ਕਿਵੇਂ ਤੈਨੂੰ ਭਰਿਸ਼ਟ ਕੀਤਾ? ਤੁਹਾਡੇ ਇਹ ਆਖਣ ਵਿੱਚ ਕਿ ਯਹੋਵਾਹ ਦੀ ਮੇਜ਼ ਤਾਂ ਤੁੱਛ ਹੈ
8 Si offeratis cæcum ad immolandum, nonne malum est? et si offeratis claudum et languidum, nonne malum est? offer illud duci tuo, si placuerit ei, aut si susceperit faciem tuam, dicit Dominus exercituum.
ਜਦ ਤੁਸੀਂ ਅੰਨ੍ਹੇ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ, ਜਦ ਲੰਗੜੇ ਜਾਂ ਬਿਮਾਰ ਪਸ਼ੂ ਦਾ ਚੜ੍ਹਾਵਾ ਚੜ੍ਹਾਉਂਦੇ ਹੋ ਤਾਂ ਕੁਝ ਬੁਰਿਆਈ ਨਹੀਂ!” ਜ਼ਰਾ ਤੂੰ ਆਪਣੇ ਹਾਕਮ ਨੂੰ ਏਹੋ ਹੀ ਚੜ੍ਹਾ, - ਕੀ ਉਹ ਤੇਰੇ ਕੋਲੋਂ ਖੁਸ਼ ਹੋਵੇਗਾ ਜਾਂ ਕੀ ਉਹ ਤੈਨੂੰ ਆਦਰ ਦੇਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ।
9 Et nunc deprecamini vultum Dei ut misereatur vestri (de manu enim vestra factum est hoc), si quomodo suscipiat facies vestras, dicit Dominus exercituum.
ਹੁਣ ਜ਼ਰਾ ਪਰਮੇਸ਼ੁਰ ਅੱਗੇ ਬੇਨਤੀ ਕਰੋ ਕਿ ਉਹ ਸਾਡੇ ਉੱਤੇ ਦਯਾ ਕਰੇ। ਜਦ ਤੁਹਾਡੇ ਹੀ ਹੱਥੋਂ ਇਹ ਹੋਇਆ ਤਾਂ ਕੀ ਉਹ ਤੁਹਾਨੂੰ ਆਦਰ ਦੇਵੇਗਾ? ਸੈਨਾਂ ਦਾ ਯਹੋਵਾਹ ਆਖਦਾ ਹੈ।
10 Quis est in vobis qui claudat ostia, et incendat altare meum gratuito? non est mihi voluntas in vobis, dicit Dominus exercituum, et munus non suscipiam de manu vestra.
੧੦ਕਾਸ਼ ਕਿ ਤੁਹਾਡੇ ਵਿੱਚੋਂ ਕੋਈ ਬੂਹਾ ਬੰਦ ਕਰਦਾ ਅਤੇ ਤੁਸੀਂ ਮੇਰੀ ਜਗਵੇਦੀ ਉੱਤੇ ਵਿਅਰਥ ਅੱਗ ਨਾ ਬਾਲਦੇ! ਸੈਨਾਂ ਦਾ ਯਹੋਵਾਹ ਆਖਦਾ ਹੈ, ਮੈਂ ਤੁਹਾਡੇ ਤੋਂ ਪ੍ਰਸੰਨ ਨਹੀਂ ਹਾਂ ਅਤੇ ਤੁਹਾਡੇ ਹੱਥਾਂ ਦਾ ਚੜ੍ਹਾਵਾ ਕਬੂਲ ਨਹੀਂ ਕਰਾਂਗਾ।
11 Ab ortu enim solis usque ad occasum, magnum est nomen meum in gentibus, et in omni loco sacrificatur: et offertur nomini meo oblatio munda, quia magnum est nomen meum in gentibus, dicit Dominus exercituum.
੧੧ਕਿਉਂਕਿ ਸੂਰਜ ਦੇ ਚੜ੍ਹਦੇ ਤੋਂ ਲਹਿੰਦੇ ਤੱਕ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਹਰ ਥਾਂ ਉੱਤੇ ਮੇਰੇ ਨਾਮ ਲਈ ਧੂਫ਼ ਧੁਖਾਉਣਗੇ ਅਤੇ ਸ਼ੁੱਧ ਚੜ੍ਹਾਵਾ ਚੜ੍ਹਾਉਣਗੇ, ਕਿਉਂ ਜੋ ਕੌਮਾਂ ਵਿੱਚ ਮੇਰਾ ਨਾਮ ਮਹਾਨ ਹੈ, ਸੈਨਾਂ ਦਾ ਯਹੋਵਾਹ ਆਖਦਾ ਹੈ।
12 Et vos polluistis illud in eo quod dicitis: Mensa Domini contaminata est, et quod superponitur contemptibilis est, cum igne qui illud devorat.
੧੨ਪਰ ਤੁਸੀਂ ਇਹ ਆਖ ਕੇ ਉਸ ਨੂੰ ਭਰਿਸ਼ਟ ਕਰਦੇ ਹੋ ਕਿ ਪ੍ਰਭੂ ਦੀ ਮੇਜ਼ ਭਰਿਸ਼ਟ ਹੈ ਅਤੇ ਉਸ ਦਾ ਫਲ ਅਰਥਾਤ ਭੋਜਨ ਤੁੱਛ ਹੈ
13 Et dixistis: Ecce de labore, et exsufflastis illud, dicit Dominus exercituum: et intulistis de rapinis claudum et languidum, et intulistis munus: numquid suscipiam illud de manu vestra? dicit Dominus.
੧੩ਅਤੇ ਤੁਸੀਂ ਆਖਿਆ, ਇਹ ਸਾਨੂੰ ਕੀ ਅਕੇਵਾਂ ਲਾ ਛੱਡਿਆ ਹੈ! ਅਤੇ ਉਸ ਉੱਤੇ ਨੱਕ ਚੜ੍ਹਾਉਂਦੇ ਹੋ, ਸੈਨਾਂ ਦਾ ਯਹੋਵਾਹ ਆਖਦਾ ਹੈ, ਫੇਰ ਤੁਸੀਂ ਲੁੱਟ ਦਾ ਮਾਲ ਲਿਆਉਂਦੇ ਹੋ! ਲੰਗੜੇ ਨੂੰ ਜਾਂ ਬਿਮਾਰ ਨੂੰ, ਇਹ ਭੇਟ ਤੁਸੀਂ ਲਿਆਉਂਦੇ ਹੋ! ਕੀ ਮੈਂ ਇਹ ਤੁਹਾਡੇ ਹੱਥੋਂ ਕਬੂਲ ਕਰਾਂਗਾ? ਯਹੋਵਾਹ ਆਖਦਾ ਹੈ
14 Maledictus dolosus qui habet in grege suo masculum, et votum faciens immolat debile Domino: quia rex magnus ego, dicit Dominus exercituum, et nomen meum horribile in gentibus.
੧੪ਫਿਟਕਾਰ ਉਸ ਛਲੀਏ ਉੱਤੇ ਜਿਸ ਦੇ ਇੱਜੜ ਵਿੱਚ ਨਰ ਪਸ਼ੂ ਤਾਂ ਹੈ ਜਿਹ ਦੀ ਉਹ ਸੁੱਖਣਾ ਸੁੱਖਦਾ ਹੈ ਪਰ ਪ੍ਰਭੂ ਦੇ ਲਈ ਬੱਜ ਵਾਲਾ ਚੜ੍ਹਾਵਾ ਚੜ੍ਹਾਉਂਦਾ ਹੈ, ਕਿਉਂ ਜੋ ਮੈਂ ਮਹਾਰਾਜਾ ਹਾਂ, ਸੈਨਾਂ ਦਾ ਯਹੋਵਾਹ ਫ਼ਰਮਾਉਂਦਾ ਹੈ, ਕੌਮਾਂ ਵਿੱਚ ਮੇਰਾ ਨਾਮ ਭੈਅ ਦਾਇਕ ਹੈ!

< Malachi Propheta 1 >