< Nahum Propheta 1 >
1 Onus Ninive. Liber visionis Nahum Elcesæi.
੧ਨੀਨਵਾਹ ਦੇ ਵਿਖੇ ਅਗੰਮ ਵਾਕ। ਅਲਕੋਸ਼ੀ ਨਹੂਮ ਦੇ ਦਰਸ਼ਣ ਦੀ ਪੋਥੀ।
2 [Deus æmulator, et ulciscens Dominus: ulciscens Dominus, et habens furorem: ulciscens Dominus in hostes suos, et irascens ipse inimicis suis.
੨ਯਹੋਵਾਹ ਅਣਖੀ ਅਤੇ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਯਹੋਵਾਹ ਬਦਲਾ ਲੈਣ ਵਾਲਾ ਅਤੇ ਕ੍ਰੋਧ ਕਰਨ ਵਾਲਾ ਹੈ, ਯਹੋਵਾਹ ਆਪਣੇ ਵਿਰੋਧੀਆਂ ਤੋਂ ਬਦਲਾ ਲੈਣ ਵਾਲਾ ਹੈ ਅਤੇ ਆਪਣੇ ਵੈਰੀਆਂ ਲਈ ਕ੍ਰੋਧ ਰੱਖਦਾ ਹੈ!
3 Dominus patiens, et magnus fortitudine, et mundans non faciet innocentem. Dominus in tempestate et turbine viæ ejus, et nebulæ pulvis pedum ejus.
੩ਯਹੋਵਾਹ ਕ੍ਰੋਧ ਵਿੱਚ ਧੀਰਜਵਾਨ ਅਤੇ ਬਲ ਵਿੱਚ ਮਹਾਨ ਹੈ ਅਤੇ ਦੋਸ਼ੀ ਨੂੰ ਕਦੇ ਵੀ ਨਿਰਦੋਸ਼ ਨਾ ਠਹਿਰਾਵੇਗਾ। ਯਹੋਵਾਹ ਦਾ ਰਾਹ ਵਾਵਰੋਲੇ ਅਤੇ ਤੂਫ਼ਾਨ ਵਿੱਚ ਹੈ ਅਤੇ ਬੱਦਲ ਉਹ ਦੇ ਚਰਨਾਂ ਦੀ ਧੂੜ ਹਨ।
4 Increpans mare, et exsiccans illud, et omnia flumina ad desertum deducens. Infirmatus est Basan et Carmelus, et flos Libani elanguit.
੪ਉਹ ਸਮੁੰਦਰ ਨੂੰ ਝਿੜਕ ਕੇ ਉਸ ਨੂੰ ਸੁਕਾ ਦਿੰਦਾ ਹੈ, ਉਹ ਸਾਰੀਆਂ ਨਦੀਆਂ ਨੂੰ ਸੁਕਾ ਦਿੰਦਾ ਹੈ, ਬਾਸ਼ਾਨ ਅਤੇ ਕਰਮਲ ਕੁਮਲਾ ਜਾਂਦੇ ਹਨ ਅਤੇ ਲਬਾਨੋਨ ਦਾ ਫੁੱਲ ਮੁਰਝਾ ਜਾਂਦਾ ਹੈ।
5 Montes commoti sunt ab eo, et colles desolati sunt: et contremuit terra a facie ejus, et orbis, et omnes habitantes in eo.
੫ਪਰਬਤ ਉਹ ਦੇ ਅੱਗੇ ਕੰਬਦੇ ਹਨ, ਟਿੱਲੇ ਪਿਘਲ ਜਾਂਦੇ ਹਨ, ਧਰਤੀ ਉਹ ਦੇ ਅੱਗੇ ਕੰਬ ਜਾਂਦੀ ਹੈ, ਜਗਤ ਅਤੇ ਉਸ ਦੇ ਸਾਰੇ ਵਾਸੀ ਵੀ ਉਸ ਦੇ ਅੱਗੇ ਕੰਬ ਜਾਂਦੇ ਹਨ।
6 Ante faciem indignationis ejus quis stabit? et quis resistet in ira furoris ejus? Indignatio ejus effusa est ut ignis, et petræ dissolutæ sunt ab eo.
੬ਉਹ ਦੇ ਕਹਿਰ ਦੇ ਸਾਹਮਣੇ ਕੌਣ ਖੜ੍ਹਾ ਹੋ ਸਕਦਾ ਹੈ? ਉਹ ਦੇ ਕ੍ਰੋਧ ਦੀ ਤੇਜੀ ਨੂੰ ਕੌਣ ਝੱਲ ਸਕਦਾ ਹੈ? ਉਹ ਦਾ ਗੁੱਸਾ ਅੱਗ ਵਾਂਗੂੰ ਵਹਾਇਆ ਜਾਂਦਾ ਹੈ ਅਤੇ ਚਟਾਨਾਂ ਉਸ ਤੋਂ ਚੀਰੀਆਂ ਜਾਂਦੀਆਂ ਹਨ!
7 Bonus Dominus, et confortans in die tribulationis, et sciens sperantes in se.
੭ਯਹੋਵਾਹ ਭਲਾ ਹੈ, ਦੁੱਖ ਦੇ ਦਿਨ ਵਿੱਚ ਇੱਕ ਗੜ੍ਹ ਹੈ ਅਤੇ ਉਹ ਆਪਣੇ ਵਿੱਚ ਪਨਾਹ ਲੈਣ ਵਾਲਿਆਂ ਨੂੰ ਜਾਣਦਾ ਹੈ।
8 Et in diluvio prætereunte consummationem faciet loci ejus, et inimicos ejus persequentur tenebræ.
੮ਪਰ ਉੱਛਲਦੇ ਹੜ੍ਹ ਨਾਲ ਉਹ ਉਸ ਸਥਾਨ ਦਾ ਪੂਰਾ ਅੰਤ ਕਰ ਦੇਵੇਗਾ ਅਤੇ ਹਨੇਰੇ ਵਿੱਚ ਆਪਣੇ ਵੈਰੀਆਂ ਦਾ ਪਿੱਛਾ ਕਰੇਗਾ।
9 Quid cogitatis contra Dominum? Consummationem ipse faciet: non consurget duplex tribulatio,
੯ਤੁਸੀਂ ਯਹੋਵਾਹ ਦੇ ਵਿਰੁੱਧ ਕਿਹੜੀ ਯੋਜਨਾ ਬਣਾਉਂਦੇ ਹੋ? ਉਹ ਉਸਦਾ ਪੂਰਾ ਅੰਤ ਕਰ ਦੇਵੇਗਾ, ਬਿਪਤਾ ਦੂਜੀ ਵਾਰੀ ਨਾ ਉੱਠੇਗੀ!
10 quia sicut spinæ se invicem complectuntur, sic convivium eorum pariter potantium; consumentur quasi stipula ariditate plena.
੧੦ਉਹ ਤਾਂ ਕੰਡਿਆਂ ਦੇ ਵਿੱਚ ਫਸੇ ਹੋਏ, ਮਸਤ ਹੋ ਕੇ ਜਿਵੇਂ ਆਪਣੀ ਸ਼ਰਾਬ ਨਾਲ ਅਤੇ ਸੁੱਕੇ ਭੱਠੇ ਵਾਂਗੂੰ ਪੂਰੀ ਤਰ੍ਹਾਂ ਭਸਮ ਹੁੰਦੇ ਹਨ।
11 Ex te exibit cogitans contra Dominum malitiam, mente pertractans prævaricationem.
੧੧ਤੇਰੇ ਵਿੱਚੋਂ ਇੱਕ ਨਿੱਕਲਿਆ ਜੋ ਯਹੋਵਾਹ ਦੇ ਵਿਰੁੱਧ ਬਦੀ ਸੋਚਦਾ ਹੈ, ਜੋ ਸ਼ਤਾਨੀ ਸਿੱਖਿਆ ਦਿੰਦਾ ਹੈ।
12 Hæc dicit Dominus: Si perfecti fuerint, et ita plures, sic quoque attondentur, et pertransibit: afflixi te, et non affligam te ultra.
੧੨ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਭਾਵੇਂ ਉਹ ਤਕੜੇ ਹੋਣ ਅਤੇ ਕਿੰਨੇ ਵੀ ਹੋਣ, ਤਾਂ ਵੀ ਉਹ ਵੱਢੇ ਜਾਣਗੇ ਅਤੇ ਉਹ ਲੰਘ ਜਾਵੇਗਾ, ਭਾਵੇਂ ਮੈਂ ਤੈਨੂੰ ਦੁੱਖ ਦਿੱਤਾ, ਮੈਂ ਤੈਨੂੰ ਦੁੱਖ ਫਿਰ ਨਾ ਦਿਆਂਗਾ।
13 Et nunc conteram virgam ejus de dorso tuo, et vincula tua disrumpam.
੧੩ਹੁਣ ਮੈਂ ਉਸ ਦੇ ਜੂਲੇ ਨੂੰ ਤੇਰੇ ਉੱਤੋਂ ਭੰਨ ਸੁੱਟਾਂਗਾ ਅਤੇ ਤੇਰੀਆਂ ਜੋਤਾਂ ਨੂੰ ਤੋੜ ਸੁੱਟਾਂਗਾ।
14 Et præcipiet super te Dominus; non seminabitur ex nomine tuo amplius: de domo Dei tui interficiam sculptile, et conflatile; ponam sepulchrum tuum, quia inhonoratus es.
੧੪ਯਹੋਵਾਹ ਨੇ ਤੇਰੇ ਬਾਰੇ ਹੁਕਮ ਦਿੱਤਾ, ਕਿ ਤੇਰੇ ਨਾਮ ਦਾ ਵੰਸ਼ ਫੇਰ ਨਾ ਰਹੇਗਾ, ਤੇਰੇ ਦੇਵਤਿਆਂ ਦੇ ਮੰਦਰ ਤੋਂ ਮੈਂ ਉੱਕਰੀ ਹੋਈ ਮੂਰਤ ਅਤੇ ਢਾਲ਼ੇ ਹੋਏ ਬੁੱਤ ਕੱਟ ਸੁੱਟਾਂਗਾ, ਮੈਂ ਤੇਰੀ ਕਬਰ ਪੁੱਟਾਂਗਾ, ਕਿਉਂ ਜੋ ਤੂੰ ਘਿਣਾਉਣਾ ਹੈਂ!
15 Ecce super montes pedes evangelizantis, et annuntiantis pacem. Celebra, Juda, festivitates tuas, et redde vota tua, quia non adjiciet ultra ut pertranseat in te Belial: universus interiit.]
੧੫ਵੇਖੋ, ਪਹਾੜਾਂ ਉੱਤੇ ਖੁਸ਼ਖਬਰੀ ਦੇ ਪ੍ਰਚਾਰਕ, ਸ਼ਾਂਤੀ ਦੇ ਸੁਣਾਉਣ ਵਾਲੇ ਦੇ ਪੈਰ! ਹੇ ਯਹੂਦਾਹ, ਆਪਣੇ ਪਰਬਾਂ ਨੂੰ ਮਨਾ, ਆਪਣੀਆਂ ਸੁੱਖਣਾਂ ਨੂੰ ਪੂਰਾ ਕਰ, ਕਿਉਂ ਜੋ ਦੁਸ਼ਟ ਤੇਰੇ ਵਿਰੁੱਧ ਫੇਰ ਕਦੇ ਨਹੀਂ ਲੰਘੇਗਾ, ਉਹ ਪੂਰੀ ਤਰ੍ਹਾਂ ਕੱਟਿਆ ਗਿਆ ਹੈ!