< Liber Numeri 27 >
1 Accesserunt autem filiæ Salphaad, filii Hepher, filii Galaad, filii Machir, filii Manasse, qui fuit filius Joseph: quarum sunt nomina, Maala, et Noa, et Hegla, et Melcha, et Thersa.
੧ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤਰ ਗਿਲਆਦ ਦਾ ਪੋਤਾ ਮਾਕੀਰ ਦਾ ਪੜਪੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ, ਅਤੇ ਤਿਰਸਾਹ ਸਨ
2 Steteruntque coram Moyse et Eleazaro sacerdote et cunctis principibus populi ad ostium tabernaculi fœderis, atque dixerunt:
੨ਅਤੇ ਮੂਸਾ ਦੇ ਅੱਗੇ, ਅਲਆਜ਼ਾਰ ਜਾਜਕ, ਪ੍ਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਵਿੱਚ ਖੜ੍ਹੇ ਹੋ ਕੇ ਆਖਿਆ,
3 Pater noster mortuus est in deserto, nec fuit in seditione, quæ concitata est contra Dominum sub Core, sed in peccato suo mortuus est: hic non habuit mares filios. Cur tollitur nomen illius de familia sua, quia non habuit filium? date nobis possessionem inter cognatos patris nostri.
੩ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਹੋ ਗਏ ਸਨ। ਉਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸ ਦੇ ਪੁੱਤਰ ਨਹੀਂ ਸਨ।
4 Retulitque Moyses causam earum ad judicium Domini.
੪ਸਾਡੇ ਪਿਤਾ ਦਾ ਨਾਮ ਉਸ ਦੇ ਟੱਬਰ ਵਿੱਚੋਂ ਪੁੱਤਰ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਜ਼ਮੀਨ ਦਿਓ।
੫ਤਾਂ ਮੂਸਾ ਉਨ੍ਹਾਂ ਦੀ ਬੇਨਤੀ ਨੂੰ ਯਹੋਵਾਹ ਅੱਗੇ ਲੈ ਗਿਆ।
6 Justam rem postulant filiæ Salphaad: da eis possessionem inter cognatos patris sui, et ei in hæreditatem succedant.
੬ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,
7 Ad filios autem Israël loqueris hæc:
੭ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਜਾਇਦਾਦ ਦੇ ਅਰਥਾਤ ਉਨ੍ਹਾਂ ਤੱਕ ਉਨ੍ਹਾਂ ਦੇ ਪਿਤਾ ਦੀ ਜ਼ਮੀਨ ਪਹੁੰਚਾ ਦੇ।
8 Homo cum mortuus fuerit absque filio, ad filiam ejus transibit hæreditas.
੮ਤੂੰ ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤਰ ਨਾ ਹੋਵੇ ਤਾਂ ਉਸ ਦੀ ਜ਼ਮੀਨ ਉਸ ਦੀ ਧੀ ਨੂੰ ਦੇਵੋ।
9 Si filiam non habuerit, habebit successores fratres suos.
੯ਜੇ ਉਸ ਦੀ ਧੀ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਭਰਾਵਾਂ ਨੂੰ ਦਿਓ।
10 Quod si et fratres non fuerint, dabitis hæreditatem fratribus patris ejus.
੧੦ਜੇ ਉਸ ਦਾ ਭਰਾ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ।
11 Sin autem nec patruos habuerit, dabitur hæreditas his qui ei proximi sunt. Eritque hoc filiis Israël sanctum lege perpetua, sicut præcepit Dominus Moysi.
੧੧ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਉਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
12 Dixit quoque Dominus ad Moysen: Ascende in montem istum Abarim, et contemplare inde terram, quam daturus sum filiis Israël.
੧੨ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਇਸ ਅਬਾਰੀਮ ਨਾਮੀ ਪਰਬਤ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ।
13 Cumque videris eam, ibis et tu ad populum tuum, sicut ivit frater tuus Aaron:
੧੩ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ।
14 quia offendistis me in deserto Sin in contradictione multitudinis, nec sanctificare me voluistis coram ea super aquas. Hæ sunt aquæ contradictionis in Cades deserti Sin.
੧੪ਇਸ ਲਈ ਕਿ ਤੁਸੀਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਵਿਰੋਧੀ ਹੋ ਗਈ ਅਤੇ ਤੁਸੀਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤਰ ਨਾ ਠਹਿਰਾਇਆ। ਉਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿੱਚ ਕਾਦੇਸ਼ ਦੇ ਕੋਲ ਸੀ।
੧੫ਫਿਰ ਮੂਸਾ ਨੇ ਯਹੋਵਾਹ ਨਾਲ ਗੱਲ ਕੀਤੀ
16 Provideat Dominus Deus spirituum omnis carnis hominem, qui sit super multitudinem hanc:
੧੬ਕਿ ਯਹੋਵਾਹ ਜਿਹੜਾ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ।
17 et possit exire et intrare ante eos, et educere eos vel introducere: ne sit populus Domini sicut oves absque pastore.
੧੭ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਗੂੰ ਨਾ ਹੋਵੇ ਜਿਨ੍ਹਾਂ ਦਾ ਕੋਈ ਚਰਵਾਹਾ ਨਹੀਂ।
18 Dixitque Dominus ad eum: Tolle Josue filium Nun, virum in quo est spiritus, et pone manum tuam super eum.
੧੮ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ।
19 Qui stabit coram Eleazaro sacerdote et omni multitudine:
੧੯ਫੇਰ ਤੂੰ ਉਹ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਉਹ ਨੂੰ ਅਧਿਕਾਰ ਦੇ।
20 et dabis ei præcepta cunctis videntibus, et partem gloriæ tuæ, ut audiat eum omnis synagoga filiorum Israël.
੨੦ਅਤੇ ਤੂੰ ਉਸ ਨੂੰ ਆਪਣੀ ਪਦਵੀ ਤੋਂ ਦੇ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ।
21 Pro hoc, si quid agendum erit, Eleazar sacerdos consulet Dominum. Ad verbum ejus egredietur et ingredietur ipse, et omnes filii Israël cum eo, et cetera multitudo.
੨੧ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫ਼ੈਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ।
22 Fecit Moyses ut præceperat Dominus: cumque tulisset Josue, statuit eum coram Eleazaro sacerdote et omni frequentia populi.
੨੨ਸੋ ਮੂਸਾ ਨੇ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ।
23 Et impositis capiti ejus manibus, cuncta replicavit quæ mandaverat Dominus.
੨੩ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ।