< Psalmorum 147 >

1 Alleluja. [Laudate Dominum, quoniam bonus est psalmus; Deo nostro sit jucunda, decoraque laudatio.
ਹਲਲੂਯਾਹ! ਸਾਡੇ ਪਰਮੇਸ਼ੁਰ ਦਾ ਭਜਨ ਗਾਉਣਾ ਤਾਂ ਭਲਾ ਹੈ, ਉਸਤਤ ਕਰਨਾ ਮਨ ਭਾਉਣਾ ਤੇ ਸੋਹਣਾ ਹੈ!
2 Ædificans Jerusalem Dominus, dispersiones Israëlis congregabit:
ਯਹੋਵਾਹ ਯਰੂਸ਼ਲਮ ਨੂੰ ਉਸਾਰਦਾ ਹੈ, ਉਹ ਇਸਰਾਏਲ ਦੇ ਦੇਸੋਂ ਕੱਢਿਆਂ ਨੂੰ ਇਕੱਠਾ ਕਰਦਾ ਹੈ।
3 qui sanat contritos corde, et alligat contritiones eorum;
ਉਹ ਟੁੱਟੇ ਦਿਲਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਦੇ ਸੋਗਾਂ ਉੱਤੇ ਪੱਟੀ ਬੰਨ੍ਹਦਾ ਹੈ।
4 qui numerat multitudinem stellarum, et omnibus eis nomina vocat.
ਉਹ ਤਾਰਿਆਂ ਦੀ ਗਿਣਤੀ ਕਰਦਾ ਹੈ, ਅਤੇ ਉਨ੍ਹਾਂ ਸਾਰਿਆਂ ਦੇ ਨਾਮ ਬੁਲਾਉਂਦਾ ਹੈ।
5 Magnus Dominus noster, et magna virtus ejus, et sapientiæ ejus non est numerus.
ਸਾਡਾ ਪ੍ਰਭੂ ਮਹਾਨ ਅਤੇ ਬਹੁਤ ਸ਼ਕਤੀਮਾਨ ਹੈ, ਉਹ ਦੀ ਸਮਝ ਦਾ ਕੋਈ ਪਾਰਾਵਾਰ ਨਹੀਂ ਹੈ।
6 Suscipiens mansuetos Dominus; humilians autem peccatores usque ad terram.
ਯਹੋਵਾਹ ਮਸਕੀਨਾਂ ਨੂੰ ਸੰਭਾਲਦਾ ਹੈ, ਉਹ ਦੁਸ਼ਟਾਂ ਨੂੰ ਧਰਤੀ ਤੱਕ ਨਿਵਾ ਦਿੰਦਾ ਹੈ।
7 Præcinite Domino in confessione; psallite Deo nostro in cithara.
ਯਹੋਵਾਹ ਨੂੰ ਧੰਨਵਾਦ ਨਾਲ ਉੱਤਰ ਦਿਓ, ਸਾਡੇ ਪਰਮੇਸ਼ੁਰ ਲਈ ਬਰਬਤ ਨਾਲ ਭਜਨ ਗਾਓ,
8 Qui operit cælum nubibus, et parat terræ pluviam; qui producit in montibus fœnum, et herbam servituti hominum;
ਜਿਹੜਾ ਅਕਾਸ਼ ਨੂੰ ਬੱਦਲਾਂ ਨਾਲ ਢੱਕਦਾ ਹੈ, ਅਤੇ ਧਰਤੀ ਲਈ ਮੀਂਹ ਤਿਆਰ ਕਰਦਾ ਹੈ, ਅਤੇ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।
9 qui dat jumentis escam ipsorum, et pullis corvorum invocantibus eum.
ਉਹ ਡੰਗਰਾਂ ਨੂੰ ਉਨ੍ਹਾਂ ਦਾ ਅਹਾਰ ਦਿੰਦਾ ਹੈ, ਨਾਲੇ ਕਾਂਵਾਂ ਦੇ ਬੱਚਿਆਂ ਨੂੰ ਜਦ ਉਹ ਪੁਕਾਰਦੇ ਹਨ।
10 Non in fortitudine equi voluntatem habebit, nec in tibiis viri beneplacitum erit ei.
੧੦ਨਾ ਘੋੜੇ ਦੇ ਜ਼ੋਰ ਵਿੱਚ ਉਹ ਖੁਸ਼ ਹੁੰਦਾ ਹੈ, ਨਾ ਮਨੁੱਖ ਦੀਆਂ ਲੱਤਾਂ ਉੱਤੇ ਰੀਝਦਾ ਹੈ।
11 Beneplacitum est Domino super timentes eum, et in eis qui sperant super misericordia ejus.]
੧੧ਯਹੋਵਾਹ ਆਪਣੇ ਭੈਅ ਮੰਨਣ ਵਾਲਿਆਂ ਉੱਤੇ ਰੀਝਦਾ ਹੈ, ਅਤੇ ਆਪਣੀ ਦਯਾ ਦੀ ਆਸਵੰਦਾਂ ਉੱਤੇ ਵੀ।
12 Alleluja. [Lauda, Jerusalem, Dominum; lauda Deum tuum, Sion.
੧੨ਹੇ ਯਰੂਸ਼ਲਮ, ਯਹੋਵਾਹ ਦਾ ਜਸ ਗਾ, ਹੇ ਸੀਯੋਨ, ਆਪਣੇ ਪਰਮੇਸ਼ੁਰ ਦੀ ਉਸਤਤ ਕਰ!
13 Quoniam confortavit seras portarum tuarum; benedixit filiis tuis in te.
੧੩ਉਹ ਨੇ ਤਾਂ ਤੇਰੇ ਫਾਟਕਾਂ ਦੇ ਅਰਲਾਂ ਨੂੰ ਤਕੜਾ ਕੀਤਾ, ਉਹ ਨੇ ਤੇਰੇ ਵਿੱਚ ਤੇਰੇ ਬੱਚਿਆਂ ਨੂੰ ਬਰਕਤ ਦਿੱਤੀ ਹੈ।
14 Qui posuit fines tuos pacem, et adipe frumenti satiat te.
੧੪ਉਹ ਤੇਰੀਆਂ ਹੱਦਾਂ ਵਿੱਚ ਸੁਲਾਹ ਰੱਖਦਾ ਹੈ, ਉਹ ਤੈਨੂੰ ਮੈਦੇ ਵਾਲੀ ਕਣਕ ਨਾਲ ਰਜਾਉਂਦਾ ਹੈ।
15 Qui emittit eloquium suum terræ: velociter currit sermo ejus.
੧੫ਉਹ ਆਪਣਾ ਹੁਕਮ ਧਰਤੀ ਉੱਤੇ ਭੇਜਦਾ ਹੈ, ਉਹ ਦਾ ਬਚਨ ਬਹੁਤ ਤੇਜ ਦੌੜਦਾ ਹੈ।
16 Qui dat nivem sicut lanam; nebulam sicut cinerem spargit.
੧੬ਉਹ ਬਰਫ਼ ਉੱਨ ਵਾਂਗੂੰ ਪਾਉਂਦਾ ਹੈ, ਅਤੇ ਕੱਕਰ ਸੁਆਹ ਵਾਂਗੂੰ ਖਿੰਡਾਉਂਦਾ ਹੈ।
17 Mittit crystallum suam sicut buccellas: ante faciem frigoris ejus quis sustinebit?
੧੭ਉਹ ਆਪਣੀ ਬਰਫ਼ ਨੂੰ ਟੁੱਕੜੇ-ਟੁੱਕੜੇ ਕਰ ਕੇ ਸੁੱਟਦਾ ਹੈ, ਉਹ ਦੇ ਪਾਲੇ ਅੱਗੇ ਕੌਣ ਖੜ੍ਹਾ ਰਹਿ ਸਕਦਾ ਹੈ?
18 Emittet verbum suum, et liquefaciet ea; flabit spiritus ejus, et fluent aquæ.
੧੮ਉਹ ਆਪਣਾ ਹੁਕਮ ਭੇਜ ਕੇ ਉਨ੍ਹਾਂ ਨੂੰ ਪਿਘਲਾ ਦਿੰਦਾ ਹੈ, ਉਹ ਆਪਣੀ ਪੌਣ ਚਲਾਉਂਦਾ ਹੈ, ਪਾਣੀ ਵਗ ਪੈਂਦੇ ਹਨ।
19 Qui annuntiat verbum suum Jacob, justitias et judicia sua Israël.
੧੯ਉਹ ਯਾਕੂਬ ਨੂੰ ਆਪਣੇ ਹੁਕਮ, ਇਸਰਾਏਲ ਨੂੰ ਆਪਣੀਆਂ ਬਿਧੀਆਂ ਤੇ ਨਿਆਂ ਦੱਸਦਾ ਹੈ।
20 Non fecit taliter omni nationi, et judicia sua non manifestavit eis. Alleluja.]
੨੦ਉਹ ਨੇ ਕਿਸੇ ਹੋਰ ਕੌਮ ਨਾਲ ਅਜਿਹਾ ਨਹੀਂ ਕੀਤਾ, ਅਤੇ ਉਹ ਦੇ ਨਿਆਂਵਾਂ ਨੂੰ ਉਨ੍ਹਾਂ ਨੇ ਜਾਣਿਆ ਵੀ ਨਹੀਂ। ਹਲਲੂਯਾਹ!

< Psalmorum 147 >