< Psalmorum 87 >
1 Filiis Core. Psalmus cantici. [Fundamenta ejus in montibus sanctis;
੧ਕੋਰਹ ਵੰਸ਼ੀਆਂ ਦਾ ਭਜਨ। ਗੀਤ। ਉਹ ਦੀ ਨੀਂਹ ਪਵਿੱਤਰ ਪਰਬਤ ਵਿੱਚ ਹੈ।
2 diligit Dominus portas Sion super omnia tabernacula Jacob.
੨ਯਹੋਵਾਹ ਯਾਕੂਬ ਦੇ ਸਾਰੇ ਡੇਰਿਆਂ ਨਾਲੋਂ ਸੀਯੋਨ ਦੇ ਫਾਟਕਾਂ ਨਾਲ ਵਧੇਰੇ ਪ੍ਰੇਮ ਰੱਖਦਾ ਹੈ।
3 Gloriosa dicta sunt de te, civitas Dei!
੩ਹੇ ਪਰਮੇਸ਼ੁਰ ਦੇ ਸ਼ਹਿਰ, ਤੇਰੇ ਲਈ ਸ਼ਾਨਦਾਰ ਬੋਲ ਬੋਲੇ ਜਾ ਰਹੇ ਹਨ! ਸਲਹ।
4 Memor ero Rahab et Babylonis, scientium me; ecce alienigenæ, et Tyrus, et populus Æthiopum, hi fuerunt illic.
੪ਮੈਂ ਆਪਣੇ ਜਾਣੂਆਂ ਵਿੱਚ ਰਹਬ ਅਤੇ ਬਾਬਲ ਦਾ ਚਰਚਾ ਕਰਾਂਗਾ, ਵੇਖੋ, ਫ਼ਲਿਸਤ ਅਤੇ ਸੂਰ ਅਤੇ ਕੂਸ਼ ਦਾ ਵੀ, ਕਿ ਇਹ ਉੱਥੇ ਜੰਮਿਆਂ ਸੀ।
5 Numquid Sion dicet: Homo et homo natus est in ea, et ipse fundavit eam Altissimus?
੫ਸਗੋਂ ਸੀਯੋਨ ਲਈ ਆਖਿਆ ਜਾਵੇਗਾ, ਕਿ ਇਹ ਮਨੁੱਖ ਤੇ ਉਹ ਮਨੁੱਖ ਉੱਥੇ ਜੰਮੇ, ਅਤੇ ਅੱਤ ਮਹਾਨ ਉਸ ਨੂੰ ਕਾਇਮ ਰੱਖੇਗਾ।
6 Dominus narrabit in scripturis populorum et principum, horum qui fuerunt in ea.
੬ਯਹੋਵਾਹ ਉੱਮਤਾਂ ਦੀ ਗਿਣਤੀ ਵਿੱਚ ਲਿਖੇਗਾ, ਕਿ ਇਹ ਵੀ ਉੱਥੇ ਜੰਮਿਆ। ਸਲਹ।
7 Sicut lætantium omnium habitatio est in te.]
੭ਰਾਗੀ ਅਤੇ ਨਚਾਰ ਆਖਣਗੇ, ਮੇਰੇ ਸਾਰੇ ਚਸ਼ਮੇ ਤੇਰੇ ਵਿੱਚੋਂ ਹਨ।