< Psalmorum 9 >
1 In finem, pro occultis filii. Psalmus David. [Confitebor tibi, Domine, in toto corde meo; narrabo omnia mirabilia tua.
੧ਪ੍ਰਧਾਨ ਵਜਾਉਣ ਵਾਲੇ ਦੇ ਲਈ ਮੁਲਤਬੈਨ ਦੇ ਰਾਗ ਉੱਤੇ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣੇ ਸਾਰੇ ਦਿਲ ਨਾਲ ਤੇਰਾ ਧੰਨਵਾਦ ਕਰਾਂਗਾ, ਮੈਂ ਤੇਰੇ ਸਾਰੇ ਅਚਰਜ਼ ਕੰਮਾਂ ਦਾ ਵਰਣਨ ਕਰਾਂਗਾ।
2 Lætabor et exsultabo in te; psallam nomini tuo, Altissime.
੨ਮੈਂ ਤੈਥੋਂ ਖੁਸ਼ ਅਤੇ ਬਾਗ-ਬਾਗ ਹੋਵਾਂਗਾ, ਹੇ ਅੱਤ ਮਹਾਨ, ਮੈਂ ਤੇਰੇ ਨਾਮ ਦੀ ਉਸਤਤ ਗਾਵਾਂਗਾ।
3 In convertendo inimicum meum retrorsum; infirmabuntur, et peribunt a facie tua.
੩ਜਦ ਮੇਰੇ ਵੈਰੀ ਪਿਛਾਂਹ ਮੁੜਦੇ ਹਨ, ਉਹ ਤੇਰੇ ਸਾਹਮਣਿਓਂ ਠੇਡਾ ਖਾ ਕੇ ਨਾਸ ਹੋ ਜਾਂਦੇ ਹਨ,
4 Quoniam fecisti judicium meum et causam meam; sedisti super thronum, qui judicas justitiam.
੪ਕਿਉਂ ਜੋ ਤੂੰ ਮੇਰਾ ਨਿਆਂ ਅਤੇ ਮੇਰਾ ਫ਼ੈਸਲਾ ਕੀਤਾ ਹੈ, ਤੂੰ ਸਿੰਘਾਸਣ ਉੱਤੇ ਬੈਠ ਕੇ ਸੱਚਾ ਨਿਆਂ ਕੀਤਾ ਹੈ।
5 Increpasti gentes, et periit impius: nomen eorum delesti in æternum, et in sæculum sæculi.
੫ਤੂੰ ਪਰਾਈਆਂ ਕੌਮਾਂ ਨੂੰ ਝਿੜਕਿਆ ਹੈ, ਤੂੰ ਦੁਸ਼ਟਾਂ ਦਾ ਨਾਸ ਕੀਤਾ ਹੈ, ਤੂੰ ਸਦੀਪਕ ਕਾਲ ਲਈ ਉਨ੍ਹਾਂ ਦਾ ਨਾਮ ਮਿਟਾ ਦਿੱਤਾ।
6 Inimici defecerunt frameæ in finem, et civitates eorum destruxisti. Periit memoria eorum cum sonitu;
੬ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।
7 et Dominus in æternum permanet. Paravit in judicio thronum suum,
੭ਪਰੰਤੂ ਯਹੋਵਾਹ ਸਦਾ ਹੀ ਬਿਰਾਜਮਾਨ ਹੈ, ਉਸ ਨੇ ਆਪਣੇ ਸਿੰਘਾਸਣ ਨੂੰ ਨਿਆਂ ਦੇ ਲਈ ਕਾਇਮ ਕਰ ਰੱਖਿਆ ਹੈ
8 et ipse judicabit orbem terræ in æquitate: judicabit populos in justitia.
੮ਅਤੇ ਉਹ ਧਰਮ ਨਾਲ ਜਗਤ ਦਾ ਨਿਆਂ ਕਰੇਗਾ, ਉਹ ਸਚਿਆਈ ਨਾਲ ਉੱਮਤਾਂ ਦਾ ਫੈਸਲਾ ਕਰੇਗਾ।
9 Et factus est Dominus refugium pauperi; adjutor in opportunitatibus, in tribulatione.
੯ਯਹੋਵਾਹ ਸਤਾਏ ਹੋਏ ਦੇ ਲਈ ਇੱਕ ਉੱਚਾ ਗੜ੍ਹ ਹੋਵੇਗਾ, ਹਾਂ, ਬਿਪਤਾ ਦੇ ਸਮੇਂ ਲਈ ਇੱਕ ਉੱਚਾ ਗੜ੍ਹ ਹੋਵੇਗਾ।
10 Et sperent in te qui noverunt nomen tuum, quoniam non dereliquisti quærentes te, Domine.
੧੦ਤੇਰੇ ਨਾਮ ਦੇ ਜਾਨਣ ਵਾਲੇ ਤੇਰੇ ਉੱਤੇ ਭਰੋਸਾ ਰੱਖਦੇ ਹਨ, ਕਿਉਂ ਜੋ ਹੇ ਯਹੋਵਾਹ, ਤੂੰ ਆਪਣਿਆਂ ਤਾਲਿਬਾਂ ਨੂੰ ਤਿਆਗ ਨਹੀਂ ਦਿੱਤਾ।
11 Psallite Domino qui habitat in Sion; annuntiate inter gentes studia ejus:
੧੧ਯਹੋਵਾਹ ਦੀ ਉਸਤਤ ਗਾਓ ਜਿਹੜਾ ਸੀਯੋਨ ਵਿੱਚ ਵੱਸਦਾ ਹੈ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਪਰਚਾਰ ਕਰੋ।
12 quoniam requirens sanguinem eorum recordatus est; non est oblitus clamorem pauperum.
੧੨ਜਦ ਉਹ ਖੂਨ ਦੀ ਪੁੱਛ-ਗਿੱਛ ਕਰਦਾ ਹੈ ਉਹ ਉਹਨਾਂ ਨੂੰ ਚੇਤੇ ਕਰਦਾ ਹੈ, ਉਹ ਮਸਕੀਨਾਂ ਦੀ ਦੁਹਾਈ ਨਹੀਂ ਭੁੱਲਦਾ।
13 Miserere mei, Domine: vide humilitatem meam de inimicis meis,
੧੩ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਤੂੰ ਜੋ ਮੈਨੂੰ ਮੌਤ ਦੇ ਫਾਟਕਾਂ ਤੋਂ ਉੱਠਾ ਲੈਂਦਾ ਹੈ, ਮੇਰੇ ਕਲੇਸ਼ ਉੱਤੇ ਜਿਹੜਾ ਮੇਰੇ ਵੈਰੀਆਂ ਵੱਲੋਂ ਹੈ ਨਜ਼ਰ ਕਰ,
14 qui exaltas me de portis mortis, ut annuntiem omnes laudationes tuas in portis filiæ Sion:
੧੪ਤਾਂ ਜੋ ਮੈਂ ਸੀਯੋਨ ਦੇ ਲੋਕਾਂ ਦੇ ਫਾਟਕਾਂ ਵਿੱਚ ਤੇਰੀ ਸਾਰੀ ਉਸਤਤ ਦਾ ਪਰਚਾਰ ਕਰਾਂ, ਅਤੇ ਮੈਂ ਤੇਰੇ ਬਚਾਓ ਤੋਂ ਖੁਸ਼ ਹੋਵਾਂ।
15 exultabo in salutari tuo. Infixæ sunt gentes in interitu quem fecerunt; in laqueo isto quem absconderunt comprehensus est pes eorum.
੧੫ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
16 Cognoscetur Dominus judicia faciens; in operibus manuum suarum comprehensus est peccator.
੧੬ਯਹੋਵਾਹ ਉਜਾਗਰ ਹੋਇਆ ਹੈ, ਉਸੇ ਨੇ ਨਿਆਂ ਕੀਤਾ ਹੈ, ਦੁਸ਼ਟ ਨੂੰ ਉਸੇ ਦੇ ਹੱਥ ਦੇ ਕੰਮ ਵਿੱਚ ਉਸ ਨੇ ਫਸਾ ਦਿੱਤਾ ਹੈ। ਹਿੱਗਯੋਨ ਸਲਹ।
17 Convertantur peccatores in infernum, omnes gentes quæ obliviscuntur Deum. (Sheol )
੧੭ਦੁਸ਼ਟ ਪਤਾਲ ਵਿੱਚ ਮੁੜ੍ਹ ਜਾਣਗੇ, ਉਹ ਸਾਰੀਆਂ ਕੌਮਾਂ ਜਿਹੜੀਆਂ ਪਰਮੇਸ਼ੁਰ ਨੂੰ ਵਿਸਾਰ ਦਿੰਦੀਆਂ ਹਨ। (Sheol )
18 Quoniam non in finem oblivio erit pauperis; patientia pauperum non peribit in finem.
੧੮ਕੰਗਾਲ ਤਾਂ ਸਦਾ ਵਿਸਰੇ ਨਹੀਂ ਰਹਿਣਗੇ, ਨਾ ਮਸਕੀਨਾਂ ਦੀ ਆਸ਼ਾ ਹਮੇਸ਼ਾ ਲਈ ਨਸ਼ਟ ਹੋਵੇਗੀ।
19 Exsurge, Domine; non confortetur homo: judicentur gentes in conspectu tuo.
੧੯ਉੱਠ, ਹੇ ਯਹੋਵਾਹ, ਇਨਸਾਨ ਨੂੰ ਪਰਬਲ ਨਾ ਹੋਣ ਦੇ! ਤੇਰੇ ਸਨਮੁਖ ਪਰਾਈਆਂ ਕੌਮਾਂ ਦਾ ਨਿਆਂ ਕੀਤਾ ਜਾਵੇ।
20 Constitue, Domine, legislatorem super eos, ut sciant gentes quoniam homines sunt.
੨੦ਹੇ ਯਹੋਵਾਹ, ਉਹਨਾਂ ਨੂੰ ਭੈਜਲ ਪਾ, ਪਰਾਈਆਂ ਕੌਮਾਂ ਆਪਣੇ ਆਪ ਨੂੰ ਨਿਰਾ ਇਨਸਾਨ ਹੀ ਜਾਣਨ। ਸਲਹ।