< Psalmorum 94 >

1 Psalmus ipsi David, quarta sabbati. [Deus ultionum Dominus; Deus ultionum libere egit.
ਹੇ ਯਹੋਵਾਹ, ਬਦਲਾ ਲੈਣ ਵਾਲੇ ਪਰਮੇਸ਼ੁਰ, ਹੇ ਬਦਲਾ ਲੈਣ ਵਾਲੇ ਪਰਮੇਸ਼ੁਰ, ਆਪਣਾ ਕ੍ਰੋਧ ਵਿਖਾ!
2 Exaltare, qui judicas terram; redde retributionem superbis.
ਹੇ ਧਰਤੀ ਦੇ ਨਿਆਈਂ, ਆਪਣੇ ਆਪ ਨੂੰ ਉਠਾ, ਹੰਕਾਰੀਆਂ ਦੇ ਜੋਗ ਬਦਲਾ ਦੇ!
3 Usquequo peccatores, Domine, usquequo peccatores gloriabuntur;
ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ?
4 effabuntur et loquentur iniquitatem; loquentur omnes qui operantur injustitiam?
ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!
5 Populum tuum, Domine, humiliaverunt, et hæreditatem tuam vexaverunt.
ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
6 Viduam et advenam interfecerunt, et pupillos occiderunt.
ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
7 Et dixerunt: Non videbit Dominus, nec intelliget Deus Jacob.
ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
8 Intelligite, insipientes in populo; et stulti, aliquando sapite.
ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
9 Qui plantavit aurem non audiet? aut qui finxit oculum non considerat?
ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
10 Qui corripit gentes non arguet, qui docet hominem scientiam?
੧੦ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
11 Dominus scit cogitationes hominum, quoniam vanæ sunt.
੧੧ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।
12 Beatus homo quem tu erudieris, Domine, et de lege tua docueris eum:
੧੨ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!
13 ut mitiges ei a diebus malis, donec fodiatur peccatori fovea.
੧੩ਤਾਂ ਤੂੰ ਉਹ ਨੂੰ ਬੁਰਿਆਂ ਦਿਨਾਂ ਤੋਂ ਚੈਨ ਦੇਵੇਂ, ਜਦ ਤੱਕ ਦੁਸ਼ਟਾਂ ਦੇ ਲਈ ਟੋਆ ਨਾ ਪੁੱਟਿਆ ਜਾਵੇ।
14 Quia non repellet Dominus plebem suam, et hæreditatem suam non derelinquet,
੧੪ਯਹੋਵਾਹ ਤਾਂ ਆਪਣੀ ਪਰਜਾ ਨੂੰ ਨਾ ਛੱਡੇਗਾ, ਨਾ ਆਪਣੀ ਮਿਰਾਸ ਨੂੰ ਤਿਆਗੇਗਾ।
15 quoadusque justitia convertatur in judicium: et qui juxta illam, omnes qui recto sunt corde.
੧੫ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।
16 Quis consurget mihi adversus malignantes? aut quis stabit mecum adversus operantes iniquitatem?
੧੬ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ?
17 Nisi quia Dominus adjuvit me, paulominus habitasset in inferno anima mea. (questioned)
੧੭ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।
18 Si dicebam: Motus est pes meus: misericordia tua, Domine, adjuvabat me.
੧੮ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।
19 Secundum multitudinem dolorum meorum in corde meo, consolationes tuæ lætificaverunt animam meam.
੧੯ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।
20 Numquid adhæret tibi sedes iniquitatis, qui fingis laborem in præcepto?
੨੦ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?
21 Captabunt in animam justi, et sanguinem innocentem condemnabunt.
੨੧ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।
22 Et factus est mihi Dominus in refugium, et Deus meus in adjutorium spei meæ.
੨੨ਪਰ ਯਹੋਵਾਹ ਮੇਰਾ ਉੱਚਾ ਗੜ੍ਹ ਹੈ, ਅਤੇ ਮੇਰਾ ਪਰਮੇਸ਼ੁਰ ਮੇਰੀ ਪਨਾਹ ਦੀ ਚੱਟਾਨ,
23 Et reddet illis iniquitatem ipsorum, et in malitia eorum disperdet eos: disperdet illos Dominus Deus noster.]
੨੩ਅਤੇ ਉਹ ਦੁਸ਼ਟਾਂ ਦੀ ਬਦੀ ਮੁੜ ਉਨ੍ਹਾਂ ਹੀ ਦੇ ਪੱਲੇ ਪਵੇਗਾ, ਅਤੇ ਉਨ੍ਹਾਂ ਦੀ ਬੁਰਿਆਈ ਵਿੱਚ ਹੀ ਉਨ੍ਹਾਂ ਨੂੰ ਮਿਟਾ ਦੇਵੇਗਾ, ਹਾਂ, ਯਹੋਵਾਹ ਸਾਡਾ ਪਰਮੇਸ਼ੁਰ ਉਨ੍ਹਾਂ ਨੂੰ ਮਿਟਾ ਦੇਵੇਗਾ!

< Psalmorum 94 >