< Ii Regum 10 >
1 Erant autem Achab septuaginta filii in Samaria: scripsit ergo Iehu litteras, et misit in Samariam, ad optimates civitatis, et ad maiores natu, et ad nutritios Achab, dicens:
੧ਸਾਮਰਿਯਾ ਵਿੱਚ ਅਹਾਬ ਦੇ ਸੱਤਰ ਪੁੱਤਰ ਸਨ, ਯੇਹੂ ਨੇ ਸਾਮਰਿਯਾ ਵਿੱਚ ਯਿਜ਼ਰਏਲ ਦੇ ਸਰਦਾਰਾਂ, ਬਜ਼ੁਰਗਾਂ ਅਤੇ ਉਨ੍ਹਾਂ ਨੂੰ ਜੋ ਅਹਾਬ ਦੇ ਪੁੱਤਰਾਂ ਨੂੰ ਪਾਲਣ ਵਾਲੇ ਸਨ, ਪੱਤਰੀਆਂ ਲਿਖ ਕੇ ਭੇਜੀਆਂ।
2 Statim ut acceperitis litteras has, qui habetis filios domini vestri, et currus, et equos, et civitates firmas, et arma,
੨ਤੁਹਾਡੇ ਕੋਲ ਤੁਹਾਡੇ ਸੁਆਮੀ ਦੇ ਪੁੱਤਰ ਪੋਤਰੇ ਰਹਿੰਦੇ ਹਨ ਅਤੇ ਤੁਹਾਡੇ ਕੋਲ ਰੱਥ, ਘੋੜੇ, ਸ਼ਹਿਰਪਨਾਹ ਵਾਲੇ ਸ਼ਹਿਰ ਅਤੇ ਹਥਿਆਰ ਵੀ ਹਨ।
3 eligite meliorem, et eum qui vobis placuerit de filiis domini vestri, et eum ponite super solium patris sui, et pugnate pro domo domini vestri.
੩ਇਸ ਲਈ ਜਦ ਇਹ ਚਿੱਠੀ ਤੁਹਾਡੇ ਕੋਲ ਪਹੁੰਚੇ ਤਾਂ ਤੁਸੀਂ ਆਪਣੇ ਸੁਆਮੀ ਦੇ ਵੰਸ਼ਜਾਂ ਵਿੱਚੋਂ ਸਾਰਿਆਂ ਨਾਲੋਂ ਚੰਗੇ ਤੇ ਲਾਇਕ ਨੂੰ ਚੁਣ ਕੇ, ਉਸ ਨੂੰ ਉਸ ਦੇ ਪਿਤਾ ਦੀ ਗੱਦੀ ਉੱਤੇ ਬਿਠਾਓ ਅਤੇ ਤੁਸੀਂ ਆਪਣੇ ਸੁਆਮੀ ਦੇ ਘਰਾਣੇ ਲਈ ਯੁੱਧ ਕਰੋ।
4 Timuerunt illi vehementer, et dixerunt: Ecce duo reges non potuerunt stare coram eo, et quo modo nos valebimus resistere?
੪ਤਦ ਉਹ ਬਹੁਤ ਡਰ ਕੇ ਆਖਣ ਲੱਗੇ, ਵੇਖੋ, ਦੋ ਰਾਜੇ ਤਾਂ ਉਸ ਦੇ ਅੱਗੇ ਖੜ੍ਹੇ ਨਾ ਹੋ ਸਕੇ ਤਾਂ ਅਸੀਂ ਕਿਵੇਂ ਖੜ੍ਹੇ ਹੋਵਾਂਗੇ?
5 Miserunt ergo præpositi domus, et præfecti civitatis, et maiores natu, et nutritii, ad Iehu, dicentes: Servi tui sumus, quæcumque iusseris faciemus, nec constituemus nobis regem: quæcumque tibi placent, fac.
੫ਤਦ ਉਸ ਨੇ ਜਿਹੜਾ ਘਰ ਦਾ ਮੁਖੀਆ ਅਤੇ ਜੋ ਸ਼ਹਿਰ ਉੱਤੇ ਹਾਕਮ ਸੀ, ਉਹਨਾਂ ਨੇ ਅਤੇ ਬਜ਼ੁਰਗਾਂ ਨੇ ਅਤੇ ਪਾਲਣ ਵਾਲਿਆਂ ਨੇ ਯੇਹੂ ਨੂੰ ਇਹ ਸੁਨੇਹਾ ਭੇਜਿਆ ਕਿ ਅਸੀਂ ਤਾਂ ਤੁਹਾਡੇ ਦਾਸ ਹਾਂ ਅਤੇ ਸਭ ਜੋ ਕੁਝ ਤੁਸੀਂ ਆਖੋਗੇ ਅਸੀਂ ਕਰਾਂਗੇ। ਅਸੀਂ ਕਿਸੇ ਆਦਮੀ ਨੂੰ ਰਾਜਾ ਨਹੀਂ ਬਣਾਵਾਂਗੇ। ਜੋ ਕੁਝ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਹ ਹੀ ਕਰੋ।
6 Rescripsit autem eis litteras secundo, dicens: Si mei estis, et obeditis mihi, tollite capita filiorum domini vestri, et venite ad me hac eadem hora cras in Iezrahel. Porro filii regis, septuaginta viri apud optimates civitates nutriebantur.
੬ਤਦ ਉਸ ਨੇ ਉਨ੍ਹਾਂ ਨੂੰ ਦੂਜੀ ਚਿੱਠੀ ਵਿੱਚ ਇਹ ਲਿਖਿਆ, ਜੋ ਤੁਸੀਂ ਮੇਰੇ ਹੋ ਅਤੇ ਮੇਰੀ ਅਵਾਜ਼ ਨੂੰ ਸੁਣਨਾ ਚਾਹੁੰਦੇ ਹੋ ਤਾਂ ਉਨ੍ਹਾਂ ਮਨੁੱਖਾਂ ਦੇ ਜੋ ਤੁਹਾਡੇ ਸੁਆਮੀ ਦੇ ਪੁੱਤਰ ਹਨ, ਸਿਰ ਲਾਹ ਛੱਡੋ ਅਤੇ ਕੱਲ ਇਸੇ ਕੁਵੇਲੇ ਮੇਰੇ ਕੋਲ ਯਿਜ਼ਰਏਲ ਵਿੱਚ ਆ ਜਾਓ। ਹੁਣ ਰਾਜਾ ਦੇ ਪੁੱਤਰ ਜੋ ਸੱਤਰ ਪ੍ਰਾਣੀ ਸਨ, ਸ਼ਹਿਰ ਦੇ ਉਨ੍ਹਾਂ ਮਹਾਂ ਪੁਰਸ਼ਾਂ ਦੇ ਨਾਲ ਸਨ ਜੋ ਉਨ੍ਹਾਂ ਨੂੰ ਪਾਲਦੇ ਸਨ।
7 Cumque venissent litteras ad eos, tulerunt filios regis, et occiderunt septuaginta viros, et posuerunt capita eorum in cophinis, et miserunt ad eum in Iezrahel.
੭ਅਜਿਹਾ ਹੋਇਆ ਕਿ ਜਦ ਚਿੱਠੀ ਉਨ੍ਹਾਂ ਕੋਲ ਪਹੁੰਚੀ ਉਨ੍ਹਾਂ ਨੇ ਰਾਜਾ ਦੇ ਪੁੱਤਰਾਂ ਨੂੰ ਅਰਥਾਤ ਸੱਤਰਾਂ ਜਣਿਆਂ ਨੂੰ ਫੜ੍ਹ ਕੇ ਮਾਰ ਛੱਡਿਆ ਅਤੇ ਉਨ੍ਹਾਂ ਦੇ ਸਿਰਾਂ ਨੂੰ ਟੋਕਰਿਆਂ ਵਿੱਚ ਪਾ ਕੇ ਉਹ ਦੇ ਕੋਲ ਯਿਜ਼ਰਏਲ ਵਿੱਚ ਭੇਜ ਦਿੱਤਾ।
8 Venit autem nuncius, et indicavit ei, dicens: Attulerunt capita filiorum regis. Qui respondit: Ponite ea ad duos acervos iuxta introitum portæ usque mane.
੮ਤਦ ਇੱਕ ਸੰਦੇਸ਼ਵਾਹਕ ਨੇ ਆ ਕੇ ਉਸ ਨੂੰ ਦੱਸਿਆ ਕਿ ਉਹ ਰਾਜਾ ਦੇ ਪੁੱਤਰਾਂ ਦੇ ਸਿਰ ਲਿਆਏ ਹਨ ਅਤੇ ਉਸ ਨੇ ਆਖਿਆ, ਉਨ੍ਹਾਂ ਦੇ ਦੋ ਢੇਰ ਲਾ ਕੇ ਕੱਲ ਸਵੇਰ ਤੱਕ ਫਾਟਕ ਦੇ ਕੋਲ ਰੱਖੋ।
9 Cumque diluxisset, egressus est, et stans dixit ad omnem populum: Iusti estis: si ego coniuravi contra dominum meum, et interfeci eum, quis percussit omnes hos?
੯ਅਜਿਹਾ ਹੋਇਆ ਕਿ ਸਵੇਰ ਨੂੰ ਉਹ ਬਾਹਰ ਨਿੱਕਲ ਕੇ ਖੜ੍ਹਾ ਹੋ ਗਿਆ ਅਤੇ ਸਾਰਿਆਂ ਲੋਕਾਂ ਨੂੰ ਆਖਣ ਲੱਗਾ, ਤੁਸੀਂ ਧਰਮੀ ਹੋ। ਵੇਖੋ, ਮੈਂ ਆਪਣੇ ਸੁਆਮੀ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰ ਛੱਡਿਆ ਪਰ ਇਨ੍ਹਾਂ ਸਾਰਿਆਂ ਨੂੰ ਕਿਸ ਨੇ ਮਾਰਿਆ?
10 Videte ergo nunc quoniam non cecidit de sermonibus Domini in terram, quos locutus est Dominus super domum Achab, et Dominus fecit quod locutus est in manu servi sui Eliæ.
੧੦ਹੁਣ ਤੁਸੀਂ ਜਾਣ ਲਓ ਕਿ ਜੋ ਗੱਲ ਯਹੋਵਾਹ ਨੇ ਅਹਾਬ ਦੇ ਘਰਾਣੇ ਬਾਰੇ ਆਖੀ ਕਿ ਉਹ ਖਾਲੀ ਨਾ ਜਾਵੇਗੀ ਪਰ ਯਹੋਵਾਹ ਨੇ ਉਹ ਕੁਝ ਕੀਤਾ ਹੈ ਜੋ ਉਸ ਨੇ ਆਪਣੇ ਦਾਸ ਏਲੀਯਾਹ ਦੇ ਰਾਹੀਂ ਆਖਿਆ ਸੀ।
11 Percussit igitur Iehu omnes, qui reliqui erant de domo Achab in Iezrahel, et universos optimates eius, et notos, et sacerdotes, donec non remanerent ex eo reliquiæ.
੧੧ਤਦ ਯੇਹੂ ਨੇ ਉਨ੍ਹਾਂ ਸਾਰਿਆਂ ਨੂੰ ਜੋ ਅਹਾਬ ਦੇ ਘਰਾਣੇ ਦੇ ਯਿਜ਼ਰਏਲ ਵਿੱਚ ਬਾਕੀ ਰਹੇ ਸਨ, ਉਹ ਦੇ ਸਾਰੇ ਮਹਾਂ ਪੁਰਸ਼ਾਂ, ਉਹ ਦੇ ਜਾਣ ਪਛਾਣਾਂ ਅਤੇ ਉਹ ਦੇ ਜਾਜਕਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਨ੍ਹਾਂ ਵਿੱਚੋਂ ਕੋਈ ਬਾਕੀ ਨਾ ਰਿਹਾ।
12 Et surrexit, et venit in Samariam: cumque venisset ad cameram pastorum in via,
੧੨ਤਦ ਉਹ ਉੱਠ ਕੇ ਸਾਮਰਿਯਾ ਨੂੰ ਤੁਰ ਪਿਆ। ਉਹ ਅਯਾਲੀਆਂ ਦੀ ਉੱਨ ਕਤਰਣ ਵਾਲੀ ਥਾਂ ਵਿੱਚ ਰਾਹ ਦੇ ਉੱਤੇ ਸੀ।
13 invenit fratres Ochoziæ regis Iuda, dixitque ad eos: Quinam estis vos? Qui responderunt: Fratres Ochoziæ sumus, et descendimus ad salutandos filios regis, et filios reginæ.
੧੩ਅਤੇ ਉੱਥੇ ਯਹੂਦਾਹ ਦੇ ਰਾਜਾ ਅਹਜ਼ਯਾਹ ਦੇ ਭਰਾ ਯੇਹੂ ਨੂੰ ਮਿਲ ਪਏ ਅਤੇ ਉਹ ਬੋਲਿਆ ਤੁਸੀਂ ਕੌਣ ਹੋ? ਅੱਗੋਂ ਉਹ ਬੋਲੇ, ਅਸੀਂ ਅਹਜ਼ਯਾਹ ਦੇ ਭਰਾ ਹਾਂ ਅਸੀਂ ਰਾਜਾ ਦੇ ਪੁੱਤਰਾਂ ਅਤੇ ਰਾਣੀ ਦੇ ਪੁੱਤਰਾਂ ਨੂੰ ਸੁੱਖ-ਸਾਂਦ ਪੁੱਛਣ ਚੱਲੇ ਹਾਂ।
14 Qui ait: Comprehendite eos vivos. Quos cum comprehendissent vivos, iugulaverunt eos in cisterna iuxta Cameram, quadraginta duos viros, et non reliquit ex eis quemquam.
੧੪ਤਦ ਉਸ ਨੇ ਆਖਿਆ, ਉਨ੍ਹਾਂ ਨੂੰ ਜੀਉਂਦੇ ਫੜ ਲਵੋ। ਉਨ੍ਹਾਂ ਨੇ ਉਹਨਾਂ ਨੂੰ ਜੀਉਂਦੇ ਫੜ ਲਿਆ ਅਤੇ ਉਨ੍ਹਾਂ ਬਿਆਲੀ ਆਦਮੀਆਂ ਨੂੰ ਉੱਨ ਕਤਰਣ ਵਾਲੀ ਥਾਂ ਦੇ ਘਰ ਦੇ ਟੋਏ ਕੋਲ ਮਾਰ ਸੁੱਟਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਵੀ ਮਨੁੱਖ ਨਾ ਛੱਡਿਆ।
15 Cumque abiisset inde, invenit Ionadab filium Rechab in occursum sibi, et benedixit ei. Et ait ad eum: Numquid est cor tuum rectum, sicut cor meum cum corde tuo? Et ait Ionadab: Est. Si est, inquit, da manum tuam. Qui dedit ei manum suam. At ille levavit eum ad se in currum:
੧੫ਫੇਰ ਉਹ ਉੱਥੋਂ ਤੁਰ ਪਿਆ ਅਤੇ ਰੇਕਾਬ ਦੇ ਪੁੱਤਰ ਯਹੋਨਾਦਾਬ ਨੂੰ ਜੋ ਉਹ ਨੂੰ ਮਿਲਣ ਲਈ ਆਉਂਦਾ ਸੀ ਮਿਲਿਆ ਅਤੇ ਉਹ ਨੇ ਉਸ ਨੂੰ ਪਰਨਾਮ ਕਰ ਕੇ ਆਖਿਆ, ਕੀ ਤੇਰਾ ਮਨ ਠੀਕ ਹੈ ਜਿਵੇਂ ਮੇਰਾ ਮਨ ਤੇਰੇ ਮਨ ਦੇ ਨਾਲ ਹੈ? ਅੱਗੋਂ ਯਹੋਨਾਦਾਬ ਬੋਲਿਆ, ਠੀਕ ਹੈ। ਸੋ ਜੇ ਠੀਕ ਹੈ ਤੇ ਆਪਣਾ ਹੱਥ ਮੈਨੂੰ ਦੇ ਅਤੇ ਉਸ ਨੇ ਆਪਣਾ ਹੱਥ ਉਹ ਨੂੰ ਦਿੱਤਾ। ਤਾਂ ਉਹ ਨੇ ਉਸ ਨੂੰ ਆਪਣੇ ਰੱਥ ਉੱਤੇ ਬਿਠਾ ਲਿਆ
16 dixitque ad eum: Veni mecum, et vide zelum meum pro Domino. Et impositum in curru suo
੧੬ਅਤੇ ਆਖਿਆ, ਮੇਰੇ ਨਾਲ ਚੱਲ ਤੇ ਯਹੋਵਾਹ ਦੇ ਲਈ ਮੇਰੇ ਜੋਸ਼ ਨੂੰ ਵੇਖ। ਫਿਰ ਉਨ੍ਹਾਂ ਨੇ ਉਸ ਨੂੰ ਉਹ ਦੇ ਰੱਥ ਵਿੱਚ ਬਿਠਾ ਦਿੱਤਾ।
17 duxit in Samariam. Et percussit omnes qui reliqui fuerant de Achab in Samaria usque ad unum, iuxta verbum Domini, quod locutus est per Eliam.
੧੭ਜਦ ਉਹ ਸਾਮਰਿਯਾ ਵਿੱਚ ਆਇਆ ਤਦ ਅਹਾਬ ਦੇ ਜਿੰਨੇ ਬਚੇ-ਖੁਚੇ ਸਾਮਰਿਯਾ ਵਿੱਚ ਸਨ, ਉਨ੍ਹਾਂ ਸਭਨਾਂ ਨੂੰ ਮਾਰ ਸੁੱਟਿਆ ਇੱਥੋਂ ਤੱਕ ਕਿ ਉਸ ਨੇ ਯਹੋਵਾਹ ਦੇ ਬਚਨ ਅਨੁਸਾਰ ਜੋ ਉਸ ਨੇ ਏਲੀਯਾਹ ਨੂੰ ਆਖਿਆ ਸੀ ਉਸ ਨੂੰ ਨਸ਼ਟ ਕਰ ਛੱਡਿਆ।
18 Congregavit ergo Iehu omnem populum, et dixit ad eos: Achab coluit Baal parum, ego autem colam eum amplius.
੧੮ਤਦ ਯੇਹੂ ਨੇ ਸਾਰਿਆਂ ਲੋਕਾਂ ਨੂੰ ਇਕੱਠੇ ਕੀਤਾ ਅਤੇ ਉਹਨਾਂ ਨੂੰ ਆਖਿਆ, ਅਹਾਬ ਨੇ ਬਆਲ ਦੀ ਥੋੜ੍ਹੀ ਜਿਹੀ ਉਪਾਸਨਾ ਕੀਤੀ, ਯੇਹੂ ਉਸ ਦੀ ਬਹੁਤ ਉਪਾਸਨਾ ਕਰੇਗਾ।
19 Nunc igitur omnes prophetas Baal, et universos servos eius, et cunctos sacerdotes ipsius vocate ad me: nullus sit qui non veniat, sacrificium enim grande est mihi Baal: quicumque defuerit, non vivet. Porro Iehu faciebat hoc insidiose, ut disperderet cultores Baal.
੧੯ਇਸ ਲਈ ਹੁਣ ਤੁਸੀਂ ਬਆਲ ਦੇ ਸਾਰੇ ਨਬੀਆਂ, ਸਾਰਿਆਂ ਉਪਾਸਕਾਂ ਅਤੇ ਸਾਰਿਆਂ ਪੁਜਾਰੀਆਂ ਨੂੰ ਮੇਰੇ ਕੋਲ ਬੁਲਾ ਲਿਆਓ। ਕੋਈ ਵੀ ਰਹਿ ਨਾ ਜਾਵੇ ਕਿਉਂ ਜੋ ਬਆਲ ਦੇ ਲਈ ਮੈਂ ਇੱਕ ਵੱਡੀ ਭੇਟ ਚੜ੍ਹਾਉਣੀ ਹੈ ਜੇ ਕੋਈ ਨਾ ਆਵੇ ਤਾਂ ਉਹ ਜੀਉਂਦਾ ਨਾ ਬਚੇਗਾ। ਪਰ ਯੇਹੂ ਨੇ ਬਆਲ ਦੇ ਉਪਾਸਕਾਂ ਦਾ ਨਾਸ ਕਰਨ ਲਈ ਇਹ ਧੋਖਾ ਕੀਤਾ ਸੀ।
20 Et dixit: Sanctificate diem sollemnem Baal. Vocavitque
੨੦ਯੇਹੂ ਨੇ ਆਖਿਆ, ਬਆਲ ਦੇ ਲਈ ਤੁਸੀਂ ਇੱਕ ਮਹਾਂ ਸਭਾ ਤਿਆਰ ਕਰੋ ਅਤੇ ਉਹਨਾਂ ਨੇ ਮੁਨਾਦੀ ਕੀਤੀ।
21 et misit in univeros terminos Israel, et venerunt cuncti servi Baal: non fuit residuus ne unus quidem qui non veniret. Et ingressi sunt templum Baal: et repleta est domus Baal, a summo usque ad summum.
੨੧ਯੇਹੂ ਨੇ ਸਾਰੇ ਇਸਰਾਏਲ ਵਿੱਚ ਸੰਦੇਸ਼ਵਾਹਕ ਭੇਜੇ ਅਤੇ ਬਆਲ ਦੇ ਸਾਰੇ ਉਪਾਸਕ ਆਏ ਇੱਥੋਂ ਤੱਕ ਕਿ ਇੱਕ ਵੀ ਆਦਮੀ ਨਾ ਰਿਹਾ ਜਿਹੜਾ ਨਾ ਆਇਆ ਹੋਵੇ, ਉਹ ਬਆਲ ਦੇ ਮੰਦਰ ਵਿੱਚ ਪਹੁੰਚ ਗਏ ਅਤੇ ਬਆਲ ਦਾ ਮੰਦਰ ਇੱਕ ਪਾਸੇ ਤੋਂ ਦੂਜੇ ਪਾਸੇ ਤੱਕ ਭਰ ਗਿਆ।
22 Dixitque his, qui erant super vestes: Proferte vestimenta universis servis Baal. Et protulerunt eis vestes.
੨੨ਤਦ ਉਹ ਨੇ ਉਸ ਨੂੰ ਜਿਹੜਾ ਕੱਪੜਿਆਂ ਦੇ ਭੰਡਾਰ ਦਾ ਮੁਖੀਆ ਸੀ ਆਖਿਆ ਕਿ ਬਆਲ ਦੇ ਸਾਰੇ ਉਪਾਸਕਾਂ ਲਈ ਕੱਪੜੇ ਕੱਢ ਲਿਆ ਅਤੇ ਉਹ ਉਨ੍ਹਾਂ ਦੇ ਲਈ ਕੱਪੜੇ ਕੱਢ ਲਿਆਇਆ।
23 Ingressusque Iehu, et Ionadab filius Rechab templum Baal, ait cultoribus Baal: Perquirite, et videte, ne quis forte vobiscum sit de servis Domini, sed ut sint servi Baal soli.
੨੩ਤਦ ਯੇਹੂ ਰੇਕਾਬ ਦੇ ਪੁੱਤਰ ਯਹੋਨਾਦਾਬ ਨਾਲ ਬਆਲ ਦੇ ਮੰਦਰ ਵਿੱਚ ਪਹੁੰਚਿਆ ਅਤੇ ਉਹ ਨੇ ਬਆਲ ਦੇ ਉਪਾਸਕਾਂ ਨੂੰ ਆਖਿਆ, ਤੁਸੀਂ ਭਾਲ ਕਰੋ ਤੇ ਵੇਖੋ ਕਿ ਇੱਥੇ ਤੁਹਾਡੇ ਨਾਲ ਕੋਈ ਯਹੋਵਾਹ ਦਾ ਉਪਾਸਕ ਨਾ ਹੋਵੇ। ਕੇਵਲ ਬਆਲ ਦੇ ਹੀ ਉਪਾਸਕ ਹੋਣ।
24 Ingressi sunt igitur ut facerent victimas et holocausta: Iehu autem præparaverat sibi foris octoginta viros, et dixerat eis: Quicumque fugerit de hominibus his, quos ego adduxero in manus vestras, anima eius erit pro anima illius.
੨੪ਜਦ ਉਹ ਭੇਟਾਂ ਅਤੇ ਹੋਮ ਦੀਆਂ ਬਲੀਆਂ ਚੜ੍ਹਾਉਣ ਲਈ ਅੰਦਰ ਗਏ ਤਦ ਯੇਹੂ ਨੇ ਅੱਸੀ ਆਦਮੀਆਂ ਨੂੰ ਬਾਹਰ ਠਹਿਰਾ ਕੇ ਆਖਿਆ, ਜਿਨ੍ਹਾਂ ਆਦਮੀਆਂ ਨੂੰ ਮੈਂ ਤੁਹਾਡੇ ਹੱਥਾਂ ਵਿੱਚ ਦਿੰਦਾ ਹਾਂ ਜੇ ਉਨ੍ਹਾਂ ਵਿੱਚੋਂ ਕੋਈ ਬਚ ਨਿੱਕਲੇ ਤਾਂ ਜਿਹੜਾ ਉਹ ਨੂੰ ਜਾਣ ਦੇਵੇ ਉਸ ਦੇ ਪ੍ਰਾਣ ਉਹ ਦੇ ਬਦਲੇ ਲਏ ਜਾਣਗੇ।
25 Factum est autem, cum completum esset holocaustum, præcepit Iehu militibus et ducibus suis: Ingredimini, et percutite eos, nullus evadat. Percusseruntque eos in ore gladii, et proiecerunt milites et duces: et ierunt in civitatem templi Baal,
੨੫ਤਦ ਅਜਿਹਾ ਹੋਇਆ ਕਿ ਜਿਵੇਂ ਉਹ ਹੋਮ ਦੀ ਬਲੀ ਚੜ੍ਹਾ ਚੁੱਕਿਆ ਉਸੇ ਤਰ੍ਹਾਂ ਹੀ ਯੇਹੂ ਨੇ ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੂੰ ਆਖਿਆ, ਵੜ ਜਾਓ ਅਤੇ ਉਨ੍ਹਾਂ ਨੂੰ ਮਾਰ ਦਿਓ। ਇੱਕ ਵੀ ਮਨੁੱਖ ਨਿੱਕਲ ਨਾ ਸਕੇ। ਉਹਨਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ, ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਅਤੇ ਬਆਲ ਦੇ ਮੰਦਰ ਦੇ ਸ਼ਹਿਰ ਤੱਕ ਗਏ।
26 et protulerunt statuam de fano Baal, et combusserunt,
੨੬ਥੰਮ੍ਹਾਂ ਨੂੰ ਜਿਹੜੇ ਬਆਲ ਦੇ ਮੰਦਰ ਵਿੱਚ ਸਨ ਕੱਢ ਕੇ ਸਾੜ ਦਿੱਤਾ।
27 et comminuerunt eam. Destruxerunt quoque ædem Baal, et fecerunt pro ea latrinas usque in diem hanc.
੨੭ਉਹਨਾਂ ਨੇ ਬਆਲ ਦੇ ਥੰਮ੍ਹ ਨੂੰ ਤੋੜ ਛੱਡਿਆ ਅਤੇ ਬਆਲ ਦੇ ਮੰਦਰ ਨੂੰ ਢਾਹ ਕੇ ਪਖ਼ਾਨਾ ਬਣਾ ਦਿੱਤਾ। ਉਹ ਅੱਜ ਦੇ ਦਿਨ ਤੱਕ ਉਸੇ ਤਰ੍ਹਾਂ ਹੀ ਹੈ।
28 Delevit itaque Iehu Baal de Israel:
੨੮ਇਸ ਤਰ੍ਹਾਂ ਯੇਹੂ ਨੇ ਬਆਲ ਨੂੰ ਇਸਰਾਏਲ ਵਿੱਚੋਂ ਮਿਟਾ ਦਿੱਤਾ।
29 verumtamen a peccatis Ieroboam filii Nabat, qui peccare fecit Israel, non recessit, nec dereliquit vitulos aureos, qui erant in Bethel, et in Dan.
੨੯ਤਦ ਵੀ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਪਾਪਾਂ ਤੋਂ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ, ਯੇਹੂ ਨੇ ਮੂੰਹ ਨਾ ਮੋੜਿਆ ਅਰਥਾਤ ਉਨ੍ਹਾਂ ਨੇ ਸੋਨੇ ਦੇ ਵੱਛਿਆਂ ਦੀ ਪੂਜਾ ਕੀਤੀ ਜੋ ਬੈਤਏਲ ਦੇ ਦਾਨ ਵਿੱਚ ਸਨ।
30 Dixit autem Dominus ad Iehu: Quia studiose egisti quod rectum erat, et placebat in oculis meis, et omnia quæ erant in corde meo fecisti contra domum Achab: filii tui usque ad quartam generationem sedebunt super thronum Israel.
੩੦ਤਦ ਯਹੋਵਾਹ ਨੇ ਯੇਹੂ ਨੂੰ ਆਖਿਆ, ਇਸ ਲਈ ਕਿ ਤੂੰ ਉਹ ਕੰਮ ਕਰਕੇ ਜੋ ਮੇਰੀ ਨਿਗਾਹ ਵਿੱਚ ਚੰਗਾ ਸੀ, ਇਹ ਭਲਿਆਈ ਕੀਤੀ ਹੈ ਅਤੇ ਅਹਾਬ ਦੇ ਘਰਾਣੇ ਨਾਲ ਮੇਰੇ ਮਨ ਦੀ ਇੱਛਾ ਅਨੁਸਾਰ ਵਰਤਾਵਾ ਕੀਤਾ, ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ।
31 Porro Iehu non custodivit ut ambularet in lege Domini Dei Israel in toto corde suo: non enim recessit a peccatis Ieroboam, qui peccare fecerat Israel.
੩੧ਪਰ ਯੇਹੂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਬਿਵਸਥਾ ਉੱਤੇ ਆਪਣੇ ਸਾਰੇ ਮਨ ਨਾਲ ਚੱਲਣ ਦੀ ਕੋਸ਼ਿਸ਼ ਨਾ ਕੀਤੀ, ਉਹ ਨੇ ਯਾਰਾਬੁਆਮ ਦੇ ਪਾਪਾਂ ਤੋਂ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
32 In diebus illis cœpit Dominus tædere super Israel: percussitque eos Hazael in universis finibus Israel,
੩੨ਉਨ੍ਹਾਂ ਦਿਨਾਂ ਵਿੱਚ ਯਹੋਵਾਹ ਇਸਰਾਏਲ ਨੂੰ ਘਟਾਉਣ ਲੱਗਾ ਅਤੇ ਹਜ਼ਾਏਲ ਨੇ ਉਨ੍ਹਾਂ ਨੂੰ ਇਸਰਾਏਲ ਦੀਆਂ ਸਾਰੀਆਂ ਹੱਦਾਂ ਵਿੱਚ ਮਾਰਿਆ।
33 a Iordane contra Orientalem plagam, omnem Terram Galaad, et Gad, et Ruben, et Manasse, ab Aroer, quæ est super Torrentem Arnon, et Galaad, et Basan.
੩੩ਯਰਦਨ ਤੋਂ ਲੈ ਕੇ ਪੂਰਬ ਵੱਲ ਗਿਲਆਦ ਦੇ ਸਾਰੇ ਦੇਸ ਵਿੱਚ ਗਾਦੀਆਂ ਤੇ ਰਊਬੇਨੀਆਂ ਤੇ ਮਨੱਸ਼ੀਆਂ ਨੂੰ ਅਰੋਏਰ ਤੋਂ ਲੈ ਕੇ ਜੋ ਅਰਨੋਨ ਦੀ ਘਾਟੀ ਦੇ ਕੋਲ ਹੈ, ਗਿਲਆਦ ਅਤੇ ਬਾਸ਼ਾਨ ਨੂੰ ਵੀ।
34 Reliqua autem verborum Iehu, et universa quæ fecit, et fortitudo eius, nonne hæc scripta sunt in Libro verborum dierum regum Israel?
੩੪ਯੇਹੂ ਦੀ ਬਾਕੀ ਘਟਨਾ ਅਤੇ ਸਭ ਕੁਝ ਜੋ ਉਸ ਨੇ ਕੀਤਾ ਅਤੇ ਉਸ ਦੀ ਸਾਮਰਥ, ਕੀ ਉਹ ਇਸਰਾਏਲ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖੀ ਹੋਈ ਨਹੀਂ ਹੈ?
35 Et dormivit Iehu cum patribus suis, sepelieruntque eum in Samaria: et regnavit Ioachaz filius eius pro eo.
੩੫ਯੇਹੂ ਮਰ ਕੇ ਆਪਣੇ ਪੁਰਖਿਆਂ ਦੇ ਨਾਲ ਜਾ ਮਿਲਿਆ ਅਤੇ ਉਨ੍ਹਾਂ ਨੇ ਉਸ ਨੂੰ ਸਾਮਰਿਯਾ ਵਿੱਚ ਦੱਬਿਆ, ਉਸ ਦਾ ਪੁੱਤਰ ਯਹੋਆਹਾਜ਼ ਉਸ ਦੇ ਥਾਂ ਰਾਜ ਕਰਨ ਲੱਗਾ।
36 Dies autem, quos regnavit Iehu super Israel, viginti et octo anni sunt, in Samaria.
੩੬ਉਹ ਸਮਾਂ ਜਿਹ ਦੇ ਵਿੱਚ ਯੇਹੂ ਨੇ ਇਸਰਾਏਲ ਉੱਤੇ ਸਾਮਰਿਯਾ ਵਿੱਚ ਰਾਜ ਕੀਤਾ, ਅਠਾਈ ਸਾਲ ਦਾ ਸੀ।