< Actuum Apostolorum 10 >

1 Vir autem quidam erat in Cæsarea, nomine Cornleius, Centurio cohortis, quæ dicitur Italica,
ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ।
2 religiosus, ac timens Deum cum omni domo sua, faciens eleemosynas multas plebi, et deprecans Deum semper:
ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।
3 is vidit in visu manifeste, quasi hora diei nona, Angelum Dei introeuntem ad se, et dicentem sibi: Corneli.
ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ!
4 At ille intuens eum, timore correptus, dixit: Quid est, domine? Dixit autem illi: Orationes tuæ, et eleemosynæ tuæ ascenderunt in memoriam in conspectu Dei.
ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ
5 Et nunc mitte viros in Ioppen, et accersi Simonem quendam, qui cognominatur Petrus:
ਅਤੇ ਹੁਣ ਯਾਪਾ ਨੂੰ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਵੀ ਅਖਵਾਉਂਦਾ ਹੈ ਆਪਣੇ ਕੋਲ ਬੁਲਵਾ ਲੈ।
6 hic hospitatur apud Simonem quendam coriarium, cuius est domus iuxta mare: hic dicet tibi quid te oporteat facere.
ਉਹ ਸ਼ਮਊਨ, ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ।
7 Et cum discessisset Angelus qui loquebatur illi, vocavit duos domesticos suos, et militem metuentem Dominum ex his, qui illi parebant.
ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ
8 Quibus cum narrasset omnia, misit illos in Ioppen.
ਅਤੇ ਸਭ ਗੱਲਾਂ ਉਨ੍ਹਾਂ ਨੂੰ ਦੱਸ ਕੇ ਯਾਪਾ ਨੂੰ ਭੇਜਿਆ।
9 Postera autem die iter illis facientibus, et appropinquantibus civitati, ascendit Petrus in superiora ut oraret circa horam sextam.
ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ
10 Et cum esuriret, voluit gustare. Parantibus autem illis, cecidit super eum mentis excessus:
੧੦ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ।
11 et vidit cælum apertum, et descendens vas quoddam, velut linteum magnum, quattuor initiis submitti de cælo in terram,
੧੧ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।
12 in quo erant omnia quadrupedia, et serpentia terræ, et volatilia cæli.
੧੨ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ।
13 Et facta est vox ad eum: Surge Petre, occide, et manduca.
੧੩ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ!
14 Ait autem Petrus: Absit Domine, quia numquam manducavi omne commune, et immundum.
੧੪ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ।
15 Et vox iterum secundo ad eum: Quod Deus purificavit, tu commune ne dixeris.
੧੫ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।
16 Hoc autem factum est per ter: et statim receptum est vas in cælum.
੧੬ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।
17 Et dum intra se hæsitaret Petrus quidnam esset visio, quam vidisset: ecce viri, qui missi erant a Cornelio, inquirentes domum Simonis, astiterunt ad ianuam.
੧੭ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ।
18 Et cum vocassent, interrogabant, si Simon, qui cognominatur Petrus, illic haberet hospitium.
੧੮ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ?
19 Petro autem cogitante de visione, dixit Spiritus ei: Ecce viri tres quærunt te.
੧੯ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।
20 Surge itaque, descende, et vade cum eis nihil dubitans: quia ego misi illos.
੨੦ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।
21 Descendens autem Petrus ad viros, dixit: Ecce ego sum, quem quæritis: quæ causa est, propter quam venistis?
੨੧ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ?
22 Qui dixerunt: Cornelius Centurio, vir iustus, et timens Deum, et testimonium habens ab universa gente Iudæorum, responsum accepit ab Angelo sancto accersire te in domum suam, et audire verba abs te.
੨੨ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।
23 Introducens ergo eos, recepit hospitio. Sequenti autem die surgens profectus est cum illis: et quidam ex fratribus ab Ioppe comitati sunt eum.
੨੩ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ।
24 Altera autem die introivit Cæsaream. Cornelius vero expectabat illos, convocatis cognatis suis, et necessariis amicis.
੨੪ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ।
25 Et factum est cum introisset Petrus, obvius venit ei Cornelius, et procidens ad pedes eius adoravit.
੨੫ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ।
26 Petrus vero elevavit eum, dicens: Surge, et ego ipse homo sum.
੨੬ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ।
27 Et loquens cum illo intravit, et invenit multos, qui convenerant:
੨੭ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ।
28 dixitque ad illos: Vos scitis quomodo abominatum sit viro Iudæo coniungi, aut accedere ad alienigenam: sed mihi ostendit Deus, neminem communem aut immundum dicere hominem.
੨੮ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।
29 Propter quod sine dubitatione veni accersitus. Interrogo ergo, quam ob causam accersistis me?
੨੯ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁਝ ਨਾ ਆਖਿਆ ਅਤੇ ਚੱਲਿਆ ਆਇਆ। ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ?
30 Et Cornelius ait: A nudiusquarta die usque ad hanc horam, orans eram hora nona in domo mea, et ecce vir stetit ante me in veste candida, et ait:
੩੦ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।
31 Corneli, exaudita est oratio tua, et eleemosynæ tuæ commemoratæ sunt in conspectu Dei.
੩੧ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ।
32 Mitte ergo in Ioppen, et accersi Simonem, qui cognominatur Petrus: hic hospitatur in domo Simonis coriarii iuxta mare.
੩੨ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।
33 Confestim ergo misi ad te: et tu benefecisti veniendo. Nunc ergo omnes nos in conspectu tuo adsumus audire omnia quæcumque tibi præcepta sunt a Domino.
੩੩ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ।
34 Aperiens autem Petrus os suum, dixit: In veritate comperi quia non est personarum acceptor Deus,
੩੪ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ।
35 sed in omni gente qui timet eum, et operatur iustitiam, acceptus est illi.
੩੫ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।
36 Verbum misit Deus filiis Israel, annuncians pacem per Iesum Christum: (hic est omnium Dominus.)
੩੬ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ।
37 Vos scitis quod factum est verbum per universam Iudæum: incipiens enim a Galilæa post baptismum, quod prædicavit Ioannes,
੩੭ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ।
38 Iesum a Nazareth: quomodo unxit eum Deus Spiritu Sancto, et virtute, qui pertransiit benefaciendo, et sanando omnes oppressos a diabolo, quoniam Deus erat cum illo.
੩੮ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।
39 Et nos testes sumus omnium, quæ fecit in regione Iudæorum, et Ierusalem, quem occiderunt suspendentes in ligno.
੩੯ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ।
40 Hunc Deus suscitavit tertia die, et dedit eum manifestum fieri
੪੦ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ।
41 non omni populo, sed testibus præordinatis a Deo: nobis, qui manducavimus, et bibimus cum illo postquam resurrexit a mortuis.
੪੧ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।
42 Et præcepit nobis prædicare populo, et testificari quia ipse est, qui constitutus est a Deo iudex vivorum, et mortuorum.
੪੨ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ।
43 Huic omnes Prophetæ testimonium perhibent remissionem peccatorum accipere per nomen eius omnes, qui credunt in eum.
੪੩ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।
44 Adhuc loquente Petro verba hæc, cecidit Spiritus Sanctus super omnes, qui audiebant verbum.
੪੪ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ।
45 Et obstupuerunt ex circumcisione fideles, qui venerant cum Petro: quia et in nationes gratia Spiritus Sancti effusa est.
੪੫ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ।
46 Audiebant enim illos loquentes linguis, et magnificantes Deum.
੪੬ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ। ਤਦ ਪਤਰਸ ਨੇ ਅੱਗੋਂ ਆਖਿਆ,
47 Tunc respondit Petrus: Numquid aquam quis prohibere potest ut non baptizentur hi, qui Spiritum Sanctum acceperunt sicut et nos?
੪੭ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ।
48 Et iussit eos baptizari in nomine Domini Iesu Christi. Tunc rogaverunt eum ut maneret apud eos aliquot diebus.
੪੮ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ।

< Actuum Apostolorum 10 >