< Hebræos 12 >
1 Ideoque et nos tantam habentes impositam nubem testium, deponentes omne pondus, et circumstans nos peccatum, per patientiam curramus ad propositum nobis certamen:
੧ਉਪਰੰਤ ਜਦੋਂ ਗਵਾਹਾਂ ਦੇ ਐਨੇ ਵੱਡੇ ਬੱਦਲ ਨੇ ਸਾਨੂੰ ਘੇਰਿਆ ਹੋਇਆ ਹੈ ਤਾਂ ਆਓ, ਅਸੀਂ ਵੀ ਹਰੇਕ ਭਾਰ ਅਤੇ ਉਸ ਪਾਪ ਨੂੰ ਜਿਹੜਾ ਅਸਾਨੀ ਨਾਲ ਸਾਨੂੰ ਫਸਾ ਲੈਂਦਾ ਹੈ ਪਰੇ ਸੁੱਟ ਕੇ, ਉਸ ਦੌੜ ਵਿੱਚ ਜੋ ਸਾਡੇ ਸਾਹਮਣੇ ਪਈ ਹੋਈ ਹੈ ਸਬਰ ਨਾਲ ਦੌੜੀਏ।
2 aspicientes in Auctorem fidei, et consummatorem Iesum, qui proposito sibi gaudio sustinuit crucem, confusione contempta, atque in dextera sedis Dei sedet.
੨ਅਤੇ ਯਿਸੂ ਦੀ ਵੱਲ ਵੇਖਦੇ ਰਹੀਏ ਜਿਹੜਾ ਵਿਸ਼ਵਾਸ ਦਾ ਕਰਤਾ ਅਤੇ ਸੰਪੂਰਨ ਕਰਨ ਵਾਲਾ ਹੈ, ਜਿਸ ਨੇ ਉਸ ਅਨੰਦ ਲਈ ਜੋ ਉਹ ਦੇ ਅੱਗੇ ਧਰਿਆ ਹੋਇਆ ਸੀ ਸ਼ਰਮ ਨੂੰ ਤੁਛ ਜਾਣ ਕੇ ਸਲੀਬ ਦਾ ਦੁੱਖ ਝੱਲਿਆ ਅਤੇ ਪਰਮੇਸ਼ੁਰ ਦੇ ਸਿੰਘਾਸਣ ਦੇ ਸੱਜੇ ਪਾਸੇ ਬਿਰਾਜਮਾਨ ਹੋਇਆ।
3 Recogitate enim eum, qui talem sustinuit a peccatoribus adversum semetipsum contradictionem: ut ne fatigemini, animis vestris deficientes.
੩ਤੁਸੀਂ ਉਸ ਵੱਲ ਧਿਆਨ ਕਰੋ ਜਿਸ ਨੇ ਆਪਣੇ ਉੱਤੇ ਪਾਪੀਆਂ ਦਾ ਐਨਾ ਵਿਦਰੋਹ ਸਹਿ ਲਿਆ ਕਿ ਇਹ ਨਾ ਹੋਵੇ ਜੋ ਤੁਸੀਂ ਅੱਕ ਕੇ ਆਪਣੇ ਮਨ ਵਿੱਚ ਢਿੱਲੇ ਪੈ ਜਾਓ।
4 Nondum enim usque ad sanguinem restitistis, adversus peccatum repugnantes:
੪ਤੁਸੀਂ ਪਾਪ ਨਾਲ ਲੜਦੇ ਹੋਏ ਅਜੇ ਲਹੂ ਦੇ ਵਹਾਏ ਜਾਣ ਤੱਕ ਸਾਹਮਣਾ ਨਹੀਂ ਕੀਤਾ।
5 et obliti estis consolationis, quæ vobis tamquam filiis loquitur, dicens: Fili mi, noli negligere disciplinam Domini: neque fatigeris dum ab eo argueris.
੫ਅਤੇ ਤੁਸੀਂ ਉਸ ਉਪਦੇਸ਼ ਨੂੰ ਭੁੱਲ ਗਏ ਹੋ ਜਿਸ ਤੋਂ ਤੁਹਾਨੂੰ ਪੁੱਤਰਾਂ ਵਾਂਗੂੰ ਸਮਝਿਆ ਜਾਂਦਾ ਹੈ, - ਹੇ ਮੇਰੇ ਪੁੱਤਰ ਤੂੰ ਪ੍ਰਭੂ ਦੀ ਤਾੜ ਨੂੰ ਤੁੱਛ ਨਾ ਜਾਣ, ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਸਾਹਸ ਨਾ ਛੱਡ,
6 Quem enim diligit Dominus, castigat: flagellat autem omnem filium, quem recipit.
੬ਕਿਉਂ ਜੋ ਪ੍ਰਭੂ ਜਿਸ ਦੇ ਨਾਲ ਪਿਆਰ ਕਰਦਾ ਹੈ, ਉਸੇ ਨੂੰ ਤਾੜਦਾ ਹੈ, ਅਤੇ ਹਰੇਕ ਪੁੱਤਰ ਨੂੰ ਜਿਸ ਨੂੰ ਉਹ ਕਬੂਲ ਕਰਦਾ ਹੈ, ਉਹ ਕੋਰੜੇ ਮਾਰਦਾ ਹੈ।
7 In disciplina perseverate. Tamquam filiis vobis offert se Deus: quis enim filius, quem non corripit pater?
੭ਤੁਸੀਂ ਦੁੱਖ ਨੂੰ ਤਾੜਨਾ ਦੀ ਤਰ੍ਹਾਂ ਸਹਿ ਲਵੋ। ਪਰਮੇਸ਼ੁਰ ਤੁਹਾਡੇ ਨਾਲ ਪੁੱਤਰਾਂ ਦੀ ਤਰ੍ਹਾਂ ਵਿਵਹਾਰ ਕਰਦਾ ਹੈ, ਕਿਉਂ ਜੋ ਉਹ ਕਿਹੜਾ ਪੁੱਤ੍ਰ ਹੈ ਜਿਹ ਨੂੰ ਪਿਉ ਨਹੀਂ ਤਾੜਦਾ?
8 Quod si extra disciplinam estis, cuius participes facti sunt omnes: ergo adulteri, et non filii estis.
੮ਪਰ ਜੇ ਤੁਹਾਡੀ ਤਾੜਨਾ ਨਹੀਂ ਹੋਈ ਜੋ ਸਭਨਾਂ ਦੀ ਹੁੰਦੀ ਹੈ ਤਾਂ ਤੁਸੀਂ ਹਰਾਮ ਦੀ ਸੰਤਾਨ ਹੋ!
9 Deinde patres quidem carnis nostræ, eruditores habuimus, et reverebamur eos. Non multo magis obtemperabimus Patri spirituum, et vivemus?
੯ਫੇਰ ਸਾਡੇ ਸਰੀਰਕ ਪਿਉ ਜਿਹੜੇ ਸਾਡੀ ਤਾੜਨਾ ਕਰਦੇ ਸਨ ਅਤੇ ਅਸੀਂ ਫਿਰ ਵੀ ਉਹਨਾਂ ਦਾ ਆਦਰ ਕੀਤਾ। ਤਾਂ ਭਲਾ, ਅਸੀਂ ਆਤਮਿਆਂ ਦੇ ਪਿਤਾ ਦੇ ਵਧੇਰੇ ਅਧੀਨ ਨਾ ਹੋਈਏ ਅਤੇ ਜੀਵੀਏ?
10 Et illi quidem in tempore paucorum dierum, secundum voluntatem suam erudiebant nos: hic autem ad id, quod utile est in recipiendo sanctificationem eius.
੧੦ਉਹ ਤਾਂ ਥੋੜ੍ਹੇ ਦਿਨਾਂ ਦੇ ਲਈ ਆਪਣੀ ਸਮਝ ਦੇ ਅਨੁਸਾਰ ਤਾੜਨਾ ਕਰਦੇ ਸਨ ਪਰ ਇਹ ਲਾਭ ਦੇ ਲਈ ਕਰਦਾ ਹੈ ਭਈ ਅਸੀਂ ਉਹ ਦੀ ਪਵਿੱਤਰਤਾਈ ਵਿੱਚ ਸਾਂਝੀ ਹੋਈਏ।
11 Omnis autem disciplina in præsenti quidem videtur non esse gaudii, sed mœroris: postea autem fructum pacatissimum exercitatis per eam, reddet iustitiæ.
੧੧ਸਾਰੀ ਤਾੜਨਾ ਤਾਂ ਉਸ ਵੇਲੇ ਅਨੰਦ ਦੀ ਨਹੀਂ ਸਗੋਂ ਦੁੱਖ ਦੀ ਗੱਲ ਜਾਪਦੀ ਹੈ ਪਰ ਮਗਰੋਂ ਉਹ ਉਹਨਾਂ ਨੂੰ ਜਿਹੜੇ ਉਹ ਦੇ ਨਾਲ ਸਿਖਾਏ ਗਏ ਹਨ ਧਰਮ ਦਾ ਸ਼ਾਂਤੀ-ਦਾਇਕ ਫਲ ਦਿੰਦੀ ਹੈ।
12 Propter quod remissas manus, et soluta genua, erigite,
੧੨ਇਸ ਲਈ ਢਿੱਲਿਆਂ ਹੱਥਾਂ ਅਤੇ ਕਮਜ਼ੋਰ ਗੋਡਿਆਂ ਨੂੰ ਮਜ਼ਬੂਤ ਕਰੋ।
13 et gressus rectos facite pedibus vestris: ut non claudicans quis erret, magis autem sanetur.
੧੩ਅਤੇ ਆਪਣੇ ਪੈਰਾਂ ਲਈ ਸਿੱਧੇ ਰਾਹ ਬਣਾਓ ਭਈ ਜਿਹੜਾ ਲੰਗੜਾ ਹੋਵੇ ਉਹ ਜੋੜੋਂ ਨਾ ਉੱਖੜੇ ਸਗੋਂ ਚੰਗਾ ਹੋ ਜਾਵੇ!।
14 Pacem sequimini cum omnibus, et sanctimoniam, sine qua nemo videbit Deum:
੧੪ਸਭਨਾਂ ਨਾਲ ਮੇਲ-ਮਿਲਾਪ ਰੱਖੋ ਅਤੇ ਪਵਿੱਤਰਤਾਈ ਦੀ ਭਾਲ ਕਰੋ ਜਿਹ ਦੇ ਬਿਨ੍ਹਾਂ ਕੋਈ ਪ੍ਰਭੂ ਨੂੰ ਨਾ ਵੇਖੇਗਾ।
15 contemplantes ne quis desit gratiæ Dei: ne qua radix amaritudinis sursum germinans impediat, et per illam inquinentur multi:
੧੫ਵੇਖਣਾ ਭਈ ਕੋਈ ਪਰਮੇਸ਼ੁਰ ਦੀ ਕਿਰਪਾ ਤੋਂ ਵਾਂਝਾ ਨਾ ਰਹੇ ਅਤੇ ਨਾ ਹੋਵੇ ਭਈ ਕੋਈ ਕੁੜੱਤਣ ਦੀ ਜੜ੍ਹ ਫੁੱਟ ਕੇ ਦੁੱਖ ਦੇਵੇ ਅਤੇ ਉਹ ਦੇ ਕਾਰਨ ਬਹੁਤਿਆਂ ਦਾ ਜੀਵਨ ਭਰਿਸ਼ਟ ਹੋ ਜਾਵੇ।
16 ne quis fornicator, aut profanus ut Esau: qui propter unam escam vendidit primitiva sua:
੧੬ਅਤੇ ਨਾ ਹੋਵੇ ਭਈ ਕੋਈ ਹਰਾਮਕਾਰ ਅਥਵਾ ਏਸਾਉ ਦੀ ਤਰ੍ਹਾਂ ਕੁਧਰਮੀ ਹੋਵੇ ਜਿਸ ਨੇ ਇੱਕ ਵੇਲੇ ਦੇ ਭੋਜਨ ਲਈ ਆਪਣੇ ਪਹਿਲੌਠੇ ਦਾ ਹੋਣ ਦਾ ਹੱਕ ਵੇਚ ਸੁੱਟਿਆ।
17 scitote enim quoniam et postea cupiens hereditare benedictionem, reprobatus est: non enim invenit pœnitentiæ locum, quamquam cum lacrymis inquisisset eam.
੧੭ਕਿਉਂ ਜੋ ਤੁਸੀਂ ਜਾਣਦੇ ਹੋ ਕਿ ਬਾਅਦ ਵਿੱਚ ਜਦੋਂ ਉਹ ਨੇ ਬਰਕਤ ਦਾ ਅਧਿਕਾਰੀ ਹੋਣਾ ਚਾਹਿਆ ਵੀ ਤਾਂ ਉਹ ਅਪਰਵਾਨ ਹੋਇਆ, ਕਿਉਂਕਿ ਉਹ ਨੂੰ ਤੋਬਾ ਕਰਨ ਦਾ ਮੌਕਾ ਨਾ ਮਿਲਿਆ ਭਾਵੇਂ ਉਹ ਨੇ ਹੰਝੂ ਵਹਾ ਕੇ ਉਹ ਨੂੰ ਭਾਲਿਆ।
18 Non enim accessistis ad tractabilem montem, et accensibilem ignem, et turbinem, et caliginem, et procellam,
੧੮ਤੁਸੀਂ ਤਾਂ ਉਸ ਪਹਾੜ ਕੋਲ ਨਹੀਂ ਆਏ ਹੋ ਜਿਹ ਨੂੰ ਹੱਥ ਲਾਇਆ ਜਾਵੇ, ਜਿਹੜਾ ਅੱਗ ਨਾਲ ਬਲ ਉੱਠਿਆ, ਨਾ ਕਾਲੀ ਘਟਾ, ਨਾ ਘੁੱਪ ਹਨ੍ਹੇਰੇ, ਨਾ ਝੱਖੜ-ਝੋਲੇ,
19 et tubæ sonum, et vocem verborum, quam qui audierunt, excusaverunt se, ne eis fieret verbum.
੧੯ਨਾ ਤੁਰ੍ਹੀ ਦੇ ਸ਼ਬਦ, ਨਾ ਗੱਲਾਂ ਦੀ ਅਵਾਜ਼ ਕੋਲ ਜਿਹ ਦੇ ਸੁਣਨ ਵਾਲਿਆਂ ਨੇ ਅਰਦਾਸ ਕੀਤੀ ਕਿ ਹੋਰ ਬਚਨ ਸਾਨੂੰ ਨਾ ਆਖਿਆ ਜਾਵੇ!
20 Non enim portabant quod dicebatur: Et si bestia tetigerit montem, lapidabitur.
੨੦ਕਿਉਂ ਜੋ ਉਹ ਉਸ ਹੁਕਮ ਨੂੰ ਸਹਾਰ ਨਾ ਸਕੇ ਭਈ ਜੇ ਪਸ਼ੂ ਵੀ ਪਰਬਤ ਨੂੰ ਛੂਹੇ ਤਾਂ ਵੱਟਿਆਂ ਨਾਲ ਮਾਰਿਆ ਜਾਵੇ।
21 Et ita terribile erat quod videbatur. Moyses dixit: Exterritus sum, et tremebundus.
੨੧ਅਤੇ ਉਹ ਜੋ ਦਿਖਾਈ ਦਿੱਤਾ ਸੋ ਅਜਿਹਾ ਭਿਆਨਕ ਸੀ ਜੋ ਮੂਸਾ ਨੇ ਆਖਿਆ ਕਿ ਮੈਂ ਬਹੁਤ ਹੀ ਡਰਦਾ ਅਤੇ ਥਰ-ਥਰ ਕੰਬਦਾ ਹਾਂ!
22 Sed accessistis ad Sion montem, et civitatem Dei viventis, Ierusalem cælestem, et multorum millium Angelorum frequentiam,
੨੨ਸਗੋਂ ਤੁਸੀਂ ਸੀਯੋਨ ਦੇ ਪਹਾੜ ਕੋਲ ਆਏ ਹੋ ਅਤੇ ਅੱਤ ਮਹਾਨ ਪਰਮੇਸ਼ੁਰ ਦੀ ਨਗਰੀ ਸਵਰਗੀ ਯਰੂਸ਼ਲਮ ਕੋਲ ਅਤੇ ਜੋੜ ਮੇਲੇ ਵਿੱਚ ਲੱਖਾਂ ਦੂਤਾਂ ਕੋਲ।
23 et Ecclesiam primitivorum, qui conscripti sunt in cælis, et iudicem omnium Deum, et spiritus iustorum perfectorum,
੨੩ਅਤੇ ਪਲੋਠਿਆਂ ਦੀ ਕਲੀਸਿਯਾ ਕੋਲ ਜਿਨ੍ਹਾਂ ਦੇ ਨਾਮ ਸਵਰਗ ਵਿੱਚ ਲਿਖੇ ਹੋਏ ਹਨ ਅਤੇ ਪਰਮੇਸ਼ੁਰ ਕੋਲ ਜਿਹੜਾ ਸਾਰਿਆਂ ਦਾ ਨਿਆਂ ਕਰਨ ਵਾਲਾ ਹੈ ਅਤੇ ਸਿੱਧ ਕੀਤਿਆਂ ਹੋਇਆ ਧਰਮੀਆਂ ਦੇ ਆਤਮਿਆਂ ਕੋਲ।
24 et testamenti novi mediatorem Iesum, et sanguinis aspersionem melius loquentem quam Abel.
੨੪ਅਤੇ ਯਿਸੂ ਕੋਲ ਜਿਹੜਾ ਨਵੇਂ ਨੇਮ ਦਾ ਵਿਚੋਲਾ ਹੈ ਅਤੇ ਛਿੜਕੇ ਹੋਏ ਲਹੂ ਦੇ ਕੋਲ ਜੋ ਹਾਬਲ ਦੇ ਲਹੂ ਨਾਲੋਂ ਉੱਤਮ ਗੱਲਾਂ ਕਰਦਾ ਹੈ।
25 Videte ne recusetis loquentem. Si enim illi non effugerunt, recusantes eum, qui super terram loquebatur: multo magis nos, qui de cælis loquentem nobis avertimus.
੨੫ਵੇਖੋ, ਤੁਸੀਂ ਉਸ ਤੋਂ ਜਿਹੜਾ ਬੋਲਦਾ ਹੈ ਮੂੰਹ ਨਾ ਮੋੜਨਾ, ਕਿਉਂਕਿ ਜਦੋਂ ਉਹ ਨਾ ਬਚੇ ਜਿਨ੍ਹਾਂ ਉਸ ਤੋਂ ਮੂੰਹ ਮੋੜੇ ਜਿਹੜਾ ਧਰਤੀ ਉੱਤੇ ਚਿਤਾਰਦਾ ਸੀ, ਤਾਂ ਉਸ ਤੋਂ ਕਿਵੇਂ ਬਚਾਂਗੇ ਜਿਹੜਾ ਸਵਰਗ ਉੱਤੋਂ ਚਿਤਾਰਦਾ ਹੈ।
26 Cuius vox movit terram tunc: nunc autem repromittit, dicens: Adhuc semel: et ego movebo non solum terram, sed et cælum.
੨੬ਜਿਹ ਦੇ ਸ਼ਬਦ ਨੇ ਉਸ ਵੇਲੇ ਧਰਤੀ ਨੂੰ ਹਿਲਾ ਦਿੱਤਾ ਪਰ ਹੁਣ ਉਹ ਨੇ ਇਹ ਕਹਿ ਕੇ ਬਚਨ ਦਿੱਤਾ ਹੈ ਭਈ ਫੇਰ ਇੱਕ ਵਾਰੀ ਮੈਂ ਕੇਵਲ ਧਰਤੀ ਨੂੰ ਹੀ ਨਹੀਂ ਸਗੋਂ ਅਕਾਸ਼ ਨੂੰ ਵੀ ਹਿਲਾ ਦਿਆਂਗਾ।
27 Quod autem, Adhuc semel, dicit: declarat mobilium translationem tamquam factorum, ut maneant ea, quæ sunt immobilia.
੨੭ਅਤੇ ਇਹ ਜਿਹੜਾ ਬਚਨ ਹੈ ਕਿ ਫੇਰ ਇੱਕ ਵਾਰੀ, ਇਹ ਦੱਸਦਾ ਹੈ ਕਿ ਬਣਾਈਆਂ ਹੋਈਆਂ ਵਸਤਾਂ ਵਾਂਗੂੰ ਉਹ ਵਸਤਾਂ ਜਿਹੜੀਆਂ ਹਿਲਾਈਆਂ ਜਾਂਦੀਆਂ ਹਨ ਸੋ ਟਲ ਜਾਣਗੀਆਂ, ਤਾਂ ਜੋ ਉਹ ਵਸਤਾਂ ਜਿਹੜੀਆਂ ਨਹੀਂ ਹਿਲਾਈਆਂ ਜਾਂਦੀਆਂ ਬਣੀਆਂ ਰਹਿਣ।
28 Itaque regnum immobile suscipientes, habemus gratiam: per quam serviamus placentes Deo, cum metu et reverentia.
੨੮ਸੋ ਜਦੋਂ ਸਾਨੂੰ ਇੱਕ ਰਾਜ ਮਿਲਿਆ ਜਿਹੜਾ ਹਿਲਾਇਆ ਨਹੀਂ ਜਾਂਦਾ ਤਾਂ ਆਓ, ਅਸੀਂ ਧੰਨਵਾਦ ਕਰੀਏ ਜਿਸ ਕਰਕੇ ਅਸੀਂ ਭਗਤੀ ਅਤੇ ਡਰ ਨਾਲ ਪਰਮੇਸ਼ੁਰ ਦੀ ਉਹ ਬੰਦਗੀ ਕਰੀਏ ਜੋ ਉਹ ਦੇ ਮਨ ਨੂੰ ਚੰਗੀ ਲੱਗੇ,
29 Etenim Deus noster ignis consumens est.
੨੯ਕਿਉਂ ਜੋ ਸਾਡਾ ਪਰਮੇਸ਼ੁਰ ਭਸਮ ਕਰਨ ਵਾਲੀ ਅੱਗ ਹੈ।