< Job 36 >
1 Addens quoque Eliu, hæc locutus est:
੧ਅਤੇ ਅਲੀਹੂ ਨੇ ਫੇਰ ਆਖਿਆ,
2 Sustine me paululum, et indicabo tibi: adhuc enim habeo quod pro Deo loquar.
੨“ਮੇਰੇ ਲਈ ਜ਼ਰਾ ਠਹਿਰ ਅਤੇ ਮੈਂ ਤੈਨੂੰ ਦੱਸਾਂਗਾ, ਕਿਉਂਕਿ ਪਰਮੇਸ਼ੁਰ ਦੇ ਪੱਖ ਵਿੱਚ ਹੋਰ ਵੀ ਗੱਲਾਂ ਆਖਣੀਆਂ ਹਨ।
3 Repetam scientiam meam a principio, et operatorem meum probabo iustum.
੩ਮੈਂ ਆਪਣਾ ਗਿਆਨ ਦੂਰੋਂ ਲਿਆਵਾਂਗਾ, ਅਤੇ ਮੈਂ ਆਪਣੇ ਸਿਰਜਣਹਾਰ ਨੂੰ ਧਰਮੀ ਠਹਿਰਾਵਾਂਗਾ,
4 Vere enim absque mendacio sermones mei, et perfecta scientia probabitur tibi.
੪ਕਿਉਂ ਜੋ ਸੱਚ-ਮੁੱਚ ਮੇਰੀਆਂ ਗੱਲਾਂ ਝੂਠੀਆਂ ਨਹੀਂ ਹਨ, ਸੰਪੂਰਨ ਗਿਆਨਵਾਨ ਤੇਰੇ ਨਾਲ ਹੈ।
5 Deus potentes non abiicit, cum et ipse sit potens.
੫“ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਕਿਸੇ ਨੂੰ ਤੁੱਛ ਨਹੀਂ ਜਾਣਦਾ, ਉਹ ਬਲ ਤੇ ਬੁੱਧ ਵਿੱਚ ਮਹਾਨ ਹੈ।
6 Sed non salvat impios, et iudicium pauperibus tribuit.
੬ਉਹ ਦੁਸ਼ਟ ਨੂੰ ਜੀਉਂਦਾ ਨਹੀਂ ਰੱਖਦਾ, ਪਰ ਉਹ ਮਸਕੀਨਾਂ ਨੂੰ ਉਹਨਾਂ ਦਾ ਹੱਕ ਦਿੰਦਾ ਹੈ।
7 Non auferet a iusto oculos suos, et reges in solio collocat in perpetuum, et illi eriguntur.
੭ਉਹ ਧਰਮੀ ਵੱਲੋਂ ਅੱਖ ਨਹੀਂ ਫੇਰਦਾ, ਪਰ ਰਾਜਿਆਂ ਨਾਲ ਰਾਜ ਗੱਦੀ ਉੱਤੇ ਉਹਨਾਂ ਨੂੰ ਸਦਾ ਲਈ ਬਿਠਾਉਂਦਾ ਹੈ ਅਤੇ ਉਹ ਉੱਚੇ ਕੀਤੇ ਜਾਂਦੇ ਹਨ।
8 Et si fuerint in catenis, et vinciantur funibus paupertatis.
੮ਅਤੇ ਜੇਕਰ ਉਹ ਬੇੜੀਆਂ ਨਾਲ ਜਕੜੇ ਜਾਣ, ਅਤੇ ਮੁਸੀਬਤ ਦੀਆਂ ਰੱਸੀਆਂ ਨਾਲ ਬੰਨ੍ਹੇ ਜਾਣ,
9 Indicabit eis opera eorum, et scelera eorum, quia violenti fuerunt.
੯ਤਾਂ ਵੀ ਉਹ ਉਹਨਾਂ ਨੂੰ ਉਹਨਾਂ ਦੀਆਂ ਕਰਤੂਤਾਂ, ਨਾਲੇ ਉਹਨਾਂ ਦੇ ਅਪਰਾਧ ਪਰਗਟ ਕਰਦਾ ਹੈ ਕਿ ਉਹ ਘਮੰਡੀ ਹਨ।
10 Revelabit quoque aurem eorum, ut corripiat: et loquetur, ut revertantur ab iniquitate.
੧੦ਉਹ ਸਿੱਖਿਆ ਲਈ ਉਹਨਾਂ ਦੇ ਕੰਨ ਖੋਲ੍ਹਦਾ ਹੈ ਅਤੇ ਫ਼ਰਮਾਉਂਦਾ ਹੈ ਕਿ ਬੁਰਿਆਈ ਤੋਂ ਮੁੜੋ!
11 Si audierint et observaverint, complebunt dies suos in bono, et annos suos in gloria:
੧੧ਜੇ ਉਹ ਸੁਣ ਲੈਣ ਅਤੇ ਉਹ ਦੀ ਸੇਵਾ ਕਰਨ, ਤਦ ਉਹ ਆਪਣੇ ਦਿਨ ਭਲਿਆਈ ਵਿੱਚ, ਅਤੇ ਆਪਣੇ ਵਰ੍ਹੇ ਖੁਸ਼ਹਾਲੀ ਵਿੱਚ ਪੂਰੇ ਕਰਨਗੇ।
12 Si autem non audierint, transibunt per gladium, et consumentur in stultitia.
੧੨ਪਰ ਜੇਕਰ ਉਹ ਨਾ ਸੁਣਨ, ਤਦ ਉਹ ਤਲਵਾਰ ਨਾਲ ਨਾਸ ਹੋਣਗੇ, ਅਤੇ ਗਿਆਨ ਤੋਂ ਬਿਨ੍ਹਾਂ ਮਰਨਗੇ!
13 Simulatores et callidi provocant iram Dei, neque clamabunt cum vincti fuerint.
੧੩“ਪਰ ਉਹ ਦਿਲੋਂ ਆਗਿਆਕਾਰੀ ਨਾ ਹੋ ਕੇ ਕ੍ਰੋਧ ਵਧਾਉਂਦੇ ਹਨ, ਅਤੇ ਜਦ ਉਹ ਉਹਨਾਂ ਨੂੰ ਬੰਨ੍ਹਦਾ ਹੈ, ਤਾਂ ਵੀ ਉਹ ਦੁਹਾਈ ਨਹੀਂ ਦਿੰਦੇ।
14 Morietur in tempestate anima eorum, et vita eorum inter effeminatos.
੧੪ਉਹ ਜੁਆਨੀ ਵਿੱਚ ਜਾਨ ਛੱਡ ਦਿੰਦੇ ਹਨ, ਅਤੇ ਪੁਰਖਗਾਮੀਆਂ ਵਿੱਚ ਉਹਨਾਂ ਦਾ ਜੀਵਨ ਮੁੱਕ ਜਾਂਦਾ ਹੈ।
15 Eripiet de angustia sua pauperem, et revelabit in tribulatione aurem eius.
੧੫ਉਹ ਦੁਖਿਆਰੇ ਨੂੰ ਉਹ ਦੇ ਦੁੱਖਾਂ ਤੋਂ ਛੁਡਾਉਂਦਾ ਹੈ, ਅਤੇ ਉਹ ਉਹਨਾਂ ਨਾਲ ਜ਼ੁਲਮ ਦੇ ਸਮੇਂ ਵੀ ਗੱਲ ਕਰਦਾ ਹੈ।
16 Igitur salvabit te de ore angusto latissime, et non habente fundamentum subter se: requies autem mensæ tuæ erit plena pinguedine.
੧੬ਹਾਂ, ਉਹ ਨੇ ਤੈਨੂੰ ਦੁੱਖ ਦੇ ਮੂੰਹ ਤੋਂ ਕੱਢ ਕੇ ਅਜਿਹੇ ਖੁੱਲ੍ਹੇ ਥਾਂ ਵਿੱਚ ਪਹੁੰਚਾਉਂਦਾ ਹੈ ਜਿੱਥੇ ਕੋਈ ਤੰਗੀ ਨਹੀਂ, ਅਤੇ ਤੇਰੀ ਮੇਜ਼ ਉੱਤੇ ਚਿਕਨਾ ਭੋਜਨ ਪਰੋਸਦਾ ਹੈ।
17 Causa tua quasi impii iudicata est, causam iudiciumque recipies.
੧੭ਪਰ ਹੁਣ ਤੂੰ ਦੁਸ਼ਟਾਂ ਦੇ ਯੋਗ ਸਜ਼ਾ ਨਾਲ ਭਰਿਆ ਹੋਇਆ ਹੈ, ਸਜ਼ਾ ਅਤੇ ਨਿਆਂ ਤੈਨੂੰ ਫੜ੍ਹਦੇ ਹਨ।
18 Non te ergo superet ira, ut aliquem opprimas: nec multitudo donorum inclinet te.
੧੮ਖ਼ਬਰਦਾਰ, ਕਿਤੇ ਕਹਿਰ ਤੈਨੂੰ ਠੱਠੇ ਲਈ ਪਰੇਰੇ, ਨਾ ਪ੍ਰਾਸਚਿਤ ਦਾ ਵਾਧਾ ਤੈਨੂੰ ਕੁਰਾਹੇ ਪਵੇ!
19 Depone magnitudinem tuam absque tribulatione, et omnes robustos fortitudine.
੧੯ਭਲਾ, ਤੇਰੀ ਦੁਹਾਈ ਜਾਂ ਸ਼ਕਤੀ ਦਾ ਸਾਰਾ ਜ਼ੋਰ ਤੈਨੂੰ ਛੁਡਾਵੇਗਾ ਕਿ ਤੂੰ ਦੁੱਖ ਵਿੱਚ ਨਾ ਪਵੇਂ?
20 Ne protrahas noctem, ut ascendant populi pro eis.
੨੦ਉਸ ਰਾਤ ਲਈ ਨਾ ਲੋਚ, ਜਦੋਂ ਲੋਕ ਆਪਣੇ ਸਥਾਨਾਂ ਤੋਂ ਕੱਢੇ ਜਾਂਦੇ ਹਨ।
21 Cave ne declines ad iniquitatem: hanc enim cœpisti sequi post miseriam.
੨੧ਚੌਕਸ ਰਹਿ, ਬੁਰਿਆਈ ਵੱਲ ਨਾ ਫਿਰ, ਕਿਉਂ ਜੋ ਤੂੰ ਦੁੱਖ ਤੋਂ ਜ਼ਿਆਦਾ ਇਸੇ ਨੂੰ ਚੁਣਿਆ ਹੈ।
22 Ecce, Deus excelsus in fortitudine sua, et nullus ei similis in legislatoribus.
੨੨“ਵੇਖ, ਪਰਮੇਸ਼ੁਰ ਆਪਣੀ ਸਮਰੱਥਾ ਨਾਲ ਸ਼ਾਨਦਾਰ ਕੰਮ ਕਰਦਾ ਹੈ, ਉਹ ਦੇ ਤੁੱਲ ਸਿੱਖਿਆ ਦੇਣ ਵਾਲਾ ਕੌਣ ਹੈ?
23 Quis poterit scrutari vias eius? aut quis potest ei dicere: Operatus es iniquitatem?
੨੩ਕਿਸ ਨੇ ਉਹ ਦੇ ਲਈ ਉਹ ਦਾ ਰਸਤਾ ਠਹਿਰਾਇਆ, ਜਾਂ ਕੌਣ ਕਹਿ ਸਕਦਾ ਹੈ ਕਿ ਤੂੰ ਗਲਤੀ ਕੀਤੀ ਹੈ?
24 Memento quod ignores opus eius, de quo cecinerunt viri.
੨੪ਉਸ ਦੇ ਕੰਮਾਂ ਦੀ ਵਡਿਆਈ ਕਰਨਾ ਯਾਦ ਰੱਖ, ਜਿਸ ਦੀ ਉਸਤਤ ਦਾ ਗੀਤ ਮਨੁੱਖ ਗਾਉਂਦੇ ਹਨ।
25 Omnes homines vident eum, unusquisque intuetur procul.
੨੫ਸਾਰੇ ਮਨੁੱਖਾਂ ਨੇ ਉਹ ਨੂੰ ਵੇਖਿਆ ਹੈ, ਮਨੁੱਖ ਉਹ ਨੂੰ ਦੂਰੋਂ ਤੱਕਦਾ ਹੈ।
26 Ecce, Deus magnus vincens scientiam nostram: numerus annorum eius inæstimabilis.
੨੬ਵੇਖ, ਪਰਮੇਸ਼ੁਰ ਮਹਾਨ ਹੈ ਅਤੇ ਅਸੀਂ ਉਹ ਨੂੰ ਨਹੀਂ ਜਾਣਦੇ, ਉਹ ਦੇ ਵਰਿਹਾਂ ਦੀ ਗਿਣਤੀ ਸਮਝ ਤੋਂ ਪਰ੍ਹੇ ਹੈ।
27 Qui aufert stillas pluviæ, et effundit imbres ad instar gurgitum.
੨੭“ਉਹ ਤਾਂ ਪਾਣੀ ਦੀਆਂ ਬੂੰਦਾਂ ਉਤਾਹਾਂ ਖਿੱਚਦਾ ਹੈ, ਜਿਹੜੀਆਂ ਉਹ ਦੀ ਭਾਫ਼ ਤੋਂ ਮੀਂਹ ਬਣ ਕੇ ਵਰ੍ਹਦੀਆਂ ਹਨ,
28 Qui de nubibus fluunt, quæ prætexunt cuncta desuper.
੨੮ਜਿਹਨਾਂ ਨੂੰ ਬੱਦਲ ਡੋਲ੍ਹਦੇ ਹਨ, ਅਤੇ ਉਹ ਮਨੁੱਖਾਂ ਉੱਤੇ ਬਹੁਤਾਇਤ ਨਾਲ ਵਰ੍ਹਦੀਆਂ ਹਨ।
29 Si voluerit extendere nubes quasi tentorium suum,
੨੯ਭਲਾ, ਕੋਈ ਘਟਾਂ ਦਾ ਫੈਲਣਾ ਅਤੇ ਉਹ ਦੇ ਮੰਡਪ ਦੀਆਂ ਗਰਜਾਂ ਸਮਝ ਸਕਦਾ ਹੈ?
30 Et fulgurare lumine suo desuper, cardines quoque maris operiet.
੩੦ਵੇਖ, ਉਹ ਉਸ ਉੱਤੇ ਆਪਣਾ ਚਾਨਣ ਫੈਲਾਉਂਦਾ ਹੈ, ਅਤੇ ਸਮੁੰਦਰ ਦੀਆਂ ਜੜ੍ਹਾਂ ਨੂੰ ਵੀ ਢੱਕਦਾ ਹੈ।
31 Per hæc enim iudicat populos, et dat escas multis mortalibus.
੩੧ਉਹ ਤਾਂ ਇਹਨਾਂ ਦੇ ਰਾਹੀਂ ਦੇਸ਼-ਦੇਸ਼ ਦੇ ਲੋਕਾਂ ਦਾ ਇਨਸਾਫ਼ ਕਰਦਾ ਹੈ, ਅਤੇ ਵਾਫ਼ਰੀ ਨਾਲ ਭੋਜਨ ਦਿੰਦਾ ਹੈ।
32 In manibus abscondit lucem, et præcepit ei ut rursus adveniat.
੩੨ਉਹ ਆਪਣਾ ਹੱਥ ਬਿਜਲੀ ਨਾਲ ਭਰਦਾ ਹੈ, ਅਤੇ ਉਹ ਨੂੰ ਹੁਕਮ ਦਿੰਦਾ ਹੈ ਕਿ ਉਹ ਨਿਸ਼ਾਨੇ ਉੱਤੇ ਡਿੱਗੇ।
33 Annunciat de ea amico suo, quod possessio eius sit, et ad eam possit ascendere.
੩੩ਉਹ ਦੀ ਕੜਕ ਆਉਣ ਵਾਲੇ ਤੂਫ਼ਾਨ ਦੀ ਖ਼ਬਰ ਦਿੰਦੀ ਹੈ, ਪਸ਼ੂ ਵੀ ਉਹ ਦੀ ਚੜ੍ਹਤ ਦੀ ਖ਼ਬਰ ਦਿੰਦੇ ਹਨ।”