< Nehemiæ 2 >
1 Factum est autem in mense Nisan, anno vigesimo Artaxerxis regis: et vinum erat ante eum, et levavi vinum, et dedi regi: et eram quasi languidus ante faciem eius.
੧ਫਿਰ ਇਸ ਤਰ੍ਹਾਂ ਹੋਇਆ ਕਿ ਰਾਜਾ ਅਰਤਹਸ਼ਸ਼ਤਾ ਦੇ ਵੀਹਵੇਂ ਸਾਲ ਦੇ ਨੀਸਾਨ ਮਹੀਨੇ ਵਿੱਚ ਜਦ ਮਧ ਉਸ ਦੇ ਸਾਹਮਣੇ ਲਿਆਂਦੀ ਗਈ, ਤਦ ਮੈਂ ਮਧ ਚੁੱਕ ਕੇ ਰਾਜਾ ਨੂੰ ਦਿੱਤੀ ਪਰ ਇਸ ਤੋਂ ਪਹਿਲਾਂ ਮੈਂ ਉਸ ਦੇ ਸਾਹਮਣੇ ਕਦੇ ਉਦਾਸ ਨਹੀਂ ਹੋਇਆ ਸੀ।
2 Dixitque mihi rex: Quare vultus tuus tristis est, cum te ægrotum non videam? Non est hoc frustra, sed malum nescio quod in corde tuo est. Et timui valde, ac nimis:
੨ਤਦ ਰਾਜਾ ਨੇ ਮੈਨੂੰ ਪੁੱਛਿਆ, “ਤੂੰ ਬਿਮਾਰ ਤਾਂ ਨਹੀਂ ਲੱਗਦਾ, ਫਿਰ ਤੇਰਾ ਮੂੰਹ ਕਿਉਂ ਉਤਰਿਆ ਹੈ? ਇਹ ਤੇਰੇ ਦਿਲ ਦੀ ਉਦਾਸੀ ਬਿਨ੍ਹਾਂ ਹੋਰ ਕੁਝ ਨਹੀਂ।” ਤਦ ਮੈਂ ਬਹੁਤ ਹੀ ਡਰ ਗਿਆ।
3 et dixi regi: Rex in æternum vive: quare non mœreat vultus meus, quia civitas domus sepulchrorum patris mei deserta est, et portæ eius combustæ sunt igni?
੩ਮੈਂ ਰਾਜਾ ਨੂੰ ਕਿਹਾ, “ਰਾਜਾ ਜੁੱਗੋ-ਜੁੱਗ ਜੀਉਂਦਾ ਰਹੇ! ਮੇਰਾ ਮੂੰਹ ਕਿਉਂ ਉਦਾਸ ਨਾ ਹੋਵੇ ਜਦ ਕਿ ਉਹ ਸ਼ਹਿਰ ਜਿੱਥੇ ਮੇਰੇ ਪੁਰਖਿਆਂ ਦੀਆਂ ਕਬਰਾਂ ਹਨ, ਉਜਾੜ ਹੋਇਆ ਪਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ?”
4 Et ait mihi rex: Pro qua re postulas? Et oravi Deum cæli,
੪ਰਾਜਾ ਨੇ ਮੈਨੂੰ ਪੁੱਛਿਆ, “ਤੂੰ ਕੀ ਚਾਹੁੰਦਾ ਹੈਂ?” ਤਦ ਮੈਂ ਸਵਰਗ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ
5 et dixi ad regem: Si videtur regi bonum, et si placet servus tuus ante faciem tuam, ut mittas me in Iudæam ad civitatem sepulchri patris mei, et ædificabo eam.
੫ਅਤੇ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਅਤੇ ਜੇਕਰ ਤੁਸੀਂ ਆਪਣੇ ਦਾਸ ਤੋਂ ਪ੍ਰਸੰਨ ਹੋ, ਤਾਂ ਤੁਸੀਂ ਮੈਨੂੰ ਯਹੂਦਾਹ ਨੂੰ ਮੇਰੇ ਪੁਰਖਿਆਂ ਦੀਆਂ ਕਬਰਾਂ ਦੇ ਸ਼ਹਿਰ ਨੂੰ ਭੇਜ ਦਿਉ ਤਾਂ ਜੋ ਮੈਂ ਉਨ੍ਹਾਂ ਨੂੰ ਬਣਾਵਾਂ।”
6 Dixitque mihi rex, et regina quæ sedebat iuxta eum: Usque ad quod tempus erit iter tuum, et quando reverteris? Et placuit ante vultum regis, et misit me: et constitui ei tempus.
੬ਤਦ ਰਾਜਾ ਨੇ ਜਿਸ ਦੇ ਕੋਲ ਰਾਣੀ ਵੀ ਬੈਠੀ ਸੀ, ਮੈਨੂੰ ਪੁੱਛਿਆ, “ਤੇਰਾ ਸਫ਼ਰ ਕਿੰਨ੍ਹੇ ਦਿਨ ਦਾ ਹੋਵੇਗਾ ਅਤੇ ਤੂੰ ਕਦੋਂ ਵਾਪਿਸ ਮੁੜੇਂਗਾ?” ਤਦ ਮੈਨੂੰ ਭੇਜਣਾ ਰਾਜਾ ਨੂੰ ਚੰਗਾ ਲੱਗਿਆ ਅਤੇ ਮੈਂ ਵੀ ਉਸ ਦੇ ਨਾਲ ਇੱਕ ਸਮਾਂ ਨਿਯੁਕਤ ਕਰ ਲਿਆ।
7 Et dixi regi: Si regi videtur bonum, epistolas det mihi ad duces regionis trans Flumen, ut traducant me, donec veniam in Iudæam:
੭ਫਿਰ ਮੈਂ ਰਾਜਾ ਨੂੰ ਕਿਹਾ, “ਜੇਕਰ ਰਾਜਾ ਨੂੰ ਚੰਗਾ ਲੱਗੇ ਤਾਂ ਮੈਨੂੰ ਦਰਿਆ ਪਾਰ ਦੇ ਸੂਬਿਆਂ ਦੇ ਹਾਕਮਾਂ ਲਈ ਹੁਕਮਨਾਮੇ ਦਿੱਤੇ ਜਾਣ ਤਾਂ ਜੋ ਉਹ ਮੈਨੂੰ ਆਪਣੇ ਸ਼ਹਿਰਾਂ ਵਿੱਚੋਂ ਲੰਘਣ ਦੇਣ ਜਦੋਂ ਤੱਕ ਮੈਂ ਯਹੂਦਾਹ ਵਿੱਚ ਨਾ ਪਹੁੰਚ ਜਾਂਵਾਂ।
8 et epistolam ad Asaph custodem saltus regis, ut det mihi ligna, ut tegere possim portas turris domus, et muros civitatis, et domum, quam ingressus fuero. Et dedit mihi rex iuxta manum Dei mei bonam mecum.
੮ਇੱਕ ਹੁਕਮਨਾਮਾ ਆਸਾਫ਼ ਲਈ ਵੀ ਦਿੱਤਾ ਜਾਵੇ ਜੋ ਸ਼ਾਹੀ ਜੰਗਲ ਦਾ ਰਾਖ਼ਾ ਹੈ ਤਾਂ ਜੋ ਉਹ ਮੈਨੂੰ ਸ਼ਾਹੀ ਮਹਿਲ ਅਤੇ ਭਵਨ ਦੇ ਫਾਟਕਾਂ ਲਈ ਅਤੇ ਸ਼ਹਿਰ ਦੀ ਦੀਵਾਰ ਲਈ ਅਤੇ ਉਸ ਘਰ ਲਈ ਜਿਸ ਵਿੱਚ ਮੈਂ ਜਾ ਕੇ ਰਹਾਂਗਾ, ਸ਼ਤੀਰਾਂ ਲਈ ਮੈਨੂੰ ਲੱਕੜ ਦੇਵੇ।” ਕਿਉਂਕਿ ਮੇਰੇ ਪਰਮੇਸ਼ੁਰ ਦਾ ਦਿਆਲੂ ਹੱਥ ਮੇਰੇ ਉੱਤੇ ਸੀ, ਇਸ ਲਈ ਰਾਜਾ ਨੇ ਮੇਰੀ ਬੇਨਤੀ ਸਵੀਕਾਰ ਕਰ ਲਈ।
9 Et veni ad duces regionis trans Flumen, dedique eis epistolas regis. Miserat autem rex mecum principes militum, et equites.
੯ਤਦ ਮੈਂ ਦਰਿਆ ਪਾਰ ਦੇ ਹਾਕਮਾਂ ਕੋਲ ਗਿਆ ਅਤੇ ਸ਼ਾਹੀ ਹੁਕਮਨਾਮੇ ਉਨ੍ਹਾਂ ਨੂੰ ਦਿੱਤੇ। ਰਾਜਾ ਨੇ ਮੇਰੇ ਨਾਲ ਫ਼ੌਜੀ ਸਰਦਾਰ ਅਤੇ ਸਵਾਰ ਵੀ ਭੇਜੇ ਸਨ।
10 Et audierunt Sanaballat Horonites, et Tobias servus Ammanites: et contristati sunt afflictione magna, quod venisset homo, qui quæreret prosperitatem filiorum Israel.
੧੦ਜਦ ਸਨਬੱਲਟ ਹੋਰੋਨੀ ਅਤੇ ਤੋਬਿਆਹ ਅੰਮੋਨੀ ਨੇ ਜੋ ਕਰਮਚਾਰੀ ਸਨ, ਇਹ ਸੁਣਿਆ ਕਿ ਇੱਕ ਮਨੁੱਖ ਆਇਆ ਹੈ ਜੋ ਇਸਰਾਏਲੀਆਂ ਦੀ ਭਲਿਆਈ ਚਾਹੁੰਦਾ ਹੈ, ਤਾਂ ਉਨ੍ਹਾਂ ਨੇ ਬਹੁਤ ਬੁਰਾ ਮੰਨਿਆ।
11 Et veni Ierusalem, et eram ibi tribus diebus,
੧੧ਜਦ ਮੈਂ ਯਰੂਸ਼ਲਮ ਪਹੁੰਚ ਗਿਆ, ਤਾਂ ਤਿੰਨ ਦਿਨ ਉੱਥੇ ਰਿਹਾ।
12 et surrexi nocte ego, et viri pauci mecum, et non indicavi cuiquam quid Deus dedisset in corde meo ut facerem in Ierusalem, et iumentum non erat mecum, nisi animal, cui sedebam.
੧੨ਤਦ ਮੈਂ ਆਪਣੇ ਨਾਲ ਦੇ ਕੁਝ ਹੋਰ ਮਨੁੱਖਾਂ ਨੂੰ ਲੈ ਕੇ ਰਾਤ ਨੂੰ ਉੱਠਿਆ, ਅਤੇ ਜਿਹੜਾ ਕੰਮ ਮੇਰੇ ਪਰਮੇਸ਼ੁਰ ਨੇ ਮੇਰੇ ਦਿਲ ਵਿੱਚ ਯਰੂਸ਼ਲਮ ਲਈ ਕਰਨ ਨੂੰ ਪਾਇਆ ਸੀ, ਉਹ ਮੈਂ ਕਿਸੇ ਨੂੰ ਨਾ ਦੱਸਿਆ। ਮੇਰੀ ਸਵਾਰੀ ਦੇ ਪਸ਼ੂ ਤੋਂ ਬਿਨ੍ਹਾਂ ਹੋਰ ਕੋਈ ਪਸ਼ੂ ਮੇਰੇ ਨਾਲ ਨਹੀਂ ਸੀ।
13 Et egressus sum per portam vallis nocte, et ante fontem draconis, et ad portam stercoris, et considerabam murum Ierusalem dissipatum, et portas eius consumptas igni.
੧੩ਅਤੇ ਮੈਂ ਰਾਤ ਨੂੰ ਵਾਦੀ ਦੇ ਫਾਟਕ ਤੋਂ ਨਿੱਕਲ ਕੇ ਅਜਗਰ ਦੇ ਸੋਤੇ ਦੇ ਸਾਹਮਣੇ ਅਤੇ ਕੂੜੇ ਦੇ ਫਾਟਕ ਕੋਲ ਗਿਆ ਅਤੇ ਯਰੂਸ਼ਲਮ ਦੀਆਂ ਟੁੱਟੀਆਂ ਹੋਈਆਂ ਕੰਧਾਂ ਨੂੰ ਅਤੇ ਅੱਗ ਦੇ ਜਲੇ ਹੋਏ ਫਾਟਕਾਂ ਨੂੰ ਵੇਖਿਆ।
14 Et transivi ad portam fontis, et ad aquæductum regis, et non erat locus iumento, cui sedebam, ut transiret.
੧੪ਫੇਰ ਮੈਂ ਅੱਗੇ ਲੰਘ ਕੇ ਚਸ਼ਮਾ ਫਾਟਕ ਅਤੇ ਰਾਜਾ ਦੇ ਤਲਾਬ ਕੋਲ ਗਿਆ, ਪਰ ਉੱਥੇ ਮੇਰੀ ਸਵਾਰੀ ਦੇ ਪਸ਼ੂ ਲਈ ਅੱਗੇ ਲੰਘਣ ਲਈ ਕੋਈ ਸਥਾਨ ਨਹੀਂ ਸੀ।
15 Et ascendi per torrentem nocte, et considerabam murum, et reversus veni ad portam vallis, et redii.
੧੫ਫੇਰ ਮੈਂ ਰਾਤ ਨੂੰ ਹੀ ਨਾਲੇ ਵੱਲ ਚੜ੍ਹ ਗਿਆ ਅਤੇ ਕੰਧ ਨੂੰ ਵੇਖਦਾ ਹੋਇਆ ਘੁੰਮ ਕੇ ਵਾਦੀ ਦੇ ਫਾਟਕ ਰਾਹੀਂ ਵਾਪਿਸ ਮੁੜ ਆਇਆ।
16 Magistratus autem nesciebant quo abiissem, aut quid ego facerem: sed et Iudæis et sacerdotibus, et optimatibus, et magistratibus, et reliquis qui faciebant opus, usque ad id loci nihil indicaveram.
੧੬ਹਾਕਮਾਂ ਨੂੰ ਪਤਾ ਨਾ ਲੱਗਿਆ ਕਿ ਮੈਂ ਕਿੱਥੇ ਗਿਆ ਸੀ ਅਤੇ ਕੀ ਕੀਤਾ, ਸਗੋਂ ਮੈਂ ਉਸ ਸਮੇਂ ਤੱਕ ਨਾ ਤਾਂ ਯਹੂਦੀਆਂ ਨੂੰ ਅਤੇ ਨਾ ਜਾਜਕਾਂ ਨੂੰ, ਨਾ ਸਾਮੰਤਾਂ ਨੂੰ, ਨਾ ਹਾਕਮਾਂ ਨੂੰ ਅਤੇ ਨਾ ਹੀ ਹੋਰ ਕੰਮ ਕਰਨ ਵਾਲਿਆਂ ਨੂੰ ਕੁਝ ਦੱਸਿਆ ਸੀ
17 Et dixi eis: Vos nostis afflictionem in qua sumus; quia Ierusalem deserta est, et portæ eius consumptæ sunt igni: venite, et ædificemus muros Ierusalem, et non simus ultra opprobrium.
੧੭ਤਦ ਮੈਂ ਉਨ੍ਹਾਂ ਨੂੰ ਕਿਹਾ, “ਤੁਸੀਂ ਆਪ ਵੇਖਦੇ ਹੋ ਕਿ ਅਸੀਂ ਕਿੰਨੀ ਦੁਰਦਸ਼ਾ ਵਿੱਚ ਪਏ ਹਾਂ ਕਿ ਯਰੂਸ਼ਲਮ ਉੱਜੜ ਗਿਆ ਹੈ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ। ਆਉ, ਅਸੀਂ ਯਰੂਸ਼ਲਮ ਦੀ ਸ਼ਹਿਰਪਨਾਹ ਨੂੰ ਬਣਾਈਏ ਤਾਂ ਜੋ ਭਵਿੱਖ ਵਿੱਚ ਸਾਡੀ ਨਿੰਦਿਆ ਨਾ ਹੋਵੇ।”
18 Et indicavi eis manum Dei mei, quod esset bona mecum, et verba regis, quæ locutus esset mihi, et aio: Surgamus, et ædificemus. Et confortatæ sunt manus eorum in bono.
੧੮ਤਦ ਮੈਂ ਉਨ੍ਹਾਂ ਨੂੰ ਦੱਸਿਆ ਕਿ ਕਿਸ ਤਰ੍ਹਾਂ ਮੇਰੇ ਪਰਮੇਸ਼ੁਰ ਦਾ ਹੱਥ ਮੇਰੇ ਉੱਤੇ ਭਲਿਆਈ ਲਈ ਸੀ ਅਤੇ ਰਾਜਾ ਨੇ ਮੈਨੂੰ ਕੀ-ਕੀ ਗੱਲਾਂ ਆਖੀਆਂ ਸਨ। ਤਦ ਉਨ੍ਹਾਂ ਨੇ ਕਿਹਾ, “ਆਉ, ਅਸੀਂ ਉੱਠੀਏ ਅਤੇ ਬਣਾਈਏ।” ਤਾਂ ਉਨ੍ਹਾਂ ਨੇ ਇਸ ਭਲੇ ਕੰਮ ਲਈ ਆਪਣਿਆਂ ਹੱਥਾਂ ਨੂੰ ਤਕੜਾ ਕੀਤਾ।
19 Audierunt autem Sanaballat Horonites, et Tobias servus Ammanites, et Gosem Arabs, et subsannaverunt nos, et despexerunt, dixeruntque: Quæ est hæc res, quam facitis? Numquid contra regem vos rebellatis?
੧੯ਜਦ ਸਨਬੱਲਟ ਹੋਰੋਨੀ, ਤੋਬਿਆਹ ਅੰਮੋਨੀ ਜੋ ਕਰਮਚਾਰੀ ਸਨ ਅਤੇ ਅਰਬੀ ਗਸ਼ਮ ਨੇ ਇਹ ਸੁਣਿਆ ਤਾਂ ਉਨ੍ਹਾਂ ਨੇ ਸਾਡਾ ਮਖ਼ੌਲ ਉਡਾਇਆ ਅਤੇ ਸਾਡੀ ਨਿੰਦਿਆ ਕਰਕੇ ਕਹਿਣ ਲੱਗੇ, “ਇਹ ਕੀ ਕੰਮ ਹੈ ਜੋ ਤੁਸੀਂ ਕਰ ਰਹੇ ਹੋ? ਕੀ ਤੁਸੀਂ ਰਾਜਾ ਦੇ ਵਿਰੁੱਧ ਹੋ ਜਾਓਗੇ?”
20 Et reddidi eis sermonem, dixique ad eos: Deus cæli ipse nos iuvat, et nos servi eius sumus: surgamus et ædificemus: vobis autem non est pars, et iustitia, et memoria in Ierusalem.
੨੦ਤਦ ਮੈਂ ਉਨ੍ਹਾਂ ਨੂੰ ਉੱਤਰ ਦੇ ਕੇ ਕਿਹਾ, “ਸਵਰਗ ਦਾ ਪਰਮੇਸ਼ੁਰ ਸਾਡਾ ਕੰਮ ਸਫ਼ਲ ਕਰੇਗਾ, ਇਸ ਲਈ ਅਸੀਂ ਉਸ ਦੇ ਦਾਸ ਉੱਠਾਂਗੇ ਅਤੇ ਬਣਾਵਾਂਗੇ ਪਰ ਯਰੂਸ਼ਲਮ ਵਿੱਚ ਨਾ ਤਾਂ ਤੁਹਾਡਾ ਕੋਈ ਹਿੱਸਾ, ਨਾ ਹੱਕ ਅਤੇ ਨਾ ਹੀ ਸਮਾਰਕ ਹੈ!”