< Nehemiæ 7 >
1 Postquam autem ædificatus est murus, et posui valvas, et recensui ianitores, et cantores, et Levitas:
੧ਫਿਰ ਅਜਿਹਾ ਹੋਇਆ ਜਦ ਸ਼ਹਿਰਪਨਾਹ ਬਣ ਗਈ ਅਤੇ ਮੈਂ ਉਸ ਦੇ ਦਰਵਾਜ਼ੇ ਲਗਾ ਦਿੱਤੇ ਅਤੇ ਦਰਬਾਨ ਅਤੇ ਗਾਇਕ ਅਤੇ ਲੇਵੀ ਠਹਿਰਾ ਦਿੱਤੇ ਗਏ,
2 præcepi Hanani fratri meo, et Hananiæ principi domus de Ierusalem (ipse enim quasi vir verax et timens Deum plus ceteris videbatur)
੨ਤਦ ਮੈਂ ਆਪਣੇ ਭਰਾ ਹਨਾਨੀ ਨੂੰ ਅਤੇ ਸ਼ਾਹੀ ਮਹਿਲ ਦੇ ਹਾਕਮ ਹਨਨਯਾਹ ਨੂੰ ਯਰੂਸ਼ਲਮ ਉੱਤੇ ਹਾਕਮ ਠਹਿਰਾਇਆ ਕਿਉਂਕਿ ਉਹ ਵਿਸ਼ਵਾਸਯੋਗ ਅਤੇ ਬਹੁਤਿਆਂ ਤੋਂ ਵੱਧ ਪਰਮੇਸ਼ੁਰ ਤੋਂ ਡਰਨ ਵਾਲਾ ਮਨੁੱਖ ਸੀ।
3 et dixi eis: Non aperiantur portæ Ierusalem usque ad calorem solis. Cumque adhuc assisterent, clausæ portæ sunt, et oppilatæ: et posui custodes de habitatoribus Ierusalem, singulos per vices suas, et unumquemque contra domum suam.
੩ਮੈਂ ਉਨ੍ਹਾਂ ਨੂੰ ਕਿਹਾ, “ਜਦ ਤੱਕ ਧੁੱਪ ਤੇਜ਼ ਨਾ ਹੋ ਜਾਵੇ ਤਦ ਤੱਕ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਪਹਿਰੇਦਾਰ ਪਹਿਰਾ ਦਿੰਦੇ ਹੋਣ, ਤਦ ਹੀ ਫਾਟਕ ਬੰਦ ਕੀਤੇ ਜਾਣ ਅਤੇ ਬੇੜ੍ਹੀਆਂ ਲਾਈਆਂ ਜਾਣ। ਫਿਰ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਤੂੰ ਪਹਿਰੇਦਾਰ ਠਹਿਰਾ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣੇ-ਆਪਣੇ ਘਰਾਂ ਦੇ ਅੱਗੇ ਪਹਿਰਾ ਦੇਣ।”
4 Civitas autem erat lata nimis et grandis, et populus parvus in medio eius, et non erant domus ædificatæ.
੪ਸ਼ਹਿਰ ਤਾਂ ਚੌੜਾ ਅਤੇ ਵੱਡਾ ਸੀ ਪਰ ਲੋਕ ਥੋੜੇ ਸਨ ਅਤੇ ਘਰ ਬਣੇ ਹੋਏ ਨਹੀਂ ਸਨ।
5 Deus autem dedit in corde meo, et congregavi optimates, et magistratus, et vulgus, ut recenserem eos: et inveni librum census eorum, qui ascenderant primum, et inventum est scriptum in eo.
੫ਤਦ ਮੇਰੇ ਪਰਮੇਸ਼ੁਰ ਨੇ ਮੇਰੇ ਮਨ ਵਿੱਚ ਇਹ ਪਾਇਆ ਕਿ ਮੈਂ ਸਾਮੰਤਾਂ, ਹਾਕਮਾਂ ਅਤੇ ਲੋਕਾਂ ਨੂੰ ਇਸ ਲਈ ਇਕੱਠੇ ਕਰਾਂ ਤਾਂ ਜੋ ਉਹ ਆਪੋ-ਆਪਣੀ ਵੰਸ਼ਾਵਲੀ ਦੇ ਅਨੁਸਾਰ ਗਿਣੇ ਜਾਣ ਅਤੇ ਮੈਨੂੰ ਉਨ੍ਹਾਂ ਲੋਕਾਂ ਦੀ ਕੁੱਲ-ਪੱਤਰੀ ਲੱਭੀ ਜਿਹੜੇ ਪਹਿਲਾਂ ਯਰੂਸ਼ਲਮ ਨੂੰ ਆਏ ਸਨ ਅਤੇ ਮੈਨੂੰ ਉਸ ਦੇ ਵਿੱਚ ਇਹ ਲਿਖਿਆ ਹੋਇਆ ਲੱਭਿਆ, -
6 Isti filii provinciæ, qui ascenderunt de captivitate migrantium, quos transtulerat Nabuchodonosor rex Babylonis, et reversi sunt in Ierusalem, et in Iudæam, unusquisque in civitatem suam.
੬ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -
7 Qui venerunt cum Zorobabel, Iosue, Nehemias, Azarias, Raamias, Nahamani, Mardochæus, Belsam, Mespharath, Begoai, Nahum, Baana. Numerus virorum populi Israel:
੭ਜਿਹੜੇ ਜ਼ਰੂੱਬਾਬਲ, ਯੇਸ਼ੂਆ, ਨਹਮਯਾਹ, ਅਜ਼ਰਯਾਹ, ਰਅਮਯਾਹ, ਨਹਮਾਨੀ, ਮਾਰਦਕਈ, ਬਿਲਸ਼ਾਨ, ਮਿਸਪਰਥ, ਬਿਗਵਈ, ਨਹੂਮ ਅਤੇ ਬਆਨਾਹ ਨਾਲ ਆਏ। ਇਸਰਾਏਲੀ ਪਰਜਾ ਦੇ ਮਨੁੱਖਾਂ ਦੀ ਗਿਣਤੀ ਇਹ ਹੈ -
8 Filii Pharos, duo millia centum septuaginta duo:
੮ਪਰੋਸ਼ ਦੀ ਸੰਤਾਨ ਦੋ ਹਜ਼ਾਰ ਇੱਕ ਸੌ ਬਹੱਤਰ,
9 Filii Saphatia, trecenti septuaginta duo:
੯ਸ਼ਫ਼ਟਯਾਹ ਦੀ ਸੰਤਾਨ ਤਿੰਨ ਸੌ ਬਹੱਤਰ,
10 Filii Area, sexcenti quinquaginta duo:
੧੦ਆਰਹ ਦੀ ਸੰਤਾਨ ਛੇ ਸੌ ਬਵੰਜਾ,
11 Filii Phahathmoab filiorum Iosue et Ioab, duo millia octingenti decem et octo:
੧੧ਪਹਥ-ਮੋਆਬ ਦੀ ਸੰਤਾਨ ਜਿਹੜੇ ਯੇਸ਼ੂਆ ਅਤੇ ਯੋਆਬ ਦੇ ਵੰਸ਼ ਵਿੱਚੋਂ ਸਨ ਦੋ ਹਜ਼ਾਰ ਅੱਠ ਸੌ ਅਠਾਰਾਂ,
12 Filii Ælam, mille ducenti quinquagintaquattuor:
੧੨ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,
13 Filii Zethua, octingenti quadragintaquinque:
੧੩ਜ਼ੱਤੂ ਦੀ ਸੰਤਾਨ ਅੱਠ ਸੌ ਪੰਤਾਲੀ,
14 Filii Zachai, septingenti sexaginta:
੧੪ਜ਼ੱਕਈ ਦੀ ਸੰਤਾਨ ਸੱਤ ਸੌ ਸੱਠ,
15 Filii Bannui, sexcenti quadragintaocto:
੧੫ਬਿੰਨੂਈ ਦੀ ਸੰਤਾਨ ਛੇ ਸੌ ਅਠਤਾਲੀ,
16 Filii Bebai, sexcenti vigintiocto:
੧੬ਬੇਬਾਈ ਦੀ ਸੰਤਾਨ ਛੇ ਸੌ ਅਠਾਈ,
17 Filii Azgad, duo millia trecenti vigintiduo:
੧੭ਅਜ਼ਗਾਦ ਦੀ ਸੰਤਾਨ ਦੋ ਹਜ਼ਾਰ ਤਿੰਨ ਸੌ ਬਾਈ,
18 Filii Adonicam, sexcenti sexagintaseptem:
੧੮ਅਦੋਨੀਕਾਮ ਦੀ ਸੰਤਾਨ ਛੇ ਸੌ ਸਤਾਹਠ,
19 Filii Beguai, duo millia sexagintaseptem:
੧੯ਬਿਗਵਈ ਦੀ ਸੰਤਾਨ ਦੋ ਹਜ਼ਾਰ ਸਤਾਹਠ,
20 Filii Adin, sexcenti quinquagintaquinque:
੨੦ਆਦੀਨ ਦੀ ਸੰਤਾਨ ਛੇ ਸੌ ਪਚਵੰਜਾ,
21 Filii Ater, filii Hezeciæ, nonagintaocto:
੨੧ਹਿਜ਼ਕੀਯਾਹ ਦੇ ਸੰਤਾਨ ਅਟੇਰ ਦੇ ਵੰਸ਼ ਵਿੱਚੋਂ ਅਠਾਨਵੇਂ,
22 Filii Hasem, trecenti vigintiocto:
੨੨ਹਾਸ਼ੁਮ ਦੀ ਸੰਤਾਨ ਤਿੰਨ ਸੌ ਅਠਾਈ,
23 Filii Besai, trecenti vigintiquattuor:
੨੩ਬੇਸਾਈ ਦੀ ਸੰਤਾਨ ਤਿੰਨ ਸੌ ਚੌਵੀ,
24 Filii Hareph, centum duodecim:
੨੪ਹਾਰੀਫ ਦੀ ਸੰਤਾਨ ਇੱਕ ਸੌ ਬਾਰਾਂ,
25 Filii Gabaon, nonagintaquinque:
੨੫ਗਿਬਓਨ ਦੀ ਸੰਤਾਨ ਪਚਾਨਵੇਂ,
26 Filii Bethlehem, et Netupha, centum octogintaocto.
੨੬ਬੈਤਲਹਮ ਅਤੇ ਨਟੋਫਾਹ ਦੇ ਮਨੁੱਖ ਇੱਕ ਸੌ ਅਠਾਸੀ,
27 Viri Anathoth, centum vigintiocto.
੨੭ਅਨਾਥੋਥ ਦੇ ਮਨੁੱਖ ਇੱਕ ਸੌ ਅਠਾਈ,
28 Viri Bethazmoth, quadragintaduo.
੨੮ਬੈਤ ਅਜ਼ਮਾਵਥ ਦੇ ਮਨੁੱਖ ਬਤਾਲੀ,
29 Viri Cariathiarim, Cephira, et Beroth, septingenti quadragintatres.
੨੯ਕਿਰਯਥ-ਯਾਰੀਮ, ਕਫ਼ੀਰਾਹ ਅਤੇ ਬਏਰੋਥ ਦੇ ਮਨੁੱਖ ਸੱਤ ਸੌ ਤਰਤਾਲੀ,
30 Viri Rama et Geba, sexcenti vigintiunus.
੩੦ਰਾਮਾਹ ਅਤੇ ਗਬਾ ਦੇ ਮਨੁੱਖ ਛੇ ਸੌ ਇੱਕੀ,
31 Viri Machmas, centum vigintiduo.
੩੧ਮਿਕਮਾਸ਼ ਦੇ ਮਨੁੱਖ ਇੱਕ ਸੌ ਬਾਈ,
32 Viri Bethel et Hai, centum vigintitres.
੩੨ਬੈਤਏਲ ਅਤੇ ਅਈ ਦੇ ਮਨੁੱਖ ਇੱਕ ਸੌ ਤੇਈ,
33 Viri Nebo alterius, quinquagintaduo.
੩੩ਦੂਸਰੇ ਨਬੋ ਦੀ ਸੰਤਾਨ ਬਵੰਜਾ,
34 Viri Ælam alterius, mille ducenti quinquagintaquattuor.
੩੪ਦੂਸਰੇ ਏਲਾਮ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਚੁਰੰਜਾ,
35 Filii Harem, trecenti viginti.
੩੫ਹਾਰੀਮ ਦੀ ਸੰਤਾਨ ਤਿੰਨ ਸੌ ਵੀਹ,
36 Filii Iericho, trecenti quadragintaquinque.
੩੬ਯਰੀਹੋ ਦੇ ਲੋਕ ਤਿੰਨ ਸੌ ਪੰਤਾਲੀ,
37 Filii Lod, Hadid et Ono, septingenti vigintiunus.
੩੭ਲੋਦ ਅਤੇ ਹਦੀਦ ਅਤੇ ਓਨੋ ਦੇ ਲੋਕ ਸੱਤ ਸੌ ਇੱਕੀ,
38 Filii Senaa, tria millia nongenti triginta.
੩੮ਸਨਾਆਹ ਦੀ ਸੰਤਾਨ ਤਿੰਨ ਹਜ਼ਾਰ ਨੌ ਸੌ ਤੀਹ।
39 Sacerdotes: Filii Idaia in domo Iosue, nongenti septuagintatres.
੩੯ਜਾਜਕ ਅਰਥਾਤ ਯੇਸ਼ੂਆ ਦੇ ਘਰਾਣੇ ਵਿੱਚੋਂ ਯਦਾਯਾਹ ਦੀ ਸੰਤਾਨ ਨੌ ਸੌ ਤਿਹੱਤਰ,
40 Filii Emmer, mille quinquagintaduo.
੪੦ਇੰਮੇਰ ਦੀ ਸੰਤਾਨ ਇੱਕ ਹਜ਼ਾਰ ਬਵੰਜਾ,
41 Filii Phashur, mille ducenti quadragintaseptem.
੪੧ਪਸ਼ਹੂਰ ਦੀ ਸੰਤਾਨ ਇੱਕ ਹਜ਼ਾਰ ਦੋ ਸੌ ਸੰਤਾਲੀ,
42 Filii Arem, mille decem et septem. Levitæ:
੪੨ਹਾਰੀਮ ਦੀ ਸੰਤਾਨ ਇੱਕ ਹਜ਼ਾਰ ਸਤਾਰਾਂ।
43 Filii Iosue et Cedmihel filiorum
੪੩ਲੇਵੀ ਇਹ ਸਨ: ਹੋਦਵਾਹ ਦੇ ਵੰਸ਼ ਵਿੱਚੋਂ ਕਦਮੀਏਲ ਦੀ ਸੰਤਾਨ ਅਤੇ ਯੇਸ਼ੂਆ ਦੀ ਸੰਤਾਨ ਚੁਹੱਤਰ।
44 Oduiæ, septuagintaquattuor. Cantores:
੪੪ਗਾਇਕ ਇਹ ਸਨ: ਆਸਾਫ਼ ਦੀ ਸੰਤਾਨ ਇੱਕ ਸੌ ਅੱਠਤਾਲੀ,
45 Filii Asaph, centum quadragintaocto.
੪੫ਦਰਬਾਨ ਇਹ ਸਨ: ਸ਼ੱਲੂਮ ਦੀ ਸੰਤਾਨ, ਅਟੇਰ ਦੀ ਸੰਤਾਨ, ਤਲਮੋਨ ਦੀ ਸੰਤਾਨ, ਅੱਕੂਬ ਦੀ ਸੰਤਾਨ, ਹਟੀਟਾ ਦੀ ਸੰਤਾਨ ਅਤੇ ਸ਼ੋਬਈ ਦੀ ਸੰਤਾਨ ਇੱਕ ਸੌ ਅਠੱਤੀ।
46 Ianitores: filii Sellum, filii Ater, filii Telmon, filii Accub, filii Hatita, filii Sobai: centum trigintaocto.
੪੬ਨਥੀਨੀਮ ਅਰਥਾਤ ਸੀਹਾ ਦੀ ਸੰਤਾਨ, ਹਸੂਫ਼ਾ ਦੀ ਸੰਤਾਨ, ਟੱਬਾਓਥ ਦੀ ਸੰਤਾਨ,
47 Nathinæi: filii Soha, filii Hasupha, filii Tebbaoth,
੪੭ਕੇਰੋਸ ਦੀ ਸੰਤਾਨ, ਸੀਅਹਾ ਦੀ ਸੰਤਾਨ, ਪਾਦੋਨ ਦੀ ਸੰਤਾਨ,
48 filii Ceros, filii Siaa, filii Phadon, filii Lebana, filii Hagaba, filii Selmai,
੪੮ਲਬਾਨਾਹ ਦੀ ਸੰਤਾਨ, ਹਗਾਬਾਹ ਦੀ ਸੰਤਾਨ, ਸ਼ਲਮਈ ਦੀ ਸੰਤਾਨ,
49 filii Hanan, filii Geddel, filii Gaher,
੪੯ਹਾਨਾਨ ਦੀ ਸੰਤਾਨ, ਗਿੱਦੇਲ ਦੀ ਸੰਤਾਨ, ਗਹਰ ਦੀ ਸੰਤਾਨ,
50 filii Raaia, filii Rasin, filii Necoda,
੫੦ਰਆਯਾਹ ਦੀ ਸੰਤਾਨ, ਰਸੀਨ ਦੀ ਸੰਤਾਨ, ਨਕੋਦਾ ਦੀ ਸੰਤਾਨ,
51 filii Gezem, filii Aza, filii Phasea,
੫੧ਗੱਜ਼ਾਮ ਦੀ ਸੰਤਾਨ, ਉੱਜ਼ਾ ਦੀ ਸੰਤਾਨ, ਪਾਸੇਹ ਦੀ ਸੰਤਾਨ,
52 filii Besai, filii Munim, filii Nephussim,
੫੨ਬੇਸਈ ਦੀ ਸੰਤਾਨ, ਮਊਨੀਮ ਦੀ ਸੰਤਾਨ, ਨਫੁਸੀਮ ਦੀ ਸੰਤਾਨ,
53 filii Bacbuc, filii Hacupha, filii Harhur,
੫੩ਬਕਬੂਕ ਦੀ ਸੰਤਾਨ, ਹਕੂਫਾ ਦੀ ਸੰਤਾਨ, ਹਰਹੂਰ ਦੀ ਸੰਤਾਨ,
54 filii Besloth, filii Mahida, filii Harsa,
੫੪ਬਸਲੀਬ ਦੀ ਸੰਤਾਨ, ਮਹੀਦਾ ਦੀ ਸੰਤਾਨ, ਹਰਸ਼ਾ ਦੀ ਸੰਤਾਨ,
55 filii Bercos, filii Sisara, filii Thema,
੫੫ਬਰਕੋਸ ਦੀ ਸੰਤਾਨ, ਸੀਸਰਾ ਦੀ ਸੰਤਾਨ, ਥਾਮਹ ਦੀ ਸੰਤਾਨ,
56 filii Nasia, filii Hatipha,
੫੬ਨਸੀਹ ਦੀ ਸੰਤਾਨ, ਹਟੀਫਾ ਦੀ ਸੰਤਾਨ।
57 filii servorum Salomonis, filii Sothai, filii Sophereth, filii Pharida,
੫੭ਸੁਲੇਮਾਨ ਦੇ ਸੇਵਕਾਂ ਦੀ ਸੰਤਾਨ: ਸੋਟਈ ਦੀ ਸੰਤਾਨ, ਸੋਫਰਥ ਦੀ ਸੰਤਾਨ, ਪਰੀਦਾ ਦੀ ਸੰਤਾਨ,
58 filii Iahala, filii Darcon, filii Ieddel,
੫੮ਯਅਲਾਹ ਦੀ ਸੰਤਾਨ, ਦਰਕੋਨ ਦੀ ਸੰਤਾਨ, ਗਿੱਦੇਲ ਦੀ ਸੰਤਾਨ,
59 filii Saphatia, filii Hatil, filii Phochereth, qui erat ortus ex Sabaim, filio Amon.
੫੯ਸ਼ਫਟਯਾਹ ਦੀ ਸੰਤਾਨ, ਹੱਟੀਲ ਦੀ ਸੰਤਾਨ, ਪੋਕਰਥ-ਹੱਸਬਾਇਮ ਦੀ ਸੰਤਾਨ ਅਤੇ ਆਮੋਨ ਦੀ ਸੰਤਾਨ।
60 Omnes Nathinæi, et filii servorum Salomonis, trecenti nonagintaduo.
੬੦ਸਾਰੇ ਨਥੀਨੀਮ (ਭਵਨ ਦੇ ਸੇਵਕ) ਅਤੇ ਸੁਲੇਮਾਨ ਦੇ ਸੇਵਕਾਂ ਦੀ ਸੰਤਾਨ ਤਿੰਨ ਸੌ ਬਾਨਵੇਂ ਸੀ।
61 Hi sunt autem, qui ascenderunt de Thelmela, Thelharsa, Cherub, Addon, et Emmer: et non potuerunt indicare domum patrum suorum, et semen suum, utrum ex Israel essent.
੬੧ਅਤੇ ਇਹ ਉਹ ਸਨ ਜਿਹੜੇ ਤੇਲ-ਮੇਲਹ, ਤੇਲ-ਹਰਸਾ, ਕਰੂਬ, ਅਦੋਨ, ਇੰਮੇਰ ਤੋਂ ਆਏ ਸਨ ਪਰ ਉਹ ਆਪਣੇ ਬਜ਼ੁਰਗਾਂ ਦੇ ਘਰਾਣੇ ਅਤੇ ਆਪਣੀ ਵੰਸ਼ਾਵਲੀ ਨੂੰ ਨਾ ਦੱਸ ਸਕੇ ਕਿ ਉਹ ਇਸਰਾਏਲ ਦੇ ਸਨ ਕਿ ਨਹੀਂ:
62 Filii Dalaia, filii Tobia, filii Necoda, sexcenti quadragintaduo.
੬੨ਦਲਾਯਾਹ ਦੀ ਸੰਤਾਨ, ਤੋਬਿਆਹ ਦੀ ਸੰਤਾਨ ਅਤੇ ਨਕੋਦਾ ਦੀ ਸੰਤਾਨ ਛੇ ਸੌ ਬਤਾਲੀ,
63 Et de Sacerdotibus, filii Habia, filii Accos, filii Berzellai, qui accepit de filiabus Berzellai Galaaditis uxorem: et vocatus est nomine eorum.
੬੩ਅਤੇ ਜਾਜਕਾਂ ਦੀ ਸੰਤਾਨ ਤੋਂ - ਹਬੱਯਾਹ ਦੀ ਸੰਤਾਨ, ਹਕੋਸ ਦੀ ਸੰਤਾਨ, ਬਰਜ਼ਿੱਲਈ ਦੀ ਸੰਤਾਨ ਜਿਸ ਨੇ ਗਿਲਆਦੀ ਬਰਜ਼ਿੱਲਈ ਦੀਆਂ ਧੀਆਂ ਵਿੱਚੋਂ ਇੱਕ ਕੁੜੀ ਵਿਆਹ ਲਈ ਅਤੇ ਉਸੇ ਦੇ ਨਾਮ ਉੱਤੇ ਸੱਦੇ ਗਏ।
64 Hi quæsierunt scripturam suam in censu, et non invenerunt: et eiecti sunt de sacerdotio.
੬੪ਇਹਨਾਂ ਨੇ ਆਪਣੀਆਂ ਲਿਖਤਾਂ ਨੂੰ ਹੋਰਨਾਂ ਦੀਆਂ ਵੰਸ਼ਾਵਲੀਆਂ ਦੀਆਂ ਲਿਖਤਾਂ ਵਿੱਚ ਲੱਭਿਆ ਪਰ ਜਦ ਉਹ ਨਾ ਮਿਲੀਆਂ ਤਦ ਉਹਨਾਂ ਨੂੰ ਅਸ਼ੁੱਧ ਠਹਿਰਾਇਆ ਗਿਆ ਅਤੇ ਉਹ ਜਾਜਕਾਈ ਵਿੱਚੋਂ ਕੱਢੇ ਗਏ।
65 Dixitque Athersatha eis ut non manducarent de Sanctis sanctorum, donec staret Sacerdos doctus et eruditus.
੬੫ਤਦ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।
66 Omnis multitudo quasi vir unus quadragintaduo millia trecenti sexaginta,
੬੬ਸਾਰੀ ਸਭਾ ਮਿਲ ਕੇ ਬਤਾਲੀ ਹਜ਼ਾਰ ਤਿੰਨ ਸੌ ਸੱਠ ਸੀ।
67 absque servis et ancillis eorum, qui erant septem millia trecenti trigintaseptem, et inter eos cantores, et cantatrices, ducenti quadragintaquinque.
੬੭ਇਹ ਉਨ੍ਹਾਂ ਦੇ ਦਾਸ ਅਤੇ ਦਾਸੀਆਂ ਤੋਂ ਬਿਨ੍ਹਾਂ ਸੀ, ਜਿਨ੍ਹਾਂ ਦੀ ਗਿਣਤੀ ਸੱਤ ਹਜ਼ਾਰ ਤਿੰਨ ਸੌ ਸੈਂਤੀ ਸੀ ਅਤੇ ਉਨ੍ਹਾਂ ਵਿੱਚ ਦੋ ਸੌ ਰਾਗੀ ਅਤੇ ਰਾਗਣਾਂ ਸਨ।
68 Equi eorum, septingenti trigintasex: muli eorum, ducenti quadragintaquinque:
੬੮ਉਨ੍ਹਾਂ ਦੇ ਘੋੜੇ ਸੱਤ ਸੌ ਛੱਤੀ, ਖੱਚਰ ਦੋ ਸੌ ਪੰਤਾਲੀ,
69 cameli eorum, quadringenti trigintaquinque: asini, sex millia septingenti viginti.
੬੯ਊਠ ਚਾਰ ਸੌ ਪੈਂਤੀ ਅਤੇ ਗਧੇ ਛੇ ਹਜ਼ਾਰ ਸੱਤ ਸੌ ਵੀਹ ਸਨ।
70 Nonnulli autem de principibus familiarum dederunt in opus. Athersatha dedit in thesaurum auri drachmas mille, phialas quinquaginta, tunicas sacerdotales quingentas triginta.
੭੦ਉਨ੍ਹਾਂ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਦਾਨ ਦਿੱਤਾ। ਹਾਕਮ ਨੇ ਇੱਕ ਹਜ਼ਾਰ ਦਰਮ ਸੋਨਾ, ਪੰਜਾਹ ਕਟੋਰੇ ਅਤੇ ਜਾਜਕਾਂ ਲਈ ਪੰਜ ਸੌ ਤੀਹ ਪੁਸ਼ਾਕਾਂ ਖਜ਼ਾਨੇ ਵਿੱਚ ਦਿੱਤੀਆਂ।
71 Et de principibus familiarum dederunt in thesaurum operis auri drachmas viginti millia, et argenti mnas duo millia ducentas.
੭੧ਬਜ਼ੁਰਗਾਂ ਦੇ ਘਰਾਣਿਆਂ ਦੇ ਮੁਖੀਆਂ ਵਿੱਚੋਂ ਕਈਆਂ ਨੇ ਕੰਮ ਲਈ ਵੀਹ ਹਜ਼ਾਰ ਦਰਮ ਸੋਨਾ ਅਤੇ ਦੋ ਹਜ਼ਾਰ ਦੋ ਸੌ ਮਾਨੇਹ ਚਾਂਦੀ ਖਜ਼ਾਨੇ ਵਿੱਚ ਦਿੱਤੀ,
72 Et quod dedit reliquus populus, auri drachmas viginti millia, et argenti mnas duo millia, et tunicas sacerdotales sexagintaseptem.
੭੨ਅਤੇ ਬਾਕੀ ਲੋਕਾਂ ਨੇ ਜੋ ਦਿੱਤਾ, ਉਹ ਵੀਹ ਹਜ਼ਾਰ ਦਰਮ ਸੋਨਾ, ਦੋ ਹਜ਼ਾਰ ਮਾਨੇਹ ਚਾਂਦੀ ਅਤੇ ਜਾਜਕਾਂ ਲਈ ਸਤਾਹਠ ਪੁਸ਼ਾਕਾਂ ਸਨ।
73 Habitaverunt autem Sacerdotes, et Levitæ, et ianitores, et cantores, et reliquum vulgus, et Nathinæi, et omnis Israel in civitatibus suis.
੭੩ਇਸ ਤਰ੍ਹਾਂ ਜਾਜਕ ਅਤੇ ਲੇਵੀ ਅਤੇ ਦਰਬਾਨ ਅਤੇ ਗਾਇਕ, ਪਰਜਾ ਦੇ ਕੁਝ ਲੋਕ ਅਤੇ ਨਥੀਨੀਮ ਅਤੇ ਸਾਰੇ ਇਸਰਾਏਲੀ ਆਪੋ ਆਪਣੇ ਸ਼ਹਿਰਾਂ ਵਿੱਚ ਵੱਸ ਗਏ।