< Liber Numeri 35 >
1 Hæc quoque locutus est Dominus ad Moysen in campestribus Moab supra Iordanem, contra Iericho:
੧ਫੇਰ ਯਹੋਵਾਹ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਮੂਸਾ ਨੂੰ ਬੋਲਿਆ,
2 Præcipe filiis Israel ut dent Levitis de possessionibus suis
੨ਇਸਰਾਏਲੀਆਂ ਨੂੰ ਹੁਕਮ ਦੇ, ਕਿ ਉਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਜ਼ਮੀਨ ਵਿੱਚੋਂ ਰਹਿਣ ਲਈ ਨਗਰ ਦੇਣ ਅਤੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਟ ਲੇਵੀਆਂ ਨੂੰ ਦੇਣ।
3 urbes ad habitandum, et suburbana earum per circuitum: ut ipsi in oppidis maneant, et suburbana sint pecoribus ac iumentis:
੩ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਟ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਸਭ ਕੁਝ ਲਈ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਹੋਵੇ।
4 quæ a muris civitatum forinsecus, per circuitum, mille passuum spatio tendentur.
੪ਅਤੇ ਨਗਰਾਂ ਦੀ ਸ਼ਾਮਲਾਟ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈ ਕੇ ਬਾਹਰ ਵੱਲ ਆਲੇ-ਦੁਆਲੇ ਇੱਕ-ਇੱਕ ਹਜ਼ਾਰ ਹੱਥ ਹੋਵੇ।
5 Contra Orientem duo millia erunt cubiti, et contra Meridiem similiter erunt duo millia: ad mare quoque, quod respicit ad Occidentem, eadem mensura erit, et septentrionalis plaga æquali termino finietur. Eruntque urbes in medio, et foris suburbana.
੫ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ, ਲਹਿੰਦੇ ਪਾਸੇ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਅਤੇ ਨਗਰ ਵਿਚਕਾਰ ਹੋਵੇ। ਇਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਟਾਂ ਹੋਣ।
6 De ipsis autem oppidis, quæ Levitis dabitis, sex erunt in fugitivorum auxilia separata, ut fugiat ad ea qui fuderit sanguinem: et exceptis his, alia quadraginta duo oppida,
੬ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਉਹ ਛੇ ਨਗਰ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਭੱਜ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨ੍ਹਾਂ ਤੁਸੀਂ ਬਿਆਲੀ ਨਗਰ ਹੋਰ ਦਿਓ।
7 id est, simul quadraginta octo cum suburbanis suis.
੭ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਸ਼ਾਮਲਾਟ ਨਾਲ ਹੋਣ।
8 Ipsæque urbes, quæ dabuntur de possessionibus filiorum Israel, ab his, qui plus habent, plures auferentur: et qui minus, pauciores. Singuli iuxta mensuram hereditatis suæ dabunt oppida Levitis.
੮ਅਤੇ ਉਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਜ਼ਮੀਨ ਤੋਂ ਦੇਣੇ ਉਹ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜ੍ਹਿਆਂ ਵਿੱਚੋਂ ਥੋੜ੍ਹੇ ਦਿਓ। ਹਰ ਇੱਕ ਆਪਣੀ ਜ਼ਮੀਨ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ।
੯ਯਹੋਵਾਹ ਨੇ ਮੂਸਾ ਨੂੰ ਆਖਿਆ,
10 Loquere filiis Israel, et dices ad eos: Quando transgressi fueritis Iordanem in Terram Chanaan,
੧੦ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਕਨਾਨ ਦੇਸ ਨੂੰ ਯਰਦਨ ਪਾਰ ਲੰਘੋ
11 decernite quæ urbes esse debeant in præsidia fugitivorum, qui nolentes sanguinem fuderint:
੧੧ਤਾਂ ਤੁਸੀਂ ਆਪਣੇ ਲਈ ਨਗਰ ਠਹਿਰਾਓ ਜਿਹੜੇ ਤੁਹਾਡੇ ਲਈ ਪਨਾਹ ਦੇ ਨਗਰ ਹੋਣ ਜਿੱਥੇ ਖੂਨੀ ਭੱਜ ਜਾਵੇ ਜਿਸ ਕਿਸੇ ਨੂੰ ਭੁੱਲ ਨਾਲ ਮਾਰਿਆ ਹੋਵੇ।
12 in quibus cum fuerit profugus, cognatus occisi non poterit eum occidere, donec stet in conspectu multitudinis, et causa illius iudicetur.
੧੨ਅਤੇ ਇਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾਂ ਚਿਰ ਉਹ ਮੰਡਲੀ ਦੇ ਅੱਗੇ ਨਿਆਂ ਲਈ ਖੜ੍ਹਾ ਨਾ ਕੀਤਾ ਜਾਵੇ।
13 De ipsis autem urbibus, quæ ad fugitivorum subsidia separantur,
੧੩ਅਤੇ ਜਿਹੜੇ ਨਗਰ ਤੁਸੀਂ ਦਿਓ ਉਹ ਤੁਹਾਡੇ ਲਈ ਛੇ ਨਗਰ ਪਨਾਹ ਦੇ ਨਗਰ ਹੋਣ।
14 tres erunt trans Iordanem, et tres in Terra Chanaan,
੧੪ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਉਹ ਪਨਾਹ ਦੇ ਨਗਰ ਹੋਣ।
15 tam filiis Israel quam advenis atque peregrinis, ut confugiat ad eas qui nolens sanguinem fuderit.
੧੫ਇਸਰਾਏਲੀਆਂ ਲਈ, ਪਰਦੇਸੀਆਂ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਇਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਨੂੰ ਭੁੱਲ ਨਾਲ ਮਾਰ ਦੇਵੇ ਉਹ ਉੱਥੇ ਭੱਜ ਜਾਵੇ।
16 Si quis ferro percusserit, et mortuus fuerit qui percussus est: reus erit homicidii, et ipse morietur.
੧੬ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜ਼ਰੂਰ ਮਾਰਿਆ ਜਾਵੇ।
17 Si lapidem iecerit, et ictus occubuerit: similiter punietur.
੧੭ਜਿਸ ਨੇ ਹੱਥ ਵਿੱਚ ਪੱਥਰ ਲੈ ਕੇ ਜਿਸ ਤੋਂ ਕੋਈ ਮਰ ਸਕੇ ਕਿਸੇ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।
18 Si ligno percussus interierit: percussoris sanguine vindicabitur.
੧੮ਜਾਂ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।
19 Propinquus occisi, homicidam interficiet, statim ut apprehenderit eum, interficiet.
੧੯ਖੂਨ ਦਾ ਬਦਲਾ ਲੈਣ ਵਾਲਾ ਆਪ ਉਸ ਖੂਨੀ ਨੂੰ ਮਾਰੇ ਜਦ ਉਹ ਉਸ ਨੂੰ ਲੱਭੇ ਤਾਂ ਉਹ ਉਸ ਨੂੰ ਮਾਰ ਸੁੱਟੇ।
20 Si per odium quis hominem impulerit, vel iecerit quippiam in eum per insidias:
੨੦ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਜਾਂ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ
21 aut cum esset inimicus, manu percusserit, et ille mortuus fuerit: percussor, homicidii reus erit. Cognatus occisi statim ut invenerit eum, iugulabit.
੨੧ਜਾਂ ਦੁਸ਼ਮਣੀ ਨਾਲ ਆਪਣੇ ਹੱਥੀਂ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜ਼ਰੂਰ ਮਾਰਿਆ ਜਾਵੇ, ਉਹ ਖੂਨੀ ਹੈ। ਬਦਲਾ ਲੈਣ ਵਾਲਾ ਜਦ ਕਦੀ ਉਹ ਲੱਭੇ ਉਸ ਖੂਨੀ ਨੂੰ ਮਾਰ ਸੁੱਟੇ।
22 Quod si fortuitu, et absque odio,
੨੨ਪਰ ਜੇ ਉਸ ਨੇ ਉਹ ਨੂੰ ਅਚਾਨਕ ਦੁਸ਼ਮਣੀ ਤੋਂ ਬਿਨ੍ਹਾਂ ਧੱਕਾ ਮਾਰਿਆ ਹੋਵੇ ਜਾਂ ਉਹ ਦੇ ਉੱਤੇ ਘਾਤ ਲਾਉਣ ਤੋਂ ਬਿਨ੍ਹਾਂ ਕੁਝ ਸੁੱਟਿਆ ਹੋਵੇ।
23 et inimicitiis quidquam horum fecerit,
੨੩ਜਾਂ ਕਿਸੇ ਪੱਥਰ ਨਾਲ ਜਿਸ ਦੇ ਨਾਲ ਕੋਈ ਮਰ ਸਕੇ ਵੇਖੇ ਬਿਨ੍ਹਾਂ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਨੁਕਸਾਨ ਚਾਹੁੰਦਾ ਸੀ।
24 et hoc audiente populo fuerit comprobatum, atque inter percussorem et propinquum sanguinis quæstio ventilata:
੨੪ਤਾਂ ਮੰਡਲੀ ਨੂੰ ਮਾਰਨ ਵਾਲਾ ਅਤੇ ਖੂਨ ਦਾ ਬਦਲਾ ਲੈਣ ਵਾਲਾ ਇਨ੍ਹਾਂ ਨਿਯਮਾਂ ਦੇ ਅਨੁਸਾਰ ਫ਼ੈਸਲਾ ਕਰੇ।
25 liberabitur innocens de ultoris manu, et reducetur per sententiam in urbem, ad quam confugerat, manebitque ibi, donec sacerdos magnus, qui oleo sancto unctus est, moriatur.
੨੫ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ, ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਭੱਜ ਗਿਆ ਸੀ ਅਤੇ ਉਸ ਵਿੱਚ ਪ੍ਰਧਾਨ ਜਾਜਕ ਦੀ ਮੌਤ ਤੱਕ ਜਿਹੜਾ ਪਵਿੱਤਰ ਤੇਲ ਨਾਲ ਮਸਹ ਹੋਇਆ ਹੈ, ਵੱਸੇ।
26 Si interfector extra fines urbium, quæ exulibus deputatæ sunt,
੨੬ਅਤੇ ਜੇ ਕਦੀ ਉਹ ਖੂਨੀ ਪਨਾਹ ਦੇ ਨਗਰ ਦੀ ਹੱਦ ਤੋਂ ਬਾਹਰ ਜਿੱਥੇ ਨੂੰ ਉਹ ਨੱਠਾ ਸੀ ਜਾਵੇ।
27 fuerit inventus, et percussus ab eo qui ultor est sanguinis: absque noxa erit qui eum occiderit.
੨੭ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਉਸ ਖੂਨੀ ਨੂੰ ਮਾਰ ਦੇਵੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ।
28 Debuerat enim profugus usque ad mortem Pontificis in urbe residere: postquam autem ille obierit, homicida revertetur in terram suam.
੨੮ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਪ੍ਰਧਾਨ ਜਾਜਕ ਦੀ ਮੌਤ ਤੱਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਪ੍ਰਧਾਨ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਜ਼ਮੀਨ ਦੀ ਧਰਤੀ ਵਿੱਚ ਮੁੜ ਜਾਵੇ
29 Hæc sempiterna erunt, et legitima in cunctis habitationibus vestris.
੨੯ਅਤੇ ਇਹ ਤੁਹਾਡੇ ਲਈ ਨਿਆਂ ਦੀ ਬਿਧੀ ਪੀੜ੍ਹੀਓਂ ਪੀੜ੍ਹੀ ਤੁਹਾਡੀਆਂ ਸਾਰੀਆਂ ਰਹਿਣ ਦੀਆਂ ਥਾਵਾਂ ਵਿੱਚ ਹੋਵੇ।
30 Homicida sub testibus punietur: ad unius testimonium nullus condemnabitur.
੩੦ਜੇ ਕੋਈ ਕਿਸੇ ਮਨੁੱਖ ਨੂੰ ਮਾਰੇ, ਉਹ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ, ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਨਾ ਮਾਰਿਆ ਜਾਵੇ।
31 Non accipietis pretium ab eo, qui reus est sanguinis, statim et ipse morietur.
੩੧ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਮਾਰਿਆ ਜਾਵੇ।
32 Exules et profugi ante mortem Pontificis nullo modo in urbes suas reverti poterunt:
੩੨ਜਿਹੜਾ ਆਪਣੇ ਪਨਾਹ ਨਗਰ ਨੂੰ ਭੱਜ ਗਿਆ ਹੋਵੇ ਅਤੇ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ ਉਸ ਤੋਂ ਤੁਸੀਂ ਕੋਈ ਜੁਰਮਾਨਾ ਉਸ ਦੇ ਬਦਲੇ ਨਾ ਲਓ।
33 ne polluatis terram habitationis vestræ, quæ insontium cruore maculatur: nec aliter expiari potest, nisi per eius sanguinem, qui alterius sanguinem fuderit.
੩੩ਤੁਸੀਂ ਉਸ ਜਗ੍ਹਾ ਨੂੰ ਭਰਿਸ਼ਟ ਨਾ ਕਰੋ ਜਿਸ ਦੇ ਵਿੱਚ ਤੁਸੀਂ ਵੱਸਦੇ ਹੋ, ਕਿਉਂ ਜੋ ਜ਼ਮੀਨ ਖੂਨ ਦੇ ਨਾਲ ਭਰਿਸ਼ਟ ਹੋ ਜਾਂਦੀ ਹੈ ਅਤੇ ਜਿਸ ਨਗਰ ਵਿੱਚ ਖੂਨ ਵਹਾਇਆ ਜਾਵੇ ਤਾਂ ਉਸ ਖੂਨ ਵਹਾਉਣ ਵਾਲੇ ਦੇ ਖੂਨ ਨਾਲ ਹੀ ਉਸ ਜ਼ਮੀਨ ਦਾ ਪ੍ਰਾਸਚਿਤ ਹੋ ਸਕਦਾ ਹੈ।
34 Atque ita emundabitur vestra possessio, me commorante vobiscum. Ego enim sum Dominus qui habito inter filios Israel.
੩੪ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ।