< Proverbiorum 12 >
1 Qui diligit disciplinam, diligit scientiam: qui autem odit increpationes, insipiens est.
੧ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।
2 Qui bonus est, hauriet gratiam a Domino: qui autem confidit in cogitationibus suis, impie agit.
੨ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਬਣਾਉਣ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।
3 Non roborabitur homo ex impietate: et radix iustorum non commovebitur.
੩ਦੁਸ਼ਟਤਾ ਨਾਲ ਕੋਈ ਮਨੁੱਖ ਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।
4 Mulier diligens, corona est viro suo: et putredo in ossibus eius, quæ confusione res dignas gerit.
੪ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।
5 Cogitationes iustorum iudicia: et consilia impiorum fraudulenta:
੫ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੀਆਂ ਜੁਗਤਾਂ ਛਲ ਦੀਆਂ ਹੁੰਦੀਆਂ ਹਨ।
6 Verba impiorum insidiantur sanguini: os iustorum liberabit eos.
੬ਦੁਸ਼ਟਾਂ ਦੀਆਂ ਗੱਲਾਂ ਖ਼ੂਨ ਕਰਨ ਲਈ ਘਾਤ ਲਾਉਣ ਦੇ ਵਿਖੇ ਹੁੰਦੀਆਂ ਹਨ, ਪਰ ਸਚਿਆਰਾਂ ਦੇ ਬੋਲ ਉਹਨਾਂ ਨੂੰ ਛੁਡਾ ਲੈਂਦੇ ਹਨ।
7 Verte impios, et non erunt: domus autem iustorum permanebit.
੭ਦੁਸ਼ਟ ਪਟਕੇ ਜਾਂਦੇ ਹਨ ਅਤੇ ਉਹ ਰਹਿੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਸਥਿਰ ਰਹੇਗਾ।
8 Doctrina sua noscetur vir: qui autem vanus et excors est, patebit contemptui.
੮ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।
9 Melior est pauper et sufficiens sibi, quam gloriosus et indigens pane.
੯ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ।
10 Novit iustus iumentorum suorum animas: viscera autem impiorum crudelia.
੧੦ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।
11 Qui operatur terram suam, satiabitur panibus: qui autem sectatur otium, stultissimus est. Qui suavis est in vini demorationibus, in suis munitionibus relinquit contumeliam.
੧੧ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
12 Desiderium impii munimentum est pessimorum: radix autem iustorum proficiet.
੧੨ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
13 Propter peccata labiorum ruina proximat malo: effugiet autem iustus de angustia.
੧੩ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
14 De fructu oris sui unusquisque replebitur bonis, et iuxta opera manuum suarum retribuetur ei.
੧੪ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
15 Via stulti recta in oculis eius: qui autem sapiens est, audit consilia.
੧੫ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
16 Fatuus statim indicat iram suam: qui autem dissimulat iniuriam, callidus est.
੧੬ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।
17 Qui quod novit loquitur, index iustitiæ est: qui autem mentitur, testis est fraudulentus.
੧੭ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।
18 Est qui promittit, et quasi gladio pungitur conscientiæ: lingua autem sapientium sanitas est.
੧੮ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
19 Labium veritatis firmum erit in perpetuum: qui autem testis est repentinus, concinnat linguam mendacii.
੧੯ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।
20 Dolus in corde cogitantium mala: qui autem pacis ineunt consilia, sequitur eos gaudium.
੨੦ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ।
21 Non contristabit iustum quidquid ei acciderit: impii autem replebuntur malo.
੨੧ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।
22 Abominatio est Domino labia mendacia: qui autem fideliter agunt, placent ei.
੨੨ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।
23 Homo versatus celat scientiam: et cor insipientium provocat stultitiam.
੨੩ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।
24 Manus fortium dominabitur: quæ autem remissa est, tributis serviet.
੨੪ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
25 Mœror in corde viri humiliabit illum, et sermone bono lætificabitur.
੨੫ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
26 Qui negligit damnum propter amicum, iustus est: iter autem impiorum decipiet eos.
੨੬ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ।
27 Non inveniet fraudulentus lucrum: et substantia hominis erit auri pretium.
੨੭ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।
28 In semita iustitiæ, vita: iter autem devium ducit ad mortem.
੨੮ਧਰਮ ਦੇ ਰਾਹ ਵਿੱਚ ਜੀਵਨ ਮਿਲਦਾ ਹੈ, ਅਤੇ ਉਹ ਦੇ ਮਾਰਗਾਂ ਵਿੱਚ ਮੌਤ ਦਾ ਪਤਾ ਵੀ ਨਹੀਂ।