< Psalmorum 19 >

1 In finem, Psalmus David. Cæli enarrant gloriam Dei, et opera manuum eius annunciat firmamentum.
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਣਨ ਕਰਦੇ ਹਨ, ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ।
2 Dies diei eructat verbum, et nox nocti indicat scientiam.
ਦਿਨ, ਦਿਨ ਨਾਲ ਬੋਲੀ ਬੋਲਦਾ ਹੈ, ਅਤੇ ਰਾਤ, ਰਾਤ ਨੂੰ ਗਿਆਨ ਦੱਸਦੀ ਹੈ।
3 Non sunt loquelæ, neque sermones, quorum non audiantur voces eorum.
ਉਨ੍ਹਾਂ ਦੀ ਨਾ ਕੋਈ ਬੋਲੀ ਨਾ ਕੋਈ ਸ਼ਬਦ ਹਨ, ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ।
4 In omnem terram exivit sonus eorum: et in fines orbis terræ verba eorum.
ਸਾਰੀ ਧਰਤੀ ਵਿੱਚ ਉਨ੍ਹਾਂ ਦੀ ਅਵਾਜ਼ ਗੂੰਜਦੀ ਹੈ, ਅਤੇ ਸੰਸਾਰ ਦੀਆਂ ਹੱਦਾਂ ਤੱਕ ਉਨ੍ਹਾਂ ਦੇ ਬੋਲ। ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਬਣਾਇਆ ਹੈ,
5 In sole posuit tabernaculum suum: et ipse tamquam sponsus procedens de thalamo suo: Exultavit ut gigas ad currendam viam,
ਜਿਹੜਾ ਲਾੜੇ ਵਾਂਗੂੰ ਆਪਣੀ ਕੋਠੜੀ ਵਿੱਚੋਂ ਨਿੱਕਲਦਾ ਹੈ, ਅਤੇ ਸੂਰਮੇ ਵਾਂਗੂੰ ਆਪਣੇ ਚੱਕਰ ਵਿੱਚ ਦੌੜ ਲਾ ਕੇ ਖੁਸ਼ ਹੁੰਦਾ ਹੈ।
6 a summo cælo egressio eius: Et occursus eius usque ad summum eius: nec est qui se abscondat a calore eius.
ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ, ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੱਕ ਹੈ, ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ ਰਹਿੰਦੀ।
7 Lex Domini immaculata convertens animas: testimonium Domini fidele, sapientiam præstans parvulis.
ਯਹੋਵਾਹ ਦੀ ਬਿਵਸਥਾ ਪੂਰੀ ਖਰੀ ਹੈ, ਉਹ ਜਾਨ ਨੂੰ ਬਹਾਲ ਕਰਦੀ ਹੈ, ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ ਕਰਦੀ ਹੈ।
8 Iustitiæ Domini rectæ, lætificantes corda: præceptum Domini lucidum; illuminans oculos.
ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ ਅਨੰਦ ਕਰਦੇ ਹਨ, ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ ਚਾਨਣ ਦਿੰਦਾ ਹੈ।
9 Timor Domini sanctus, permanens in sæculum sæculi: iudicia Domini vera, iustificata in semetipsa.
ਯਹੋਵਾਹ ਦਾ ਭੈਅ ਸ਼ੁੱਧ ਹੈ, ਉਹ ਸਦਾ ਤੱਕ ਕਾਇਮ ਰਹਿੰਦਾ ਹੈ, ਯਹੋਵਾਹ ਦੇ ਨਿਆਂ ਸੱਚੇ ਹਨ, ਓਹ ਨਿਰੇ ਪੁਰੇ ਧਰਮ ਹਨ।
10 Desiderabilia super aurum et lapidem pretiosum multum: et dulciora super mel et favum.
੧੦ਉਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨਭਾਉਂਦੇ ਹਨ, ਸ਼ਹਿਦ ਅਤੇ ਮਖੀਲ ਦਿਆਂ ਚੋਇਆਂ ਨਾਲੋਂ ਵੀ ਮਿੱਠੇ ਹਨ।
11 Etenim servus tuus custodit ea, in custodiendis illis retributio multa.
੧੧ਅਤੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ, ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।
12 Delicta quis intelligit? ab occultis meis munda me:
੧੨ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ? ਤੂੰ ਮੈਨੂੰ ਗੁੱਝੇ ਪਾਪਾਂ ਤੋਂ ਅਜ਼ਾਦ ਕਰ,
13 et ab alienis parce servo tuo. Si mei non fuerint dominati, tunc immaculatus ero: et emundabor a delicto maximo.
੧੩ਅਤੇ ਆਪਣੇ ਦਾਸ ਨੂੰ ਹੰਕਾਰ ਤੋਂ ਰੋਕ ਰੱਖ, ਉਹ ਮੇਰੇ ਉੱਤੇ ਹਕੂਮਤ ਨਾ ਕਰਨ, ਤਾਂ ਮੈਂ ਪੂਰਾ ਖਰਾ ਉਤਰਾਂਗਾ, ਅਤੇ ਵੱਡੇ ਪਾਪਾਂ ਤੋਂ ਬਰੀ ਠਹਿਰਾਂਗਾ।
14 Et erunt ut complaceant eloquia oris mei: et meditatio cordis mei in conspectu tuo semper. Domine adiutor meus, et redemptor meus.
੧੪ਹੇ ਯਹੋਵਾਹ, ਮੇਰੀ ਚੱਟਾਨ ਅਤੇ ਮੇਰੇ ਛੁਡਾਉਣ ਵਾਲੇ, ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ, ਤੇਰੇ ਹਜ਼ੂਰ ਮੰਨਣ ਯੋਗ ਹੋਵੇ।

< Psalmorum 19 >