< Zaccharias Propheta 8 >

1 Et factum est verbum Domini exercituum, dicens:
ਤਦ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
2 Hæc dicit Dominus exercituum: Zelatus sum Sion zelo magno, et indignatione magna zelatus sum eam.
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਸੀਯੋਨ ਲਈ ਵੱਡੀ ਅਣਖ ਨਾਲ ਅਣਖੀ ਹਾਂ, ਸਗੋਂ ਮੈਂ ਉਹ ਦੇ ਲਈ ਵੱਡੇ ਕ੍ਰੋਧ ਨਾਲ ਅਣਖੀ ਹਾਂ।
3 Hæc dicit Dominus exercituum: Reversus sum ad Sion, et habitabo in medio Ierusalem: et vocabitur Ierusalem: Civitas Veritatis, et Mons Domini Exercituum Mons Sanctificatus.
ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਮੈਂ ਸੀਯੋਨ ਵੱਲ ਵਾਪਸ ਆ ਕੇ ਯਰੂਸ਼ਲਮ ਦੇ ਵਿਚਕਾਰ ਵੱਸਾਂਗਾ ਅਤੇ ਯਰੂਸ਼ਲਮ “ਵਫ਼ਾਦਾਰ ਨਗਰੀ” ਅਤੇ ਸੈਨਾਂ ਦੇ ਯਹੋਵਾਹ ਦਾ ਪਰਬਤ “ਪਵਿੱਤਰ ਪਰਬਤ” ਕਹਾਵੇਗਾ।
4 Hæc dicit Dominus exercituum: Adhuc habitabunt senes, et anus in plateis Ierusalem: et viri baculus in manu eius præ multitudine dierum.
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਫੇਰ ਬੁੱਢੇ ਅਤੇ ਬੁੱਢੀਆਂ ਵੱਡੀ ਉਮਰ ਦੇ ਕਾਰਨ ਆਪਣੇ ਹੱਥ ਵਿੱਚ ਡੰਗੋਰੀ ਲੈ ਕੇ ਯਰੂਸ਼ਲਮ ਦੇ ਚੌਂਕਾਂ ਵਿੱਚ ਬੈਠਣਗੇ
5 Et plateæ civitatis complebuntur infantibus, et puellis ludentibus in plateis eius.
ਅਤੇ ਸ਼ਹਿਰ ਦੇ ਚੌਂਕ, ਚੌਂਕਾਂ ਵਿੱਚ ਖੇਡਣ ਵਾਲੇ ਮੁੰਡੇ ਕੁੜੀਆਂ ਦੇ ਨਾਲ ਭਰੇ ਹੋਏ ਹੋਣਗੇ।
6 Hæc dicit Dominus exercituum: Si videbitur difficile in oculis reliquiarum populi huius in diebus illis, numquid in oculis meis difficile erit, dicit Dominus exercituum?
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਭਾਵੇਂ ਉਹਨਾਂ ਦਿਨਾਂ ਵਿੱਚ ਇਸ ਪਰਜਾ ਦੇ ਬਚੇ ਹੋਏ ਲੋਕਾਂ ਦੀਆਂ ਅੱਖਾਂ ਵਿੱਚ ਇਹ ਅਨੋਖਾ ਹੋਵੇ, ਪਰ ਕੀ ਮੇਰੀਆਂ ਅੱਖਾਂ ਵਿੱਚ ਵੀ ਅਨੋਖਾ ਹੋਵੇਗਾ? ਸੈਨਾਂ ਦੇ ਯਹੋਵਾਹ ਦਾ ਵਾਕ ਹੈ
7 Hæc dicit Dominus exercituum: Ecce ego salvabo populum meum de terra Orientis, et de terra Occasus solis.
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਦੇਖ, ਮੈਂ ਆਪਣੀ ਪਰਜਾ ਨੂੰ ਪੂਰਬੀ ਦੇਸ ਤੋਂ ਅਤੇ ਪੱਛਮੀ ਦੇਸ ਬਚਾਵਾਂਗਾ।
8 Et adducam eos, et habitabunt in medio Ierusalem: et erunt mihi in populum, et ego ero eis in Deum in veritate, et in iustitia.
ਮੈਂ ਉਹਨਾਂ ਨੂੰ ਲਿਆਵਾਂਗਾ, ਉਹ ਯਰੂਸ਼ਲਮ ਦੇ ਵਿਚਕਾਰ ਵੱਸਣਗੇ, ਉਹ ਮੇਰੀ ਪਰਜਾ ਹੋਣਗੇ ਅਤੇ ਮੈਂ ਵਫ਼ਾਦਾਰੀ ਅਤੇ ਧਰਮ ਵਿੱਚ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ।
9 Hæc dicit Dominus exercituum: Confortentur manus vestræ, qui auditis in his diebus sermones istos per os prophetarum in die, qua fundata est domus Domini exercituum, ut templum ædificaretur.
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਹੱਥ ਤਕੜੇ ਹੋਣ, ਤੁਸੀਂ ਜੋ ਇਹ ਬਚਨ ਇਹਨਾਂ ਦਿਨਾਂ ਵਿੱਚ ਸੁਣਦੇ ਹੋ, ਜਿਹੜੇ ਸੈਨਾਂ ਦੇ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਸਮੇਂ ਵਿੱਚ ਨਬੀਆਂ ਦੇ ਮੂੰਹੋਂ ਨਿੱਕਲੇ ਸਨ ਅਰਥਾਤ ਹੈਕਲ ਦੀ ਉਸਾਰੀ ਲਈ।
10 Siquidem ante dies illos merces hominum non erat, nec merces iumentorum erat, neque introeunti, neque exeunti erat pax præ tribulatione: et dimisi omnes homines, unumquemque contra proximum suum.
੧੦ਕਿਉਂ ਜੋ ਉਹਨਾਂ ਦਿਨਾਂ ਤੋਂ ਪਹਿਲਾਂ ਨਾ ਆਦਮੀ ਲਈ ਮਜ਼ਦੂਰੀ ਸੀ, ਨਾ ਪਸ਼ੂ ਲਈ ਕੋਈ ਭਾੜਾ ਸੀ ਅਤੇ ਵੈਰੀ ਦੇ ਕਾਰਨ ਕੋਈ ਬਾਹਰ ਜਾਣ ਵਾਲਾ ਅਤੇ ਅੰਦਰ ਆਉਣ ਵਾਲਾ ਸੁਖੀ ਨਹੀਂ ਸੀ। ਮੈਂ ਹਰੇਕ ਆਦਮੀ ਨੂੰ ਉਸ ਦੇ ਗੁਆਂਢੀ ਦੇ ਵਿਰੁੱਧ ਕਰ ਦਿੱਤਾ ਸੀ।
11 Nunc autem non iuxta dies priores ego faciam reliquiis populi huius, dicit Dominus exercituum,
੧੧ਪਰ ਮੈਂ ਹੁਣ ਇਸ ਪਰਜਾ ਦੇ ਬਚੇ ਹੋਏ ਲੋਕਾਂ ਲਈ ਪਹਿਲਿਆਂ ਦਿਨਾਂ ਵਾਂਗੂੰ ਨਹੀਂ ਕਰਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
12 sed semen pacis erit: vinea dabit fructum suum, et terra dabit germen suum, et cæli dabunt rorem suum: et possidere faciam reliquias populi huius universa hæc.
੧੨ਕਿਉਂ ਜੋ ਬੀ ਸ਼ਾਂਤੀ ਦਾ ਹੋਵੇਗਾ, ਅੰਗੂਰੀ ਬੇਲ ਆਪਣਾ ਫਲ ਦੇਵੇਗੀ, ਧਰਤੀ ਆਪਣੀ ਪੈਦਾਵਾਰ ਦੇਵੇਗੀ ਅਤੇ ਅਕਾਸ਼ ਆਪਣੀ ਤ੍ਰੇਲ ਦੇਵੇਗਾ। ਮੈਂ ਇਸ ਪਰਜਾ ਦੇ ਬਕੀਏ ਨੂੰ ਇਹਨਾਂ ਸਾਰੀਆਂ ਵਸਤਾਂ ਦਾ ਅਧਿਕਾਰੀ ਬਣਾਵਾਂਗਾ।
13 Et erit: sicut eratis maledictio in Gentibus, domus Iuda, et domus Israel: sic salvabo vos, et eritis benedictio: nolite timere, confortentur manus vestræ.
੧੩ਇਸ ਤਰ੍ਹਾਂ ਹੋਵੇਗਾ, ਹੇ ਯਹੂਦਾਹ ਦੇ ਘਰਾਣੇ ਅਤੇ ਇਸਰਾਏਲ ਦੇ ਘਰਾਣੇ, ਜਿਵੇਂ ਤੁਸੀਂ ਕੌਮਾਂ ਵਿੱਚ ਸਰਾਪ ਦਾ ਕਾਰਨ ਸੀ, ਉਸੇ ਤਰ੍ਹਾਂ ਮੈਂ ਤੁਹਾਨੂੰ ਬਚਾਵਾਂਗਾ ਅਤੇ ਤੁਸੀਂ ਬਰਕਤ ਦਾ ਕਾਰਨ ਹੋਵੋਗੇ। ਤੁਸੀਂ ਨਾ ਡਰੋ ਅਤੇ ਤੁਹਾਡੇ ਹੱਥ ਤਕੜੇ ਹੋਣ!
14 Quia hæc dicit Dominus exercituum: Sicut cogitavi ut affligerem vos, cum ad iracundiam provocassent patres vestri me, dicit Dominus,
੧੪ਕਿਉਂ ਜੋ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਜਿਸ ਤਰ੍ਹਾਂ ਮੈਂ ਉਸ ਸਮੇਂ ਤੁਹਾਡੇ ਨਾਲ ਬੁਰਿਆਈ ਕਰਨੀ ਠਾਣ ਲਈ ਸੀ, ਜਦੋਂ ਤੁਹਾਡੇ ਪੁਰਖਿਆਂ ਨੇ ਮੈਨੂੰ ਕ੍ਰੋਧਵਾਨ ਕੀਤਾ ਅਤੇ ਮੈਂ ਨਾ ਪਛਤਾਇਆ, ਸੈਨਾਂ ਦੇ ਯਹੋਵਾਹ ਨੇ ਕਿਹਾ,
15 et non sum misertus: sic conversus cogitavi in diebus istis ut benefaciam domui Iuda, et Ierusalem: nolite timere.
੧੫ਉਸੇ ਤਰ੍ਹਾਂ ਮੈਂ ਫੇਰ ਠਾਣ ਲਿਆ ਹੈ ਕਿ ਇਹਨਾਂ ਦਿਨਾਂ ਵਿੱਚ ਯਰੂਸ਼ਲਮ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਭਲਿਆਈ ਕਰਾਂ। ਤੁਸੀਂ ਨਾ ਡਰੋ!
16 Hæc sunt ergo verba, quæ facietis: Loquimini veritatem, unusquisque cum proximo suo: veritatem, et iudicium pacis iudicate in portis vestris.
੧੬ਇਹ ਗੱਲਾਂ ਹਨ ਜਿਹੜੀਆਂ ਤੁਸੀਂ ਕਰਨੀਆਂ ਹਨ; ਤੁਹਾਡੇ ਵਿੱਚੋਂ ਹਰੇਕ ਆਪਣੇ ਗੁਆਂਢੀ ਨਾਲ ਸੱਚ ਬੋਲੇ, ਤੁਸੀਂ ਆਪਣੇ ਫਾਟਕਾਂ ਵਿੱਚ ਸਚਿਆਈ ਅਤੇ ਸ਼ਾਂਤੀ ਦਾ ਨਿਆਂ ਕਰੋ।
17 Et unusquisque malum contra amicum suum ne cogitetis in cordibus vestris: et iuramentum mendax ne diligatis: omnia enim hæc sunt, quæ odi, dicit Dominus.
੧੭ਤੁਹਾਡੇ ਵਿੱਚੋਂ ਕੋਈ ਆਪਣੇ ਗੁਆਂਢੀ ਦੇ ਵਿਰੁੱਧ ਆਪਣੇ ਮਨ ਵਿੱਚ ਬੁਰਿਆਈ ਕਰਨ ਦੀ ਯੋਜਨਾ ਨਾ ਬਣਾਵੇ ਅਤੇ ਨਾ ਕੋਈ ਝੂਠੀ ਸਹੁੰ ਨਾਲ ਪਿਆਰ ਕਰੇ, ਕਿਉਂ ਜੋ ਇਹਨਾਂ ਸਾਰੀਆਂ ਗੱਲਾਂ ਤੋਂ ਮੈਂ ਘਿਣ ਕਰਦਾ ਹਾਂ, ਯਹੋਵਾਹ ਦਾ ਵਾਕ ਹੈ।
18 Et factum est verbum Domini exercituum ad me, dicens:
੧੮ਤਦ ਸੈਨਾਂ ਦੇ ਯਹੋਵਾਹ ਦਾ ਬਚਨ ਮੈਨੂੰ ਆਇਆ ਕਿ
19 Hæc dicit Dominus exercituum: Ieiunium quarti, et ieiunium quinti, et ieiunium septimi, et ieiunium decimi erit domui Iuda in gaudium, et lætitiam, et in sollemnitates præclaras: veritatem tantum, et pacem diligite.
੧੯ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਚੌਥੇ, ਪੰਜਵੇ, ਸੱਤਵੇਂ ਅਤੇ ਦੱਸਵੇਂ ਮਹੀਨੇ ਦੇ ਵਰਤ ਯਹੂਦਾਹ ਦੇ ਘਰਾਣੇ ਲਈ ਖੁਸ਼ੀ ਅਤੇ ਅਮਨ ਚੈਨ ਦੇ ਪਰਬ ਹੋਣਗੇ। ਤੁਸੀਂ ਸਚਿਆਈ, ਵਫ਼ਾਦਾਰੀ ਅਤੇ ਸ਼ਾਂਤੀ ਨਾਲ ਪਿਆਰ ਕਰੋ।
20 Hæc dicit Dominus exercituum: Usquequo veniant populi, et habitent in civitatibus multis,
੨੦ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਫੇਰ ਕੌਮਾਂ ਅਤੇ ਬਹੁਤਿਆਂ ਨਗਰਾਂ ਦੇ ਵਸਨੀਕ ਆਉਣਗੇ
21 et vadant habitatores, unus ad alterum, dicentes: Eamus, et deprecemur faciem Domini, et quæramus Dominum exercituum: vadam etiam ego.
੨੧ਤਾਂ ਇੱਕ ਨਗਰ ਦੇ ਵਾਸੀ ਦੂਜੇ ਦੇ ਕੋਲ ਜਾਣਗੇ ਅਤੇ ਆਖਣਗੇ ਕਿ ਆਓ, ਛੇਤੀ ਚੱਲੀਏ, ਯਹੋਵਾਹ ਦੇ ਅੱਗੇ ਬੇਨਤੀ ਕਰੀਏ ਅਤੇ ਸੈਨਾਂ ਦੇ ਯਹੋਵਾਹ ਨੂੰ ਭਾਲੀਏ, ਅਤੇ ਮੈਂ ਵੀ ਚੱਲਾਂਗਾ।
22 Et venient populi multi, et gentes robustæ ad quærendum Dominum exercituum in Ierusalem, et deprecandam faciem Domini.
੨੨ਬਹੁਤ ਸਾਰੇ ਲੋਕ ਅਤੇ ਸੂਰਬੀਰ ਕੌਮਾਂ ਸੈਨਾਂ ਦੇ ਯਹੋਵਾਹ ਨੂੰ ਭਾਲਣ ਲਈ ਯਰੂਸ਼ਲਮ ਵਿੱਚ ਆਉਣਗੀਆਂ ਅਤੇ ਯਹੋਵਾਹ ਦੇ ਅੱਗੇ ਬੇਨਤੀ ਕਰਨਗੀਆਂ।
23 Hæc dicit Dominus exercituum: In diebus illis, in quibus apprehendent decem homines ex omnibus linguis Gentium, et apprehendent fimbriam viri Iudæi, dicentes: Ibimus vobiscum: audivimus enim quoniam Deus vobiscum est.
੨੩ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਉਹਨਾਂ ਦਿਨਾਂ ਵਿੱਚ ਅਲੱਗ-ਅਲੱਗ ਬੋਲੀ ਦੇ ਬੋਲਣ ਵਾਲੀਆਂ ਕੌਮਾਂ ਦੇ ਦਸ ਮਨੁੱਖ ਇੱਕ ਯਹੂਦੀ ਦਾ ਪੱਲਾ ਫੜ੍ਹਨਗੇ ਅਤੇ ਆਖਣਗੇ ਕਿ ਅਸੀਂ ਤੁਹਾਡੇ ਨਾਲ ਚੱਲਾਂਗੇ, ਕਿਉਂ ਜੋ ਅਸੀਂ ਸੁਣਿਆ ਹੈ ਕਿ ਪਰਮੇਸ਼ੁਰ ਤੁਹਾਡੇ ਨਾਲ ਹੈ।

< Zaccharias Propheta 8 >