< Hiezechielis Prophetæ 10 >

1 Et vidi, et ecce in firmamento, quod erat super caput cherubim, quasi lapis sapphirus, quasi species similitudinis solii, apparuit super ea.
ਤਦੋਂ ਮੈਂ ਵੇਖਿਆ ਅਤੇ ਵੇਖੋ, ਉਸ ਅੰਬਰ ਵਿੱਚ ਜੋ ਕਰੂਬੀਆਂ ਦੇ ਸਿਰ ਉੱਤੇ ਸੀ, ਇੱਕ ਵਸਤੂ ਨੀਲਮ ਵਰਗੀ ਦਿਖਾਈ ਦਿੱਤੀ ਅਤੇ ਉਸ ਦੀ ਬਣਾਵਟ ਸਿੰਘਾਸਣ ਵਰਗੀ ਸੀ।
2 Et dixit ad virum, qui indutus erat lineis, et ait: Ingredere in medio rotarum, quæ sunt subtus cherubim, et imple manum tuam prunis ignis, quæ sunt inter cherubim, et effunde super civitatem. Ingressusque est in conspectu meo:
ਉਹ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਆਖਿਆ ਕਿ ਉਹਨਾਂ ਘੁੰਮਣ ਵਾਲੇ ਪਹੀਆਂ ਦੇ ਅੰਦਰ ਜਾ, ਜੋ ਕਰੂਬੀਆਂ ਦੇ ਥੱਲੇ ਹਨ ਅਤੇ ਅੱਗ ਦੇ ਅੰਗਿਆਰੇ ਜਿਹੜੇ ਕਰੂਬੀਆਂ ਦੇ ਵਿਚਾਲੇ ਹਨ ਮੁੱਠ ਭਰ ਕੇ ਚੁੱਕ ਅਤੇ ਸ਼ਹਿਰ ਦੇ ਉੱਪਰ ਖਿਲਾਰ ਦੇ, ਤਾਂ ਉਹ ਮੇਰੇ ਵੇਖਦਿਆਂ ਅੰਦਰ ਗਿਆ।
3 cherubim autem stabant a dextris domus cum ingrederetur vir, et nubes implevit atrium interius.
ਜਦੋਂ ਉਹ ਮਨੁੱਖ ਅੰਦਰ ਗਿਆ, ਤਦ ਕਰੂਬੀ ਭਵਨ ਦੇ ਸੱਜੇ ਪਾਸੇ ਖਲੋਤੇ ਸਨ ਅਤੇ ਅੰਦਰਲਾ ਵੇਹੜਾ ਬੱਦਲ ਨਾਲ ਭਰ ਗਿਆ।
4 Et elevata est gloria Domini desuper cherub ad limen domus: et repleta est domus nube, et atrium repletum est splendore gloriæ Domini.
ਤਦ ਯਹੋਵਾਹ ਦਾ ਤੇਜ ਕਰੂਬੀਆਂ ਦੇ ਉੱਤੋਂ ਉੱਚਾ ਹੋ ਕੇ ਭਵਨ ਦੀ ਡਿਉੜੀ ਤੇ ਆਇਆ, ਭਵਨ ਬੱਦਲ ਨਾਲ ਭਰ ਗਿਆ ਅਤੇ ਵੇਹੜਾ ਯਹੋਵਾਹ ਦੇ ਤੇਜ ਦੇ ਚਾਨਣ ਨਾਲ ਭਰ ਗਿਆ।
5 Et sonitus alarum cherubim audiebatur usque ad atrium exterius, quasi vox Dei omnipotentis loquentis.
ਤਦ ਕਰੂਬੀਆਂ ਦੇ ਖੰਭਾਂ ਦੀ ਅਵਾਜ਼ ਬਾਹਰ ਦੇ ਵੇਹੜੇ ਤੱਕ ਸੁਣਾਈ ਦਿੰਦੀ ਸੀ, ਜਿਵੇਂ ਸਰਬ ਸ਼ਕਤੀਮਾਨ ਦੀ ਅਵਾਜ਼ ਹੋਵੇ, ਜਦੋਂ ਉਹ ਬਚਨ ਕਰਦਾ ਹੈ।
6 Cumque præcepisset viro, qui indutus erat lineis, dicens: Sume ignem de medio rotarum, quæ sunt inter cherubim: ingressus ille stetit iuxta rotam.
ਅਜਿਹਾ ਹੋਇਆ ਕਿ ਜਦੋਂ ਉਸ ਨੇ ਉਸ ਮਨੁੱਖ ਨੂੰ ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ, ਹੁਕਮ ਦਿੱਤਾ ਕਿ ਉਹ ਘੁੰਮਣ ਵਾਲੇ ਪਹੀਆਂ ਦੇ ਅੰਦਰੋਂ ਅਤੇ ਕਰੂਬੀਆਂ ਦੇ ਵਿਚਕਾਰੋਂ ਅੱਗ ਲਵੇ, ਤਦ ਉਹ ਅੰਦਰ ਗਿਆ ਅਤੇ ਇੱਕ ਪਹੀਏ ਦੇ ਕੋਲ ਜਾ ਕੇ ਖੜ੍ਹਾ ਹੋ ਗਿਆ।
7 Et extendit cherub manum de medio cherubim ad ignem, qui erat inter cherubim: et sumpsit, et dedit in manus eius, qui indutus erat lineis: qui accipiens egressus est.
ਕਰੂਬੀਆਂ ਵਿੱਚੋਂ ਇੱਕ ਕਰੂਬੀ ਨੇ ਆਪਣਾ ਹੱਥ ਉਸ ਅੱਗ ਵੱਲ ਵਧਾਇਆ ਜੋ ਕਰੂਬੀਆਂ ਦੇ ਵਿਚਾਲੇ ਸੀ ਅਤੇ ਅੱਗ ਲੈ ਕੇ ਉਸ ਮਨੁੱਖ ਦੇ ਹੱਥਾਂ ਤੇ ਰੱਖੀ, ਜਿਸ ਨੇ ਕਤਾਨੀ ਕੱਪੜੇ ਪਾਏ ਹੋਏ ਸਨ ਅਤੇ ਉਹ ਲੈ ਕੇ ਬਾਹਰ ਚਲਿਆ ਗਿਆ।
8 Et apparuit in cherubim similitudo manus hominis subtus pennas eorum.
ਕਰੂਬੀਆਂ ਦੇ ਵਿਚਾਲੇ ਉਹਨਾਂ ਦੇ ਖੰਭਾਂ ਦੇ ਹੇਠਾਂ ਮਨੁੱਖ ਦੇ ਹੱਥ ਵਰਗਾ ਕੁਝ ਦਿਖਾਈ ਦਿੰਦਾ ਸੀ।
9 et vidi, et ecce quattuor rotæ iuxta cherubim: rota una iuxta cherub unum, et rota alia iuxta cherub unum: species autem rotarum erat quasi visio lapidis chrysolithi.
ਮੈਂ ਵੇਖਿਆ ਤਾਂ ਵੇਖੋ, ਚਾਰ ਪਹੀਏ ਕਰੂਬੀਆਂ ਦੇ ਆਲੇ-ਦੁਆਲੇ ਸਨ। ਇੱਕ ਕਰੂਬੀ ਦੇ ਲਾਗੇ ਦੂਜਾ ਪਹੀਆ ਸੀ ਅਤੇ ਉਹਨਾਂ ਪਹੀਆਂ ਦਾ ਰੰਗ ਵੇਖਣ ਵਿੱਚ ਸੁਨਹਿਰੇ ਪੱਥਰ ਵਾਂਗੂੰ ਸੀ।
10 et aspectus earum similitudo una quattuor: quasi sit rota in medio rotæ.
੧੦ਉਹਨਾਂ ਦਾ ਰੂਪ ਇੱਕੋ ਜਿਹਾ ਸੀ, ਜਿਵੇਂ ਇੱਕ ਪਹੀਆ ਦੂਸਰੇ ਪਹੀਏ ਦੇ ਅੰਦਰ ਹੋਵੇ।
11 Cumque ambularent, in quattuor partes gradiebantur: et non revertebantur ambulantes, sed ad locum, ad quem ire declinabat quæ prima erat, sequebantur et ceteræ, nec convertebantur.
੧੧ਜਦੋਂ ਉਹ ਚੱਲਦੇ ਸਨ ਤਾਂ ਆਪਣੇ ਚਾਰੇ ਪਾਸੇ ਤੁਰਦੇ ਸਨ, ਉਹ ਤੁਰਦੇ ਹੋਏ ਮੁੜਦੇ ਨਹੀਂ ਸਨ। ਜਿਸ ਪਾਸੇ ਵੱਲ ਉਹਨਾਂ ਦਾ ਸਿਰ ਹੁੰਦਾ ਸੀ ਉਸੇ ਪਾਸੇ ਵੱਲ ਉਹ ਦੇ ਪਿੱਛੇ-ਪਿੱਛੇ ਜਾਂਦੇ ਸਨ। ਉਹ ਤੁਰਦਿਆਂ ਹੋਇਆ ਮੁੜਦੇ ਨਹੀਂ ਸਨ।
12 Et omne corpus earum, et colla, et manus, et pennæ, et circuli plena erant oculis, in circuitu quattuor rotarum.
੧੨ਉਹਨਾਂ ਦੇ ਸਾਰੇ ਸਰੀਰ, ਪਿੱਠ, ਹੱਥਾਂ, ਖੰਭਾਂ ਅਤੇ ਉਹਨਾਂ ਪਹੀਆਂ ਵਿੱਚ ਆਸੇ ਪਾਸੇ ਅੱਖਾਂ ਹੀ ਅੱਖਾਂ ਸਨ ਅਰਥਾਤ ਉਹਨਾਂ ਚਾਰਾਂ ਪਹੀਆਂ ਵਿੱਚ।
13 Et rotas istas vocavit volubiles, audiente me.
੧੩ਇਹਨਾਂ ਪਹੀਆਂ ਨੂੰ ਮੇਰੇ ਸੁਣਦਿਆਂ “ਘੁੰਮਣ ਵਾਲੇ ਪਹੀਏ” ਆਖਿਆ ਗਿਆ
14 Quattuor autem facies habebat unum: facies una, facies cherub: et facies secunda, facies hominis: et in tertio facies leonis: et in quarto facies aquilæ.
੧੪ਅਤੇ ਹਰ ਇੱਕ ਦੇ ਚਾਰ ਚਿਹਰੇ ਸਨ, ਪਹਿਲਾ ਚਿਹਰਾ ਕਰੂਬੀ ਦਾ ਚਿਹਰਾ, ਦੂਜਾ ਚਿਹਰਾ ਮਨੁੱਖ ਦਾ ਚਿਹਰਾ, ਤੀਜਾ ਚਿਹਰਾ ਬੱਬਰ ਸ਼ੇਰ ਦਾ ਅਤੇ ਚੌਥਾ ਚਿਹਰਾ ਉਕਾਬ ਦਾ ਸੀ।
15 Et elevata sunt cherubim: ipsum est animal, quod videram iuxta fluvium Chobar.
੧੫ਕਰੂਬੀ ਉੱਚੇ ਚੜ੍ਹੇ, ਇਹ ਉਹ ਜੀਵ ਸੀ, ਜਿਹੜਾ ਮੈਂ ਕਬਾਰ ਨਹਿਰ ਦੇ ਕੋਲ ਵੇਖਿਆ ਸੀ।
16 Cumque ambularent cherubim, ibant pariter et rotæ iuxta ea: et cum elevarent cherubim alas suas ut exaltarentur de terra, non residebant rotæ, sed et ipsæ iuxta erant.
੧੬ਜਦੋਂ ਕਰੂਬੀ ਚੱਲਦੇ ਸਨ ਤਾਂ ਪਹੀਏ ਵੀ ਉਹਨਾਂ ਦੇ ਨਾਲ-ਨਾਲ ਚੱਲਦੇ ਸਨ, ਅਤੇ ਜਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ ਤਾਂ ਜੋ ਧਰਤੀ ਤੋਂ ਉੱਤੇ ਨੂੰ ਉੱਡਣ, ਤਾਂ ਉਹ ਪਹੀਏ ਉਹਨਾਂ ਨਾਲ ਹੀ ਰਹਿੰਦੇ ਸਨ।
17 Stantibus illis, stabant: et cum elevatis elevabantur. spiritus enim vitæ erat in eis.
੧੭ਜਦ ਉਹ ਖੜ੍ਹੇ ਹੁੰਦੇ ਸਨ ਤਾਂ ਇਹ ਵੀ ਖੜ੍ਹੇ ਹੁੰਦੇ ਸਨ ਅਤੇ ਜਦੋਂ ਉਹ ਉਤਾਹਾਂ ਨੂੰ ਉੱਡਦੇ ਸਨ ਤਾਂ ਇਹ ਵੀ ਉਹਨਾਂ ਨਾਲ ਉਤਾਹਾਂ ਨੂੰ ਚੜ੍ਹਦੇ ਸਨ, ਕਿਉਂ ਜੋ ਜੀਵਾਂ ਦਾ ਆਤਮਾ ਉਹਨਾਂ ਵਿੱਚ ਸੀ।
18 Et egressa est gloria Domini a limine templi: et stetit super cherubim.
੧੮ਯਹੋਵਾਹ ਦਾ ਤੇਜ ਘਰ ਦੀ ਡਿਉੜੀ ਉੱਤੋਂ ਉੱਠ ਕੇ ਕਰੂਬੀਆਂ ਦੇ ਉੱਪਰ ਆ ਕੇ ਠਹਿਰ ਗਿਆ।
19 Et elevantia cherubim alas suas, exaltata sunt a terra coram me: et illis egredientibus, rotæ quoque subsecutæ sunt: et stetit in introitu portæ domus Domini orientalis: et gloria Dei Israel erat super ea.
੧੯ਤਦ ਕਰੂਬੀਆਂ ਨੇ ਆਪਣੇ ਖੰਭ ਚੁੱਕੇ, ਮੇਰੇ ਵੇਖਦਿਆਂ ਧਰਤੀ ਤੋਂ ਉੱਚੇ ਉੱਠੇ ਅਤੇ ਚਲੇ ਗਏ। ਪਹੀਏ ਉਹਨਾਂ ਦੇ ਨਾਲ-ਨਾਲ ਸਨ ਅਤੇ ਉਹ ਯਹੋਵਾਹ ਦੇ ਭਵਨ ਦੇ ਪੂਰਬੀ ਫਾਟਕ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਗਏ, ਤਾਂ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਹਨਾਂ ਉੱਤੇ ਸੀ।
20 Ipsum est animal quod vidi subter Deum Israel iuxta fluvium Chobar: et intellexi quia cherubim essent.
੨੦ਇਹ ਉਹ ਜੰਤੂ ਹੈ, ਜਿਹੜਾ ਮੈਂ ਇਸਰਾਏਲ ਦੇ ਪਰਮੇਸ਼ੁਰ ਦੇ ਥੱਲੇ ਕਬਾਰ ਨਹਿਰ ਦੇ ਕੰਢੇ ਤੇ ਵੇਖਿਆ ਸੀ ਅਤੇ ਮੈਂ ਜਾਣਿਆ ਕਿ ਇਹ ਕਰੂਬੀ ਹਨ।
21 Quattuor vultus uni, et quattuor alæ uni: et similitudo manus hominis sub alis eorum.
੨੧ਹਰੇਕ ਦੇ ਚਾਰ ਚਿਹਰੇ ਸਨ ਅਤੇ ਚਾਰ ਖੰਭ ਅਤੇ ਉਹਨਾਂ ਦੇ ਖੰਭਾਂ ਦੇ ਥੱਲੇ ਮਨੁੱਖ ਦਾ ਹੱਥ ਜਿਹਾ ਸੀ।
22 Et similitudo vultuum eorum, ipsi vultus quos videram iuxta fluvium Chobar, et intuitus eorum, et impetus singulorum ante faciem suam ingredi.
੨੨ਉਹਨਾਂ ਦੇ ਚਿਹਰਿਆਂ ਦਾ ਰੂਪ ਓਹੋ ਹੀ ਹੈ ਜੋ ਮੈਂ ਕਬਾਰ ਨਹਿਰ ਦੇ ਉੱਤੇ ਵੇਖੇ ਸਨ, ਅਰਥਾਤ ਉਹਨਾਂ ਦਾ ਰੂਪ ਅਤੇ ਉਹ ਆਪ। ਉਹ ਸਾਰੇ ਸਿੱਧੇ ਅੱਗੇ ਹੀ ਅੱਗੇ ਤੁਰਦੇ ਜਾਂਦੇ ਸਨ।

< Hiezechielis Prophetæ 10 >