< Isaiæ 59 >
1 Ecce non est abbreviata manus Domini ut salvare nequeat, neque aggravata est auris eius ut non exaudiat:
੧ਵੇਖੋ, ਯਹੋਵਾਹ ਦਾ ਹੱਥ ਅਜਿਹਾ ਛੋਟਾ ਨਹੀਂ ਕਿ ਉਹ ਬਚਾ ਨਾ ਸਕੇ, ਨਾ ਉਹ ਦਾ ਕੰਨ ਅਜਿਹਾ ਭਾਰੀ ਹੈ ਕਿ ਉਹ ਸੁਣੇ ਨਾ।
2 Sed iniquitates vestræ diviserunt inter vos et Deum vestrum, et peccata vestra absconderunt faciem eius a vobis ne exaudiret.
੨ਸਗੋਂ ਤੁਹਾਡੀਆਂ ਬਦੀਆਂ ਨੇ ਤੁਹਾਨੂੰ ਤੁਹਾਡੇ ਪਰਮੇਸ਼ੁਰ ਤੋਂ ਦੂਰ ਕਰ ਦਿੱਤਾ ਹੈ, ਅਤੇ ਤੁਹਾਡੇ ਪਾਪਾਂ ਨੇ ਉਹ ਦਾ ਮੂੰਹ ਤੁਹਾਡੇ ਕੋਲੋਂ ਅਜਿਹਾ ਲੁਕਾ ਦਿੱਤਾ ਹੈ, ਕਿ ਉਹ ਸੁਣਦਾ ਨਹੀਂ।
3 Manus enim vestræ pollutæ sunt sanguine, et digiti vestri iniquitate: labia vestra locuta sunt mendacium, et lingua vestra iniquitatem fatur.
੩ਤੁਹਾਡੇ ਹੱਥ ਤਾਂ ਲਹੂ ਨਾਲ ਲਿੱਬੜੇ ਹੋਏ ਹਨ, ਅਤੇ ਤੁਹਾਡੀਆਂ ਉਂਗਲੀਆਂ ਬਦੀ ਨਾਲ, ਤੁਹਾਡੇ ਬੁੱਲ੍ਹ ਝੂਠ ਨਾਲ ਭਰੇ ਹਨ ਅਤੇ ਤੁਹਾਡੀ ਜੀਭ ਬਦੀ ਬਕਦੀ ਹੈ।
4 Non est qui invocet iustitiam, neque est qui iudicet vere: sed confidunt in nihilo, et loquuntur vanitates: conceperunt laborem, et pepererunt iniquitatem.
੪ਕੋਈ ਆਪਣਾ ਮੁਕੱਦਮਾ ਧਰਮ ਨਾਲ ਪੇਸ਼ ਨਹੀਂ ਕਰਦਾ, ਨਾ ਕੋਈ ਸਚਿਆਈ ਨਾਲ ਇਨਸਾਫ਼ ਕਰਦਾ, ਉਹ ਫੋਕਟ ਉੱਤੇ ਭਰੋਸਾ ਰੱਖਦੇ ਅਤੇ ਝੂਠ ਬੋਲਦੇ ਹਨ, ਉਹ ਝਗੜੇ ਨਾਲ ਗਰਭੀ ਹੁੰਦੇ ਅਤੇ ਬਦੀ ਨੂੰ ਜਨਮ ਦਿੰਦੇ ਹਨ!
5 Ova aspidum ruperunt, et telas araneæ texuerunt: qui comederit de ovis eorum, morietur: et quod confotum est, erumpet in regulum.
੫ਉਹ ਨਾਗ ਦੇ ਆਂਡੇ ਸੇਉਂਦੇ ਹਨ ਅਤੇ ਮੱਕੜੀ ਦਾ ਜਾਲਾ ਉਣਦੇ ਹਨ, ਜੋ ਕੋਈ ਉਹਨਾਂ ਦੇ ਆਂਡਿਆਂ ਵਿੱਚੋਂ ਖਾਵੇ ਉਹ ਮਰ ਜਾਵੇਗਾ, ਅਤੇ ਜਿਹੜਾ ਤੋੜਿਆ ਜਾਵੇ ਉਸ ਤੋਂ ਫਨੀਅਰ ਸੱਪ ਨਿੱਕਲਦਾ ਹੈ।
6 Telæ eorum non erunt in vestimentum, neque operientur operibus suis: opera eorum opera inutilia, et opus iniquitatis in manibus eorum.
੬ਉਹਨਾਂ ਦੇ ਜਾਲੇ ਨਾਲ ਬਸਤਰ ਨਾ ਬਣਨਗੇ, ਨਾ ਉਹ ਆਪਣੀਆਂ ਕਰਤੂਤਾਂ ਨਾਲ ਆਪਣੇ ਆਪ ਨੂੰ ਢੱਕਣਗੇ, ਉਹਨਾਂ ਦੀਆਂ ਕਰਤੂਤਾਂ ਬਦੀ ਦੀਆਂ ਕਰਤੂਤਾਂ ਹਨ, ਅਤੇ ਜ਼ੁਲਮ ਦਾ ਕੰਮ ਉਹਨਾਂ ਦੇ ਹੱਥ ਵਿੱਚ ਹੈ।
7 Pedes eorum ad malum currunt, et festinant ut effundant sanguinem innocentem, cogitationes eorum cogitationes inutiles: vastitas et contritio in viis eorum.
੭ਉਹਨਾਂ ਦੇ ਪੈਰ ਬੁਰਿਆਈ ਵੱਲ ਭੱਜਦੇ ਹਨ, ਅਤੇ ਨਿਰਦੋਸ਼ ਦਾ ਲਹੂ ਵਹਾਉਣ ਵਿੱਚ ਕਾਹਲੀ ਕਰਦੇ ਹਨ। ਉਹਨਾਂ ਦੇ ਖ਼ਿਆਲ ਬਦੀ ਦੇ ਖ਼ਿਆਲ ਹਨ, ਵਿਰਾਨੀ ਅਤੇ ਬਰਬਾਦੀ ਉਹਨਾਂ ਦੇ ਰਸਤਿਆਂ ਵਿੱਚ ਹੈ।
8 Viam pacis nescierunt, et non est iudicium in gressibus eorum. semitæ eorum incurvatæ sunt eis: omnis qui calcat in eis, ignorat pacem.
੮ਸ਼ਾਂਤੀ ਦਾ ਰਾਹ ਉਹ ਜਾਣਦੇ ਹੀ ਨਹੀਂ, ਉਹਨਾਂ ਦੇ ਮਾਰਗਾਂ ਵਿੱਚ ਇਨਸਾਫ਼ ਨਹੀਂ, ਉਹਨਾਂ ਦੇ ਪਹੇ ਟੇਢੇ ਹਨ, ਜੋ ਉਹਨਾਂ ਦੇ ਨਾਲ ਤੁਰਦਾ ਉਹ ਸ਼ਾਂਤੀ ਨਹੀਂ ਜਾਣਦਾ।
9 Propter hoc elongatum est iudicium a nobis, et non apprehendet nos iustitia: expectavimus lucem, et ecce tenebræ: splendorem, et in tenebris ambulavimus.
੯ਇਸੇ ਕਾਰਨ ਨਿਆਂ ਸਾਡੇ ਕੋਲੋਂ ਦੂਰ ਹੈ, ਅਤੇ ਧਰਮ ਸਾਡੇ ਨੇੜੇ ਨਹੀਂ ਆਉਂਦਾ, ਅਸੀਂ ਚਾਨਣ ਨੂੰ ਉਡੀਕਦੇ ਹਾਂ ਅਤੇ ਵੇਖੋ, ਹਨ੍ਹੇਰਾ ਹੀ ਹਨ੍ਹੇਰਾ! ਅਤੇ ਉਜਾਲੇ ਨੂੰ ਪਰ ਅਸੀਂ ਘੁੱਪ ਹਨੇਰੇ ਵਿੱਚ ਚਲਦੇ ਹਾਂ।
10 Palpavimus sicut cæci parietem, et quasi absque oculis attrectavimus: impegimus meridie quasi in tenebris, in caliginosis quasi mortui.
੧੦ਅਸੀਂ ਅੰਨ੍ਹਿਆਂ ਵਾਂਗੂੰ ਕੰਧ ਨੂੰ ਟੋਹੰਦੇ ਹਾਂ, ਅਤੇ ਉਨ੍ਹਾਂ ਵਾਂਗੂੰ ਜਿਨ੍ਹਾਂ ਦੀਆਂ ਅੱਖਾਂ ਨਹੀਂ ਅਸੀਂ ਆਪਣਾ ਰਾਹ ਭਾਲਦੇ ਹਾਂ, ਅਸੀਂ ਦੁਪਹਿਰ ਨੂੰ ਸ਼ਾਮ ਵਾਂਗੂੰ ਠੇਡਾ ਖਾਂਦੇ ਹਾਂ, ਬਲਵਾਨਾਂ ਦੇ ਵਿਚਕਾਰ ਅਸੀਂ ਮੁਰਦਿਆਂ ਵਾਂਗੂੰ ਹਾਂ।
11 Rugiemus quasi ursi omnes, et quasi columbæ meditantes gememus. expectavimus iudicium, et non est: salutem, et elongata est a nobis.
੧੧ਅਸੀਂ ਸਾਰੇ ਰਿੱਛਾਂ ਵਾਂਗੂੰ ਗੁਰਰਾਉਂਦੇ ਹਾਂ, ਅਸੀਂ ਘੁੱਗੀਆਂ ਵਾਂਗੂੰ ਹੂੰਗਦੇ ਰਹਿੰਦੇ ਹਾਂ, ਅਸੀਂ ਨਿਆਂ ਨੂੰ ਉਡੀਕਦੇ ਹਾਂ, ਪਰ ਉਹ ਹੈ ਹੀ ਨਹੀਂ, ਮੁਕਤੀ ਨੂੰ, ਪਰ ਉਹ ਸਾਡੇ ਕੋਲੋਂ ਦੂਰ ਹੈ।
12 Multiplicatæ sunt enim iniquitates nostræ coram te, et peccata nostra responderunt nobis. quia scelera nostra nobiscum, et iniquitates nostras cognovimus,
੧੨ਸਾਡੇ ਅਪਰਾਧ ਤਾਂ ਤੇਰੇ ਹਜ਼ੂਰ ਵੱਧ ਗਏ ਹਨ ਸਾਡੇ ਪਾਪ ਸਾਡੇ ਵਿਰੁੱਧ ਗਵਾਹੀ ਦਿੰਦੇ ਹਨ, ਕਿਉਂ ਜੋ ਸਾਡੇ ਅਪਰਾਧ ਸਾਡੇ ਨਾਲ ਹਨ, ਅਤੇ ਆਪਣੀਆਂ ਬਦੀਆਂ ਨੂੰ ਅਸੀਂ ਜਾਣਦੇ ਹਾਂ।
13 peccare et mentiri contra Dominum: et aversi sumus ne iremus post tergum Dei nostri, ut loqueremur calumniam et transgressionem: concepimus, et locuti sumus de corde verba mendacii.
੧੩ਅਸੀਂ ਯਹੋਵਾਹ ਦਾ ਅਪਰਾਧ ਕੀਤਾ ਅਤੇ ਉਸ ਤੋਂ ਮੁੱਕਰ ਗਏ, ਅਸੀਂ ਆਪਣੇ ਪਰਮੇਸ਼ੁਰ ਦੇ ਪਿੱਛੇ ਚੱਲਣੋਂ ਹੱਟ ਗਏ, ਅਸੀਂ ਜ਼ੁਲਮ ਕੀਤਾ ਅਤੇ ਵਿਦਰੋਹੀ ਹੋ ਗਏ, ਅਸੀਂ ਮਨੋਂ ਜੁਗਤੀ ਕਰ ਕੇ ਝੂਠੀਆਂ ਗੱਲਾਂ ਕੀਤੀਆਂ।
14 Et conversum est retrorsum iudicium, et iustitia longe stetit: quia corruit in platea veritas, et æquitas non potuit ingredi.
੧੪ਨਿਆਂ ਪਲਟ ਗਿਆ, ਅਤੇ ਧਰਮ ਦੂਰ ਖੜ੍ਹਾ ਰਹਿੰਦਾ ਹੈ, ਸਚਿਆਈ ਤਾਂ ਚੌਂਕ ਵਿੱਚ ਡਿੱਗ ਪਈ, ਅਤੇ ਸਿਧਿਆਈ ਅੰਦਰ ਵੜ ਨਹੀਂ ਸਕਦੀ।
15 Et facta est veritas in oblivionem: et qui recessit a malo, prædæ patuit: et vidit Dominus, et malum apparuit in oculis eius, quia non est iudicium.
੧੫ਸਚਿਆਈ ਲੱਭਦੀ ਹੀ ਨਹੀਂ ਅਤੇ ਜਿਹੜਾ ਬਦੀ ਤੋਂ ਭੱਜਦਾ ਹੈ, ਉਹ ਆਪਣੇ ਆਪ ਨੂੰ ਸ਼ਿਕਾਰ ਬਣਾਉਂਦਾ ਹੈ। ਯਹੋਵਾਹ ਨੇ ਵੇਖਿਆ ਅਤੇ ਪ੍ਰਸੰਨ ਨਾ ਹੋਇਆ ਕਿਉਂ ਜੋ ਨਿਆਂ ਕਿਤੇ ਵੀ ਨਹੀਂ ਸੀ।
16 et vidit quia non est vir: et aporiatus est, quia non est qui occurrat: et salvavit sibi brachium suum, et iustitia eius ipsa confirmavit eum.
੧੬ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।
17 Indutus est iustitia ut lorica, et galea salutis in capite eius: indutus est vestimentis ultionis, et opertus est quasi pallio zeli.
੧੭ਉਹ ਨੇ ਧਰਮ ਨੂੰ ਸੰਜੋ ਵਾਂਗੂੰ ਪਹਿਨਿਆ ਅਤੇ ਆਪਣੇ ਸਿਰ ਉੱਤੇ ਮੁਕਤੀ ਦਾ ਟੋਪ ਰੱਖਿਆ, ਉਸ ਨੇ ਬਦਲਾ ਲੈਣ ਦੇ ਬਸਤਰ ਧਾਰਣ ਕੀਤਾ ਅਤੇ ਚੋਲੇ ਵਾਂਗੂੰ ਅਣਖ ਨੂੰ ਪਾ ਲਿਆ।
18 Sicut ad vindictam quasi ad retributionem indignationis hostibus suis, et vicissitudinem inimicis suis: insulis vicem reddet.
੧੮ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਉਹ ਉਨ੍ਹਾਂ ਨੂੰ ਬਦਲਾ ਦੇਵੇਗਾ, ਆਪਣੇ ਵੈਰੀਆਂ ਲਈ ਕ੍ਰੋਧ, ਵਿਰੋਧੀਆਂ ਲਈ ਬਦਲਾ ਦੇਵੇਗਾ, ਉਹ ਟਾਪੂਆਂ ਨੂੰ ਉਨ੍ਹਾਂ ਦੀ ਕੀਤੀ ਦਾ ਫਲ ਦੇਵੇਗਾ।
19 Et timebunt qui ab Occidente, nomen Domini: et qui ab ortu solis, gloriam eius: cum venerit quasi fluvius violentus, quem spiritus Domini cogit:
੧੯ਤਦ ਪੱਛਮ ਵੱਲ ਲੋਕ ਯਹੋਵਾਹ ਦੇ ਨਾਮ ਤੋਂ ਡਰਨਗੇ ਅਤੇ ਸੂਰਜ ਦੇ ਚੜ੍ਹਦੇ ਪਾਸਿਓਂ ਉਹ ਦੇ ਪਰਤਾਪ ਤੋਂ ਡਰਨਗੇ, ਕਿਉਂ ਜੋ ਉਹ ਹੜ੍ਹ ਵਾਲੀ ਨਦੀ ਵਾਂਗੂੰ ਆਵੇਗਾ, ਤਦ ਯਹੋਵਾਹ ਦਾ ਆਤਮਾ ਉਸ ਦੇ ਵਿਰੁੱਧ ਝੰਡਾ ਖੜ੍ਹਾ ਕਰੇਗਾ ।
20 et venerit Sion redemptor, et eis, qui redeunt ab iniquitate in Iacob, dicit Dominus.
੨੦ਸੀਯੋਨ ਲਈ ਇੱਕ ਛੁਟਕਾਰਾ ਦੇਣ ਵਾਲਾ ਆਵੇਗਾ ਅਰਥਾਤ ਉਨ੍ਹਾਂ ਲਈ ਜੋ ਯਾਕੂਬ ਵਿੱਚ ਅਪਰਾਧਾਂ ਤੋਂ ਮਨ ਫਿਰਾਉਂਦੇ ਹਨ, ਯਹੋਵਾਹ ਦਾ ਵਾਕ ਹੈ।
21 Hoc fœdus meum cum eis, dicit Dominus: Spiritus meus, qui est in te, et verba mea, quæ posui in ore tuo, non recedent de ore tuo, et de ore seminis tui, et de ore seminis seminis tui, dicit Dominus, amodo et usque in sempiternum.
੨੧ਯਹੋਵਾਹ ਆਖਦਾ ਹੈ, ਮੇਰੀ ਵੱਲੋਂ, ਉਹਨਾਂ ਦੇ ਨਾਲ ਮੇਰਾ ਇਹ ਨੇਮ ਹੈ, ਮੇਰਾ ਆਤਮਾ ਜੋ ਤੇਰੇ ਉੱਤੇ ਹੈ, ਅਤੇ ਮੇਰੇ ਬਚਨ ਜੋ ਮੈਂ ਤੇਰੇ ਮੂੰਹ ਵਿੱਚ ਪਾਏ, ਉਹ ਤੇਰੇ ਮੂੰਹ ਵਿੱਚੋਂ, ਤੇਰੀ ਅੰਸ ਦੇ ਮੂੰਹ ਵਿੱਚੋਂ, ਸਗੋਂ ਤੇਰੀ ਅੰਸ ਦੀ ਅੰਸ ਦੇ ਮੂੰਹ ਵਿੱਚੋਂ, ਹੁਣ ਤੋਂ ਸਦੀਪਕ ਕਾਲ ਤੱਕ ਕਦੇ ਨਾ ਮੁੱਕਣਗੇ, ਯਹੋਵਾਹ ਦਾ ਵਾਕ ਹੈ।