< Leviticus 2 >
1 Anima cum obtulerit oblationem sacrificii Domino, simila erit eius oblatio. fundetque super eam oleum, et ponet thus,
੧ਜਦੋਂ ਕੋਈ ਯਹੋਵਾਹ ਦੇ ਅੱਗੇ ਮੈਦੇ ਦੀ ਭੇਟ ਚੜ੍ਹਾਵੇ ਤਾਂ ਉਸ ਦੀ ਭੇਟ ਸ਼ੁੱਧ ਆਟੇ ਦੀ ਹੋਵੇ ਅਤੇ ਉਹ ਉਸ ਦੇ ਉੱਤੇ ਤੇਲ ਪਾਵੇ ਅਤੇ ਉਸ ਦੇ ਉੱਤੇ ਲੁਬਾਨ ਰੱਖੇ।
2 ac deferet ad filios Aaron sacerdotes: quorum unus tollet pugillum plenum similæ et olei, ac totum thus, et ponet memoriale super altare in odorem suavissimum Domino.
੨ਉਹ ਉਸ ਨੂੰ ਹਾਰੂਨ ਦੇ ਪੁੱਤਰਾਂ ਦੇ ਕੋਲ ਜੋ ਜਾਜਕ ਹਨ ਲਿਆਵੇ ਅਤੇ ਉਹ ਮੈਦੇ, ਤੇਲ ਅਤੇ ਸਾਰੇ ਲੁਬਾਨ ਵਿੱਚੋਂ ਇੱਕ ਮੁੱਠ ਭਰ ਲਵੇ ਅਤੇ ਜਾਜਕ ਉਸ ਨੂੰ ਜਗਵੇਦੀ ਉੱਤੇ ਉਸ ਦੀ ਯਾਦਗਾਰੀ ਲਈ ਯਹੋਵਾਹ ਦੇ ਅੱਗੇ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਕਰਕੇ ਸਾੜੇ।
3 quod autem reliquum fuerit de sacrificio, erit Aaron et filiorum eius, Sanctum sanctorum de oblationibus Domini.
੩ਅਤੇ ਮੈਦੇ ਦੀ ਭੇਟ ਵਿੱਚੋਂ ਜੋ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ। ਇਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਵਿੱਚੋਂ ਅੱਤ ਪਵਿੱਤਰ ਹੈ।“
4 Cum autem obtuleris sacrificium coctum in clibano: de simila, panes scilicet absque fermento, conspersos oleo, et lagana azyma oleo lita.
੪“ਜੇਕਰ ਤੂੰ ਤੰਦੂਰ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਚੜ੍ਹਾਵਾ ਲਿਆਵੇਂ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦੀ ਪਤੀਰੀ ਰੋਟੀ ਜਾਂ ਤੇਲ ਨਾਲ ਚੋਪੜੀਆਂ ਹੋਈਆਂ ਮੱਠੀਆਂ ਦਾ ਹੋਵੇ।
5 Si oblatio tua fuerit de sartagine, similæ conspersæ oleo et absque fermento,
੫ਜੇਕਰ ਤੇਰਾ ਚੜ੍ਹਾਵਾ ਤਵੇ ਉੱਤੇ ਪਕਾਈ ਹੋਈ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਪਤੀਰੇ ਮੈਦੇ ਦਾ ਹੋਵੇ।
6 divides eam minutatim, et fundes super eam oleum.
੬ਤੂੰ ਉਸ ਨੂੰ ਟੁੱਕੜੇ-ਟੁੱਕੜੇ ਕਰਕੇ ਉਸ ਦੇ ਉੱਤੇ ਤੇਲ ਪਾਵੀਂ। ਇਹ ਇੱਕ ਮੈਦੇ ਦੀ ਭੇਟ ਹੈ।
7 Sin autem de craticula fuerit sacrificium, æque simila oleo conspergetur:
੭ਅਤੇ ਜੇਕਰ ਤੇਰਾ ਚੜ੍ਹਾਵਾ ਕੜਾਹੀ ਵਿੱਚ ਪਕਾਏ ਹੋਏ ਮੈਦੇ ਦੀ ਭੇਟ ਦਾ ਹੋਵੇ ਤਾਂ ਉਹ ਤੇਲ ਨਾਲ ਗੁੰਨੇ ਹੋਏ ਮੈਦੇ ਦਾ ਹੋਵੇ।
8 quam offerens Domino, trades manibus sacerdotis.
੮ਤੂੰ ਇੰਨ੍ਹਾਂ ਵਸਤੂਆਂ ਦੀ ਬਣੀ ਹੋਈ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਲਿਆਵੀਂ ਅਤੇ ਜਦੋਂ ਉਹ ਜਾਜਕ ਦੇ ਕੋਲ ਲਿਆਈ ਜਾਵੇ ਤਾਂ ਉਹ ਉਸ ਨੂੰ ਜਗਵੇਦੀ ਦੇ ਕੋਲ ਲਿਆਵੇ।
9 Qui cum obtulerit eam, tollet memoriale de sacrificio, et adolebit super altare in odorem suavitatis Domino,
੯ਅਤੇ ਜਾਜਕ ਉਸ ਦੀ ਯਾਦਗੀਰੀ ਲਈ ਮੈਦੇ ਦੀ ਭੇਟ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਉੱਤੇ ਸਾੜੇ, ਇਹ ਯਹੋਵਾਹ ਦੇ ਲਈ ਇੱਕ ਸੁਗੰਧਤਾ ਅਰਥਾਤ ਅੱਗ ਦੀ ਭੇਟ ਹੈ।
10 quidquid autem reliquum est, erit Aaron, et filiorum eius, Sanctum sanctorum de oblationibus Domini.
੧੦ਅਤੇ ਜੋ ਕੁਝ ਉਸ ਮੈਦੇ ਦੀ ਭੇਟ ਤੋਂ ਬਚ ਜਾਵੇ ਉਹ ਹਾਰੂਨ ਅਤੇ ਉਸ ਦੇ ਪੁੱਤਰਾਂ ਦਾ ਹੋਵੇ, ਇਹ ਯਹੋਵਾਹ ਦੇ ਲਈ ਅੱਗ ਦੀਆਂ ਭੇਟਾਂ ਵਿੱਚੋਂ ਅੱਤ ਪਵਿੱਤਰ ਹੈ।
11 Omnis oblatio, quæ offeretur Domino, absque fermento fiet, nec quidquam fermenti ac mellis adolebitur in sacrificio Domino.
੧੧“ਕੋਈ ਵੀ ਮੈਦੇ ਦੀ ਭੇਟ ਜੋ ਤੁਸੀਂ ਯਹੋਵਾਹ ਦੇ ਅੱਗੇ ਚੜ੍ਹਾਓ ਉਸ ਵਿੱਚ ਕੁਝ ਖ਼ਮੀਰ ਨਾ ਹੋਵੇ, ਤੁਸੀਂ ਯਹੋਵਾਹ ਦੇ ਲਈ ਕਿਸੇ ਅੱਗ ਦੀ ਭੇਟ ਵਿੱਚ ਖ਼ਮੀਰ ਅਤੇ ਸ਼ਹਿਦ ਨਾ ਸਾੜਿਓ।
12 Primitias tantum eorum offeretis ac munera: super altare vero non imponentur in odorem suavitatis.
੧੨ਤੁਸੀਂ ਪਹਿਲੇ ਫ਼ਲਾਂ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਓ ਪਰ ਉਹ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੀ ਨਾ ਜਾਵੇ।
13 Quidquid obtuleris sacrificii, sale condies, nec auferes sal fœderis Dei tui de sacrificio tuo. In omni oblatione tua offeres sal.
੧੩ਤੂੰ ਆਪਣੀ ਮੈਦੇ ਦੀ ਭੇਟ ਦੇ ਸਾਰੇ ਚੜ੍ਹਾਵਿਆਂ ਵਿੱਚ ਲੂਣ ਰਲਾਵੀਂ। ਤੂੰ ਆਪਣੀ ਮੈਦੇ ਦੀ ਭੇਟ ਵਿੱਚ ਆਪਣੇ ਪਰਮੇਸ਼ੁਰ ਦੇ ਨਾਲ ਬੰਨ੍ਹੇ ਹੋਵੇ ਨੇਮ ਦਾ ਲੂਣ ਨਾ ਘਟਾਵੀਂ ਅਤੇ ਆਪਣੀਆਂ ਸਾਰੀਆਂ ਭੇਟਾਂ ਨਾਲ ਲੂਣ ਚੜ੍ਹਾਵੀਂ।
14 Si autem obtuleris munus primarum frugum tuarum Domino de spicis adhuc virentibus, torrebis igni, et confringes in morem farris, et sic offeres primitias tuas Domino,
੧੪“ਜੇਕਰ ਤੂੰ ਆਪਣੀ ਉਪਜ ਦੇ ਪਹਿਲੇ ਫ਼ਲਾਂ ਵਿੱਚੋਂ ਮੈਦੇ ਦੀ ਭੇਟ ਯਹੋਵਾਹ ਦੇ ਅੱਗੇ ਚੜ੍ਹਾਵੇਂ, ਤਾਂ ਤੂੰ ਮੈਦੇ ਦੀ ਭੇਟ ਵਿੱਚ ਆਪਣੇ ਪਹਿਲੇ ਫ਼ਲਾਂ ਦੇ ਦਾਣਿਆਂ ਦੇ ਹਰੇ ਸਿੱਟੇ ਅੱਗ ਨਾਲ ਭੁੰਨੇ ਹੋਏ ਅਰਥਾਤ ਮਸਲ ਦੇ ਕੱਢੇ ਹੋਏ ਦਾਣੇ ਚੜ੍ਹਾਵੀਂ।
15 fundens supra oleum, et thus imponens, quia oblatio Domini est.
੧੫ਤੂੰ ਉਸ ਤੇ ਤੇਲ ਪਾਵੀਂ ਅਤੇ ਉਸ ਉੱਤੇ ਲੁਬਾਨ ਰੱਖੀਂ, ਇਹ ਇੱਕ ਮੈਦੇ ਦੀ ਭੇਟ ਹੈ।
16 de qua adolebit sacerdos in memoriam muneris partem farris fracti, et olei, ac totum thus.
੧੬ਅਤੇ ਜਾਜਕ ਉਸ ਦੀ ਯਾਦਗਿਰੀ ਲਈ ਉਸ ਦੇ ਕੱਢੇ ਹੋਏ ਦਾਣਿਆਂ ਵਿੱਚੋਂ ਅਤੇ ਤੇਲ ਵਿੱਚੋਂ ਕੁਝ ਲੈ ਕੇ ਉਸ ਦੇ ਸਾਰੇ ਲੁਬਾਨ ਸਮੇਤ ਸਾੜੇ। ਇਹ ਯਹੋਵਾਹ ਦੇ ਲਈ ਅੱਗ ਦੀ ਭੇਟ ਹੈ।